Begin typing your search above and press return to search.

700 ਕਰੋੜ ਦੀ ਹੈਰੋਇਨ ਦਾ ਮਾਮਲਾ : ਅੰਮ੍ਰਿਤਪਾਲ ਨੂੰ ਅਦਾਲਤ ਨੇ ਨਿਆਇਕ ਹਿਰਾਸਤ ਵਿਚ ਭੇਜਿਆ

ਅੰਮ੍ਰਿਤਸਰ, 30 ਦਸੰਬਰ, ਨਿਰਮਲ : ਅਪ੍ਰੈਲ 2022 ਵਿੱਚ ਕਸਟਮ ਵਿਭਾਗ ਨੇ ਅੰਮ੍ਰਿਤਸਰ ਵਿੱਚ 102 ਕਿਲੋ ਹੈਰੋਇਨ ਦੀ ਇੱਕ ਖੇਪ ਜ਼ਬਤ ਕੀਤੀ ਸੀ। ਇਸ ਮਾਮਲੇ ਵਿੱਚ ਐਨਆਈਏ ਨੇ 15 ਦਸੰਬਰ ਨੂੰ ਤਰਨਤਾਰਨ ਜ਼ਿਲ੍ਹੇ ਦੇ ਕਸਬਾ ਚੋਹਲਾ ਸਾਹਿਬ ਦੇ ਪਿੰਡ ਕਰਮੂਵਾਲ ਤੋਂ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਸੀ। ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਨੇ ਅਫ਼ਗਾਨਿਸਤਾਨ ਤੋਂ ਮਲੱਠੀ ਦੀ […]

700 ਕਰੋੜ ਦੀ ਹੈਰੋਇਨ ਦਾ ਮਾਮਲਾ : ਅੰਮ੍ਰਿਤਪਾਲ ਨੂੰ ਅਦਾਲਤ ਨੇ ਨਿਆਇਕ ਹਿਰਾਸਤ ਵਿਚ ਭੇਜਿਆ
X

Editor EditorBy : Editor Editor

  |  30 Dec 2023 4:48 AM IST

  • whatsapp
  • Telegram

ਅੰਮ੍ਰਿਤਸਰ, 30 ਦਸੰਬਰ, ਨਿਰਮਲ : ਅਪ੍ਰੈਲ 2022 ਵਿੱਚ ਕਸਟਮ ਵਿਭਾਗ ਨੇ ਅੰਮ੍ਰਿਤਸਰ ਵਿੱਚ 102 ਕਿਲੋ ਹੈਰੋਇਨ ਦੀ ਇੱਕ ਖੇਪ ਜ਼ਬਤ ਕੀਤੀ ਸੀ। ਇਸ ਮਾਮਲੇ ਵਿੱਚ ਐਨਆਈਏ ਨੇ 15 ਦਸੰਬਰ ਨੂੰ ਤਰਨਤਾਰਨ ਜ਼ਿਲ੍ਹੇ ਦੇ ਕਸਬਾ ਚੋਹਲਾ ਸਾਹਿਬ ਦੇ ਪਿੰਡ ਕਰਮੂਵਾਲ ਤੋਂ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਸੀ।
ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਨੇ ਅਫ਼ਗਾਨਿਸਤਾਨ ਤੋਂ ਮਲੱਠੀ ਦੀ ਆੜ ਵਿੱਚ 700 ਕਰੋੜ ਰੁਪਏ ਤੋਂ ਵੱਧ ਦੀ ਹੈਰੋਇਨ ਦੀ ਤਸਕਰੀ ਦੇ ਮਾਮਲੇ ਵਿੱਚ ਤਰਨਤਾਰਨ ਵਾਸੀ ਅਤੇ ਆਈਲੈਟਸ ਸੈਂਟਰ ਦੇ ਸੰਚਾਲਕ ਅੰਮ੍ਰਿਤਪਾਲ ਸਿੰਘ ਨੂੰ ਅਦਾਲਤ ਵਿੱਚ ਪੇਸ਼ ਕੀਤਾ। ਜਿੱਥੋਂ ਉਸ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ।
ਇਸ ਮਾਮਲੇ ਵਿੱਚ ਐਨਆਈਏ ਨੇ 15 ਦਸੰਬਰ ਨੂੰ ਤਰਨਤਾਰਨ ਜ਼ਿਲ੍ਹੇ ਦੇ ਕਸਬਾ ਚੋਹਲਾ ਸਾਹਿਬ ਦੇ ਪਿੰਡ ਕਰਮੂਵਾਲ ਤੋਂ ਮੁਲਜ਼ਮ ਆਈਲੈਟਸ ਸੈਂਟਰ ਦੇ ਸੰਚਾਲਕ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਮਾਮਲੇ ’ਚ ਉਸ ਤੋਂ ਕਾਫੀ ਪੁੱਛਗਿੱਛ ਕੀਤੀ ਗਈ ਹੈ। ਅਪ੍ਰੈਲ 2022 ਵਿੱਚ ਕਸਟਮ ਵਿਭਾਗ ਨੇ ਅੰਮ੍ਰਿਤਸਰ ਵਿੱਚ 102 ਕਿਲੋ ਹੈਰੋਇਨ ਦੀ ਇੱਕ ਖੇਪ ਜ਼ਬਤ ਕੀਤੀ ਸੀ।
ਹੈਰੋਇਨ ਦੀ ਇਹ ਖੇਪ ਅਫਗਾਨਿਸਤਾਨ ਤੋਂ ਮਲੱਠੀ ਦੀ ਆੜ ਵਿਚ ਅਟਾਰੀ-ਵਾਹਗਾ ਸਰਹੱਦ ਰਾਹੀਂ ਲਿਆਂਦੀ ਗਈ ਸੀ। ਜਦੋਂ ਇਸ ਦੀ ਜਾਂਚ ਕੀਤੀ ਗਈ ਤਾਂ ਮਲੱਠੀ ਦੀਆਂ ਬੋਰੀਆਂ ਵਿੱਚੋਂ ਹੈਰੋਇਨ ਬਰਾਮਦ ਹੋਈ। ਮਲੱਠੀ ਅਤੇ ਹੈਰੋਇਨ ਦੀ ਇਸ ਖੇਪ ਦਾ ਸਬੰਧ ਦਿੱਲੀ ਦੇ ਕੁਝ ਲੋਕਾਂ ਨਾਲ ਵੀ ਸੀ। ਜਾਂਚ ਵਿੱਚ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਕਰਮੂਵਾਲ ਦੇ ਰਹਿਣ ਵਾਲੇ ਆਈਲੈਟਸ ਸੈਂਟਰ ਦੇ ਸੰਚਾਲਕ ਅੰਮ੍ਰਿਤਪਾਲ ਦੀ ਭੂਮਿਕਾ ਵੀ ਸਾਹਮਣੇ ਆਈ ਹੈ। ਇਸ ਤੋਂ ਬਾਅਦ ਐਨਆਈਏ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ।
ਇਹ ਖ਼ਬਰ ਵੀ ਪੜ੍ਹੋ
ਪੰਜਾਬ ਦੇ ਕਪੂਰਥਲਾ ’ਚ ਇਕ ਐਨਆਰਆਈ ਦੇ ਘਰ ਦੇ ਬਾਹਰ ਗੋਲੀਬਾਰੀ ਕਾਰਨ ਦਹਿਸ਼ਤ ਫੈਲ ਗਈ। ਕੁਝ ਦਿਨ ਪਹਿਲਾਂ 5 ਕਰੋੜ ਰੁਪਏ ਦੀ ਫਿਰੌਤੀ ਦੀ ਵੀ ਮੰਗ ਕੀਤੀ ਗਈ ਸੀ। ਮੁਲਜ਼ਮ ਨੇ ਆਪਣੀ ਪਛਾਣ ਲਾਰੇਂਸ ਬਿਸ਼ਨੋਈ ਦੇ ਭਰਾ ਵਜੋਂ ਦੱਸੀ ਸੀ। ਪੁਲਿਸ ਮਾਮਲੇ ਦੀ ਜਾਂਚ ਵਿੱਚ ਜੁੱਟ ਗਈ ਹੈ। ਕਪੂਰਥਲਾ ਜ਼ਿਲ੍ਹੇ ਦੇ ਪਿੰਡ ਕੋਕਲਪੁਰ ਦੇ ਰਹਿਣ ਵਾਲੇ ਇੱਕ ਪ੍ਰਵਾਸੀ ਭਾਰਤੀ ਦੇ ਘਰ ਦੇ ਬਾਹਰ ਫਾਇਰਿੰਗ ਦਾ ਮਾਮਲਾ ਸਾਹਮਣੇ ਆਇਆ ਹੈ। 14 ਨਵੰਬਰ ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਭਰਾ ਹੋਣ ਦਾ ਦਾਅਵਾ ਕਰਕੇ ਐਨਆਰਆਈ ਤੋਂ 5 ਕਰੋੜ ਰੁਪਏ ਦੀ ਫਿਰੌਤੀ ਮੰਗੀ ਗਈ ਸੀ। ਉਸ ਸਮੇਂ ਥਾਣਾ ਕੋਤਵਾਲੀ ਪੁਲਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰ ਲਿਆ ਸੀ। ਹੁਣ ਵੀਰਵਾਰ ਰਾਤ ਨੂੰ ਐਨਆਰਆਈ ਦੇ ਘਰ ਦੇ ਬਾਹਰ ਗੋਲੀਬਾਰੀ ਹੋਈ।
ਪਰਵਾਸੀ ਭਾਰਤੀ ਪਰਿਵਾਰ ਨੂੰ 14 ਨਵੰਬਰ ਸ਼ਾਮ 7:30 ਵਜੇ ਵਿਦੇਸ਼ੀ ਨੰਬਰ ਤੋਂ ਵਟਸਐਪ ਕਾਲ ਆਈ ਸੀ।
ਕਾਲਰ ਨੇ ਲਾਰੇਂਸ ਬਿਸ਼ਨੋਈ ਦਾ ਭਰਾ ਅਨਮੋਲ ਬਿਸ਼ਨੋਈ ਦੱਸ ਕੇ 5 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਸੀ। ਪੁਲਸ ਨੇ ਗੁਰਵਿੰਦਰ ਸਿੰਘ ਦੀ ਸ਼ਿਕਾਇਤ ’ਤੇ ਕੇਸ ਦਰਜ ਕਰ ਲਿਆ ਸੀ। ਵਿਸ਼ੇਸ਼ ਡੀਜੀਪੀ (ਲਾਅ ਐਂਡ ਆਰਡਰ) ਅਰਪਿਤ ਸ਼ੁਕਲਾ ਦਾ ਕਹਿਣਾ ਹੈ ਕਿ ਕਪੂਰਥਲਾ ਦੀ ਐਸਐਸਪੀ ਵਤਸਲਾ ਗੁਪਤਾ ਖੁਦ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ। ਪੁਲਿਸ ਨੂੰ ਕੁਝ ਅਹਿਮ ਸੁਰਾਗ ਮਿਲੇ ਹਨ।
ਸ਼ੁੱਕਰਵਾਰ ਨੂੰ ਅਰਪਿਤ ਸ਼ੁਕਲਾ ਨੇ ਦਾਅਵਾ ਕੀਤਾ ਸੀ ਕਿ ਪੰਜਾਬ ’ਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਕੰਟਰੋਲ ’ਚ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਪਿਛਲੇ ਇੱਕ ਸਾਲ ਦੌਰਾਨ ਸੂਬੇ ਭਰ ਵਿੱਚ 49 ਗੈਂਗਸਟਰਾਂ ਦੇ ਐਨਕਾਊਂਟਰ ਨੂੰ ਉਨ੍ਹਾਂ ਸਾਰੇ ਅਪਰਾਧੀ ਅਨਸਰਾਂ ਲਈ ਇੱਕ ਖੁੱਲੀ ਚੇਤਾਵਨੀ ਕਰਾਰ ਦਿੱਤਾ ਹੈ ਜੋ ਕਾਨੂੰਨ ਨੂੰ ਆਪਣੇ ਹੱਥ ਵਿੱਚ ਲੈਂਦੇ ਹਨ ਅਤੇ ਪੁਲਿਸ ’ਤੇ ਗੋਲੀ ਚਲਾਉਣ ਦੀ ਹਿੰਮਤ ਰੱਖਦੇ ਹਨ। ਏਡੀਜੀਪੀ ਨੇ ਕਿਹਾ ਕਿ ਗੈਂਗਸਟਰਾਂ ਖ਼ਿਲਾਫ਼ ਪੁਲਸ ਕਾਰਵਾਈ ਜਾਰੀ ਰਹੇਗੀ। ਸੂਬੇ ਦੀਆਂ ਜੇਲ੍ਹਾਂ ਵਿੱਚ ਮੋਬਾਈਲ, ਨਸ਼ੇ ਅਤੇ ਹੋਰ ਗ਼ੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਲਈ ਵਿਭਾਗ ਵਿੱਚ ਉੱਚ ਪੱਧਰੀ ਕੰਮ ਚੱਲ ਰਿਹਾ ਹੈ।
Next Story
ਤਾਜ਼ਾ ਖਬਰਾਂ
Share it