ਸਰੀ ਦੇ ਮੰਦਰ ’ਚ ਦੋ ਧਿਰਾਂ ਵਿਚਾਲੇ ਤਕਰਾਰਬਾਜ਼ੀ ਦੌਰਾਨ ਸਥਿਤੀ ਤਣਾਅਪੂਰਨ
ਪੰਜਾਬੀਆਂ ਦੀ ਸੰਘਣੀ ਆਬਾਦੀ ਵਾਲੇ ਕੈਨੇਡਾ ਦੇ ਸਰੀ ਸ਼ਹਿਰ ਦੀ 144 ਸਟਰੀਟ ’ਤੇ ਸਥਿਤ ਪ੍ਰਸਿੱਧ ਲਕਸ਼ਮੀ ਨਰਾਇਣ ਮੰਦਰ ਵਿਖੇ ਦੋ ਧਿਰਾਂ ਵਿਚਾਲੇ ਬਹਿਸਬਾਜ਼ੀ ਅਤੇ ਮਾਮੂਲੀ ਤਕਰਾਰ ਤੋਂ ਬਾਅਦ ਮਾਹੌਲ ਹਿੰਸਕ ਅਤੇ ਤਣਾਅਪੂਰਨ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਹੈ।
By : Makhan shah
Update: 2024-11-04 12:44 GMT
ਵੈਨਕੂਵਰ (ਮਲਕੀਤ ਸਿੰਘ) : ਪੰਜਾਬੀਆਂ ਦੀ ਸੰਘਣੀ ਆਬਾਦੀ ਵਾਲੇ ਕੈਨੇਡਾ ਦੇ ਸਰੀ ਸ਼ਹਿਰ ਦੀ 144 ਸਟਰੀਟ ’ਤੇ ਸਥਿਤ ਪ੍ਰਸਿੱਧ ਲਕਸ਼ਮੀ ਨਰਾਇਣ ਮੰਦਰ ਵਿਖੇ ਦੋ ਧਿਰਾਂ ਵਿਚਾਲੇ ਬਹਿਸਬਾਜ਼ੀ ਅਤੇ ਮਾਮੂਲੀ ਤਕਰਾਰ ਤੋਂ ਬਾਅਦ ਮਾਹੌਲ ਹਿੰਸਕ ਅਤੇ ਤਣਾਅਪੂਰਨ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਹੈ।
ਕੈਨੇਡਾ ਦੇ ਸਮੇਂ ਮੁਤਾਬਕ ਦੇਰ ਰਾਤ ਪ੍ਰਾਪਤ ਵੇਰਵਿਆਂ ਅਨੁਸਾਰ ਐਤਵਾਰ ਦੀ ਸ਼ਾਮ ਉਕਤ ਮੰਦਰ ਨੇੜੇ ਦੋ ਪ੍ਰਮੁੱਖ ਧਿਰਾਂ ਵਿਚਾਲੇ ਛਿੜੀ ਬਹਿਸਬਾਜ਼ੀ ਝੜਪ ਦਾ ਰੂਪ ਧਾਰਨ ਕਰ ਗਈ, ਜਿਸ ਕਾਰਨ ਉਥੇ ਮੌਜੂਦ ਲੋਕਾਂ ਵਿਚ ਅਚਾਨਕ ਭਗਦੜ ਵਾਲਾ ਮਾਹੌਲ ਪੈਦਾ ਗਿਆ।
ਇਸ ਦੌਰਾਨ ਮੌਕੇ ’ਤੇ ਮੌਜੂਦ ਪੁਲਿਸ ਅਧਿਕਾਰੀਆਂ ਨੇ ਮੁਸ਼ਤੈਦੀ ਵਰਤਦਿਆਂ ਹਿੰਸਕ ਮਾਹੌਲ ਨੂੰ ਸ਼ਾਂਤ ਕਰਵਾਉਣ ਦੀ ਕੋਸ਼ਿਸ਼ ਕੀਤੀ। ਖ਼ਬਰ ਲਿਖੇ ਜਾਣ ਤੱਕ ਨੇੜੇ ਵੱਡੀ ਗਿਣਤੀ ਵਿਚ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਤਾਂ ਜੋ ਮਾਹੌਲ ਨੂੰ ਖ਼ਰਾਬ ਤੋਂ ਬਚਾਇਆ ਜਾ ਸਕੇ।