ਅੰਮ੍ਰਿਤਾ ਵੜਿੰਗ ਨੇ ਅਪਣੇ ਬਿਆਨ ’ਤੇ ਮੰਗੀ ਮੁਆਫ਼ੀ
ਬਠਿੰਡਾ, 30 ਅਪੈ੍ਰਲ, ਨਿਰਮਲ : ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਇਕ ਪੋਸਟ ਸਾਂਝੀ ਕਰਕੇ ਪੰਜੇ ਸੰਬੰਧੀ ਦਿੱਤੇ ਗਏ ਬਿਆਨ ’ਤੇ ਮੁਆਫ਼ੀ ਮੰਗੀ ਹੈ। ਉਨ੍ਹਾਂ ਕਿਹਾ ਕਿ ਮੇਰੇ ਵਲੋਂ ਅਣਜਾਣੇ ਵਿਚ ਬੋਲੇ ਗਏ ਸ਼ਬਦਾਂ ਰਾਹੀਂ ਜਿਨ੍ਹਾਂ ਨੂੰ ਵੀ ਠੇਸ ਪੁੱਜੀ ਹੈ, ਮੈਂ ਦੋਵੇਂ ਹੱਥ […]
By : Editor Editor
ਬਠਿੰਡਾ, 30 ਅਪੈ੍ਰਲ, ਨਿਰਮਲ : ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਇਕ ਪੋਸਟ ਸਾਂਝੀ ਕਰਕੇ ਪੰਜੇ ਸੰਬੰਧੀ ਦਿੱਤੇ ਗਏ ਬਿਆਨ ’ਤੇ ਮੁਆਫ਼ੀ ਮੰਗੀ ਹੈ। ਉਨ੍ਹਾਂ ਕਿਹਾ ਕਿ ਮੇਰੇ ਵਲੋਂ ਅਣਜਾਣੇ ਵਿਚ ਬੋਲੇ ਗਏ ਸ਼ਬਦਾਂ ਰਾਹੀਂ ਜਿਨ੍ਹਾਂ ਨੂੰ ਵੀ ਠੇਸ ਪੁੱਜੀ ਹੈ, ਮੈਂ ਦੋਵੇਂ ਹੱਥ ਜੋੜ ਕੇ ਉਨ੍ਹਾਂ ਤੋਂ ਮੁਆਫ਼ੀ ਮੰਗਦੀ ਹਾਂ।
ਅੰਮ੍ਰਿਤਾ ਵੜਿੰਗ ਨੇ ਪੋਸਟ ਸਾਂਝੀ ਕਰ ਕਿਹਾ ਕਿ ਤੋਂ ਪਹਿਲਾਂ ਮੈਂ ਦੋਵੇਂ ਹੱਥ ਜੋੜ ਕੇ ਉਹਨਾਂ ਸਭ ਤੋਂ ਮੁਆਫ਼ੀ ਮੰਗਣੀ ਚਾਹੁੰਦੀ ਹਾਂ ਜਿਹਨਾਂ ਦੀਆਂ ਭਾਵਨਾਵਾਂ ਨੂੰ ਮੇਰੇ ਅਣਜਾਣੇ ਵਿੱਚ ਬੋਲੇ ਗਏ ਬਿਆਨ ਤੋਂ ਠੇਸ ਪਹੁੰਚੀ ਹੈ। ਉਸ ਗੁਰੂ ਸਾਹਿਬ ਤੋਂ ਬਗੈਰ ਅਸੀਂ ਕੁੱਝ ਵੀ ਨਹੀਂ ਹਾਂ ਅਤੇ ਉਹਨਾਂ ਦੀ ਮਹਿਮਾ ਵਿਰੁੱਧ ਅਸੀਂ ਕਦੇ ਵੀ ਕੁੱਝ ਨਹੀਂ ਬੋਲ ਸਕਦੇ। ਮੈਂ ਤਾਂ ਉਸ ਅਕਾਲ ਪੁਰਖ ਦੀ ਇੱਕ ਨਿਮਾਣੀ ਜਿਹੀ ਸੇਵਾਦਾਰ ਹਾਂ, ਮੇਰਾ ਮਕਸਦ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਨਹੀਂ ਸੀ। ਉਹ ਵਾਹਿਗੁਰੂ ਅਤੇ ਸੰਗਤ ਬਖਸ਼ਣਹਾਰ ਹੈ ਮੈਂ ਆਪ ਸਭ ਜੀ ਪਾਸੋਂ ਮੁਆਫ਼ੀ ਮੰਗਦੀ ਹੋਈ ਭੁੱਲ ਬਖਸ਼ਾਉਂਦੀ ਹਾਂ।
ਦੱਸ ਦਈਏ ਕਿ ਉਨ੍ਹਾਂ ਕਿਹਾ ਸੀ ਕਿ ਮੈਂ ਗੁਰੂਆਂ ਦੇ ਪੰਜੇ ਲਈ ਵੋਟਾਂ ਮੰਗਣ ਆਈ ਹਾਂ। ਜਿਵੇਂ ਕਿ ਦਸਾਂ ਗੁਰੂਆਂ ਨੇ ਪੰਜੇ ਨੂੰ ਮਹਤੱਤਾ ਦਿੱਤੀ ਅਤੇ ਇਸ ਲਈ ਕਾਂਗਰਸ ਨੇ ਵੀ ਪੰਜਾ ਹੀ ਚੁਣਿਆ। ਉਨ੍ਹਾਂ ਦੇ ਇਸ ਬਿਆਨ ਤੋਂ ਬਾਅਦ ਉਨ੍ਹਾਂ ਨੂੰ ਵੱਡੇ ਰੋਹ ਦਾ ਸਾਹਮਣਾ ਕਰਨਾ ਪਿਆ।
ਦੱਸਦੇ ਚਲੀਏ ਕਿ ਲੁਧਿਆਣਾ ਲੋਕ ਸਭਾ ਸੀਟ ’ਤੇ ਕਾਂਗਰਸ ਨੇ ਬੀਜੇਪੀ ਵਿਚ ਸ਼ਾਮਲ ਹੋਏ ਰਵਨੀਤ ਬਿੱਟੂ ਦੇ ਸਾਹਮਣੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਮੈਦਾਨ ਵਿਚ ਉਤਾਰਿਆ ਹੈ। ਹਾਈ ਕਮਾਨ ਦੁਆਰਾ ਸੋਮਵਾਰ ਨੂੰ ਜਾਰੀ ਕੀਤੀ ਗਈ ਲਿਸਟ ਵਿਚ ਇਸ ਦਾ ਐਲਾਨ ਕੀਤਾ ਗਿਆ। ਰਾਜਾ ਵੜਿੰਗ ਪੰਜਾਬ ਕਾਂਗਰਸ ਦੇ ਕੱਦਾਵਰ ਨੇਤਾ ਹਨ। ਜਿਸ ਦੇ ਚਲਦਿਆਂ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਇਹ ਫੈਸਲਾ ਲਿਆ ਹੈ।
ਇਹ ਵੀ ਪੜ੍ਹੋ
ਜਲੰਧਰ ’ਚ ਪੁਲਸ ਨੇ ਹੁਣ ਤੱਕ ਦੀ ਨਸ਼ੇ ਦੀ ਸਭ ਤੋਂ ਵੱਡੀ ਖੇਪ ਬਰਾਮਦ ਕੀਤੀ ਹੈ। ਜਲੰਧਰ ਸਿਟੀ ਪੁਲਿਸ ਨੇ ਇੱਕ ਔਰਤ ਸਮੇਤ ਤਿੰਨ ਨਸ਼ਾ ਤਸਕਰਾਂ ਨੂੰ ਕਰੀਬ 48 ਕਿਲੋ ਹੈਰੋਇਨ ਸਮੇਤ ਕਾਬੂ ਕੀਤਾ ਹੈ। ਬਰਾਮਦ ਕੀਤੀ ਗਈ ਹੈਰੋਇਨ ਦੀ ਬਾਜ਼ਾਰੀ ਕੀਮਤ ਕਰੀਬ 250 ਕਰੋੜ ਰੁਪਏ ਦੱਸੀ ਜਾ ਰਹੀ ਹੈ। ਫੜੇ ਗਏ ਮੁਲਜ਼ਮ ਜਲੰਧਰ ਅਤੇ ਨਵਾਂਸ਼ਹਿਰ ਦੇ ਰਹਿਣ ਵਾਲੇ ਹਨ।
ਸਾਰਾ ਸਿੰਡੀਕੇਟ ਪਾਕਿਸਤਾਨ, ਅਫਗਾਨਿਸਤਾਨ, ਈਰਾਨ, ਤੁਰਕੀਏ ਅਤੇ ਕੈਨੇਡਾ ਤੋਂ ਚੱਲ ਰਿਹਾ ਸੀ। ਗ੍ਰਿਫ਼ਤਾਰ ਕੀਤੇ ਗਏ ਸਾਰੇ ਮੁਲਜ਼ਮਾਂ ਦੇ ਪਾਕਿਸਤਾਨ ਸਮੇਤ ਉਪਰੋਕਤ ਮੁਲਕਾਂ ਨਾਲ ਸਬੰਧ ਸਨ। ਪੁਲਿਸ ਨੇ ਮੁਲਜ਼ਮਾਂ ਕੋਲੋਂ ਕਰੀਬ 21 ਲੱਖ ਰੁਪਏ ਦੀ ਡਰੱਗ ਮਨੀ ਅਤੇ ਨੋਟ ਗਿਣਨ ਵਾਲੀ ਮਸ਼ੀਨ ਵੀ ਬਰਾਮਦ ਕੀਤੀ ਹੈ।
ਸੀਆਈਏ ਇੰਚਾਰਜ ਸੁਰਿੰਦਰ ਸਿੰਘ ਕੰਬੋਜ ਨੇ ਦੱਸਿਆ ਕਿ ਉਪਰੋਕਤ ਮੁਲਜ਼ਮਾਂ ਨੂੰ ਵਾਈ-ਪੁਆਇੰਟ ਭਗਤ ਸਿੰਘ ਕਲੋਨੀ ਬਾਈਪਾਸ ਨੇੜੇ ਤੋਂ ਕਾਬੂ ਕੀਤਾ ਗਿਆ। ਮੁਲਜ਼ਮ ਪੁਲਸ ਨੂੰ ਦੇਖ ਕੇ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ। ਚੈਕਿੰਗ ਦੌਰਾਨ ਪੁਲਸ ਨੇ ਮੁਲਜ਼ਮਾਂ ਕੋਲੋਂ ਅੱਠ ਕਿੱਲੋ ਹੈਰੋਇਨ ਬਰਾਮਦ ਕੀਤੀ।
ਡਰਾਈਵਰ ਸਤਨਾਮ ਸਿੰਘ ਉਰਫ਼ ਬੱਬੀ ਵਾਸੀ ਪਿੰਡ ਢੰਡੀਆਂ, ਬੰਗਾ, ਨਵਾਂਸ਼ਹਿਰ ਸੀ। ਜੋ ਜਲੰਧਰ ਦੇ ਸੁਭਾਸ਼ ਨਗਰ ’ਚ ਕਿਰਾਏ ’ਤੇ ਰਹਿੰਦਾ ਸੀ। ਜਿਸ ਤੋਂ ਬਾਅਦ ਪੁਲਸ ਨੇ ਉਕਤ ਦੋਸ਼ੀਆਂ ਤੋਂ ਪੁੱਛਗਿੱਛ ਕਰਨ ’ਤੇ ਅਮਨ ਰੋਜ਼ੀ ਅਤੇ ਉਸ ਦੇ ਪਤੀ ਹਰਦੀਪ ਸਿੰਘ ਨੂੰ ਗ੍ਰਿਫਤਾਰ ਕਰ ਲਿਆ। ਦੋਵਾਂ ਨੂੰ ਨਕੋਦਰ ਨੇੜਿਓਂ ਕਾਬੂ ਕੀਤਾ ਗਿਆ। ਜਿਸ ਕੋਲੋਂ 40 ਕਿਲੋ ਹੈਰੋਇਨ, 21 ਲੱਖ ਰੁਪਏ ਨਕਦ ਅਤੇ ਦੋ ਗੱਡੀਆਂ ਬਰਾਮਦ ਕੀਤੀਆਂ।
ਸਤਨਾਮ ਖਿਲਾਫ ਪਹਿਲਾਂ ਵੀ ਕਈ ਮਾਮਲੇ ਦਰਜ ਹਨ। ਇਸ ਦੌਰਾਨ ਉਹ ਜੇਲ੍ਹ ਵੀ ਰਿਹਾ ਹੈ। ਜੇਲ੍ਹ ਵਿਚ ਰਹਿੰਦਿਆਂ ਹੀ ਉਸ ਦੀ ਨਸ਼ਾ ਤਸਕਰਾਂ ਨਾਲ ਜਾਣ-ਪਛਾਣ ਹੋ ਗਈ। ਜਿਸ ਤੋਂ ਬਾਅਦ ਉਹ ਵੱਡੇ ਨੈੱਟਵਰਕ ਨਾਲ ਜੁੜ ਗਿਆ। ਵਿਆਪਕ ਨੈੱਟਵਰਕ ਦੇ ਕਿੰਗਪਿਨ ਨਵਪ੍ਰੀਤ ਸਿੰਘ ਉਰਫ ਨਵ ਨੂੰ ਫੜਨ ਲਈ ਵੱਡੇ ਪੱਧਰ ’ਤੇ ਯਤਨ ਕੀਤੇ ਜਾ ਰਹੇ ਹਨ।
ਭਾਰਤ ਵਿੱਚ ਉਕਤ ਸਮੱਗਲਰਾਂ ਦਾ ਨੈੱਟਵਰਕ ਜੰਮੂ ਕਸ਼ਮੀਰ ਅਤੇ ਗੁਜਰਾਤ ਤੋਂ ਚੱਲ ਰਿਹਾ ਸੀ। ਫੜੇ ਗਏ ਮੁਲਜ਼ਮਾਂ ਦੇ ਆਗੂ ਦੋਵੇਂ ਰਾਜਾਂ ਵਿੱਚ ਬੈਠੇ ਹਨ। ਫਿਲਹਾਲ ਸਿਟੀ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪੁਲੀਸ ਨੇ ਮੁਲਜ਼ਮਾਂ ਕੋਲੋਂ ਤਿੰਨ ਲਗਜ਼ਰੀ ਗੱਡੀਆਂ ਵੀ ਬਰਾਮਦ ਕੀਤੀਆਂ ਹਨ। ਫੜੇ ਗਏ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਕਈ ਕੇਸ ਦਰਜ ਹਨ।
ਪੁਲਸ ਵੱਲੋਂ ਮੁਲਜ਼ਮਾਂ ਦੇ ਅਗਲੇ ਅਤੇ ਪਿਛਲੇ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ। ਤਾਂ ਜੋ ਇਹ ਪਤਾ ਲੱਗ ਸਕੇ ਕਿ ਉਕਤ ਮੁਲਜ਼ਮ ਦੇਸ਼-ਵਿਦੇਸ਼ ਵਿੱਚ ਕਿਹੜੇ-ਕਿਹੜੇ ਸਮੱਗਲਰਾਂ ਨਾਲ ਸਬੰਧ ਰੱਖਦੇ ਹਨ। ਦੱਸ ਦੇਈਏ ਕਿ ਬਰਾਮਦ ਹੋਈ ਹੈਰੋਇਨ ਜਲੰਧਰ ਦੀ ਹੁਣ ਤੱਕ ਦੀ ਸਭ ਤੋਂ ਵੱਡੀ ਬਰਾਮਦਗੀ ਹੈ।