ਅੰਮ੍ਰਿਤਸਰ : ਦੂਜੇ ਦੇ ਪਾਸਪੋਰਟ 'ਤੇ ਯੂਏਈ ਜਾਣ ਦੀ ਕੋਸ਼ਿਸ਼, ਦੁਬਈ ਤੋਂ ਡਿਪੋਰਟ
ਅੰਮਿ੍ਤਸਰ : ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਦੋ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਨ੍ਹਾਂ ਦੋਵਾਂ ਨੌਜਵਾਨਾਂ ਨੂੰ ਦੁਬਈ ਦੇ ਇਮੀਗ੍ਰੇਸ਼ਨ ਵਿਭਾਗ ਨੇ ਐਂਟਰੀ ਦੇਣ ਤੋਂ ਇਨਕਾਰ ਕਰ ਕੇ ਡਿਪੋਰਟ ਕਰ ਦਿੱਤਾ ਸੀ। ਫਿਲਹਾਲ ਦੋਵਾਂ ਨੌਜਵਾਨਾਂ ਨੂੰ ਅੰਮ੍ਰਿਤਸਰ ਏਅਰਪੋਰਟ ਤੋਂ ਗ੍ਰਿਫਤਾਰ ਕਰਕੇ ਪੁੱਛਗਿੱਛ ਜਾਰੀ ਹੈ। ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ […]
By : Editor (BS)
ਅੰਮਿ੍ਤਸਰ : ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਦੋ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਨ੍ਹਾਂ ਦੋਵਾਂ ਨੌਜਵਾਨਾਂ ਨੂੰ ਦੁਬਈ ਦੇ ਇਮੀਗ੍ਰੇਸ਼ਨ ਵਿਭਾਗ ਨੇ ਐਂਟਰੀ ਦੇਣ ਤੋਂ ਇਨਕਾਰ ਕਰ ਕੇ ਡਿਪੋਰਟ ਕਰ ਦਿੱਤਾ ਸੀ। ਫਿਲਹਾਲ ਦੋਵਾਂ ਨੌਜਵਾਨਾਂ ਨੂੰ ਅੰਮ੍ਰਿਤਸਰ ਏਅਰਪੋਰਟ ਤੋਂ ਗ੍ਰਿਫਤਾਰ ਕਰਕੇ ਪੁੱਛਗਿੱਛ ਜਾਰੀ ਹੈ। ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਦੋਵਾਂ ਨੌਜਵਾਨਾਂ ਦੀ ਪਛਾਣ ਮਨਜਿੰਦਰ ਸਿੰਘ ਵਾਸੀ ਵਰਿਆਮ ਨੰਗਲ ਅੰਮ੍ਰਿਤਸਰ ਅਤੇ ਪਿੰਡ ਜਸਰਾਉਂ ਵਾਸੀ ਅਜਨਾਲਾ ਵਜੋਂ ਹੋਈ ਹੈ। ਦੋਵੇਂ ਨੌਜਵਾਨ ਭਾਰਤੀ ਪਾਸਪੋਰਟ ਲੈ ਕੇ ਦੁਬਈ ਗਏ ਸਨ।
ਜਦੋਂ ਦੁਬਈ ਦੇ ਇਮੀਗ੍ਰੇਸ਼ਨ ਵਿਭਾਗ ਨੇ ਉਨ੍ਹਾਂ ਦੇ ਦਸਤਾਵੇਜ਼ਾਂ ਦੀ ਜਾਂਚ ਕੀਤੀ ਤਾਂ ਉਨ੍ਹਾਂ ਵਿੱਚ ਬੇਨਿਯਮੀਆਂ ਪਾਈਆਂ ਗਈਆਂ। ਜਿਸ ਤੋਂ ਬਾਅਦ ਸਥਾਨਕ ਇਮੀਗ੍ਰੇਸ਼ਨ ਵਿਭਾਗ ਨੇ ਦੋਵਾਂ ਨੌਜਵਾਨਾਂ ਨੂੰ ਦੁਬਈ 'ਚ ਦਾਖਲ ਨਹੀਂ ਹੋਣ ਦਿੱਤਾ ਅਤੇ ਕਤਰ ਏਅਰਵੇਜ਼ 'ਚ ਵਾਪਸ ਭਾਰਤ ਭੇਜ ਦਿੱਤਾ।ਪ੍ਰਾਪਤ ਜਾਣਕਾਰੀ ਅਨੁਸਾਰ ਦੋਵਾਂ ਨੌਜਵਾਨਾਂ ਨੇ ਕਿਸੇ ਹੋਰ ਦੇ ਪਾਸਪੋਰਟ ਨਾਲ ਛੇੜਛਾੜ ਕਰਕੇ ਆਪਣਾ ਪਾਸਪੋਰਟ ਬਣਾ ਲਿਆ। ਇਨ੍ਹਾਂ ਪਾਸਪੋਰਟਾਂ ਨਾਲ ਉਹ ਦੁਬਈ ਚਲਾ ਗਿਆ ਪਰ ਦੁਬਈ ਇਮੀਗ੍ਰੇਸ਼ਨ ਅਧਿਕਾਰੀਆਂ ਨੇ ਉਸ ਦੀ ਗਲਤੀ ਫੜ ਲਈ। ਨੌਜਵਾਨਾਂ ਨੂੰ ਭਾਰਤ ਡਿਪੋਰਟ ਕਰਨ ਤੋਂ ਬਾਅਦ ਗ੍ਰਿਫਤਾਰ ਕਰ ਲਿਆ ਗਿਆ ਹੈ।
ਅੰਮ੍ਰਿਤਪਾਲ ਦੀ ਮਦਦ ਕਰਨ ਦੇ ਮਾਮਲੇ ਵਿਚ ਜੇਲ੍ਹ ਸੁਪਰਡੈਂਟ ਗ੍ਰਿਫਤਾਰ
ਜਲੰਧਰ, 8 ਮਾਰਚ, ਨਿਰਮਲ : ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਅੰਮ੍ਰਿਤਪਾਲ ਸਿੰਘ ਅਸਾਮ ਦੀ ਜਿਸ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਹੈ। ਉਥੇ ਦੇ ਸੁਪਰਡੈਂਟ ਨਿਪੇਨ ਦਾਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਇਹ ਗ੍ਰਿਫਤਾਰੀ ਕੁਝ ਦਿਨ ਪਹਿਲਾਂ ਜੇਲ੍ਹ ਵਿਚ ਖਾਲਿਸਤਾਨੀ ਹਮਾਇਤੀ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਦੇ ਕੋਲ ਤੋਂ ਮੋਬਾਈਲ ਫੋਨ, ਸਪਾਈ ਕੈਮ ਅਤੇ ਹੋਰ ਸਮਾਨ ਮਿਲਣ ਦੇ ਮਾਮਲੇ ਵਿਚ ਦਰਜ ਐਫਆਈਆਰ ਵਿਚ ਕੀਤੀ ਗਈ ਹੈ।
ਦੱਸਦੇ ਚਲੀਏ ਕਿ ਡਿਬਰੂਗੜ੍ਹ ਜੇਲ੍ਹ ਵਿਚ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ 11 ਸਾਥੀ ਬੰਦ ਹਨ। ਜਦ ਸਮਾਨ ਬਰਾਮਦ ਹੋਇਆ ਤਾਂ ਉਸ ਤੋਂ ਬਾਅਦ ਕਾਫੀ ਹੰਗਾਮਾ ਹੋਇਆ। ਫਿਲਹਾਲ ਅੰਮ੍ਰਿਤਪਾਲ ਭੁੱਖ ਹੜਤਾਲ ’ਤੇ ਹਨ। ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਮੈਂਬਰਾਂ ਦੀ ਮਦਦ ਕਰਨ ਦੇ ਇਲਜ਼ਾਮ ਵਿਚ ਸ਼ੁੱਕਰਵਾਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਸੂਤਰਾਂ ਤੋਂ ਪਤਾ ਚਲਿਆ ਕਿ ਜੇਲ੍ਹ ਅਧਿਕਾਰੀ ਨੂੰ ਲਾਪਰਵਾਹੀ ਦੇ ਦੋਸ਼ ਵਿਚ ਸਵੇਰੇ ਗ੍ਰਿਫਤਾਰ ਕਰ ਲਿਆ ਗਿਆ।ਫਿਲਹਾਲ ਉਸ ਕੋਲੋਂ ਡਿਬਰੂਗੜ੍ਹ ਵਿਚ ਹੀ ਪੁਛਗਿੱਛ ਕੀਤੀ ਜਾ ਰਹੀ ਹੈ। ਦੱਸਦੇ ਚਲੀਏ ਕਿ ਉਕਤ ਜੇਲ੍ਹ ਵਿਚ ਅੰਮ੍ਰਿਤਪਾਲ ਸਮੇਤ ਉਸ ਦੇ 10 ਮੈਂਬਰ ਰਹਿ ਰਹੇ ਹਨ।
ਐਸਪੀ ਡਿਬਰੂਗੜ੍ਹ ਵੀਵੀਆਰ ਰੈਡੀ ਨੇ ਕਿਹਾ ਕਿ ਅਧਿਕਾਰੀ ਦੀ ਲਾਪਰਵਾਹੀ ਕਾਰਨ ਜੇਲ੍ਹ ਵਿਚ ਇਲੈਕਟਰਾਨਿਕ ਸਮਾਨ ਪੁੱਜਿਆ। ਇਸੇ ਦੇ ਚਲਦਿਆਂ ਉਨ੍ਹਾਂ ਗ੍ਰਿਫਤਾਰ ਕੀਤਾ ਗਿਆ ਹੈ। ਐਸਪੀ ਰੈਡੀ ਨੇ ਕਿਹਾ, ਇਹ ਕੇਸ ਡਿਬਰੂਗੜ੍ਹ ਥਾਣਾ ਸਦਰ ਵਿਚ ਦਰਜ ਕੀਤਾ ਗਿਆ ਹੈ।
ਦੂਜੇ ਪਾਸੇ ਅਸਾਮ ਪੁਲਿਸ ਦੇ ਡੀਜੀਪੀ ਜੀਪੀ ਸਿੰਘ ਨੇ ਕਿਹਾ ਕਿ ਜੇਲ੍ਹ ਵਿਚ ਬੰਦ ਖਾਲਿਸਤਾਨੀ ਹਮਾਇਤੀਆਂ ’ਤੇ ਐਨਐਸਏ ਤਹਿਤ ਕਾਰਵਾਈ ਕੀਤੀ ਗਈ ਹੈ। ਐਨਐਸਏ ਸੈਲ ਵਿਚ ਹੋਣ ਵਾਲੀ ਸਰਗਰਮੀਆਂ ਦੇ ਬਾਰੇ ਵਿਚ ਜਾਣਕਾਰੀ ਮਿਲਣ ’ਤੇ ਐਨਐਸਏ ਬਲਾਕ ਦੇ ਜਨਤਕ ਖੇਤਰ ਵਿਚ ਵਧੀਕ ਸੀਸੀਟੀਵੀ ਕੈਮਰੇ ਲਗਾਏ ਗਏ ਸੀ। ਅਜਿਹੀ ਘਟਨਾਵਾਂ ਨੂੰ ਰੋਕਣ ਲਈ ਕਾਨੂੰਨੀ ਕਾਰਵਾਈ ਅਤੇ ਸਖ਼ਤ ਕਦਮ ਚੁੱਕੇ ਜਾ ਰਹੇ ਹਨ। ਗ੍ਰਿਫਤਾਰ ਕੀਤੇ ਗਏ ਸੁਪਰਡੈਂਟ ਨੂੰ ਕੋਰਟ ਵਿਚ ਪੇਸ਼ ਕਰਕੇ ਰਿਮਾਂਡ ’ਤੇ ਲਿਆ ਜਾਵੇਗਾ। ਜਿਸ ਤੋ ਬਾਅਦ ਡਿਬਰੂਗੜ੍ਹ ਪੁਲਿਸ ਪੁਛਗਿੱਛ ਕਰੇਗੀ।