ਅੰਮ੍ਰਿਤਸਰ ’ਚ ਗੁੰਡਾਗਰਦੀ ਦਾ ਨੰਗਾ ਨਾਚ

ਅੰਮ੍ਰਿਤਸਰ ’ਚ ਗੁੰਡਾਗਰਦੀ ਦਾ ਨੰਗਾ ਨਾਚ

ਅੰਮ੍ਰਿਤਸਰ, 1 ਜਨਵਰੀ (ਹਿਮਾਂਸ਼ੂ ਸ਼ਰਮਾ) : ਅੰਮ੍ਰਿਤਸਰ ਦੇ ਬਟਾਲਾ ਰੋਡ ’ਤੇ ਉਸ ਸਮੇਂ ਦਹਿਸ਼ਤ ਦਾ ਮਾਹੌਲ ਫੈਲ ਗਿਆ ਜਦੋਂ ਪੁਰਾਣੀ ਰੰਜਿਸ਼ ਨੂੰ ਲੈ ਕੇ ਵੱਡੀ ਗਿਣਤੀ ਵਿਚ ਕੁੱਝ ਨੌਜਵਾਨਾਂ ਨੇ ਗੁੰਡਾਗਰਦੀ ਦਾ ਨੰਗਾ ਨਾਚ ਕੀਤਾ ਅਤੇ ਘਰਾਂ ਅਤੇ ਗੱਡੀਆਂ ਦੀ ਭੰਨਤੋੜ ਕੀਤੀ। ਇਸ ਦੌਰਾਨ ਕੁੱਝ ਲੋਕ ਜ਼ਖਮੀ ਵੀ ਹੋ ਗਏ।

ਅੰਮ੍ਰਿਤਸਰ ਦੇ ਬਟਾਲਾ ਰੋਡ ਵਿਖੇ ਸਥਿਤ ਨਹਿਰੂ ਕਾਲੋਨੀ ਵਿਚ ਕੁੱਝ ਨੌਜਵਾਨਾਂ ਨੇ ਪੁਰਾਣੀ ਰੰਜਿਸ਼ ਨੂੰ ਲੈ ਕੇ ਇਕ ਘਰ ’ਤੇ ਹਮਲਾ ਕੀਤਾ ਅਤੇ ਇੱਟਾਂ ਪੱਥਰ ਮਾਰੇ। ਇੱਥੇ ਹੀ ਬਸ ਨਹੀਂ, ਉਨ੍ਹਾਂ ਨੇ ਹੋਰ ਲੋਕਾਂ ਦੀਆਂ ਖੜ੍ਹੀਆਂ ਕਾਰਾਂ ਦੀ ਵੀ ਭੰਨਤੋੜ ਕਰ ਦਿੱਤੀ। ਇਸ ਦੌਰਾਨ ਕੁੱਝ ਲੋਕ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਏ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਬਜੀਤ ਕੌਰ ਨੇ ਦੱਸਿਆ ਕਿ ਪੁਰਾਣੀ ਰੰਜਿਸ਼ ਦੇ ਚਲਦੇ ਵੱਡੀ ਗਿਣਤੀ ਵਿਚ ਮੁੰਡੇ ਉਸ ਦੇ ਬੇਟੇ ਨੂੰ ਮਾਰਨ ਲਈ ਆਏ ਸੀ, ਜਿਨ੍ਹਾਂ ਨੇ ਕਈ ਜਣਿਆਂ ਨੂੰ ਜ਼ਖ਼ਮੀ ਕਰ ਦਿੱਤਾ

ਇਸੇ ਤਰ੍ਹਾਂ ਇਕ ਮਹਿਲਾ ਰੇਖਾ ਨੇ ਦੱਸਿਆ ਕਿ ਵੱਡੀ ਗਿਣਤੀ ਵਿਚ ਮੁੰਡਿਆਂ ਨੇ ਗੁੰਡਾਗਰਦੀ ਕੀਤੀ ਅਤੇ ਮੁੰਡੇ ਨੂੰ ਬੁਰੀ ਤਰ੍ਹਾਂ ਮਾਰਿਆ ਅਤੇ ਹੋਰ ਕਈਆਂ ਨੂੰ ਜ਼ਖ਼ਮੀ ਕਰ ਦਿੱਤਾ।

ਇਸ ਦੇ ਨਾਲ ਹੀ ਉਥੇ ਮੌਜੂਦ ਕੁੱਝ ਹੋਰ ਲੋਕਾਂ ਨੇ ਦੱਸਿਆ ਕਿ 25 ਤੋਂ 30 ਦੇ ਖ਼ਿਲਾਫ਼ ਮੁੰਡਿਆਂ ਵੱਲੋਂ ਇੱਥੇ ਜਮ ਕੇ ਗੁੰਡਾਗਰਦੀ ਕੀਤੀ ਗਈ ਅਤੇ ਕਈ ਲੋਕਾਂ ਦੀਆਂ ਗੱਡੀਆਂ ਭੰਨ ਦਿੱਤੀਆਂ

ਜਦੋਂ ਇਸ ਸਬੰਧੀ ਪੁਲਿਸ ਨਾਲ ਗੱਲਬਾਤ ਕੀਤੀ ਗਈ ਤਾਂ ਮੌਕੇ ’ਤੇ ਪੁੱਜੇ ਪੁਲਿਸ ਅਧਿਕਾਰੀ ਨੇ ਆਖਿਆ ਕਿ ਪੁਲਿਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਪੜਤਾਲ ਕੀਤੀ ਜਾ ਰਹੀ ਐ, ਉਸ ਤੋਂ ਬਾਅਦ ਹੀ ਬਣਦੀ ਕਾਰਵਾਈ ਕੀਤੀ ਜਾਵੇਗੀ।

ਦੱਸ ਦਈਏ ਕਿ ਇਸ ਘਟਨਾ ਤੋਂ ਬਾਅਦ ਮੁਹੱਲਾ ਵਾਸੀਆਂ ਵਿਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਏ ਅਤੇ ਦੋਸ਼ੀਆਂ ’ਤੇ ਸਖ਼ਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਐ।

Related post

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370 ਲੋਕਾਂ ਦੀ ਮੌਤ, 1600 ਲੋਕ ਜ਼ਖਮੀ

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370…

ਅਫਗਾਨਿਸਤਾਨ, 19 ਮਈ, ਪਰਦੀਪ ਸਿੰਘ : ਅਫਗਾਨਿਸਤਾਨ ‘ਚ ਤਿੰਨ ਹਫਤਿਆਂ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ 370 ਤੋਂ ਵੱਧ ਲੋਕਾਂ ਦੀ…
ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਨਵੀਂ ਦਿੱਲੀ, 19 ਮਈ, ਪਰਦੀਪ ਸਿੰਘ: ‘ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕ ਸਭਾ ਚੋਣਾਂ ਦੌਰਾਨ ਪੰਜਾਬ ‘ਚ ਭਾਜਪਾ ਦੇ ਉਮੀਦਵਾਰਾਂ…
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸਾਰੇ ਉਮੀਦਵਾਰਾਂ ਨੂੰ…

ਚੰਡੀਗੜ੍ਹ, 19 ਮਈ, ਪਰਦੀਪ ਸਿੰਘ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਪੰਜਾਬ ਦੀਆਂ 13 ਲੋਕ…