ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਅੰਮ੍ਰਿਤਪਾਲ ਦੇ ਪਰਿਵਾਰਕ ਮੈਂਬਰ
ਅੰਮ੍ਰਿਤਸਰ, (ਹਿਮਾਂਸ਼ੂ ਸ਼ਰਮਾ) : ਅੱਜ ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਅਮ੍ਰਿਤਪਾਲ ਦੇ ਪਰਿਵਾਰਕ ਮੈਂਬਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜੇ, ਜਿੱਥੇ ਉਨ੍ਹਾਂ ਨੇ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਰਖਵਾਏ, ਜਿਨ੍ਹਾਂ ਦੇ 5 ਨਵੰਬਰ ਨੂੰ ਭੋਗ ਪੈਣਗੇ। ਉਨ੍ਹਾਂ ਨੇ ਸਮੁੱਚੇ ਸਿੱਖ ਭਾਈਚਾਰੇ ਤੇ ਜਥੇਬੰਦੀਆਂ ਨੂੰ ਇਨ੍ਹਾਂ ਭੋਗ ਸਮਾਗਮਾਂ ਵਿੱਚ ਸ਼ਮੂਲੀਅਤ […]
By : Editor Editor
ਅੰਮ੍ਰਿਤਸਰ, (ਹਿਮਾਂਸ਼ੂ ਸ਼ਰਮਾ) : ਅੱਜ ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਅਮ੍ਰਿਤਪਾਲ ਦੇ ਪਰਿਵਾਰਕ ਮੈਂਬਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜੇ, ਜਿੱਥੇ ਉਨ੍ਹਾਂ ਨੇ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਰਖਵਾਏ, ਜਿਨ੍ਹਾਂ ਦੇ 5 ਨਵੰਬਰ ਨੂੰ ਭੋਗ ਪੈਣਗੇ। ਉਨ੍ਹਾਂ ਨੇ ਸਮੁੱਚੇ ਸਿੱਖ ਭਾਈਚਾਰੇ ਤੇ ਜਥੇਬੰਦੀਆਂ ਨੂੰ ਇਨ੍ਹਾਂ ਭੋਗ ਸਮਾਗਮਾਂ ਵਿੱਚ ਸ਼ਮੂਲੀਅਤ ਲਈ ਸੱਦਾ ਦਿੱਤਾ।
ਫਿਲਹਾਲ ਅੱਜ ਸਵੇਰ ਤੋਂ ਹੀ ਕਿਆਸ ਲਾਏ ਜਾ ਰਹੇ ਸੀ ਕਿ ਅੱਜ ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਦੇ ਪਰਿਵਾਰਕ ਮੈਂਬਰ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਮਿਲਣ ਅਤੇ ਮੀਟਿੰਗ ਕਰਨ ਪਹੁੰਚ ਰਹੇ ਹਨ, ਪਰ ਅੰਮ੍ਰਿਤਪਾਲ ਦੀ ਮਾਸੀ ਨੇ ਇਸ ਦਾ ਖੰਡਨ ਕੀਤਾ। ਉਨ੍ਹਾਂ ਕਿਹਾ ਕਿ ਉਹ ਅੱਜ ਸਿਰਫ ਬੰਦੀ ਸਿੰਘਾਂ ਅਤੇ ਹੁਣ ਅਮ੍ਰਿਤਪਾਲ ਅਤੇ ਉਸ ਦੇ ਸਾਥੀ ਬੰਦੀ ਸਿੰਘਾਂ ਦੀ ਰਿਹਾਈ ਲਈ ਸ੍ਰੀ ਦਰਬਾਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਰਖਵਾਉਣ ਆਏ ਸਨ, ਜਿਨ੍ਹਾਂ ਦਾ ਭੋਗ 5 ਨਵੰਬਰ ਨੂੰ ਪਵੇਗਾ। ਇਨ੍ਹਾਂ ਭੋਗ ਸਮਾਗਮਾਂ ਵਿੱਚ ਸ਼ਮੂਲੀਅਤ ਲਈ ਉਨ੍ਹਾਂ ਨੇ ਸਮੂਹ ਜਥੇਬੰਦੀਆਂ ਅਤੇ ਸਮੁੱਚੀ ਸਿੱਖ ਸੰਗਤ ਨੂੰ ਸੱਦਾ ਦਿੱਤਾ।
ਉਨ੍ਹਾਂ ਨੇ ਖਾਸ ਤੌਰ ’ਤੇ ਕਿਹਾ ਕਿ ਇਹ ਕੋਈ ਰਾਜਨੀਤਕ ਮਸਲਾ ਨਹੀਂ ਹੈ। ਸਿਰਫ ਧਾਰਮਿਕ ਤੌਰ ’ਤੇ ਇਕ ਉਪਰਾਲਾ ਹੈ। ਇਸ ਉਪਰ ਕੋਈ ਰਾਜਨੀਤੀ ਨਾ ਕੀਤੀ ਜਾਵੇ।