Begin typing your search above and press return to search.

ਤੇਜ਼ ਰਫਤਾਰ ਇਨੋਵਾ ਨੇ ਬਾਈਕ ਨੂੰ ਮਾਰੀ ਟੱਕਰ, ਨੌਜਵਾਨ ਦੀ ਮੌਤ

ਅੰਮ੍ਰਿਤਸਰ, 11 ਸਤੰਬਰ, ਹ.ਬ. : ਪੰਜਾਬ ਦੇ ਅੰਮ੍ਰਿਤਸਰ-ਲਾਹੌਰ ਰੋਡ ’ਤੇ ਐਤਵਾਰ ਦੇਰ ਰਾਤ ਇੱਕ ਭਿਆਨਕ ਹਾਦਸਾ ਵਾਪਰਿਆ। ਗੁਮਾਨਪੁਰਾ ਵਾਸੀ ਹਰਪ੍ਰੀਤ ਸਿੰਘ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਜਦਕਿ ਕਾਰ ਚਾਲਕ ਉਥੇ ਹੀ ਗੱਡੀ ਛੱਡ ਕੇ ਫਰਾਰ ਹੋ ਗਿਆ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਦੌਰਾਨ ਮ੍ਰਿਤਕ ਦੇ […]

ਤੇਜ਼ ਰਫਤਾਰ ਇਨੋਵਾ ਨੇ ਬਾਈਕ ਨੂੰ ਮਾਰੀ ਟੱਕਰ, ਨੌਜਵਾਨ ਦੀ ਮੌਤ
X

Editor (BS)By : Editor (BS)

  |  11 Sept 2023 5:50 AM IST

  • whatsapp
  • Telegram


ਅੰਮ੍ਰਿਤਸਰ, 11 ਸਤੰਬਰ, ਹ.ਬ. : ਪੰਜਾਬ ਦੇ ਅੰਮ੍ਰਿਤਸਰ-ਲਾਹੌਰ ਰੋਡ ’ਤੇ ਐਤਵਾਰ ਦੇਰ ਰਾਤ ਇੱਕ ਭਿਆਨਕ ਹਾਦਸਾ ਵਾਪਰਿਆ। ਗੁਮਾਨਪੁਰਾ ਵਾਸੀ ਹਰਪ੍ਰੀਤ ਸਿੰਘ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਜਦਕਿ ਕਾਰ ਚਾਲਕ ਉਥੇ ਹੀ ਗੱਡੀ ਛੱਡ ਕੇ ਫਰਾਰ ਹੋ ਗਿਆ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਸ ਦੌਰਾਨ ਮ੍ਰਿਤਕ ਦੇ ਪਰਿਵਾਰ ਵਾਲੇ ਵੀ ਮੌਕੇ ’ਤੇ ਪਹੁੰਚ ਗਏ ਅਤੇ ਉਨ੍ਹਾਂ ਦੀ ਪੁਲਸ ਨਾਲ ਬਹਿਸ ਹੋ ਗਈ। ਇਸ ਦੌਰਾਨ ਮ੍ਰਿਤਕ ਦੇ ਭਰਾ ਨੇ ਇਨੋਵਾ ਕਾਰ ਦੀ ਵੀ ਭੰਨਤੋੜ ਕੀਤੀ।

ਮੌਕੇ ’ਤੇ ਮੌਜੂਦ ਇਕ ਚਸ਼ਮਦੀਦ ਰਵਿੰਦਰ ਸਿੰਘ ਨੇ ਦੱਸਿਆ ਕਿ ਇਨੋਵਾ ਕਾਰ, ਖਾਸਾ ਸਾਈਡ ਤੋਂ ਬਹੁਤ ਤੇਜ਼ ਰਫਤਾਰ ਨਾਲ ਆ ਰਹੀ ਸੀ। ਮੋਟਰਸਾਈਕਲ ਸਵਾਰ ਵੀ ਉਸੇ ਦਿਸ਼ਾ ਤੋਂ ਆ ਰਿਹਾ ਸੀ। ਹਾਦਸਾ ਇੰਨਾ ਭਿਆਨਕ ਸੀ ਕਿ ਬਾਈਕ ਸਵਾਰ ਕਈ ਫੁੱਟ ਉਛਲ ਕੇ ਅੱਗੇ ਜਾ ਡਿੱਗਿਆ। ਕਾਰ ’ਚ ਚਾਰ ਵਿਅਕਤੀ ਸਵਾਰ ਸਨ, ਜੋ ਸ਼ਰਾਬੀ ਨਜ਼ਰ ਆ ਰਹੇ ਸਨ।

ਨੌਜਵਾਨ ਨੂੰ ਕੁਝ ਮੋਟਰਸਾਈਕਲ ਸਵਾਰਾਂ ਨੇ ਚੁੱਕ ਕੇ ਹਸਪਤਾਲ ਪਹੁੰਚਾਇਆ। ਹਸਪਤਾਲ ਵਿੱਚ ਡਾਕਟਰਾਂ ਨੇ ਹਰਪ੍ਰੀਤ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ।

ਰਾਤ ਨੂੰ ਮੌਕੇ ’ਤੇ ਪਹੁੰਚੇ ਮ੍ਰਿਤਕ ਗੁਰਪ੍ਰੀਤ ਸਿੰਘ ਦੇ ਮਾਤਾ-ਪਿਤਾ ਅਤੇ ਭਰਾ ਦੀ ਪੁਲਸ ਨਾਲ ਤਿੱਖੀ ਬਹਿਸ ਹੋ ਗਈ। ਪਰਿਵਾਰ ਦਾ ਕਹਿਣਾ ਹੈ ਕਿ ਪੁਲਿਸ ਸਹੀ ਤਰੀਕੇ ਨਾਲ ਜਾਂਚ ਨਹੀਂ ਕਰ ਰਹੀ ਹੈ। ਜਦੋਂ ਉਸ ਨੇ ਪੁਲਸ ਨੂੰ ਕਾਰ ਦੇ ਕਾਗਜ਼ਾਤ ਚੈੱਕ ਕਰਨ ਲਈ ਕਿਹਾ ਤਾਂ ਮੁਲਾਜ਼ਮਾਂ ਨੇ ਉਸ ਨਾਲ ਬਹਿਸ ਕਰਨੀ ਸ਼ੁਰੂ ਕਰ ਦਿੱਤੀ। ਭਰਾ ਨੇ ਦੋਸ਼ ਲਾਇਆ ਕਿ ਪੁਲਸ ਨੇ ਡਰਾਈਵਰ ਨੂੰ ਭਜਾ ਦਿੱਤਾ ਹੈ। ਜਿਸ ਤੋਂ ਬਾਅਦ ਗੁੱਸੇ ’ਚ ਆਏ ਭਰਾ ਨੇ ਇਨੋਵਾ ਕਾਰ ਦੀ ਭੰਨਤੋੜ ਕਰਨੀ ਸ਼ੁਰੂ ਕਰ ਦਿੱਤੀ।

ਪੁਲਸ ਨੇ ਮੌਕੇ ’ਤੇ ਪਹੁੰਚ ਕੇ ਗੱਡੀ ਨੂੰ ਕਬਜ਼ੇ ਵਿੱਚ ਲੈ ਲਿਆ। ਪੁਲਿਸ ਨੇ ਦੱਸਿਆ ਕਿ ਅਜੇ ਤੱਕ ਕੋਈ ਚਸ਼ਮਦੀਦ ਗਵਾਹ ਸਾਹਮਣੇ ਨਹੀਂ ਆਇਆ ਹੈ। ਇਸ ਲਈ ਇਹ ਦੱਸਣਾ ਮੁਸ਼ਕਿਲ ਹੈ ਕਿ ਹਾਦਸਾ ਕਿਵੇਂ ਵਾਪਰਿਆ। ਕਾਰ ਸਵਾਰ ਮੌਕੇ ਤੋਂ ਫ਼ਰਾਰ ਹੋ ਗਏ ਹਨ ਅਤੇ ਪਰਿਵਾਰ ਦੇ ਦੋਸ਼ ਝੂਠੇ ਹਨ। ਮ੍ਰਿਤਕ ਨੂੰ ਗੁਰੂਕ੍ਰਿਪਾ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਜਾਵੇਗੀ।

Next Story
ਤਾਜ਼ਾ ਖਬਰਾਂ
Share it