ਮੈਕਸੀਕੋ ’ਚ ਵਾਪਰਿਆ ਭਿਆਨਕ ਸੜਕ ਹਾਦਸਾ, 24 ਲੋਕਾਂ ਦੀ ਮੌਤ
ਮੈਕਸੀਕੋ ਵਿਚ ਉਸ ਸਮੇਂ ਇਕ ਭਿਆਨਕ ਸੜਕ ਹਾਦਸਾ ਵਾਪਰ ਗਿਆ ਜਦੋਂ ਸਵਾਰੀਆਂ ਦੇ ਨਾਲ ਖਚਾਖੱਚ ਭਰੀ ਇਕ ਬੱਸ ਮੱਕੀ ਨਾਲ ਲੱਦੇ ਟਰੈਕਟਰ ਟਰਾਲੀ ਦੇ ਨਾਲ ਟਕਰਾ ਗਈ। ਟੱਕਰ ਹੁੰਦਿਆਂ ਹੀ ਬੱਸ ਅਤੇ ਟਰੈਕਟਰ ਟਰਾਲੀ ਡੂੰਘੀ ਖੱਡ ਵਿਚ ਜਾ ਡਿੱਗੇ, ਜਿਸ ਕਾਰਨ 24 ਲੋਕਾਂ ਦੀ ਮੌਤ ਹੋ ਗਈ;
ਜ਼ਕਾਟੇਕਸ : ਮੈਕਸੀਕੋ ਵਿਚ ਉਸ ਸਮੇਂ ਇਕ ਭਿਆਨਕ ਸੜਕ ਹਾਦਸਾ ਵਾਪਰ ਗਿਆ ਜਦੋਂ ਸਵਾਰੀਆਂ ਦੇ ਨਾਲ ਖਚਾਖੱਚ ਭਰੀ ਇਕ ਬੱਸ ਮੱਕੀ ਨਾਲ ਲੱਦੇ ਟਰੈਕਟਰ ਟਰਾਲੀ ਦੇ ਨਾਲ ਟਕਰਾ ਗਈ। ਟੱਕਰ ਹੁੰਦਿਆਂ ਹੀ ਬੱਸ ਅਤੇ ਟਰੈਕਟਰ ਟਰਾਲੀ ਡੂੰਘੀ ਖੱਡ ਵਿਚ ਜਾ ਡਿੱਗੇ, ਜਿਸ ਕਾਰਨ 24 ਲੋਕਾਂ ਦੀ ਮੌਤ ਹੋ ਗਈ ਜਦਕਿ 5 ਲੋਕ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਇਹ ਹਾਦਸਾ ਮੈਕਸੀਕੋ ਸੂਬੇ ਦੇ ਜਕਾਟੇਕਸ ਨੈਸ਼ਨਲ ਹਾਈਵੇਅ ’ਤੇ ਵਾਪਰਿਆ।
ਮੈਕਸੀਕੋ ਵਿਚ ਇਕ ਭਿਆਨਕ ਸੜਕ ਹਾਦਸਾ ਵਾਪਰਨ ਦੀ ਮੰਦਭਾਗੀ ਖਬਰ ਸਾਹਮਣੇ ਆ ਰਹੀ ਐ, ਜਿਸ ਵਿਚ 24 ਲੋਕਾਂ ਜਾਨ ਚਲੀ ਗਈ, ਜਦਕਿ 5 ਲੋਕ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਦੇ ਲਈ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ। ਜਾਣਕਾਰੀ ਅਨੁਸਾਰ ਸਵਾਰੀਆਂ ਨਾਲ ਭਰੀ ਹੋਈ ਬੱਸ ਸਾਹਮਣੇ ਤੋਂ ਆ ਰਹੇ ਟਰੈਕਟਰ ਟਰਾਲੀ ਦੇ ਨਾਲ ਟਕਰਾ ਗਈ, ਜਿਸ ਕਾਰਨ ਬੱਸ ਅਤੇ ਟਰੈਕਟਰ ਟਰਾਲੀ ਦੋਵੇਂ ਹੀ ਖੱਡ ਵਿਚ ਡਿੱਗ ਗਏ।
ਇਸ ਭਿਆਨਕ ਹਾਦਸੇ ਵਿਚ 24 ਲੋਕਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਪੰਜ ਲੋਕ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਖੱਡ ਵਿਚੋਂ ਕੱਢ ਕੇ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ। ਟਰੈਕਟਰ ਟਰਾਲੀ ਵਿਚ ਮੱਕੀ ਲੱਦੀ ਹੋਈ ਸੀ। ਜਾਣਕਾਰੀ ਅਨੁਸਾਰ ਇਹ ਹਾਦਸਾ ਮੈਕਸੀਕੋ ਸੂਬੇ ਦੇ ਜ਼ਕਾਟੇਕਸ ਵਿਖੇ ਨੈਸ਼ਨਲ ਹਾਈਵੇਅ ’ਤੇ ਵਾਪਰਿਆ। ਜ਼ਕਾਟੇਕਸ ਦੇ ਗਵਰਨਰ ਡੇਵਿਡ ਮੋਨਰੀਅਲ ਵੱਲੋਂ ਵੀ ਇਸ ਹਾਦਸੇ ਦੀ ਪੁਸ਼ਟੀ ਕੀਤੀ ਗਈ ਐ। ਜਿਵੇਂ ਹੀ ਪੁਲਿਸ ਨੂੰ ਇਸ ਹਾਦਸੇ ਬਾਰੇ ਪਤਾ ਚੱਲਿਆ ਤਾਂ ਤੁਰੰਤ ਪੁਲਿਸ ਸਮੇਤ ਬਚਾਅ ਅਤੇ ਰਾਹਤ ਟੀਮਾਂ ਮੌਕੇ ’ਤੇ ਪਹੁੰਚ ਗਈਆਂ।
ਪੁਲਿਸ ਦੇ ਮੁਤਾਬਕ ਟਰੈਕਟਰ ਟਰਾਲੀ ਦਾ ਡਰਾਇਵਰ ਮੌਕੇ ਤੋਂ ਫ਼ਰਾਰ ਹੋ ਗਿਆ, ਜਿਸ ਦੀ ਭਾਲ ਲਈ ਪੁਲਿਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਐ। ਉਧਰ ਜਿਨ੍ਹਾਂ ਜ਼ਖ਼ਮੀਆਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ, ਉਨ੍ਹਾਂ ਦੀ ਹਾਲਤ ਖ਼ਤਰੇ ਤੋਂ ਬਾਹਰ ਦੱਸੀ ਜਾ ਰਹੀ ਐ। ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਜਿਸ ਬੱਸ ਦੇ ਨਾਲ ਇਹ ਭਿਆਨਕ ਹਾਦਸਾ ਵਾਪਰਿਆ, ਉਹ ਅਮਰੀਕਾ ਮੈਕਸੀਕੋ ਸਰਹੱਦ ’ਤੇ ਚਿਹੁਆਹੁਆ ਸੂਬੇ ਦੇ ਸ਼ਹਿਰ ਸਿਉਦਾਦ ਜੁਆਰੇਜ਼ ਵਿਖੇ ਜਾ ਰਹੀ ਸੀ। ਹਾਦਸੇ ਵਿਚ ਮਰਨ ਵਾਲੇ ਲੋਕ ਮੈਕਸੀਕੋ ਦੇ ਰਹਿਣ ਵਾਲੇ ਹੀ ਸਨ।
ਫਿਲਹਾਲ ਪੁਲਿਸ ਵੱਲੋਂ ਹਾਦਸੇ ਦੀ ਜਾਂਚ ਕੀਤੀ ਜਾ ਰਹੀ ਐ ਅਤੇ ਟਰੈਕਟਰ ਦੇ ਡਰਾਇਵਰ ਦੀ ਭਾਲ ਕੀਤੀ ਜਾ ਰਹੀ ਐ। ਉਸ ਦੀ ਗ੍ਰਿਫ਼ਤਾਰੀ ਤੋਂ ਬਾਅਦ ਹੀ ਪਤਾ ਚੱਲੇਗਾ ਕਿ ਇਹ ਭਿਆਨਕ ਹਾਦਸਾ ਕਿਵੇਂ ਵਾਪਰਿਆ?