Begin typing your search above and press return to search.

ਅੰਮ੍ਰਿਤਸਰ : 105 ਕਰੋੜ ਰੁਪਏ ਦੀ ਹੈਰੋਇਨ ਫੜੀ

ਅੰਮ੍ਰਿਤਸਰ, 9 ਸਤੰਬਰ, ਹ.ਬ. : ਪਾਕਿਸਤਾਨੀ ਤਸਕਰਾਂ ਵੱਲੋਂ ਭਾਰਤੀ ਸਰਹੱਦ ਵਿੱਚ ਹੈਰੋਇਨ ਦੀ ਤਸਕਰੀ ਬੇਰੋਕ ਜਾਰੀ ਹੈ। ਇਸ ਦੌਰਾਨ ਪੰਜਾਬ ਪੁਲਿਸ ਵੀ ਪਾਕਿਸਤਾਨੀ ਸਮੱਗਲਰਾਂ ਦੀਆਂ ਕੋਸ਼ਿਸ਼ਾਂ ਨੂੰ ਲਗਾਤਾਰ ਨਾਕਾਮ ਕਰ ਰਹੀ ਹੈ। ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਫਾਜ਼ਿਲਕਾ ਨੇ 105 ਕਰੋੜ ਰੁਪਏ ਦੀ ਖੇਪ ਜ਼ਬਤ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ, ਜਦਕਿ […]

ਅੰਮ੍ਰਿਤਸਰ : 105 ਕਰੋੜ ਰੁਪਏ ਦੀ ਹੈਰੋਇਨ ਫੜੀ
X

Editor (BS)By : Editor (BS)

  |  9 Sept 2023 5:42 AM IST

  • whatsapp
  • Telegram


ਅੰਮ੍ਰਿਤਸਰ, 9 ਸਤੰਬਰ, ਹ.ਬ. : ਪਾਕਿਸਤਾਨੀ ਤਸਕਰਾਂ ਵੱਲੋਂ ਭਾਰਤੀ ਸਰਹੱਦ ਵਿੱਚ ਹੈਰੋਇਨ ਦੀ ਤਸਕਰੀ ਬੇਰੋਕ ਜਾਰੀ ਹੈ। ਇਸ ਦੌਰਾਨ ਪੰਜਾਬ ਪੁਲਿਸ ਵੀ ਪਾਕਿਸਤਾਨੀ ਸਮੱਗਲਰਾਂ ਦੀਆਂ ਕੋਸ਼ਿਸ਼ਾਂ ਨੂੰ ਲਗਾਤਾਰ ਨਾਕਾਮ ਕਰ ਰਹੀ ਹੈ। ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਫਾਜ਼ਿਲਕਾ ਨੇ 105 ਕਰੋੜ ਰੁਪਏ ਦੀ ਖੇਪ ਜ਼ਬਤ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ, ਜਦਕਿ ਇੱਕ ਭਾਰਤੀ ਤਸਕਰ ਵੀ ਫੜਿਆ ਗਿਆ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸਰਹੱਦ ਪਾਰ ਨਸ਼ਾ ਤਸਕਰੀ ਦੇ ਨੈਟਵਰਕ ਦੇ ਖਿਲਾਫ ਖੁਫੀਆ ਕਾਰਵਾਈ ਦੇ ਹਿੱਸੇ ਵਜੋਂ, ਐਸਐਸਓਸੀ ਫਾਜ਼ਿਲਕਾ ਨੇ ਇੱਕ ਨਸ਼ਾ ਤਸਕਰ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਤਸਕਰ ਕੋਲੋਂ 15 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਭਾਰਤੀ ਸਮੱਗਲਰ ਇਸ ਖੇਪ ਨੂੰ ਤੂੜੀ ਨਾਲ ਭਰੀ ਟਰਾਲੀ ਵਿੱਚ ਛੁਪਾ ਕੇ ਲੈ ਜਾ ਰਿਹਾ ਸੀ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਸਰਹੱਦ ਪਾਰੋਂ ਹੋ ਰਹੀ ਹੈਰੋਇਨ ਦੀ ਤਸਕਰੀ ਦੀ ਲੜੀ ਨੂੰ ਤੋੜਨ ਵਿੱਚ ਲਗਾਤਾਰ ਲੱਗੀ ਹੋਈ ਹੈ।

ਐਸਐਸਓਸੀ ਫਾਜ਼ਿਲਕਾ ਨੇ ਪਿਛਲੇ 45 ਦਿਨਾਂ ਵਿੱਚ 147 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਥਾਣਾ ਸਦਰ ਫਾਜ਼ਿਲਕਾ ਵਿਖੇ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਸ ਦੌਰਾਨ ਕਾਬੂ ਕੀਤੇ ਗਏ ਮੁਲਜ਼ਮਾਂ ਤੋਂ ਪੁੱਛਗਿੱਛ ਜਾਰੀ ਹੈ। ਜਲਦ ਹੀ ਮੁਲਜ਼ਮ ਤੋਂ ਪਾਕਿਸਤਾਨੀ ਸਮੱਗਲਰਾਂ ਬਾਰੇ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਇਹ ਖੇਪ ਅੱਗੇ ਕਿੱਥੇ ਪਹੁੰਚਾਈ ਜਾਣੀ ਸੀ।

Next Story
ਤਾਜ਼ਾ ਖਬਰਾਂ
Share it