Begin typing your search above and press return to search.

ਤੇਜ਼ ਰਫਤਾਰ ਕਾਰ ਦੀ ਲਪੇਟ 'ਚ ਆਉਣ ਕਾਰਨ ਸਾਬਕਾ ਫ਼ੌਜੀ ਦੀ ਮੌਤ

ਸ੍ਰੀ ਮੁਕਤਸਰ ਸਾਹਿਬ, 15 ਮਈ, ਪਰਦੀਪ ਸਿੰਘ : ਮੁਕਤਸਰ-ਬਠਿੰਡਾ ਨੈਸ਼ਨਲ ਹਾਈਵੇ 'ਤੇ ਪਿੰਡ ਭੁੱਲਰ 'ਤੇ ਸਰਹਿੰਦ ਫੀਡਰ ਨਹਿਰ ਨੇੜੇ ਤੇਜ਼ ਰਫਤਾਰ ਕਾਰ ਦੀ ਲਪੇਟ 'ਚ ਆਉਣ ਕਾਰਨ ਸਕੂਟਰ ਸਵਾਰ ਵਿਅਕਤੀ ਦੀ ਮੌਤ ਹੋ ਗਈ। ਘਟਨਾ ਮੰਗਲਵਾਰ ਦੇਰ ਸ਼ਾਮ ਦੀ ਹੈ। ਮ੍ਰਿਤਕ ਦੀ ਪਛਾਣ ਸਾਬਕਾ ਫੌਜੀ ਗੁਰਸੇਵਕ ਸਿੰਘ ਪੁੱਤਰ ਗੁਰਜੰਟ ਸਿੰਘ ਵਾਸੀ ਰੁਖਾਲਾ ਵਜੋਂ ਹੋਈ ਹੈ। […]

ਤੇਜ਼ ਰਫਤਾਰ ਕਾਰ ਦੀ ਲਪੇਟ ਚ ਆਉਣ ਕਾਰਨ ਸਾਬਕਾ ਫ਼ੌਜੀ ਦੀ ਮੌਤ
X

Editor EditorBy : Editor Editor

  |  15 May 2024 11:58 AM IST

  • whatsapp
  • Telegram

ਸ੍ਰੀ ਮੁਕਤਸਰ ਸਾਹਿਬ, 15 ਮਈ, ਪਰਦੀਪ ਸਿੰਘ : ਮੁਕਤਸਰ-ਬਠਿੰਡਾ ਨੈਸ਼ਨਲ ਹਾਈਵੇ 'ਤੇ ਪਿੰਡ ਭੁੱਲਰ 'ਤੇ ਸਰਹਿੰਦ ਫੀਡਰ ਨਹਿਰ ਨੇੜੇ ਤੇਜ਼ ਰਫਤਾਰ ਕਾਰ ਦੀ ਲਪੇਟ 'ਚ ਆਉਣ ਕਾਰਨ ਸਕੂਟਰ ਸਵਾਰ ਵਿਅਕਤੀ ਦੀ ਮੌਤ ਹੋ ਗਈ। ਘਟਨਾ ਮੰਗਲਵਾਰ ਦੇਰ ਸ਼ਾਮ ਦੀ ਹੈ। ਮ੍ਰਿਤਕ ਦੀ ਪਛਾਣ ਸਾਬਕਾ ਫੌਜੀ ਗੁਰਸੇਵਕ ਸਿੰਘ ਪੁੱਤਰ ਗੁਰਜੰਟ ਸਿੰਘ ਵਾਸੀ ਰੁਖਾਲਾ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਸਾਬਕਾ ਫ਼ੌਜੀ ਗੁਰਸੇਵਕ ਸਿੰਘ ਮੁਕਤਸਰ-ਬਠਿੰਡਾ ਹਾਈਵੇ 'ਤੇ ਆਪਣੇ ਘਰ ਵੱਲ ਜਾ ਰਿਹਾ ਸੀ। ਜਦੋਂ ਉਹ ਪਿੰਡ ਭੁੱਲਰ ਸਰਹਿੰਦ ਫੀਡਰ ਨੇੜਿਓਂ ਲੰਘ ਰਿਹਾ ਸੀ ਤਾਂ ਪਿੱਛੇ ਤੋਂ ਆ ਰਹੀ ਇਕ ਤੇਜ਼ ਰਫ਼ਤਾਰ ਕਾਰ ਨੰਬਰ ਪੀਬੀ 03 ਵੀ 9851 ਨੇ ਸਕੂਟੀ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਹਾਦਸੇ 'ਚ ਸਕੂਟਰ ਸਵਾਰ ਸਾਬਕਾ ਫੌਜੀ ਦੀ ਮੌਕੇ 'ਤੇ ਹੀ ਮੌਤ ਹੋ ਗਈ। ਹਾਦਸੇ ਵਿੱਚ ਕਾਰ ਵੀ ਨੁਕਸਾਨੀ ਗਈ ਹੈ।

ਦੂਜੇ ਪਾਸੇ ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਦਰ ਮੁਕਤਸਰ ਦੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ 'ਚ ਰਖਵਾ ਦਿੱਤਾ ਹੈ। ਸਕੂਟਰ ਨੂੰ ਟੱਕਰ ਮਾਰਨ ਵਾਲੇ ਕਾਰ ਸਵਾਰ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ:

ਅੰਮ੍ਰਿਤਸਰ ਦੇ ਮਜੀਠਾ ਰੋਡ ’ਤੇ ਚੋਰਾਂ ਵੱਲੋਂ ਇਕ ਜਿਊਲਰ ਦੀ ਦੁਕਾਨ ਨੂੰ ਨਿਸ਼ਾਨਾ ਬਣਾ ਕੇ ਚੋਰੀ ਦੀ ਵਾਰਦਾਤ ਨੂੰ ਅੰਜ਼ਾਮ ਦਿੱਤਾ ਗਿਆ। ਚੋਰਾਂ ਨੇ ਰਾਤ ਦੇ ਸਮੇਂ ਦੁਕਾਨ ਦੀ ਕੰਧ ਵਿਚ ਪਾੜ ਲਗਾ ਕੇ ਦੁਕਾਨ ਵਿਚੋਂ 25 ਕਿਲੋ ਤੋਂ ਵੱਧ ਚਾਂਦੀ ਅਤੇ ਡੇਢ ਲੱਖ ਰੁਪਏ ਦੇ ਕਰੀਬ ਨਕਦੀ ਚੋਰੀ ਕਰ ਲਈ ਅਤੇ ਫ਼ਰਾਰ ਹੋ ਗਏ। ਦੁਕਾਨ ਵਿਚ ਲੱਗੇ ਸੀਸੀਟੀਵੀ ਵਿਚ ਤਿੰਨ ਚੋਰਾਂ ਨੂੰ ਚੋਰੀ ਕਰਦੇ ਦੇਖਿਆ ਗਿਆ, ਜਿਸ ਤੋਂ ਬਾਅਦ ਪੁਲਿਸ ਨੇ ਆਪਣੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਉਧਰ ਜਦੋਂ ਇਸ ਸਬੰਧੀ ਪੁਲਿਸ ਨਾਲ ਗੱਲਬਾਤ ਕੀਤੀ ਗਈ ਤਾਂ ਮੌਕੇ ’ਤੇ ਪਹੁੰਚੇ ਏਡੀਸੀਪੀ ਪ੍ਰਭਜੋਤ ਸਿੰਘ ਵਿਰਕ ਨੇ ਦੱਸਿਆ ਕਿ ਪੁਲਿਸ ਨੂੰ ਦੁਕਾਨ ਵਿਚੋਂ ਚੋਰੀ ਹੋਣ ਦੀ ਸੂਚਨਾ ਮਿਲੀ ਐ, ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਐ ਅਤੇ ਚੋਰਾਂ ਦੀ ਭਾਲ ਲਈ ਆਸਪਾਸ ਦੇ ਸੀਸੀਟੀਵੀ ਕੈਮਰੇ ਖੰਗਾਲੇ ਜਾ ਰਹੇ ਹਨ।

Next Story
ਤਾਜ਼ਾ ਖਬਰਾਂ
Share it