ਔਟਵਾ ਨੇੜੇ ਛੋਟਾ ਹਵਾਈ ਜਹਾਜ਼ ਕ੍ਰੈਸ਼, ਦੋ ਲੋਕ ਜ਼ਖ਼ਮੀ ਇਕ ਲਾਪਤਾ
ਕੈਨੇਡਾ ਦੀ ਰਾਜਧਾਨੀ ਔਟਵਾ ਵਿਚ ਸਥਾਨਕ ਹਵਾਈ ਅੱਡੇ ਦੇ ਨਜ਼ਦੀਕ ਇੱਕ ਛੋਟਾ ਹਵਾਈ ਜਹਾਜ਼ ਹਾਦਸਾਗ੍ਰਸਤ ਹੋ ਗਿਆ ਜੋ ਜੰਗਲੀ ਦਰੱਖਤਾਂ ਦੇ ਝੁੰਡ ’ਤੇ ਡਿੱਗਣ ਮਗਰੋਂ ਬੁਰੀ ਤਰ੍ਹਾਂ ਟੁੱਟ ਗਿਆ। ਇਸ ਹਾਦਸੇ ਦੌਰਾਨ ਜਹਾਜ਼ ਵਿਚ ਸਵਾਰ ਦੋ ਵਿਅਕਤੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਜਦਕਿ ਤੀਸਰੇ ਵਿਅਕਤੀ ਸਬੰਧੀ ਕੋਈ ਜਾਣਕਾਰੀ ਜਨਤਕ ਨਹੀਂ ਕੀਤੀ ਗਈ।
By : Makhan shah
Update: 2025-08-01 10:00 GMT
ਵੈਨਕੂਵਰ, (ਮਲਕੀਤ ਸਿੰਘ) : ਕੈਨੇਡਾ ਦੀ ਰਾਜਧਾਨੀ ਔਟਵਾ ਵਿਚ ਸਥਾਨਕ ਹਵਾਈ ਅੱਡੇ ਦੇ ਨਜ਼ਦੀਕ ਇੱਕ ਛੋਟਾ ਹਵਾਈ ਜਹਾਜ਼ ਹਾਦਸਾਗ੍ਰਸਤ ਹੋ ਗਿਆ ਜੋ ਜੰਗਲੀ ਦਰੱਖਤਾਂ ਦੇ ਝੁੰਡ ’ਤੇ ਡਿੱਗਣ ਮਗਰੋਂ ਬੁਰੀ ਤਰ੍ਹਾਂ ਟੁੱਟ ਗਿਆ। ਇਸ ਹਾਦਸੇ ਦੌਰਾਨ ਜਹਾਜ਼ ਵਿਚ ਸਵਾਰ ਦੋ ਵਿਅਕਤੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਜਦਕਿ ਤੀਸਰੇ ਵਿਅਕਤੀ ਸਬੰਧੀ ਕੋਈ ਜਾਣਕਾਰੀ ਜਨਤਕ ਨਹੀਂ ਕੀਤੀ ਗਈ।
ਮੌਕੇ ਤੇ ਪੁੱਜੀਆਂ ਬਚਾਅ ਅਮਲੇ ਦੀਆਂ ਟੀਮਾਂ ਵੱਲੋਂ ਰਾਹਤ ਕਾਰਜ ਆਰੰਭ ਕਰਦਿਆਂ ਜ਼ਖਮੀ ਹਾਲਤ ’ਚ ਮਿਲੇ ਦੋ ਵਿਅਕਤੀਆਂ ਨੂੰ ਹਸਪਤਾਲ ਵਿਚ ਦਾਖਲ ਕਰਵਾ ਦਿੱਤਾ ਗਿਆ ਹੈ ਅਤੇ ਆਮ ਨਾਗਰਿਕਾਂ ਨੂੰ ਘਟਨਾ ਵਾਲੇ ਖੇਤਰ ਵਿਚ ਜਾਣ ਤੋਂ ਮਨ੍ਹਾਂ ਕਰ ਦਿੱਤਾ ਗਿਆ ਹੈ।