ਕੈਲੀਫੋਰਨੀਆ ਦੇ ਓਕਲੈਂਡ ’ਚ ਚੱਲੀਆਂ ਗੋਲੀਆਂ, ਦੋ ਲੋਕਾਂ ਦੀ ਮੌਤ, ਦੋ ਜ਼ਖ਼ਮੀ

ਅਮਰੀਕਾ ਦੇ ਓਕਲੈਂਡ ਸ਼ਹਿਰ ਵਿਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਝਗੜੇ ਦੌਰਾਨ ਇਕ ਵਿਅਕਤੀ ਨੇ ਗੋਲੀਆਂ ਚਲਾ ਦਿੱਤੀਆਂ ਅਤੇ ਦੋ ਲੋਕਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਜਦਕਿ ਦੋ ਲੋਕ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਤੁਰੰਤ ਹਸਪਤਾਲ ਚਿਵ ਭਰਤੀ ਕਰਵਾਇਆ ਗਿਆ।

Update: 2024-08-18 10:47 GMT

ਓਕਲੈਂਡ : ਅਮਰੀਕਾ ਦੇ ਓਕਲੈਂਡ ਸ਼ਹਿਰ ਵਿਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਝਗੜੇ ਦੌਰਾਨ ਇਕ ਵਿਅਕਤੀ ਨੇ ਗੋਲੀਆਂ ਚਲਾ ਦਿੱਤੀਆਂ ਅਤੇ ਦੋ ਲੋਕਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਜਦਕਿ ਦੋ ਲੋਕ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਤੁਰੰਤ ਹਸਪਤਾਲ ਚਿਵ ਭਰਤੀ ਕਰਵਾਇਆ ਗਿਆ। ਜਦੋਂ ਤੱਕ ਪੁਲਿਸ ਘਟਨਾ ਸਥਾਨ ’ਤੇ ਪੁੱਜੀ, ਉਦੋਂ ਤੱਕ ਮੁਲਜ਼ਮ ਉਥੋਂ ਫ਼ਰਾਰ ਹੋ ਚੁੱਕਿਆ ਸੀ।

ਅਮਰੀਕਾ ’ਚ ਕੈਲੀਫੋਰਨੀਆ ਦੇ ਓਕਲੈਂਡ ਸ਼ਹਿਰ ਵਿਚ ਸਵੇਰ ਦੇ ਸਮੇਂ ਇਕ ਵਿਅਕਤੀ ਨੇ ਗੋਲੀਆਂ ਚਲਾ ਦਿੱਤੀਆਂ, ਜਿਸ ਦੌਰਾਨ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਦੋ ਜ਼ਖ਼ਮੀ ਹੋ ਗਏ। ਜਾਣਕਾਰੀ ਅਨੁਸਾਰ ਇਹ ਗੋਲੀਬਾਰੀ ਦੀ ਇਹ ਘਟਨਾ ਓਕਲੈਂਡ ਦੇ ਰਿਹਾਇਸ਼ੀ ਖੇਤਰ ਵਿਚ 83 ਅਵੈਨਿਊ ਦੇ 1600 ਬਲਾਕ ਵਿਖੇ ਵਾਪਰੀ। ਓਕਲੈਂਡ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਪੂਰਬੀ ਓਕਲੈਂਡ ਦੇ ਰਿਹਾਇਸ਼ੀ ਖੇਤਰ ਵਿਚ ਗੋਲੀਬਾਰੀ ਹੋਣ ਦੀ ਖ਼ਬਰ ਸਵੇਰੇ ਕਰੀਬ ਨੌਂ ਵਜੇ ਮਿਲੀ ਸੀ, ਜਿਸ ਤੋਂ ਬਾਅਦ ਪੁਲਿਸ ਟੀਮ ਤੁਰੰਤ ਘਟਨਾ ਸਥਾਨ ’ਤੇ ਪੁੱਜੀ, ਜਿੱਥੇ ਦੋ ਲੋਕਾਂ ਦੀ ਮੌਤ ਹੋ ਚੁੱਕੀ ਸੀ, ਜਦਕਿ ਦੋ ਲੋਕ ਜ਼ਖ਼ਮੀ ਹਾਲਤ ਵਿਚ ਪਏ ਹੋਏ ਸੀ। ਪੁਲਿਸ ਨੇ ਜ਼ਖ਼ਮੀਆਂ ਨੂੰ ਬਿਨਾਂ ਦੇਰ ਕੀਤੇ ਤੁਰੰਤ ਹਸਪਤਾਲ ਵਿਚ ਪਹੁੰਚਾਇਆ।

ਪੁਲਿਸ ਨੇ ਦੱਸਿਆ ਕਿ ਚਸ਼ਮਦੀਦਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਕੁੱਝ ਲੋਕਾਂ ਵਿਚਾਲੇ ਬਹਿਸ ਚੱਲ ਰਹੀ ਸੀ, ਇਸੇ ਦੌਰਾਨ ਇਕ ਵਿਅਕਤੀ ਨੇ ਆਪਣੀ ਬੰਦੂਕ ਕੱਢ ਲਈ ਅਤੇ ਗੁੱਸੇ ਵਿਚ ਆ ਕੇ ਗੋਲੀਆਂ ਚਲਾ ਦਿੱਤੀਆਂ ਅਤੇ ਦੋ ਲੋਕਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਜਦਕਿ ਦੋ ਲੋਕ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ। ਘਟਨਾ ਨੂੰ ਅੰਜ਼ਾਮ ਦੇਣ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਿਆ। ਏਰੀਆ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਜਦੋਂ ਤੱਕ ਪੁਲਿਸ ਘਟਨਾ ਸਥਾਨ ’ਤੇ ਪੁੱਜੀ ਤਾਂ ਮੁਲਜ਼ਮ ਉਥੋਂ ਫ਼ਰਾਰ ਹੋ ਚੁੱਕਿਆ ਸੀ ਪਰ ਪੁਲਿਸ ਵੱਲੋਂ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਐ।

ਦੱਸ ਦਈਏ ਕਿ ਓਕਲੈਂਡ ਚਾਰ ਲੱਖ ਦੀ ਆਬਾਦੀ ਵਾਲਾ ਸ਼ਹਿਰ ਐ ਜੋ ਅਪਰਾਧ ਅਤੇ ਲੋਕਾਂ ਦੀ ਸੁਰੱਖਿਆ ਵਰਗੀ ਸਮੱਸਿਆ ਦੇ ਨਾਲ ਜੂਝ ਰਿਹਾ ਏ। ਇਸ ਤੋਂ ਪਹਿਲਾਂ ਵੀ ਇੱਥੇ ਬਹੁਤ ਸਾਰੀਆਂ ਘਟਨਾਵਾਂ ਵਾਪਰ ਚੁੱਕੀਆਂ ਨੇ, ਜਦਕਿ ਪੁਲਿਸ ਇਸ ਮਾਮਲੇ ਵਿਚ ਕੋਈ ਸਖ਼ਤ ਕਦਮ ਉਠਾਉਣ ਵਿਚ ਫ਼ੇਲ੍ਹ ਹੁੰਦੀ ਦਿਖਾਈ ਦੇ ਰਹੀ ਐ।

Tags:    

Similar News