ਟਰੰਪ ਦਾ ਸਖਤ ਰੱਵਈਆ, ਭਾਰਤ ਸਰਕਾਰ ਦੀ ਭਾਰਤੀਆਂ ਲਈ ਸਲਾਹ
ਅਮਰੀਕਾ ਵਿੱਚ ਡੋਨਾਲਡ ਟਰੰਪ ਦੇ ਰਾਸ਼ਟਰਪਤੀ ਬਣਨ ਤੋਂ ਬਾਅਦ ਤੋਂ ਹੀ ਉਹ ਗੈਰ-ਕਾਨੂੰਨੀ ਪ੍ਰਵਾਸੀਆਂ ਵਿਰੁੱਧ ਲਗਾਤਾਰ ਕਾਰਵਾਈਆਂ ਕਰ ਰਹੇ ਹਨ। ਸਖ਼ਤ ਪ੍ਰਵਾਸ ਨੀਤੀ ਦੇ ਤਹਿਤ, ਉਨ੍ਹਾਂ ਅਮਰੀਕਾ ਤੋਂ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਦੇਸ਼ ਨਿਕਾਲਾ ਦੇਣਾ ਸ਼ੁਰੂ ਕਰ ਦਿੱਤਾ ਹੈ। ਜਿਸਦੇ ਸਿੱਟੇ ਵੱਜੋਂ ਹੁਣ ਤੱਕ ਵੱਡੀ ਗਿਣਤੀ ਵਿੱਚ ਗੈਰ-ਪ੍ਰਵਾਸੀਆਂ ਨੂੰ ਦੇਸ਼ ਨਿਕਾਲਾ ਕੀਤਾ ਜਾ ਚੁੱਕਿਆ ਹੈ।
ਨਵੀਂ ਦਿੱਲੀ, ਕਵਿਤਾ: ਅਮਰੀਕਾ ਵਿੱਚ ਡੋਨਾਲਡ ਟਰੰਪ ਦੇ ਰਾਸ਼ਟਰਪਤੀ ਬਣਨ ਤੋਂ ਬਾਅਦ ਤੋਂ ਹੀ ਉਹ ਗੈਰ-ਕਾਨੂੰਨੀ ਪ੍ਰਵਾਸੀਆਂ ਵਿਰੁੱਧ ਲਗਾਤਾਰ ਕਾਰਵਾਈਆਂ ਕਰ ਰਹੇ ਹਨ। ਸਖ਼ਤ ਪ੍ਰਵਾਸ ਨੀਤੀ ਦੇ ਤਹਿਤ, ਉਨ੍ਹਾਂ ਅਮਰੀਕਾ ਤੋਂ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਦੇਸ਼ ਨਿਕਾਲਾ ਦੇਣਾ ਸ਼ੁਰੂ ਕਰ ਦਿੱਤਾ ਹੈ। ਜਿਸਦੇ ਸਿੱਟੇ ਵੱਜੋਂ ਹੁਣ ਤੱਕ ਵੱਡੀ ਗਿਣਤੀ ਵਿੱਚ ਗੈਰ-ਪ੍ਰਵਾਸੀਆਂ ਨੂੰ ਦੇਸ਼ ਨਿਕਾਲਾ ਕੀਤਾ ਜਾ ਚੁੱਕਿਆ ਹੈ। ਟਰੰਪ ਦੇ ਇਸ ਸਖ਼ਤ ਰੁਖ਼ ਨੂੰ ਦੇਖਦਿਆਂ ਭਾਰਤ ਸਰਕਾਰ ਹੁਣ ਚੌਕਸ ਨਜ਼ਰ ਆ ਰਹੀ ਹੈ। ਭਾਰਤੀ ਵਿਦੇਸ਼ ਮੰਤਰਾਲੇ ਨੇ ਭਾਰਤੀ ਵਿਦਿਆਰਥੀਆਂ ਨੂੰ ਸਲਾਹ ਦਿੱਤੀ ਹੈ।
ਭਾਰਤ ਸਰਕਾਰ ਨੇ ਬੀਤੇ ਹਫਤੇ ਵਿੱਚ ਵਾਪਰੇ ਦੋ ਘਟਨਾਵਾਂ ਦਾ ਜਿਕਰ ਕਰਦਿਆਂ ਕਿਹਾ ਕਿ ਟਰੰਪ ਪ੍ਰਸ਼ਾਸਨ ਦੁਆਰਾ ਇਸ ਹਫਤੇ ਦੇ ਸ਼ੁਰੂ ਵਿੱਚ ਜਾਰਜਟਾਊਨ ਯੂਨੀਵਰਸਿਟੀ ਦੇ ਭਾਰਤੀ ਖੋਜਕਰਤਾ ਨੂੰ ਗ੍ਰਿਫਤਾਰ ਕੀਤਾ ਗਿਆ ਜਾਂ ਰੰਜਿਨੀ ਸ਼੍ਰੀਨਿਵਾਸਨ, ਜੋ ਕਾਰਵਾਈ ਦੇ ਡਰੋਂ ਕੈਨੇਡਾ ਭੱਜ ਗਏ ਸਨ, ਇਸ ਮਾਮਲੇ ਵਿੱਚ ਨਾ ਤਾਂ ਅਮਰੀਕੀ ਸਰਕਾਰ ਅਤੇ ਨਾ ਹੀ ਇਨ੍ਹਾਂ ਵਿਅਕਤੀ ਨੇ ਸਾਡੇ ਨਾਲ ਜਾਂ ਦੂਤਾਵਾਸ ਨਾਲ ਸੰਪਰਕ ਕੀਤਾ ਹੈ। ਜੇਕਰ ਉਹ ਸਾਡੇ ਨਾਲ ਸੰਪਰਕ ਕਰਦੇ ਹਨ, ਤਾਂ ਅਸੀਂ ਦੇਖਾਂਗੇ ਕਿ ਇਸ ਖਾਸ ਮਾਮਲੇ ਨੂੰ ਸਭ ਤੋਂ ਵਧੀਆ ਢੰਗ ਨਾਲ ਕਿਵੇਂ ਸੰਭਾਲਿਆ ਜਾਵੇ।
ਭਾਰਤੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਕਿਹਾ ਕਿ ਅਸੀਂ ਉਮੀਦ ਕਰਦੇ ਹਾਂ ਕਿ ਜਦੋਂ ਸਾਡੇ ਵਿਦੇਸ਼ੀ ਨਾਗਰਿਕ ਭਾਰਤ ਆਉਂਦੇ ਹਨ, ਤਾਂ ਉਨ੍ਹਾਂ ਨੂੰ ਸਾਡੇ ਕਾਨੂੰਨਾਂ ਅਤੇ ਨਿਯਮਾਂ ਦੀ ਪਾਲਣਾ ਕਰਨ ਇਸੇ ਤਰ੍ਹਾਂ, ਅਸੀਂ ਉਮੀਦ ਕਰਦੇ ਹਾਂ ਕਿ ਜਦੋਂ ਭਾਰਤੀ ਨਾਗਰਿਕ ਵਿਦੇਸ਼ ਵਿੱਚ ਹੋਣ ਤਾਂ ਸਥਾਨਕ ਕਾਨੂੰਨਾਂ ਅਤੇ ਨਿਯਮਾਂ ਦੀ ਉਨ੍ਹਾਂ ਨੂੰ ਪਾਲਣਾ ਕਰਨੀ ਚਾਹੀਦੀ ਹੈ।" ਸੂਰੀ ਨੂੰ ਕਥਿਤ ਤੌਰ 'ਤੇ 'ਹਮਾਸ ਪ੍ਰਚਾਰ' ਫੈਲਾਉਣ ਦੇ ਦੋਸ਼ ਵਿੱਚ ਹਿਰਾਸਤ ਵਿੱਚ ਲਿਆ ਗਿਆ ਸੀ।
ਰਣਧੀਰ ਜੈਸਵਾਲ ਨੇ ਅੱਗੇ ਕਿਹਾ ਕਿ ਜੇਕਰ ਕੋਈ ਭਾਰਤੀ ਵਿਦਿਆਰਥੀ ਕਿਸੇ ਸਮੱਸਿਆ ਦਾ ਸਾਹਮਣਾ ਕਰ ਰਿਹਾ ਹੈ, ਤਾਂ ਸਾਡਾ ਕੌਂਸਲੇਟ ਅਤੇ ਸਾਡੀ ਸਰਕਾਰ, ਦੂਤਾਵਾਸ ਉਨ੍ਹਾਂ ਦੀ ਭਲਾਈ ਅਤੇ ਸੁਰੱਖਿਆ ਲਈ ਉੱਥੇ ਮੌਜੂਦ ਹੈ। ਜੇਕਰ ਕੋਈ ਭਾਰਤੀ ਵਿਦਿਆਰਥੀ ਮਦਦ ਚਾਹੁੰਦਾ ਹੈ, ਤਾਂ ਅਸੀਂ ਉਸਦੀ ਮਦਦ ਕਰਦੇ ਰਹਾਂਗੇ। ਜੈਸਵਾਲ ਨੇ ਕਿਹਾ ਕਿ ਵੱਡੀ ਗਿਣਤੀ ਵਿੱਚ ਭਾਰਤੀ ਅਮਰੀਕੀ ਯੂਨੀਵਰਸਿਟੀਆਂ ਵਿੱਚ ਪੜ੍ਹ ਰਹੇ ਹਨ ਅਤੇ ਸਰਕਾਰ ਅਮਰੀਕਾ ਨਾਲ ਵਿਦਿਅਕ ਸਬੰਧਾਂ ਨੂੰ ਮਜ਼ਬੂਤ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਦੋ ਭਾਰਤੀਆਂ ,,,ਬਦਰ ਖਾਨ ਸੂਰੀ ਅਤੇ ਰੰਜਨੀ ਸ਼੍ਰੀਨਿਵਾਸਨ ਨੇ ਸਹਾਇਤਾ ਲਈ ਅਮਰੀਕਾ ਵਿੱਚ ਭਾਰਤੀ ਦੂਤਾਵਾਸਾਂ ਨਾਲ ਸੰਪਰਕ ਨਹੀਂ ਕੀਤਾ।