ਅਮਰੀਕਾ ਦੇ ਗੁਰਦਵਾਰਾ ਸਾਹਿਬ ਅੰਦਰ ਵਾਪਰੀ ਹੌਲਨਾਕ ਵਾਰਦਾਤ
ਅਮਰੀਕਾ ਦੇ ਇਕ ਗੁਰਦਵਾਰਾ ਸਾਹਿਬ ਵਿਚ ਵਾਪਰੀ ਹੌਲਨਾਕ ਵਾਰਦਾਤ ਦੌਰਾਨ ਇਕ ਅਣਪਛਾਤੇ ਸ਼ਖਸ ਨੇ ਕਥਿਤ ਤੌਰ ’ਤੇ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ।;
ਟਰਲੌਕ, ਕੈਲੇਫੋਰਨੀਆ : ਅਮਰੀਕਾ ਦੇ ਇਕ ਗੁਰਦਵਾਰਾ ਸਾਹਿਬ ਵਿਚ ਵਾਪਰੀ ਹੌਲਨਾਕ ਵਾਰਦਾਤ ਦੌਰਾਨ ਇਕ ਅਣਪਛਾਤੇ ਸ਼ਖਸ ਨੇ ਕਥਿਤ ਤੌਰ ’ਤੇ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਕੈਲੇਫੋਰਨੀਆ ਦੇ ਟਰਲੌਕ ਸ਼ਹਿਰ ਦੇ ਗੁਰਦਵਾਰਾ ਸਾਹਿਬ ਵਿਚ ਵਾਪਰੀ ਵਾਰਦਾਤ ਮਗਰੋਂ ਪੁੱਜੀ ਪੁਲਿਸ ਵੱਲੋਂ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ ਅਤੇ ਫਿਲਹਾਲ ਵਿਸਤਾਰਤ ਜਾਣਕਾਰੀ ਮੁਹੱਈਆ ਨਹੀਂ ਕਰਵਾਈ ਗਈ।
ਅਣਪਛਾਤੇ ਸ਼ਖਸ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ
ਟਰਲੌਕ ਸ਼ਹਿਰ ਦੀ ਪੰਜਵੀਂ ਸਟ੍ਰੀਟ ਦੇ 1300 ਬਲਾਕ ਵਿਖੇ ਸਥਿਤ ਗੁਰਦਵਾਰਾ ਸਾਹਿਬ ਦੇ ਦਰਬਾਰ ਹਾਲ ਵਿਚ ਗੋਲੀ ਚੱਲਣ ਦੀ ਇਤਲਾਹ ਮਿਲਣ ’ਤੇ ਪੁਲਿਸ, ਫਾਇਰ ਸਰਵਿਸ ਅਤੇ ਮੈਡੀਕਲ ਰਿਸਪੌਂਸ ਟੀਮਾਂ ਮੌਕੇ ’ਤੇ ਪੁੱਜ ਗਈਆਂ। ਸਬੰਧਤ ਸ਼ਖਸ ਨੂੰ ਮੌਕੇ ’ਤੇ ਹੀ ਮ੍ਰਿਤਕ ਕਰਾਰ ਦੇ ਦਿਤਾ ਗਿਆ ਅਤੇ ਪੁਲਿਸ ਨੇ ਗੋਲੀ ਚਲਾਉਣ ਲਈ ਵਰਤੀ ਪਸਤੌਲ ਬਰਾਮਦ ਕਰ ਲਈ। ਵਾਰਦਾਤ ਵੇਲੇ ਗੁਰਦਵਾਰਾ ਸਾਹਿਬ ਵਿਚ ਕਿੰਨੇ ਜਣੇ ਮੌਜੂਦ ਸਨ, ਇਸ ਬਾਰੇ ਭਾਈਚਾਰੇ ਦਾ ਕੋਈ ਵੀ ਮੈਂਬਰ ਜਾਣਕਾਰੀ ਸਾਂਝੀ ਕਰਨ ਵਾਸਤੇ ਅੱਗੇ ਨਾ ਆਇਆ। ਪ੍ਰਾਪਤ ਜਾਣਕਾਰੀ ਮੁਤਾਬਕ ਵਾਰਦਾਤ ਐਤਵਾਰ ਸਵੇਰੇ ਤਕਰੀਬਨ ਸਵਾ ਨੌਂ ਵਜੇ ਵਾਪਰੀ ਅਤੇ ਅਗਲੇ ਹੁਕਮਾਂ ਤੱਕ ਸੰਗਤ ਦੇ ਗੁਰਦਵਾਰਾ ਸਾਹਿਬ ਅੰਦਰ ਜਾਣ ’ਤੇ ਰੋਕ ਲਾ ਦਿਤੀ ਗਈ। ਦੂਜੇ ਪਾਸੇ ਕੌਰੋਨਰ ਦਫ਼ਤਰ ਨੂੰ ਮਾਮਲੇ ਦੀ ਪੜਤਾਲ ਵਿਚ ਸ਼ਾਮਲ ਕੀਤਾ ਗਿਆ ਹੈ।