Begin typing your search above and press return to search.

ਅਮ੍ਰਿਤਪਾਲ ਸਿੰਘ ਦੇ ਮਾਤਾ ਪਿਤਾ ਨੇ ਗਿਆਨੀ ਹਰਪ੍ਰੀਤ ਸਿੰਘ ਨਾਲ ਕੀਤੀ ਮੁਲਾਕਾਤ

ਦਮਦਮਾ ਸਾਹਿਬ : 2 ਮਾਰਚ, ਅਮ੍ਰਿਤਪਾਲ ਸਿੰਘ ਤੇ ਸਾਥੀਆਂ ਨੂੰ ਦਿਬਦੁਗੜ੍ਹ ਜੇਲ ਤੋਂ ਪੰਜਾਬ ਦੀ ਕਿਸੇ ਜੇਲ ਚ ਤਬਦੀਲ ਕਰਨ ਲਈ ਸਰਕਾਰ ਤੇ ਦਬਾਅ ਬਣਾਉਣ ਦੀ ਕੀਤੀ ਗਈ ਸੀ ਅਪੀਲ ਵਾਰਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਪਰਿਵਾਰਿਕ ਮੈਂਬਰਾਂ ਨਾਲ ਮੁਲਾਕਾਤ ਕਰਨ ਪਹੁੰਚੇ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਉਥੇ ਹੀ ਗਿਆਨੀ […]

Amritpal Singhs parents met Giani Harpreet Singh
X

Editor EditorBy : Editor Editor

  |  2 March 2024 3:55 PM IST

  • whatsapp
  • Telegram

ਦਮਦਮਾ ਸਾਹਿਬ : 2 ਮਾਰਚ, ਅਮ੍ਰਿਤਪਾਲ ਸਿੰਘ ਤੇ ਸਾਥੀਆਂ ਨੂੰ ਦਿਬਦੁਗੜ੍ਹ ਜੇਲ ਤੋਂ ਪੰਜਾਬ ਦੀ ਕਿਸੇ ਜੇਲ ਚ ਤਬਦੀਲ ਕਰਨ ਲਈ ਸਰਕਾਰ ਤੇ ਦਬਾਅ ਬਣਾਉਣ ਦੀ ਕੀਤੀ ਗਈ ਸੀ ਅਪੀਲ ਵਾਰਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਪਰਿਵਾਰਿਕ ਮੈਂਬਰਾਂ ਨਾਲ ਮੁਲਾਕਾਤ ਕਰਨ ਪਹੁੰਚੇ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਉਥੇ ਹੀ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸਰਕਾਰਾਂ ਉੱਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਸਰਕਾਰਾਂ ਚਾਹੁੰਦੀਆਂ ਹਨ ਕਿ ਪੰਜਾਬ ਦੀ ਜਵਾਨੀ ਅਤੇ ਬਚਾਅ ਦੀ ਕਿਸਾਨੀ ਦੋਨੋਂ ਹੀ ਖਤਮ ਹੋ ਜਾਣ ਉਹਨਾਂ ਨੇ ਅੱਗੇ ਬੋਲਦੇ ਹੋਏ ਕਿਹਾ ਕਿ ਉਹ ਵਾਇਰਸ ਪੰਜਾਬ ਦੇ ਮੁਖੀ ਭਾਈ ਅੰਮ੍ਰਿਤ ਪਾਲ ਸਿੰਘ ਦੇ ਪਰਿਵਾਰਿਕ ਮੈਂਬਰਾਂ ਦੇ ਨਾਲ ਹਨ ਅਤੇ ਹਮੇਸ਼ਾ ਹੀ ਉਹਨਾਂ ਦੇ ਨਾਲ ਖੜੇ ਰਹਿਣਗੇ ਉਹਨਾਂ ਨੇ ਕਿਹਾ ਕਿ ਸਰਕਾਰਾਂ ਅਕਸਰ ਹੀ ਸਿੱਖ ਕੌਮ ਨੂੰ ਦਬਾਉਣ ਦੀ ਕੋਸ਼ਿਸ਼ ਕਰਦੀਆਂ ਹਨ ਅਤੇ ਇਹ ਪਹਿਲੀ ਵਾਰ ਨਹੀਂ ਹੈ ਕਿ ਸਿੱਖ ਕੌਮ ਨੂੰ ਦਬਾਉਣ ਦੀ ਕੋਸ਼ਿਸ਼ ਸਰਕਾਰ ਵੱਲੋਂ ਕੀਤੀ ਜਾਂਦੀ ਹੋਵੇ ਉਹਨਾਂ ਨੇ ਕਿਹਾ ਕਿ ਇਹ ਉਹ ਕੌਮ ਹੈ ਜਿੰਨਾ ਇਸ ਨੂੰ ਦੱਬਿਆ ਜਾਵੇ ਉਨਾ ਹੀ ਉਭਰ ਕੇ ਸਾਹਮਣੇ ਆਉਂਦੀ ਹੈ।

ਉੱਥੇ ਹੀ ਦੂਸਰੇ ਪਾਸੇ ਅਗਰ ਗੱਲ ਕੀਤੀ ਜਾਵੇ ਤਾਂ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਉਹ ਅੱਜ ਮੁੱਖ ਤੌਰ ਤੇ ਅੰਮ੍ਰਿਤਪਾਲ ਦੇ ਪਰਿਵਾਰਿਕ ਮੈਂਬਰਾਂ ਨੂੰ ਮਿਲਣ ਵਾਸਤੇ ਪਹੁੰਚੇ ਹਨ ਅਤੇ ਉਹਨਾਂ ਨਾਲ ਗੱਲਬਾਤ ਕਰਕੇ ਉਹਨਾਂ ਨੂੰ ਬਹੁਤ ਸੰਤੁਸ਼ਟੀ ਵੀ ਹੋਈ ਹੈ ਦੂਸਰੇ ਪਾਸੇ ਅੰਮ੍ਰਿਤਪਾਲ ਦੇ ਪਿਤਾ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦਾ ਧੰਨਵਾਦ ਕਰਦੇ ਹਨ ਜਿਨਾਂ ਵੱਲੋਂ ਇੱਥੇ ਪਹੁੰਚ ਕੇ ਸਾਡੀ ਸਾਰ ਲਿੱਤੀ ਹੈ ਉਹਨਾਂ ਨੇ ਕਿਹਾ ਕਿ ਅਸੀਂ ਲਗਾਤਾਰ ਹੀ ਸਰਕਾਰ ਉੱਤੇ ਦਬਾਅ ਬਣਾਉਣ ਦੀ ਕੋਸ਼ਿਸ਼ ਕਰ ਰਹੇ ਹਾਂ ਅਤੇ ਅਸੀਂ ਚਾਹੁੰਦੇ ਹਾਂ ਕਿ ਸਰਕਾਰ ਸਾਡੀ ਬੱਚਿਆਂ ਨੂੰ ਡਿਬਲੂਗਾਰ ਜੇਲ ਦੀ ਜਗ੍ਹਾ ਤੇ ਪੰਜਾਬ ਦੀਆਂ ਜੇਲ ਵਿੱਚ ਭੇਜ ਸਕਣ ਤਾਂ ਜੋ ਕਿ ਅਸੀਂ ਉਹਨਾਂ ਦੀ ਖੁਦ ਪੈਰਵਾਈ ਕਰ ਸਕੀਏ। ਉਹਨਾਂ ਨੇ ਕਿਹਾ ਕਿ ਕਈ ਸਿੰਘ ਇਸ ਤਰ੍ਹਾਂ ਦੇ ਹਨ ਜਿਨਾਂ ਦੀ ਕਾਫੀ ਤਬੀਅਤ ਖਰਾਬ ਹੈ ਅਤੇ ਉਹਨਾਂ ਸਿੰਘਾਂ ਦੀ ਕਿਸੇ ਵੀ ਤਰਹਾਂ ਨਾਲ ਕੋਈ ਘਟਨਾ ਵਾਪਰ ਸਕਦੀ ਹੈ ਉਹਨਾਂ ਨੇ ਕਿਹਾ ਕਿ ਅਸੀਂ ਸਰਕਾਰ ਉਤੇ ਦਬਾਅ ਬਣਾਉਣ ਵਾਸਤੇ ਹਰ ਇੱਕ ਸੰਭਵ ਕੋਸ਼ਿਸ਼ ਕਰਨ ਲਈ ਤਿਆਰ ਹਾਂ ਅਤੇ ਅਸੀਂ ਕੌਮ ਨੂੰ ਕਹਿੰਦੇ ਹਾਂ ਕਿ ਉਹ ਵੀ ਸਾਡਾ ਜਰੂਰ ਸਾਥ ਦੇਣ

ਇੱਥੇ ਦੱਸਣ ਯੋਗ ਹੈ ਕਿ ਸਵੇਰੇ ਅੰਮ੍ਰਿਤ ਪਾਲ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਜਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ ਨੂੰ ਵੀ ਇੱਕ ਮੰਗ ਪੱਤਰ ਦਿੱਤਾ ਗਿਆ ਸੀ ਜਿਸ ਵਿੱਚ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਲਿਆਉਣ ਲਈ ਜਥੇਦਾਰ ਅੱਗੇ ਅਸੀਂ ਜਾਰੀ ਕਰਨ ਲਈ ਲਿਖਿਆ ਗਿਆ ਸੀ ਉੱਥੇ ਹੀ ਹੁਣ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਵੀ ਪਰਿਵਾਰ ਦੇ ਨਾਲ ਮੁਲਾਕਾਤ ਕੀਤੀ ਹੈ। ਅਤੇ ਉਹਨਾਂ ਨੂੰ ਭਰੋਸਾ ਜਤਾਇਆ ਹੈ ਕਿ ਉਹ ਉਨਾਂ ਦੇ ਨਾਲ ਹਨ ਇੱਥੇ ਦੱਸਣ ਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਦੇ ਪਰਿਵਾਰਿਕ ਮੈਂਬਰਾਂ ਦੇ ਨਾਲ ਸਿੱਖ ਕੌਮ ਦੇ ਕਈ ਨੁਮਾਇੰਦੇ ਖੜੇ ਹੋ ਰਹੇ ਹਨ ਅਤੇ ਬਿਤ ਦਿਨ ਦਮਦਮੀ ਟਕਸਾਲ ਦੇ ਮੁਖੀ ਭਾਈ ਰਾਮ ਸਿੰਘ ਵੀ ਇੱਥੇ ਪਹੁੰਚੇ ਸਨ ਅਤੇ ਕਈ ਹੋਰ ਸਿੱਖ ਜਥੇਬੰਦੀਆਂ ਦੇ ਆਗੂ ਵੀ ਇੱਥੇ ਪਹੁੰਚੇ ਸਨ। ਅਤੇ ਹੁਣ ਵੇਖਣਾ ਹੋਵੇਗਾ ਕਿਉਂਕਿ ਸਰਕਾਰ ਦੇ ਖਿਲਾਫ ਕਿਸ ਤਰ੍ਹਾਂ ਦਾ ਮੋਰਚਾ ਹੋਰ ਲਗਾਉਣ ਦੀ ਇਸ ਪਰਿਵਾਰ ਨੂੰ ਜਰੂਰਤ ਹੈ ਅਤੇ ਕਦੋਂ ਤੱਕ ਅੰਮ੍ਰਿਤ ਪਾਲ ਸਿੰਘ ਨੂੰ ਪੰਜਾਬ ਦੀ ਜੇਲ੍ਾਂ ਵਿੱਚ ਲਿਆ ਜਾਂਦਾ ਹੈ।

Next Story
ਤਾਜ਼ਾ ਖਬਰਾਂ
Share it