ਗੁਰਦੁਆਰਾ ਬਾਬਾ ਦੀਪ ਸਿੰਘ ਸਭਾ ਅਪ੍ਰੀਲੀਆ ਵਿਖੇ ਭਾਰਤੀ ਦੂਤਾਵਾਸ ਰੋਮ ਦੇ ਉੱਚ ਅਧਿਕਾਰੀ ਨੇ ਕੀਤੀ ਪਰਿਵਾਰ ਸਮੇਤ ਸ਼ਮੂਲੀਅਤ
ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਲੜੀਵਾਰ 40 ਸ੍ਰੀ ਸੁਖਮਨੀ ਸਾਹਿਬ ਜੀ ਦੇ ਜਾਪਾਂ ਦੀ ਹੋਈ ਸੰਪੂਰਨਤਾ ਰੋਮ, ਇਟਲੀ(ਗੁਰਸ਼ਰਨ ਸਿੰਘ ਸੋਨੀ) ਲਾਸੀਓ ਸੂਬੇ ਦੇ ਜ਼ਿਲ੍ਹਾ ਲਾਤੀਨਾ ਦੇ ਗੁਰਦੁਆਰਾ ਬਾਬਾ ਦੀਪ ਸਿੰਘ ਸਿੰਘ ਸਭਾ ਅਪ੍ਰੀਲੀਆ ਵਿਖੇ ਪੋਂਹ ਮਹੀਨੇ ਵਿੱਚ ਸ਼ਹੀਦ ਹੋਏ ਸਮੂਹ ਸ਼ਹੀਦਾਂ ਦੀ ਯਾਦ ਨੂੰ ਮੁੱਖ ਰੱਖਦਿਆ ਵਿਸ਼ੇਸ਼ ਤੌਰ ਤੇ ਲੜੀਵਾਰ 40 ਸ੍ਰੀ ਸੁਖਮਨੀ ਸਾਹਿਬ […]
By : Editor Editor
ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਲੜੀਵਾਰ 40 ਸ੍ਰੀ ਸੁਖਮਨੀ ਸਾਹਿਬ ਜੀ ਦੇ ਜਾਪਾਂ ਦੀ ਹੋਈ ਸੰਪੂਰਨਤਾ
ਰੋਮ, ਇਟਲੀ(ਗੁਰਸ਼ਰਨ ਸਿੰਘ ਸੋਨੀ) ਲਾਸੀਓ ਸੂਬੇ ਦੇ ਜ਼ਿਲ੍ਹਾ ਲਾਤੀਨਾ ਦੇ ਗੁਰਦੁਆਰਾ ਬਾਬਾ ਦੀਪ ਸਿੰਘ ਸਿੰਘ ਸਭਾ ਅਪ੍ਰੀਲੀਆ ਵਿਖੇ ਪੋਂਹ ਮਹੀਨੇ ਵਿੱਚ ਸ਼ਹੀਦ ਹੋਏ ਸਮੂਹ ਸ਼ਹੀਦਾਂ ਦੀ ਯਾਦ ਨੂੰ ਮੁੱਖ ਰੱਖਦਿਆ ਵਿਸ਼ੇਸ਼ ਤੌਰ ਤੇ ਲੜੀਵਾਰ 40 ਸ੍ਰੀ ਸੁਖਮਨੀ ਸਾਹਿਬ ਜੀ ਜੇ ਜਾਪਾਂ ਦੀ ਸੰਪੂਰਨਤਾ ਲਈ ਵਿਸ਼ੇਸ਼ ਸਮਾਗਮ ਕਰਵਾਇਆ। ਇਸ ਮੌਕੇ ਦੋ ਪਰਿਵਾਰਾਂ ਵਲੋ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਜਾਪ ਕਰਵਾਏ ਗਏ। ਤੇ ਭੋਗ ਉਪਰੰਤ ਪੰਥ ਦੇ ਪ੍ਰਸਿੱਧ ਕਵੀਸ਼ਰੀ ਭਾਈ ਅਜੀਤ ਸਿੰਘ ਥਿੰਦ ਤੇ ਭਾਈ ਰਣਜੀਤ ਸਿੰਘ ਦੇ ਜਥੇ ਵਲੋ ਕਵੀਸ਼ਰੀ ਦਰਬਾਰ ਸਜਾਇਆ ਗਿਆ।ਇਸ ਸਮਾਗਮ ਵਿੱਚ ਭਾਰਤੀ ਦੂਤਾਵਾਸ ਦੇ (ਫਸਟ ਮੁੱਖ ਸੈਕਟਰੀ) ਦੀਪਾਕਰ ਸ੍ਰੀਵਾਸਤਵ ਨੇ ਵਿਸ਼ੇਸ਼ ਤੌਰ ਤੇ ਪਰਿਵਾਰ ਸਮੇਤ ਸ਼ਮੂਲੀਅਤ ਕੀਤੀ। ਉਨ੍ਹਾਂ ਵਲੋ ਦਰਬਾਰ ਵਿੱਚ ਹਾਜ਼ਰੀਆਂ ਭਰ ਕੇ ਬੱਚਿਆਂ ਵੱਲੋਂ ਕੀਤਾ ਗਿਆ ਕੀਰਤਨ ਸਰਵਣ ਕੀਤਾ ਗਿਆ। ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਦੀਪਾਕਰ ਸ੍ਰੀਵਾਸਤਵ ਨੇ ਕਿਹਾ ਕਿ ਮੈਂ ਦੂਜੀ ਵਾਰ ਇਸ ਗੁਰਦੁਆਰਾ ਸਾਹਿਬ ਵਿਖੇ ਨਮਸਤਕ ਹੋਇਆ ਹਾਂ। ਤੇ ਮੈਨੂੰ ਇੰਝ ਲੱਗਦਾ ਹੈ ਕਿ ਮੈਂ ਇਟਲੀ ਵਿੱਚ ਨਹੀਂ ਸਗੋਂ ਭਾਰਤ ਵਿੱਚ ਹਾਂ ।ਇਸ ਲਈ ਮੈਂ ਪਰਿਵਾਰ ਸਮੇਤ ਅੱਜ ਨਿੱਜੀ ਤੌਰ ਤੇ ਆਇਆ ਹਾਂ। ਤੇ ਬੱਚਿਆਂ ਵਲੋ ਕੀਤਾ ਗਿਆ ਕੀਰਤਨ ਸੁਣਕੇ ਬਹੁਤ ਆਨੰਦ ਆਇਆ।ਗੁਰਦੁਆਰਾ ਪ੍ਰੰਬਧਕ ਕਮੇਟੀ ਵਲੋ ਉਨ੍ਹਾਂ ਨੂੰ ਤੇ ਸਵ: ਕਰਮਜੀਤ ਸਿੰਘ ਢਿੱਲੋ ਦੀ ਪਤਨੀ ਬੀਬੀ ਇੰਦਰਜੀਤ ਕੌਰ ਨੂੰ ਵਿਸ਼ੇਸ਼ ਤੌਰ ਤੇ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ। ਪ੍ਰਬੰਧਕਾਂ ਵੱਲੋਂ ਦੂਰੋਂ ਨੇੜਿਓਂ ਹਾਜਰੀ ਭਰਨ ਪਹੁੰਚੇ ਪਤਵੰਤੇ ਸੱਜਣਾ ਅਤੇ ਸੇਵਾਦਾਰਾਂ ਦਾ ਗੁਰੂ ਸਾਹਿਬ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨ ਕੀਤਾ ਗਿਆ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।
ਕੈਨੇਡਾ ਨੇ ਦੋ ਸਾਲਾਂ ਲਈ ਸਟੂਡੈਂਟਸ ਦੇ ਦਰਵਾਜ਼ੇ ਕੀਤੇ ਬੰਦ
ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਨੇ ਸੋਮਵਾਰ ਨੂੰ ਐਲਾਨ ਕੀਤਾ ਕਿ ਕੈਨੇਡਾ ਅੰਤਰਰਾਸ਼ਟਰੀ ਵਿਦਿਆਰਥੀਆਂ ਦੇ ਦੇਸ਼ ਵਿੱਚ ਦਾਖਲੇ ‘ਤੇ ਰਾਸ਼ਟਰੀ ਕੈਪ ਲਗਾ ਰਿਹਾ ਹੈ।ਮਿੱਲਰ ਨੇ ਲਿਬਰਲ ਕੈਬਿਨੇਟ ਰੀਟਰੀਟ ‘ਤੇ ਬੋਲਦਿਆਂ ਕਈ ਹੋਰ ਪਾਬੰਦੀਆਂ ਦਾ ਐਲਾਨ ਕੀਤਾ, ਜਿਸ ਬਾਰੇ ਉਨ੍ਹਾਂ ਕਿਹਾ ਕਿ ਅਗਲੇ ਦੋ ਸਾਲਾਂ ਵਿੱਚ ਦਾਖਲੇ ਵਿੱਚ 35 ਪ੍ਰਤੀਸ਼ਤ ਦੀ ਕਮੀ ਆਵੇਗੀ।ਮੰਤਰੀ ਮਾਰਕ ਮਿਲਰ ਨੇ ਕਿਹਾ ਕਿ ਇਹ ਫੈਸਲਾ ਆਉਣ ਵਾਲੇ ਅੰਤਰਰਾਸ਼ਟਰੀ ਵਿਦਿਆਰਥੀਆਂ ਦੇ ਚੰਗੇ ਭਵਿੱਖ ਲਈ ਹੀ ਲਿਆ ਹੈ ਤਾਂ ਜੋ ਉਹ ਇੱਥੇ ਆ ਕੇ ਉਹ ਵਧੀਆ ਤਰ੍ਹਾਂ ਦੇ ਨਾਲ ਆਪਣੀ ਸਿੱਖਿਆ ਹਾਸਲ ਕਰ ਸਕਣ।ਮਿਲਰ ਨੇ ਕਿਹਾ ਕਿ ਕੈਨੇਡਾ ਵਿੱਚ ਅਸਥਾਈ ਨਿਵਾਸ ਦੇ ਟਿਕਾਊ ਪੱਧਰ ਨੂੰ ਕਾਇਮ ਰੱਖਣ ਲਈ, ਨਾਲ ਹੀ ਇਹ ਯਕੀਨੀ ਬਣਾਉਣ ਲਈ ਕਿ 2024 ਲਈ ਕੈਨੇਡਾ ਵਿੱਚ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਗਿਣਤੀ ਵਿੱਚ ਕੋਈ ਹੋਰ ਵਾਧਾ ਨਾ ਹੋਵੇ, ਅਸੀਂ ਦੋ ਸਾਲਾਂ ਦੀ ਮਿਆਦ ਲਈ ਇੱਕ ਰਾਸ਼ਟਰੀ ਅਰਜ਼ੀ ਦਾਖਲਾ ਕੈਪ ਨਿਰਧਾਰਤ ਕਰ ਰਹੇ ਹਾਂ। ਮਿਲਰ ਨੇ ਕਿਹਾ ਕਿ 2024 ਲਈ, ਕੈਪ ਦੇ ਨਤੀਜੇ ਵਜੋਂ ਲਗਭਗ 364,000 ਪ੍ਰਵਾਨਿਤ ਅਧਿਐਨ ਪਰਮਿਟ ਹੋਣ ਦੀ ਉਮੀਦ ਹੈ ਜਿਸ ਨਾਲ 2023 ਤੋਂ 35 ਪ੍ਰਤੀਸ਼ਤ ਦੀ ਕਮੀ ਆਵੇਗੀ।
ਉਨ੍ਹਾਂ ਕਿਹਾ ਕਿ ਕੈਪ ਰਾਸ਼ਟਰੀ ਹੋਣ ਦੇ ਬਾਵਜੂਦ ਇਸ ਨੂੰ ਵੱਖ-ਵੱਖ ਸੂਬਿਆਂ ਵਿੱਚ ਵੱਖ-ਵੱਖ ਤਰੀਕੇ ਨਾਲ ਲਾਗੂ ਕੀਤਾ ਜਾਵੇਗਾ।ਜਿਨ੍ਹਾਂ ਪ੍ਰੋਵਿੰਸਾਂ ਨੇ ਅੰਤਰਰਾਸ਼ਟਰੀ ਵਿਦਿਆਰਥੀ ਦਾਖਲੇ ਵਿੱਚ “ਸਭ ਤੋਂ ਵੱਧ ਅਸਥਿਰ ਵਾਧਾ” ਦੇਖਿਆ ਹੈ, ਉਹਨਾਂ ਨੂੰ ਦੂਜੇ ਪ੍ਰਾਂਤਾਂ ਨਾਲੋਂ ਵਿਦਿਆਰਥੀਆਂ ਦੇ ਦਾਖਲੇ ਵਿੱਚ ਜ਼ਿਆਦਾ ਕਟੌਤੀ ਕਰਨੀ ਪਵੇਗੀ।ਮਿਲਰ ਨੇ ਅੱਗੇ ਕਿਹਾ, “ਕੁਝ ਪ੍ਰਾਂਤਾਂ ਵਿੱਚ ਬਹੁਤ ਜ਼ਿਆਦਾ ਮਹੱਤਵਪੂਰਨ ਕਟੌਤੀਆਂ ਦੇਖਣ ਨੂੰ ਮਿਲਣਗੀਆਂ।”ਮਿਲਰ ਨੇ ਕਿਹਾ ਕਿ ਉਹ ਪਹਿਲਾਂ ਹੀ ਓਨਟਾਰੀਓ ਅਤੇ ਬ੍ਰਿਟਿਸ਼ ਕੋਲੰਬੀਆ ਦੀਆਂ ਸਰਕਾਰਾਂ ਨਾਲ “ਲਾਭਕਾਰੀ ਚਰਚਾ” ਕਰ ਚੁੱਕੇ ਹਨ। ਇਮੀਗ੍ਰੇਸ਼ਨ, ਰਫਿਊਜੀਜ਼ ਐਂਡ ਸਿਟੀਜ਼ਨਸ਼ਿਪ ਕੈਨੇਡਾ ਹਰੇਕ ਸੂਬੇ ਅਤੇ ਖੇਤਰ ਨੂੰ ਕੈਪ ਦਾ ਇੱਕ ਹਿੱਸਾ ਨਿਰਧਾਰਤ ਕਰੇਗਾ, ਜੋ ਫਿਰ ਮਾਣਯੋਗ ਸਿੱਖਿਆ ਸੰਸਥਾਵਾਂ ਵਿੱਚ ਅਨੁਮਤੀ ਪ੍ਰਾਪਤ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਵੰਡ ਨੂੰ ਵੰਡੇਗਾ।