ਤਾਇਵਾਨ ਵਿਚ 6.3 ਤੀਬਰਤਾ ਦਾ ਆਇਆ ਭੂਚਾਲ

ਤਾਇਵਾਨ ਵਿਚ 6.3 ਤੀਬਰਤਾ ਦਾ ਆਇਆ ਭੂਚਾਲ


ਤਾਇਵਾਨ, 23 ਅਪ੍ਰੈਲ, ਨਿਰਮਲ : ਤਾਇਵਾਨ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਇੱਥੇ 6.3 ਤੀਬਰਤਾ ਦਾ ਭੂਚਾਲ ਆਇਆ ਹੈ। ਦੱਸਦੇ ਚਲੀਏ ਕਿ ਤਾਈਵਾਨ ਵਿੱਚ ਇੱਕ ਵਾਰ ਫਿਰ ਵੱਡਾ ਭੂਚਾਲ ਆਇਆ। ਦੇਸ਼ ਦੇ ਪੂਰਬੀ ਤੱਟ ਤੇ ਸੋਮਵਾਰ ਸ਼ਾਮ 5 ਵਜੇ ਤੋਂ 12 ਵਜੇ ਦਰਮਿਆਨ 80 ਤੋਂ ਜ਼ਿਆਦਾ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਨ੍ਹਾਂ ਵਿੱਚੋਂ ਸਭ ਤੋਂ ਵੱਧ ਤੀਬਰਤਾ 6.3 ਅਤੇ 6 ਦਰਜ ਕੀਤੀ ਗਈ। ਭਾਰਤੀ ਸਮੇਂ ਮੁਤਾਬਕ ਰਾਤ ਕਰੀਬ 12 ਵਜੇ ਦੇ ਕੁਝ ਮਿੰਟਾਂ ਦੇ ਵਕਫੇ ਤੇ ਇਹ ਦੋਵੇਂ ਝਟਕੇ ਲੱਗੇ। ਤਾਈਵਾਨ ਵਿੱਚ ਰਾਤ ਦੇ 2:26 ਅਤੇ 2:32 ਤੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।

ਮੌਸਮ ਵਿਭਾਗ ਨੇ ਦੱਸਿਆ ਕਿ ਭੂਚਾਲ ਦਾ ਕੇਂਦਰ ਪੂਰਬੀ ਕਾਊਂਟੀ ਹੁਆਲਿਅਨ ਵਿਚ ਜ਼ਮੀਨ ਤੋਂ 5.5 ਕਿਲੋਮੀਟਰ ਹੇਠਾਂ ਸੀ। ਭੂਚਾਲ ਨਾਲ ਹੁਆਲੀਨ ਵਿੱਚ ਦੋ ਇਮਾਰਤਾਂ ਨੂੰ ਨੁਕਸਾਨ ਪਹੁੰਚਿਆ ਹੈ। ਇੱਕ ਇਮਾਰਤ ਢਹਿ ਗਈ ਅਤੇ ਦੂਜੀ ਸੜਕ ਵੱਲ ਝੁਕ ਗਈ। ਜਾਪਾਨ, ਚੀਨ ਅਤੇ ਫਿਲੀਪੀਨਜ਼ ਵਿੱਚ ਵੀ ਹਲਕੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਫਿਲਹਾਲ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਖਬਰ ਨਹੀਂ ਹੈ।

ਇਹ ਖ਼ਬਰ ਵੀ ਪੜ੍ਹੋ

ਪੰਜਾਬ ਵਿਚ ਗੋਲੀਬਾਰੀ ਦੀਆਂ ਖਬਰਾਂ ਆਮ ਸੁਣਨ ਨੂੰ ਮਿਲ ਜਾਂਦੀਆਂ ਹਨ। ਇਸੇ ਤਰ੍ਹਾਂ ਪੰਜਾਬ ਦੇ ਜਲੰਧਰ ਵਿਚ ਵੱਡੀ ਘਟਨਾ ਵਾਪਰ ਗਈ। ਜਲੰਧਰ ਦੇ ਕਸਬਾ ਫਿਲੌਰ ’ਚ ਦੋ ਧਿਰਾਂ ਵਿਚਾਲੇ ਝਗੜਾ ਹੋ ਗਿਆ। ਝਗੜਾ ਇੰਨਾ ਵੱਧ ਗਿਆ ਕਿ ਇੱਕ ਧਿਰ ਨੇ ਮੌਕੇ ’ਤੇ ਹੀ ਗੋਲੀਆਂ ਚਲਾ ਦਿੱਤੀਆਂ। ਮਾਮਲਾ ਇੱਥੇ ਹੀ ਨਹੀਂ ਰੁਕਿਆ, ਗੋਲੀਆਂ ਚਲਾਉਣ ਤੋਂ ਬਾਅਦ ਦੋਸ਼ੀਆਂ ਨੇ ਇਲਾਕੇ ’ਚ ਭੰਨਤੋੜ ਕੀਤੀ ਅਤੇ ਕਈ ਘਰਾਂ ’ਤੇ ਪਥਰਾਅ ਵੀ ਕੀਤਾ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਫਿਲੌਰ ਦੀ ਪੁਲਸ ਮੌਕੇ ’ਤੇ ਪਹੁੰਚ ਕੇ ਜਾਂਚ ਕੀਤੀ। ਪੁਲਿਸ ਨੇ ਸੋਮਵਾਰ ਸਵੇਰੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ।

ਦੱਸ ਦੇਈਏ ਕਿ ਜਿੱਥੇ ਇਹ ਘਟਨਾ ਵਾਪਰੀ, ਉੱਥੇ ਹੀ ਇਲਾਕੇ ਦੇ ਸਾਬਕਾ ਕੌਂਸਲਰ ਦਾ ਘਰ ਵੀ ਹੈ। ਮੁਲਜ਼ਮਾਂ ਨੇ ਉਸ ਦੀ ਕਾਰ ਦਾ ਸ਼ੀਸ਼ਾ ਵੀ ਤੋੜ ਦਿੱਤਾ ਸੀ।

ਫਿਲੌਰ ਦੀ ਰਹਿਣ ਵਾਲੀ ਪੀੜਤਾ ਪੂਜਾ ਨੇ ਦੱਸਿਆ ਕਿ ਇਹ ਸਾਰਾ ਮਾਮਲਾ ਛੋਟੇ ਬੱਚਿਆਂ ਦੇ ਆਪਸੀ ਝਗੜੇ ਤੋਂ ਬਾਅਦ ਵਧ ਗਿਆ ਸੀ। ਜਦੋਂ ਪਹਿਲਾਂ ਝਗੜਾ ਹੋਇਆ ਤਾਂ ਦੋਵਾਂ ਨੂੰ ਝਿੜਕ ਕੇ ਪਾਸੇ ਕਰ ਦਿੱਤਾ ਗਿਆ। ਪੂਜਾ ਨੇ ਦੱਸਿਆ ਕਿ ਜਦੋਂ ਉਸ ਦਾ ਪਤੀ ਵਿਜੇ ਪਰਿਵਾਰ ਖ਼ਿਲਾਫ਼ ਸ਼ਿਕਾਇਤ ਲਗਾਉਣ ਲਈ ਉਨ੍ਹਾਂ ਦੇ ਘਰ ਗਿਆ ਤਾਂ ਮੁਲਜ਼ਮਾਂ ਨੇ ਉਸ ਨੂੰ ਥੱਪੜ ਮਾਰ ਦਿੱਤਾ।

ਔਰਤ ਨੇ ਦੱਸਿਆ ਕਿ ਜਦੋਂ ਵਿਜੇ ਨੇ ਵਿਰੋਧ ਕੀਤਾ ਤਾਂ ਦੋਸ਼ੀ ਨੇ ਗੋਲੀਆਂ ਚਲਾ ਦਿੱਤੀਆਂ। ਪੀੜਤਾ ਨੇ ਦੱਸਿਆ ਕਿ ਉਕਤ ਦੋਸ਼ੀਆਂ ਵੱਲੋਂ ਉਸ ਦੇ ਪਤੀ ਨੂੰ ਪਹਿਲਾਂ ਵੀ ਗੋਲੀ ਮਾਰੀ ਗਈ ਸੀ। ਮਹਿਲਾ ਨੇ ਮਨੀ ਅਤੇ ਉਸ ਦੇ ਬੇਟੇ ਪਾਰਥ ’ਤੇ ਦੋਸ਼ ਲਗਾਏ ਹਨ। ਇਸ ਦੇ ਨਾਲ ਹੀ ਇਕ ਹੋਰ ਪਰਿਵਾਰ ਨੇ ਪੂਜਾ ਦੇ ਪਰਿਵਾਰ ’ਤੇ ਕੁੱਟਮਾਰ ਦਾ ਦੋਸ਼ ਲਗਾਇਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਜਿਸ ਥਾਂ ’ਤੇ ਹਮਲਾ ਹੋਇਆ, ਉਥੇ ਸੀਸੀਟੀਵੀ ਲੱਗੇ ਹੋਏ ਹਨ। ਸੀਸੀਟੀਵੀ ’ਚ ਸਾਫ ਦਿਖਾਈ ਦੇ ਰਿਹਾ ਸੀ ਕਿ ਪਿਉ-ਪੁੱਤ ਆਹਮੋ-ਸਾਹਮਣੇ ਪੱਥਰ ਸੁੱਟ ਰਹੇ ਸਨ। ਹਾਲਾਂਕਿ ਸਾਹਮਣੇ ਤੋਂ ਪੱਥਰ ਵੀ ਸੁੱਟੇ ਜਾ ਰਹੇ ਸਨ। ਪੁਲਸ ਨੇ ਸੀਸੀਟੀਵੀ ਕੈਮਰੇ ਨੂੰ ਕਬਜ਼ੇ ’ਚ ਲੈ ਕੇ ਉਸ ਦੇ ਆਧਾਰ ’ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਸੀਸੀਟੀਵੀ ’ਚ ਪਿਓ-ਪੁੱਤ ਪੱਥਰ ਸੁੱਟਦੇ ਨਜ਼ਰ ਆ ਰਹੇ ਹਨ। ਜਲਦੀ ਹੀ ਮਾਮਲਾ ਦਰਜ ਕਰਕੇ ਦੋਸ਼ੀਆਂ

Related post

ਮਸ਼ਹੂਰ ਕਾਮੇਡੀਅਨ ਭਾਰਤੀ ਸਿੰਘ ਦੀ ਵਿਗੜੀ ਸਿਹਤ ਜਾਣੋ ਕੀ ਹੈ ਵਜ੍ਹਾ

ਮਸ਼ਹੂਰ ਕਾਮੇਡੀਅਨ ਭਾਰਤੀ ਸਿੰਘ ਦੀ ਵਿਗੜੀ ਸਿਹਤ ਜਾਣੋ ਕੀ…

ਮੁੰਬਈ, 3 ਮਈ, ਪਰਦੀਪ ਸਿੰਘ: ਮਸ਼ਹੂਰ ਕਾਮੇਡੀਅਨ ਭਾਰਤੀ ਸਿੰਘ ਆਪਣੀ ਕਮਾਲ ਦੀ ਕਮੇਡੀ ਅਤੇ ਜ਼ਬਰਦਸਤ ਸ਼ੋਅ ਹੋਸਟਿੰਗ ਦੇ ਲਈ ਜਾਣੀ ਜਾਂਦੀ…
ਪੁਲਿਸ ਨੇ 4 ਕਿੱਲੋਂ ICE ਡਰੱਗ, 1 ਕਿੱਲੋ ਹੈਰੋਇਨ ਸਮੇਤ 2 ਤਸਕਰ ਕੀਤੇ ਕਾਬੂ

ਪੁਲਿਸ ਨੇ 4 ਕਿੱਲੋਂ ICE ਡਰੱਗ, 1 ਕਿੱਲੋ ਹੈਰੋਇਨ…

ਚੰਡੀਗੜ੍ਹ/ਅੰਮ੍ਰਿਤਸਰ, 3 ਮਈ, ਪਰਦੀਪ ਸਿੰਘ: ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਨੈਟਵਰਕ ਦੇ ਖਿਲਾਫ ਖੁਫੀਆ ਇਤਲਾਹ ’ਤੇ ਕੀਤੀ ਕਾਰਵਾਈ ਵਿੱਚ, ਕਾਊਂਟਰ…
ਸੰਗਰੂਰ ਵਾਸੀਆਂ ਨੂੰ ਚੁੱਲ੍ਹਿਆਂ ਦੀ ਅੱਗ ਪਿਆਰੀ ਹੈ ਨਾ ਕਿ ਲੱਛੇਦਾਰ ਭਾਸ਼ਣ: ਮੀਤ ਹੇਅਰ

ਸੰਗਰੂਰ ਵਾਸੀਆਂ ਨੂੰ ਚੁੱਲ੍ਹਿਆਂ ਦੀ ਅੱਗ ਪਿਆਰੀ ਹੈ ਨਾ…

ਲਹਿਰਾਗਾਗਾ, 3 ਮਈ,ਪਰਦੀਪ ਸਿੰਘ : ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਉਮੀਦਵਾਰ ਅਤੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ…