ਅੰਮ੍ਰਿਤਪਾਲ ਦੇ ਪਰਿਵਾਰ ਵੱਲੋਂ ਜਥੇਦਾਰ ਅਕਾਲ ਤਖ਼ਤ ਨਾਲ ਮੁਲਾਕਾਤ

ਅੰਮ੍ਰਿਤਪਾਲ ਦੇ ਪਰਿਵਾਰ ਵੱਲੋਂ ਜਥੇਦਾਰ ਅਕਾਲ ਤਖ਼ਤ ਨਾਲ ਮੁਲਾਕਾਤ

ਅੰਮ੍ਰਿਤਸਰ : ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਪਰਿਵਾਰਕ ਵੱਲੋਂ ਇਕ ਵਾਰ ਫਿਰ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਨਾਲ ਮੁਲਾਕਾਤ ਕੀਤੀ ਗਈ ਤਾਂ ਜੋ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਆਸਾਮ ਤੋਂ ਪੰਜਾਬ ਜਾਂ ਕਿਸੇ ਹੋਰ ਸੂਬੇ ਦੀ ਜੇਲ੍ਹ ਵਿਚ ਸ਼ਿਫ਼ਟ ਕੀਤਾ ਜਾ ਸਕੇ। ਇਸ ਮਾਮਲੇ ਨੂੰ ਲੈ ਕੇ ਅੰਮ੍ਰਿਤਪਾਲ ਸਿੰਘ ਵੱਲੋਂ ਵੀ ਜੇਲ੍ਹ ਵਿਚ ਭੁੱਖ ਹੜਤਾਲ ਕੀਤੀ ਜਾ ਰਹੀ ਐ।

ਐਨਐਸਏ ਦੇ ਤਹਿਤ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਪਰਿਵਾਰਕ ਮੈਂਬਰਾਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਮੁਲਾਕਾਤ ਕੀਤੀ ਗਈ। ਮੁਲਾਕਾਤ ਕਰਨ ਮਗਰੋਂ ਅੰਮ੍ਰਿਤਪਾਲ ਸਿੰਘ ਦੇ ਪਿਤਾ ਅਤੇ ਹੋਰ ਮੈਂਬਰਾਂ ਨੇ ਦੱਸਿਆ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵੱਲੋਂ ਭਰੋਸਾ ਦਿਵਾਇਆ ਗਿਆ ਏ ਕਿ ਇਸ ਮਾਮਲੇ ਨੂੰ ਲੈਕੇ ਕੇਂਦਰ ਸਰਕਾਰ ਨਾਲ ਗੱਲਬਾਤ ਕੀਤੀ ਜਾ ਰਹੀ ਐ, ਜਲਦ ਹੀ ਇਸ ਮਾਮਲੇ ਦਾ ਕੋਈ ਹੱਲ ਕੱਢਿਆ ਜਾਵੇਗਾ।

ਦੱਸ ਦਈਏ ਕਿ ਅੰਮ੍ਰਿਤਪਾਲ ਸਿੰਘ ਨੂੰ ਐਨਐਸਏ ਲਗਾ ਕੇ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਕੀਤਾ ਹੋਇਆ ਏ, ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਜੇਲ੍ਹ ਵਿਚ ਹੋ ਰਹੇ ਅੱਤਿਆਚਾਰਾਂ ਵਿਰੁੱਧ ਭੁੱਖ ਹੜਤਾਲ ਕੀਤੀ ਜਾ ਰਹੀ ਐ, ਜਿਸ ਦੇ ਸਮਰਥਨ ਵਿਚ ਅੰਮ੍ਰਿਤਪਾਲ ਦੀ ਮਾਤਾ ਵੱਲੋਂ ਭੁੱਖ ਹੜਤਾਲ ਕੀਤੀ ਜਾ ਰਹੀ ਐ ਪਰ ਹੁਣ ਦੇਖਣਾ ਹੋਵੇਗਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਸਰਕਾਰ ਨਾਲ ਇਸ ਮਾਮਲੇ ਸਬੰਧੀ ਕੀ ਗੱਲਬਾਤ ਕੀਤੀ ਜਾਵੇਗੀ ਅਤੇ ਕਦੋਂ ਤੱਕ ਅੰਮ੍ਰਿਤਪਾਲ ਨੂੰ ਪੰਜਾਬ ਦੀ ਜੇਲ੍ਹ ਵਿਚ ਲਿਆਂਦਾ ਜਾਵੇਗਾ।

Related post

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370 ਲੋਕਾਂ ਦੀ ਮੌਤ, 1600 ਲੋਕ ਜ਼ਖਮੀ

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370…

ਅਫਗਾਨਿਸਤਾਨ, 19 ਮਈ, ਪਰਦੀਪ ਸਿੰਘ : ਅਫਗਾਨਿਸਤਾਨ ‘ਚ ਤਿੰਨ ਹਫਤਿਆਂ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ 370 ਤੋਂ ਵੱਧ ਲੋਕਾਂ ਦੀ…
ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਨਵੀਂ ਦਿੱਲੀ, 19 ਮਈ, ਪਰਦੀਪ ਸਿੰਘ: ‘ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕ ਸਭਾ ਚੋਣਾਂ ਦੌਰਾਨ ਪੰਜਾਬ ‘ਚ ਭਾਜਪਾ ਦੇ ਉਮੀਦਵਾਰਾਂ…
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸਾਰੇ ਉਮੀਦਵਾਰਾਂ ਨੂੰ…

ਚੰਡੀਗੜ੍ਹ, 19 ਮਈ, ਪਰਦੀਪ ਸਿੰਘ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਪੰਜਾਬ ਦੀਆਂ 13 ਲੋਕ…