Begin typing your search above and press return to search.

ਫਾਜ਼ਿਲਕਾ ਵਿਚ ਅਫੀਮ ਦੀ ਖੇਤੀ ਕਰਨ ਵਾਲਾ ਗ੍ਰਿਫਤਾਰ

ਫਾਜ਼ਿਲਕਾ, 19 ਮਾਰਚ, ਨਿਰਮਲ : ਫਾਜ਼ਿਲਕਾ ਵਿਚ ਅਫੀਮ ਦੀ ਖੇਤੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੰਜਾਬ ਦੇ ਫਾਜ਼ਿਲਕਾ ਵਿਚ ਬੀਐਸਐਫ ਦੀ ਇੰਟੈਲੀਜੈਂਸ ਵਿੰਗ ਨੇ ਸਰਹੱਦੀ ਇਲਾਕੇ ਵਿਚ ਕੀਤੀ ਜਾ ਰਹੀ ਨਾਜਾਇਜ਼ ਪੋਸਤ ਦੀ ਖੇਤੀ ਨੂੰ ਜ਼ਬਤ ਕੀਤਾ ਹੈ। ਇਸ ਅਪਰੇਸ਼ਨ ਵਿਚ ਬੀਐਸਐਫ ਦੇ ਨਾਲ ਪੰਜਾਬ ਪੁਲਿਸ ਦੀ ਟੀਮਾਂ ਵੀ ਸ਼ਾਮਲ ਸੀ। ਮੁਢਲੀ ਜਾਂਚ ਵਿਚ […]

ਫਾਜ਼ਿਲਕਾ ਵਿਚ ਅਫੀਮ ਦੀ ਖੇਤੀ ਕਰਨ ਵਾਲਾ ਗ੍ਰਿਫਤਾਰ
X

Editor EditorBy : Editor Editor

  |  19 March 2024 4:19 AM IST

  • whatsapp
  • Telegram


ਫਾਜ਼ਿਲਕਾ, 19 ਮਾਰਚ, ਨਿਰਮਲ : ਫਾਜ਼ਿਲਕਾ ਵਿਚ ਅਫੀਮ ਦੀ ਖੇਤੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੰਜਾਬ ਦੇ ਫਾਜ਼ਿਲਕਾ ਵਿਚ ਬੀਐਸਐਫ ਦੀ ਇੰਟੈਲੀਜੈਂਸ ਵਿੰਗ ਨੇ ਸਰਹੱਦੀ ਇਲਾਕੇ ਵਿਚ ਕੀਤੀ ਜਾ ਰਹੀ ਨਾਜਾਇਜ਼ ਪੋਸਤ ਦੀ ਖੇਤੀ ਨੂੰ ਜ਼ਬਤ ਕੀਤਾ ਹੈ। ਇਸ ਅਪਰੇਸ਼ਨ ਵਿਚ ਬੀਐਸਐਫ ਦੇ ਨਾਲ ਪੰਜਾਬ ਪੁਲਿਸ ਦੀ ਟੀਮਾਂ ਵੀ ਸ਼ਾਮਲ ਸੀ। ਮੁਢਲੀ ਜਾਂਚ ਵਿਚ ਪੁਲਿਸ ਨੇ ਫਿਲਹਾਲ ਕਰੀਬ 14.47 ਕਿਲੋ ਅਫੀਮ ਦੇ ਬੂਟੇ ਬਰਾਮਦ ਕੀਤੇ ਹਨ। ਇਸ ਨੂੰ ਲੈ ਕੇ ਪੁਲਿਸ ਨੇ ਐਫਆਈਆਰ ਦਰਜ ਕੀਤੀ ਹੈ। ਮਿਲੀ ਜਾਣਕਾਰੀ ਅਨੁਸਾਰ ਬੀਐਸਐਫ ਦੀ ਇੰਟੈਲਜੈਂਸ ਵਿੰਗ ਨੂੰ ਸੂਚਨਾ ਮਿਲੀ ਸੀ ਕਿ ਫਾਜ਼ਿਲਕਾ ਦੇ ਸਰਹੱਦੀ ਇਲਾਕੇ ਵਿਚ ਵੱਡੇ ਪੱਧਰ ’ਤੇ ਪੋਸਤ ਦੀ ਖੇਤੀ ਕੀਤੀ ਜਾ ਰਹੀ ਸੀ। ਜਿਸ ਦੀ ਖੇਤੀ ’ਤੇ ਪਾਬੰਦੀ ਹੈ। ਸੂਚਨਾ ਦੇ ਆਧਾਰ ’ਤੇ ਸਰਹੱਦੀ ਇਲਾਕੇ ਦੀ ਜਾਂਚ ਲਈ ਬੀਐਸਐਫ ਅਤੇ ਪੰਜਾਬ ਪੁਲਿਸ ਦੁਆਰਾ ਸਾਂਝੀ ਤਲਾਸ਼ੀ ਮੁਹਿੰਮ ਚਲਾਈ ਗਈ।

ਪਿੰਡ ਚੱਕ ਖੇਵਾ ਢਾਣੀ ਦੇ ਕੋਲ ਹੋ ਰਹੀ ਇੱਕ ਸ਼ੱਕੀ ਖੇਤੀ ਬਾਰੇ ਪਤਾ ਚਲਿਆ। ਜਿਸ ਤੋਂ ਬਾਅਦ ਉਨ੍ਹਾਂ ਨੇ ਉਕਤ ਜਗ੍ਹਾ ’ਤੇ ਰੇਡ ਕਰਕੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ। ਜਿਸ ਨੂੰ ਪੰਜਾਬ ਪੁਲਿਸ ਦੁਆਰਾ ਕੋਰਟ ਵਿਚ ਪੇਸ਼ ਕਰਕੇ ਰਿਮਾਂਡ ਲਿਆ ਜਾਵੇਗਾ।
ਪੁਲਿਸ ਨੇ ਦੇਖਿਆ ਕਿ ਅਫੀਮ ਦੇ ਬੂਟਿਆਂ ਦੇ ਨਾਲ ਸਰ੍ਹੋਂ ਦੀ ਫਸਲ ਦੇ ਬੂਟੇ ਵੀ ਲਗਾਏ ਗਏ ਸੀ। ਜਿਸ ਨਾਲ ਕਿਸੇ ਨੂੰ ਸ਼ੱਕ ਨਾ ਹੋਵੇ। ਗ੍ਰਿਫਤਾਰ ਕੀਤੇ ਗਏ ਮੁਲਜ਼ਮ ਦੇ ਖੇਤ ਤੋਂ ਟੀਮ ਨੇ ਸਾਰੇ ਪੋਸਤ ਦੇ ਬੂਟੇ ਪੁੱਟ ਦਿੱਤੇ।

ਇਹ ਖ਼ਬਰ ਵੀ ਪੜ੍ਹੋ

ਹਰਿਆਣਾ ਦੇ ਨਵੇਂ ਸੀਐਮ ਨੇ ਨਾਢਾ ਸਾਹਿਬ ਗੁਰਦੁਆਰੇ ਵਿਚ ਮੱਥਾ ਟੇਕਿਆ। ਮੁੱਖ ਮੰਤਰੀ ਬਣਨ ਤੋਂ ਬਾਅਦ ਪਹਿਲੀ ਵਾਰ ਨਾਇਬ ਸੈਣੀ ਪੰਚਕੂਲਾ ਦੇ ਨਾਢਾ ਸਾਹਿਬ ਗੁਰਦੁਆਰੇ ਵਿੱਚ ਮੱਥਾ ਟੇਕਣ ਪੁੱਜੇ। ਇਸ ਦੌਰਾਨ ਉਨ੍ਹਾਂ ਗੁਰਦੁਆਰੇ ਵਿੱਚ ਅਰਦਾਸ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਬਿਨਾਂ ਖਰਚੇ ਅਤੇ ਬਿਨ੍ਹਾਂ ਕਿਸੇ ਪਰਚੀ ਦੇ ਨੌਕਰੀਆਂ ਦਿੱਤੀਆਂ ਹਨ। ਸਾਡੀ ਸਰਕਾਰ ਨੇ ਚਿਰਾਯੂ ਯੋਜਨਾ ਨੂੰ ਜੋੜ ਕੇ ਹਰ ਸਕੀਮ ਦਾ ਲਾਭ ਦੇਣ ਦਾ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਨੂੰ ਕਰਨਾਲ ਤੋਂ ਲੋਕ ਸਭਾ ਉਮੀਦਵਾਰ ਬਣਾਇਆ ਗਿਆ ਹੈ ਅਤੇ ਹਰਿਆਣਾ ਵਿੱਚ ਲੋਕ ਸਭਾ ਚੋਣਾਂ ਦਾ ਆਗਾਜ਼ ਹੋਵੇਗਾ।

ਸੀਐਮ ਸੈਣੀ ਨੇ ਕਿਹਾ ਕਿ ਭਾਜਪਾ ਹਰਿਆਣਾ ਦੀਆਂ 10 ਦੀ 10 ਲੋਕ ਸਭਾ ਸੀਟਾਂ ਜਿੱਤੇਗੀ। ਅਸੀਂ ਭਾਜਪਾ ਸਰਕਾਰ ਵੱਲੋਂ ਕੀਤੇ ਕੰਮਾਂ ਦੇ ਆਧਾਰ ’ਤੇ ਲੋਕਾਂ ਵਿੱਚ ਜਾਵਾਂਗੇ।

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਮੈਂ ਇੱਥੋਂ ਕਰਨਾਲ ਜਾਵਾਂਗਾ। ਅੰਬਾਲਾ ਛਾਉਣੀ ਵਿੱਚ ਇੱਕ ਪ੍ਰੋਗਰਾਮ ਵਿੱਚ ਸ਼ਿਰਕਤ ਕਰਾਂਗਾ। ਸਾਬਕਾ ਗ੍ਰਹਿ ਮੰਤਰੀ ਦੀ ਨਾਰਾਜ਼ਗੀ ਬਾਰੇ ਸੀਐਮ ਨੇ ਕਿਹਾ ਕਿ ਅਨਿਲ ਵਿੱਜ ਸਾਡੇ ਨੇਤਾ ਹਨ, ਅਸੀਂ ਉਨ੍ਹਾਂ ਦਾ ਸਨਮਾਨ ਕਰਦੇ ਹਾਂ। ਮੈਨੂੰ ਪਹਿਲਾਂ ਵੀ ਉਨ੍ਹਾਂ ਤੋਂ ਲਗਾਤਾਰ ਮਾਰਗਦਰਸ਼ਨ ਮਿਲਦਾ ਰਿਹਾ ਹੈ, ਮੈਂ ਭਵਿੱਖ ਵਿੱਚ ਵੀ ਅਨਿਲ ਵਿੱਜ ਤੋਂ ਅਸ਼ੀਰਵਾਦ ਲੈਂਦਾ ਰਹਾਂਗਾ। ਉਨ੍ਹਾਂ ਦੱਸਿਆ ਕਿ ਅਸੀਂ ਉਨ੍ਹਾਂ ਦਾ ਆਸ਼ੀਰਵਾਦ ਲੈ ਕੇ ਹੀ ਅੰਬਾਲਾ ਵਿੱਚ ਚੋਣ ਪ੍ਰਚਾਰ ਨੂੰ ਅੱਗੇ ਵਧਾਉਣ ਦਾ ਕੰਮ ਕਰਾਂਗੇ।

ਸਾਬਕਾ ਗ੍ਰਹਿ ਮੰਤਰੀ ਅਨਿਲ ਵਿੱਜ ਨਵੇਂ ਮੁੱਖ ਮੰਤਰੀ ਨਾਇਬ ਸੈਣੀ ਤੋਂ ਨਾਰਾਜ਼ ਦੱਸੇ ਜਾਂਦੇ ਹਨ। ਸਾਬਕਾ ਸੀਐਮ ਮਨੋਹਰ ਲਾਲ ਖੱਟਰ ਨੂੰ ਹਟਾਏ ਜਾਣ ਤੋਂ ਬਾਅਦ ਅਨਿਲ ਵਿੱਜ ਵਿਧਾਇਕ ਦਲ ਦੀ ਮੀਟਿੰਗ ਵਿੱਚ ਨਾਇਬ ਸੈਣੀ ਦੇ ਨਾਂ ’ਤੇ ਗੁੱਸੇ ਵਿੱਚ ਮੀਟਿੰਗ ਵਿੱਚੋਂ ਵਾਕਆਊਟ ਕਰ ਗਏ ਸਨ। ਇਸ ਦੇ ਨਾਲ ਹੀ ਉਹ ਅਗਲੇ ਦਿਨ ਰਾਜ ਭਵਨ ਵਿੱਚ ਹੋਣ ਵਾਲੇ ਸਹੁੰ ਚੁੱਕ ਸਮਾਗਮ ਵਿੱਚ ਵੀ ਸ਼ਾਮਲ ਨਹੀਂ ਹੋਏ।

ਹਾਲਾਂਕਿ ਇਸ ਤੋਂ ਬਾਅਦ ਜਦੋਂ ਕੇਂਦਰੀ ਲੀਡਰਸ਼ਿਪ ਵੱਲੋਂ ਅਨਿਲ ਵਿੱਜ ਨੂੰ ਬੁਲਾਇਆ ਗਿਆ ਤਾਂ ਉਹ ਮੁੱਖ ਮੰਤਰੀ ਮਨੋਹਰ ਲਾਲ ਦੇ ਵਿਧਾਨ ਸਭਾ ਸੈਸ਼ਨ ’ਚ ਭਰੋਸੇ ਦੇ ਵੋਟ ’ਚ ਹਿੱਸਾ ਲੈਣ ਪਹੁੰਚੇ ਸਨ, ਉਦੋਂ ਤੋਂ ਹੀ ਅਨਿਲ ਵਿੱਜ ਅੰਬਾਲਾ ’ਚ ਹੀ ਰਹਿ ਰਹੇ ਹਨ।

Next Story
ਤਾਜ਼ਾ ਖਬਰਾਂ
Share it