Begin typing your search above and press return to search.

ਅੰਮ੍ਰਿਤਸਰ : ਸਾਲ 1992 ਦੇ ਝੂਠੇ ਮੁਕਾਬਲੇ 'ਚ 3 ਪੁਲਿਸ ਮੁਲਾਜ਼ਮ ਦੋਸ਼ੀ ਕਰਾਰ

ਅੰਮਿ੍ਤਸਰ : ਸੀਬੀਆਈ ਅਦਾਲਤ ਨੇ 1992 ਵਿੱਚ ਹੋਏ ਝੂਠੇ ਮੁਕਾਬਲੇ ਦੇ ਕੇਸ ਵਿੱਚ ਫੈਸਲਾ ਸੁਣਾਉਂਦੇ ਹੋਏ ਅੰਮ੍ਰਿਤਸਰ ਦੇ ਤਿੰਨ ਤਤਕਾਲੀ ਪੁਲੀਸ ਮੁਲਾਜ਼ਮਾਂ ਇੰਸਪੈਕਟਰ ਧਰਮ ਸਿੰਘ, ਏਐਸਆਈ ਸੁਰਿੰਦਰ ਸਿੰਘ ਅਤੇ ਗੁਰਦੇਵ ਸਿੰਘ ਨੂੰ ਦੋਸ਼ੀ ਕਰਾਰ ਦਿੱਤਾ ਹੈ। ਜਿਨ੍ਹਾਂ ਨੂੰ 14 ਸਤੰਬਰ ਨੂੰ ਸਜ਼ਾ ਸੁਣਾਈ ਜਾਵੇਗੀ। ਸਾਲ 1992 ਵਿੱਚ ਤਿੰਨ ਨੌਜਵਾਨਾਂ ਹਰਜੀਤ ਸਿੰਘ, ਲਖਵਿੰਦਰ ਸਿੰਘ ਅਤੇ ਜਸਪਿੰਦਰ […]

ਅੰਮ੍ਰਿਤਸਰ : ਸਾਲ 1992 ਦੇ ਝੂਠੇ ਮੁਕਾਬਲੇ ਚ 3 ਪੁਲਿਸ ਮੁਲਾਜ਼ਮ ਦੋਸ਼ੀ ਕਰਾਰ
X

Editor (BS)By : Editor (BS)

  |  9 Sept 2023 2:50 AM IST

  • whatsapp
  • Telegram

ਅੰਮਿ੍ਤਸਰ : ਸੀਬੀਆਈ ਅਦਾਲਤ ਨੇ 1992 ਵਿੱਚ ਹੋਏ ਝੂਠੇ ਮੁਕਾਬਲੇ ਦੇ ਕੇਸ ਵਿੱਚ ਫੈਸਲਾ ਸੁਣਾਉਂਦੇ ਹੋਏ ਅੰਮ੍ਰਿਤਸਰ ਦੇ ਤਿੰਨ ਤਤਕਾਲੀ ਪੁਲੀਸ ਮੁਲਾਜ਼ਮਾਂ ਇੰਸਪੈਕਟਰ ਧਰਮ ਸਿੰਘ, ਏਐਸਆਈ ਸੁਰਿੰਦਰ ਸਿੰਘ ਅਤੇ ਗੁਰਦੇਵ ਸਿੰਘ ਨੂੰ ਦੋਸ਼ੀ ਕਰਾਰ ਦਿੱਤਾ ਹੈ। ਜਿਨ੍ਹਾਂ ਨੂੰ 14 ਸਤੰਬਰ ਨੂੰ ਸਜ਼ਾ ਸੁਣਾਈ ਜਾਵੇਗੀ। ਸਾਲ 1992 ਵਿੱਚ ਤਿੰਨ ਨੌਜਵਾਨਾਂ ਹਰਜੀਤ ਸਿੰਘ, ਲਖਵਿੰਦਰ ਸਿੰਘ ਅਤੇ ਜਸਪਿੰਦਰ ਸਿੰਘ ਦਾ 9 ਪੁਲਿਸ ਵਾਲਿਆਂ ਨੇ ਝੂਠਾ ਮੁਕਾਬਲਾ ਕੀਤਾ ਸੀ।

ਇਸ ਮਾਮਲੇ ਵਿੱਚ ਮ੍ਰਿਤਕ ਹਰਜੀਤ ਸਿੰਘ ਦੇ ਪਿਤਾ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਰਿੱਟ ਦਾਇਰ ਕੀਤੀ ਸੀ। ਉਦੋਂ ਮ੍ਰਿਤਕ ਦੇ ਪਿਤਾ ਨੂੰ ਨਹੀਂ ਪਤਾ ਸੀ ਕਿ ਪੁਲਿਸ ਨੇ ਉਸ ਦੇ ਪੁੱਤਰ ਨੂੰ ਮਾਰ ਦਿੱਤਾ ਹੈ। ਪਿਤਾ ਨੇ ਦੋਸ਼ ਲਾਇਆ ਸੀ ਕਿ ਉਸ ਦੇ ਪੁੱਤਰ ਹਰਜੀਤ ਸਿੰਘ ਨੂੰ ਪੁਲੀਸ ਨੇ 29 ਅਪਰੈਲ 1992 ਨੂੰ ਅੰਮ੍ਰਿਤਸਰ ਦੇ ਸਠਿਆਲਾ ਨੇੜੇ ਠੱਠੀਆਂ ਬੱਸ ਸਟੈਂਡ ਤੋਂ ਚੁੱਕ ਕੇ ਮਾਲ ਮੰਡੀ ਸਥਿਤ ਪੁੱਛਗਿੱਛ ਕੇਂਦਰ ਵਿੱਚ ਰੱਖਿਆ ਸੀ।

ਤੁਰੰਤ ਕਾਰਵਾਈ ਕਰਦਿਆਂ ਹਾਈ ਕੋਰਟ ਨੇ ਹਰਜੀਤ ਸਿੰਘ ਦੀ ਪੁਲੀਸ ਦੀ ਗੈਰ-ਕਾਨੂੰਨੀ ਹਿਰਾਸਤ ਵਿੱਚੋਂ ਰਿਹਾਈ ਯਕੀਨੀ ਬਣਾਉਣ ਲਈ ਵਾਰੰਟ ਅਫ਼ਸਰ ਨਿਯੁਕਤ ਕੀਤਾ ਸੀ। ਇਸ ਮਾਮਲੇ ਨੂੰ ਅੱਗੇ ਲੈ ਕੇ ਹਾਈ ਕੋਰਟ ਨੇ ਦਸੰਬਰ 1992 ਵਿੱਚ ਜ਼ਿਲ੍ਹਾ ਤੇ ਸੈਸ਼ਨ ਜੱਜ ਚੰਡੀਗੜ੍ਹ ਨੂੰ ਮਾਮਲੇ ਦੀ ਨਿਆਂਇਕ ਜਾਂਚ ਕਰਨ ਦੇ ਹੁਕਮ ਦਿੱਤੇ ਸਨ। ਜਿਸਦੀ ਰਿਪੋਰਟ ਸਾਲ 1995 ਵਿੱਚ ਪੇਸ਼ ਕੀਤੀ ਗਈ ਸੀ। ਰਿਪੋਰਟ ਦੇ ਆਧਾਰ 'ਤੇ 30 ਮਈ 1997 ਨੂੰ ਹਾਈ ਕੋਰਟ ਨੇ ਇਸ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪ ਦਿੱਤੀ ਸੀ।

1998 ਵਿੱਚ ਸੀਬੀਆਈ ਨੇ ਕੇਸ ਦਰਜ ਕਰਕੇ ਪਾਇਆ ਸੀ ਕਿ ਹਰਜੀਤ ਸਿੰਘ ਨੂੰ 29 ਅਪਰੈਲ 1992 ਨੂੰ ਬੱਸ ਸਟੈਂਡ ਠੱਠੀਆਂ ਤੋਂ ਦਲਜੀਤ ਸਿੰਘ ਉਰਫ਼ ਮੋਟੂ, ਸਤਬੀਰ ਸਿੰਘ ਅਤੇ ਇੱਕ ਹੋਰ ਵਿਅਕਤੀ ਨੇ ਅਗਵਾ ਕਰ ਲਿਆ ਸੀ। 12 ਮਈ 1992 ਨੂੰ ਹਰਜੀਤ ਸਿੰਘ ਦਾ ਦੋ ਹੋਰ ਵਿਅਕਤੀਆਂ ਲਖਵਿੰਦਰ ਅਤੇ ਜਸਪਿੰਦਰ ਸਿੰਘ ਨਾਲ ਕਤਲ ਕਰ ਦਿੱਤਾ ਗਿਆ ਸੀ।

ਤਤਕਾਲੀ ਐਸਐਚਓ ਪੀਐਸ ਲੋਪੋਕੇ ਦੇ ਐਸਆਈ ਧਰਮ ਸਿੰਘ ਦੀ ਅਗਵਾਈ ਵਿੱਚ ਇੱਕ ਪੁਲੀਸ ਪਾਰਟੀ ਨੇ ਇਸ ਨੂੰ ਪੁਲੀਸ ਮੁਕਾਬਲਾ ਦਿਖਾਇਆ। ਇੰਨਾ ਹੀ ਨਹੀਂ ਉਨ੍ਹਾਂ ਦੀਆਂ ਲਾਸ਼ਾਂ ਵੀ ਪਰਿਵਾਰ ਨੂੰ ਨਹੀਂ ਸੌਂਪੀਆਂ ਗਈਆਂ। ਪੁਲਿਸ ਨੇ ਤਿੰਨਾਂ ਦੀਆਂ ਲਾਸ਼ਾਂ ਨੂੰ ਲਾਵਾਰਿਸ ਦੱਸ ਕੇ ਸਸਕਾਰ ਵੀ ਕਰ ਦਿੱਤਾ ਸੀ।

Next Story
ਤਾਜ਼ਾ ਖਬਰਾਂ
Share it