ਭਾਈ ਅਮਰੀਕ ਸਿੰਘ ਅਜਨਾਲਾ ਦਾ ਅਕਾਲੀ ਦਲ ’ਤੇ ਨਿਸ਼ਾਨਾ
ਅਜਨਾਲਾ, 5 ਜਨਵਰੀ (ਪ੍ਰਦੀਪ ਅਰੋੜਾ) : ਮੌਜੂਦਾ ਸਮੇਂ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੀ ਸ਼ਹਾਦਤ ਦਾ ਮਾਮਲਾ ਕਾਫ਼ੀ ਗਰਮਾਇਆ ਹੋਇਆ ਏ। ਇਸੇ ਦੌਰਾਨ ਹੁਣ ਦਮਦਮੀ ਟਕਸਾਲ ਅਜਨਾਲਾ ਦੇ ਮੁਖੀ ਭਾਈ ਅਮਰੀਕ ਸਿੰਘ ਅਜਨਾਲਾ ਵੱਲੋਂ ਵੀ ਇਸ ਮਾਮਲੇ ’ਤੇ ਬੋਲਦਿਆਂ ਜਿੱਥੇ ਸ਼੍ਰੋਮਣੀ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ’ਤੇ ਤਿੱਖੇ ਨਿਸ਼ਾਨੇ ਸਾਧੇ ਗਏ, ਉਥੇ ਹੀ ਉਨ੍ਹਾਂ ਨੇ ਕੌਮ […]
By : Makhan Shah
ਅਜਨਾਲਾ, 5 ਜਨਵਰੀ (ਪ੍ਰਦੀਪ ਅਰੋੜਾ) : ਮੌਜੂਦਾ ਸਮੇਂ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੀ ਸ਼ਹਾਦਤ ਦਾ ਮਾਮਲਾ ਕਾਫ਼ੀ ਗਰਮਾਇਆ ਹੋਇਆ ਏ। ਇਸੇ ਦੌਰਾਨ ਹੁਣ ਦਮਦਮੀ ਟਕਸਾਲ ਅਜਨਾਲਾ ਦੇ ਮੁਖੀ ਭਾਈ ਅਮਰੀਕ ਸਿੰਘ ਅਜਨਾਲਾ ਵੱਲੋਂ ਵੀ ਇਸ ਮਾਮਲੇ ’ਤੇ ਬੋਲਦਿਆਂ ਜਿੱਥੇ ਸ਼੍ਰੋਮਣੀ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ’ਤੇ ਤਿੱਖੇ ਨਿਸ਼ਾਨੇ ਸਾਧੇ ਗਏ, ਉਥੇ ਹੀ ਉਨ੍ਹਾਂ ਨੇ ਕੌਮ ਨੂੰ ਇਕ ਝੰਡੇ ਹੇਠਾਂ ਇਕੱਠੇ ਹੋਣ ਦੀ ਅਪੀਲ ਵੀ ਕੀਤੀ।
ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੇ ਮਾਮਲੇ ’ਤੇ ਐਸਜੀਪੀਸੀ ਅਤੇ ਅਕਾਲੀ ਦਲ ਦੀ ਕਾਰਗੁਜ਼ਾਰੀ ’ਤੇ ਬੋਲਦਿਆਂ ਭਾਈ ਅਮਰੀਕ ਸਿੰਘ ਅਜਨਾਲਾ ਨੇ ਆਖਿਆ ਕਿ ਜਿਹੜੇ ਖ਼ੁਦ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੋਸ਼ੀ ਹੋਣ, ਉਨ੍ਹਾਂ ਤੋਂ ਇਨਸਾਫ਼ ਦੀ ਕੀ ਉਮੀਦ ਕੀਤੀ ਜਾ ਸਕਦੀ ਐ। ਐਸਜੀਪੀਸੀ ਅਤੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਤਾਂ ਬਾਦਲਾਂ ਨੂੰ ਸੱਤਾ ਦਿਵਾਉਣ ਲਈ ਹੰਭਲੇ ਮਾਰ ਰਹੇ ਨੇ, ਹੋਰ ਕੁੱਝ ਨਹੀਂ।
ਇਸ ਦੇ ਨਾਲ ਹੀ ਭਾਈ ਅਮਰੀਕ ਸਿੰਘ ਅਜਨਾਲਾ ਨੇ ਆਖਿਆ ਕਿ ਉਹ ਹਮੇਸ਼ਾਂ ਹੱਕ ਸੱਚ ਦੀ ਗੱਲ ਕਰਦੇ ਸੀ ਅਤੇ ਨੌਜਵਾਨਾਂ ਨੂੰ ਸਿੱਖੀ ਨਾਲ ਜੋੜਦੇ ਸੀ ਪਰ ਸਰਕਾਰਾਂ ਨੂੰ ਇਹ ਗੱਲ ਪਸੰਦ ਨਹੀਂ ਆਈ, ਜਿਸ ਕਰਕੇ ਉਸ ਸਮੇਂ ਦੀ ਜ਼ਾਲਮ ਹਕੂਮਤ ਨੇ ਉਨ੍ਹਾਂ ਨੂੰ ਤਸੀਹੇ ਦੇ ਕੇ ਸ਼ਹੀਦ ਕਰਵਾ ਦਿੱਤਾ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਇਕ ਕੌਮੀ ਝੰਡੇ ਹੇਠਾਂ ਇਕੱਠੇ ਨਾ ਹੋਏ ਤਾਂ ਸਾਨੂੰ ਕਿਸੇ ਮਾਮਲੇ ਦਾ ਇਨਸਾਫ਼ ਨਹੀਂ ਮਿਲਣਾ।
ਦੱਸ ਦਈਏ ਕਿ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੀ ਰਿਪੋਰਟ 31 ਸਾਲ ਮਗਰੋਂ ਜਨਤਕ ਹੋਈ ਐ, ਜਿਸ ਤੋਂ ਬਾਅਦ ਹੁਣ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਦੀ ਮੰਗ ਜ਼ੋਰ ਸ਼ੋਰ ਨਾਲ ਉਠ ਰਹੀ ਐ।
ਇਹ ਖ਼ਬਰ ਵੀ ਪੜ੍ਹੋ :
ਮਾਨਸਾ, 5 ਜਨਵਰੀ (ਸੰਜੀਵ ਲੱਕੀ) : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪਿੰਡ ਮੂਸਾ ਵਿਖੇ ਇਕ ਨਗਰ ਕੀਰਤਨ ਕੱਢਿਆ ਗਿਆ, ਜਿਸ ਦੌਰਾਨ ਸਿੱਧੂ ਮੂਸੇਵਾਲੇ ਦੇ ਪਸੰਦੀਦਾ ਟਰੈਕਟਰ ਨੂੰ ਫੁੱਲਾਂ ਨਾਲ ਸਜਾ ਕੇ ਨਗਰ ਕੀਰਤਨ ਵਿਚ ਸ਼ਾਮਲ ਕੀਤਾ ਗਿਆ। ਇਸ ਮੌਕੇ ਸਿੱਧੂ ਮੂਸੇਵਾਲੇ ਦੇ ਪਰਿਵਾਰਕ ਮੈਂਬਰਾਂ ਵੱਲੋਂ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ ਅਤੇ ਲੰਗਰ ਦੀ ਸੇਵਾ ਕੀਤੀ ਗਈ।
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲੇ ਦੇ ਪਿੰਡ ਮੂਸਾ ਵਿਖੇ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ, ਜਿਸ ਵਿਚ ਵਿਸ਼ੇਸ਼ ਤੌਰ ’ਤੇ ਸਿੱਧੂ ਮੂਸੇਵਾਲੇ ਦੇ ਟਰੈਕਟਰ 5911 ਨੂੰ ਫੁੱਲਾਂ ਨਾਲ ਸਜਾ ਕੇ ਸ਼ਾਮਲ ਕੀਤਾ ਗਿਆ। ਜਿਵੇਂ ਹੀ ਇਹ ਨਗਰ ਸਿੱਧੂ ਮੂਸੇਵਾਲੇ ਦੀ ਹਵੇਲੀ ਅੱਗੇ ਪਹੁੰਚਿਆ ਤਾਂ ਪਰਿਵਾਰਕ ਮੈਂਬਰਾਂ ਨੇ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਂਟ ਕੀਤੇ। ਇਸ ਮੌਕੇ ਸਿੱਧੂ ਪਰਿਵਾਰ ਵੱਲੋਂ ਦੁੱਧ ਦਾ ਲੰਗਰ ਵੀ ਲਗਾਇਆ ਗਿਆ।
ਨਗਰ ਕੀਰਤਨ ਦੌਰਾਨ ਸਿੱਧੂ ਮੂਸੇਵਾਲੇ ਦੇ ਧਾਰਮਿਕ ਗੀਤ ਲਗਾਏ ਗਏ, ਜਿਨ੍ਹਾਂ ਨੂੰ ਸੁਣ ਕੇ ਮਾਤਾ ਚਰਨ ਕੌਰ ਦੀਆਂ ਅੱਖਾਂ ਵਿਚੋਂ ਹੰਝੂ ਵਗ ਰਹੇ ਸਨ। ਇਸ ਮੌਕੇ ਗੱਲਬਾਤ ਕਰਦਿਆਂ ਸਿੱਧੂ ਮੂਸੇਵਾਲੇ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਆਖਿਆ ਕਿ ਅੱਜ ਨਗਰ ਕੀਰਤਨ ਦੌਰਾਨ ਗੁਰੂ ਸਾਹਿਬ ਦੇ ਦਰਸ਼ਨ ਕਰਕੇ ਮਨ ਖ਼ੁਸ਼ ਹੋ ਗਿਆ।
ਦੱਸ ਦਈਏ ਕਿ ਸਿੱਧੂ ਮੂਸੇਵਾਲਾ ਕਤਲ ਕੇਸ ਵਿਚ ਸਾਰੇ ਮੁਲਜ਼ਮਾਂ ਦੀ ਅੱਜ ਮਾਨਸਾ ਸੈਸ਼ਨ ਕੋਰਟ ਵਿਚ ਪੇਸ਼ੀ ਹੋਵੇਗੀ, ਅਦਾਲਤ ਨੇ ਪੇਸ਼ੀ ਲਈ 5 ਤਰੀਕ ਤੈਅ ਕੀਤੀ ਹੋਈ ਸੀ।