ਅੰਮ੍ਰਿਤਪਾਲ ਦੇ ਪਰਿਵਾਰ ਵੱਲੋਂ ਜਥੇਦਾਰ ਅਕਾਲ ਤਖ਼ਤ ਨਾਲ ਮੁਲਾਕਾਤ
ਅੰਮ੍ਰਿਤਸਰ : ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਪਰਿਵਾਰਕ ਵੱਲੋਂ ਇਕ ਵਾਰ ਫਿਰ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਨਾਲ ਮੁਲਾਕਾਤ ਕੀਤੀ ਗਈ ਤਾਂ ਜੋ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਆਸਾਮ ਤੋਂ ਪੰਜਾਬ ਜਾਂ ਕਿਸੇ ਹੋਰ ਸੂਬੇ ਦੀ ਜੇਲ੍ਹ ਵਿਚ ਸ਼ਿਫ਼ਟ ਕੀਤਾ ਜਾ ਸਕੇ। ਇਸ ਮਾਮਲੇ ਨੂੰ […]
By : Makhan Shah
ਅੰਮ੍ਰਿਤਸਰ : ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਪਰਿਵਾਰਕ ਵੱਲੋਂ ਇਕ ਵਾਰ ਫਿਰ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਨਾਲ ਮੁਲਾਕਾਤ ਕੀਤੀ ਗਈ ਤਾਂ ਜੋ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਆਸਾਮ ਤੋਂ ਪੰਜਾਬ ਜਾਂ ਕਿਸੇ ਹੋਰ ਸੂਬੇ ਦੀ ਜੇਲ੍ਹ ਵਿਚ ਸ਼ਿਫ਼ਟ ਕੀਤਾ ਜਾ ਸਕੇ। ਇਸ ਮਾਮਲੇ ਨੂੰ ਲੈ ਕੇ ਅੰਮ੍ਰਿਤਪਾਲ ਸਿੰਘ ਵੱਲੋਂ ਵੀ ਜੇਲ੍ਹ ਵਿਚ ਭੁੱਖ ਹੜਤਾਲ ਕੀਤੀ ਜਾ ਰਹੀ ਐ।
ਐਨਐਸਏ ਦੇ ਤਹਿਤ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਪਰਿਵਾਰਕ ਮੈਂਬਰਾਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਮੁਲਾਕਾਤ ਕੀਤੀ ਗਈ। ਮੁਲਾਕਾਤ ਕਰਨ ਮਗਰੋਂ ਅੰਮ੍ਰਿਤਪਾਲ ਸਿੰਘ ਦੇ ਪਿਤਾ ਅਤੇ ਹੋਰ ਮੈਂਬਰਾਂ ਨੇ ਦੱਸਿਆ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵੱਲੋਂ ਭਰੋਸਾ ਦਿਵਾਇਆ ਗਿਆ ਏ ਕਿ ਇਸ ਮਾਮਲੇ ਨੂੰ ਲੈਕੇ ਕੇਂਦਰ ਸਰਕਾਰ ਨਾਲ ਗੱਲਬਾਤ ਕੀਤੀ ਜਾ ਰਹੀ ਐ, ਜਲਦ ਹੀ ਇਸ ਮਾਮਲੇ ਦਾ ਕੋਈ ਹੱਲ ਕੱਢਿਆ ਜਾਵੇਗਾ।
ਦੱਸ ਦਈਏ ਕਿ ਅੰਮ੍ਰਿਤਪਾਲ ਸਿੰਘ ਨੂੰ ਐਨਐਸਏ ਲਗਾ ਕੇ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਕੀਤਾ ਹੋਇਆ ਏ, ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਜੇਲ੍ਹ ਵਿਚ ਹੋ ਰਹੇ ਅੱਤਿਆਚਾਰਾਂ ਵਿਰੁੱਧ ਭੁੱਖ ਹੜਤਾਲ ਕੀਤੀ ਜਾ ਰਹੀ ਐ, ਜਿਸ ਦੇ ਸਮਰਥਨ ਵਿਚ ਅੰਮ੍ਰਿਤਪਾਲ ਦੀ ਮਾਤਾ ਵੱਲੋਂ ਭੁੱਖ ਹੜਤਾਲ ਕੀਤੀ ਜਾ ਰਹੀ ਐ ਪਰ ਹੁਣ ਦੇਖਣਾ ਹੋਵੇਗਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਸਰਕਾਰ ਨਾਲ ਇਸ ਮਾਮਲੇ ਸਬੰਧੀ ਕੀ ਗੱਲਬਾਤ ਕੀਤੀ ਜਾਵੇਗੀ ਅਤੇ ਕਦੋਂ ਤੱਕ ਅੰਮ੍ਰਿਤਪਾਲ ਨੂੰ ਪੰਜਾਬ ਦੀ ਜੇਲ੍ਹ ਵਿਚ ਲਿਆਂਦਾ ਜਾਵੇਗਾ।