Begin typing your search above and press return to search.

ਅੰਮ੍ਰਿਤਸਰ ਦੇ ਗੁਰਦੁਆਰਾ ਸ਼ਹੀਦ ਦੁਸ਼ਟ ਦਮਨ ਸਾਹਿਬ ’ਚ ਵੀ ਬੇਅਦਬੀ ਦੀ ਕੋਸ਼ਿਸ਼

ਅੰਮ੍ਰਿਤਸਰ, (ਹਿਮਾਂਸ਼ੂ ਸ਼ਰਮਾ) : ਮਾਮਲਾ ਅੰਮ੍ਰਿਤਸਰ ਦੇ ਜੋੜਾ ਫਾਟਕ ਦੇ ਧਰਮਪੁਰਾ ਚੌਕ ਵਿਚ ਸਥਿਤ ਗੁਰਦੁਆਰਾ ਸ਼ਹੀਦ ਦੁਸ਼ਟ ਦਮਨ ਸਾਹਿਬ ਵਿਖੇ 4 ਦਸੰਬਰ ਨੂੰ ਸ਼ਾਮ 4 ਵਜੇ ਇਕ ਵਿਅਕਤੀ ਗੁਰਦੁਆਰਾ ਸਾਹਿਬ ’ਚ ਦਾਖਲ ਹੋ ਗਿਆ, ਜਿਸ ਵੱਲੋਂ ਬੇਅਦਬੀ ਦੀ ਘਟਨਾ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕੀਤੀ ਗਈ, ਪਰ ਗੁਰਦੁਆਰਾ ਪ੍ਰਬੰਧਕਾਂ ਨੇ ਉਸ ਦੀ ਇਸ ਕੋਸ਼ਿਸ਼ ਨੂੰ […]

ਅੰਮ੍ਰਿਤਸਰ ਦੇ ਗੁਰਦੁਆਰਾ ਸ਼ਹੀਦ ਦੁਸ਼ਟ ਦਮਨ ਸਾਹਿਬ ’ਚ ਵੀ ਬੇਅਦਬੀ ਦੀ ਕੋਸ਼ਿਸ਼
X

Editor EditorBy : Editor Editor

  |  7 Dec 2023 7:23 AM IST

  • whatsapp
  • Telegram

ਅੰਮ੍ਰਿਤਸਰ, (ਹਿਮਾਂਸ਼ੂ ਸ਼ਰਮਾ) : ਮਾਮਲਾ ਅੰਮ੍ਰਿਤਸਰ ਦੇ ਜੋੜਾ ਫਾਟਕ ਦੇ ਧਰਮਪੁਰਾ ਚੌਕ ਵਿਚ ਸਥਿਤ ਗੁਰਦੁਆਰਾ ਸ਼ਹੀਦ ਦੁਸ਼ਟ ਦਮਨ ਸਾਹਿਬ ਵਿਖੇ 4 ਦਸੰਬਰ ਨੂੰ ਸ਼ਾਮ 4 ਵਜੇ ਇਕ ਵਿਅਕਤੀ ਗੁਰਦੁਆਰਾ ਸਾਹਿਬ ’ਚ ਦਾਖਲ ਹੋ ਗਿਆ, ਜਿਸ ਵੱਲੋਂ ਬੇਅਦਬੀ ਦੀ ਘਟਨਾ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕੀਤੀ ਗਈ, ਪਰ ਗੁਰਦੁਆਰਾ ਪ੍ਰਬੰਧਕਾਂ ਨੇ ਉਸ ਦੀ ਇਸ ਕੋਸ਼ਿਸ਼ ਨੂੰ ਨਾਕਾਮ ਕਰਦਿਆਂ ਉਸ ਨੂੰ ਪੁਲਿਸ ਹਵਾਲੇ ਕਰ ਦਿੱਤਾ। ਇਸ ਉਪਰੰਤ ਇਕ ਮੀਟਿੰਗ ਕਰਕੇ ਹੋਰ ਪੁਖਤਾ ਪ੍ਰਬੰਧ ਕਰਨ ਦੀ ਗੱਲ ਆਖੀ ਗਈ।


ਇਸ ਮੌਕੇ ਜਾਣਕਾਰੀ ਦਿੰਦਿਆਂ ਸੇਵਾਦਾਰ ਪ੍ਰਿੰਸਪਾਲ ਸਿੰਘ ਤੇ ਬਲਵਿੰਦਰ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਇਕ ਵਿਅਕਤੀ ਬੇਅਦਬੀ ਕਰਨ ਦੀ ਨੀਅਤ ਨਾਲ ਗੁਰਦੁਆਰਾ ਸਾਹਿਬ ਅੰਦਰ ਦਾਖਲ ਹੋਇਆ, ਪਰ ਸੰਗਤਾਂ ਅਤੇ ਸੇਵਾਦਾਰਾਂ ਨੇ ਮੁਸ਼ਤੈਦੀ ਦਿਖਾਉਂਦਿਆਂ ਉਸ ਨੂੰ ਫੜ ਲਿਆ ਤੇ ਪੁਲਿਸ ਦੇ ਹਵਾਲੇ ਕਰ ਦਿੱਤਾ। ਉਸ ਵਿਰੁੱਧ ਪਰਚਾ ਦਰਜ ਹੋ ਚੁੱਕਾ ਹੈ।


ਪ੍ਰਬੰਧਕਾਂ ਨੇ ਇਕ ਅਹਿਮ ਮੀਟਿੰਗ ਕਰਦਿਆਂ ਅਜਿਹੇ ਪੰਥ ਵਿਰੋਧੀਆਂ ਦੀ ਗੁਰਦੁਆਰਾ ਸਾਹਿਬ ਵਿਚ ਆਮਦ ਸੰਬਧੀ ਪੁਖਤਾ ਪ੍ਰਬੰਧ ਕਰਨ ਦੀ ਗਲ ਆਖੀ ਗਈ ਹੈ, ਜਿਸ ਨਾਲ ਬੇਅਦਬੀ ਦੀ ਘਟਨਾਵਾ ਤੇ ਪੂਰਨ ਤੌਰ ’ਤੇ ਰੋਕ ਲਗਾਈ ਜਾ ਸਕੇ।

Next Story
ਤਾਜ਼ਾ ਖਬਰਾਂ
Share it