ਦਿੱਲੀ 'ਚ ਭੀੜ-ਭੜੱਕੇ ਵਾਲੇ ਬਾਜ਼ਾਰ 'ਚ ਬੇਕਾਬੂ ਕਾਰ ਨੇ 15 ਲੋਕਾਂ ਨੂੰ ਕੁਚਲਿਆ
ਨਵੀਂ ਦਿੱਲੀ : ਪੂਰਬੀ ਦਿੱਲੀ ਦੇ ਗਾਜ਼ੀਪੁਰ ਥਾਣਾ ਖੇਤਰ 'ਚ ਤੇਜ਼ ਰਫਤਾਰ ਕਾਰ ਨੇ ਮਚਾਈ ਤਬਾਹੀ। ਬੁੱਧਵਾਰ ਰਾਤ ਨੂੰ ਲਾਪਰਵਾਹੀ ਨਾਲ ਚੱਲ ਰਹੀ ਇੱਕ ਕਾਰ ਨੇ 15 ਲੋਕਾਂ ਨੂੰ ਕੁਚਲ ਦਿੱਤਾ, ਜਿਸ ਕਾਰਨ ਇੱਕ ਔਰਤ ਦੀ ਮੌਤ ਹੋ ਗਈ। ਇਨ੍ਹਾਂ 'ਚੋਂ 6 ਲੋਕ ਗੰਭੀਰ ਰੂਪ 'ਚ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਮੌਕੇ 'ਤੇ ਮੌਜੂਦ ਲੋਕਾਂ […]
By : Editor (BS)
ਨਵੀਂ ਦਿੱਲੀ : ਪੂਰਬੀ ਦਿੱਲੀ ਦੇ ਗਾਜ਼ੀਪੁਰ ਥਾਣਾ ਖੇਤਰ 'ਚ ਤੇਜ਼ ਰਫਤਾਰ ਕਾਰ ਨੇ ਮਚਾਈ ਤਬਾਹੀ। ਬੁੱਧਵਾਰ ਰਾਤ ਨੂੰ ਲਾਪਰਵਾਹੀ ਨਾਲ ਚੱਲ ਰਹੀ ਇੱਕ ਕਾਰ ਨੇ 15 ਲੋਕਾਂ ਨੂੰ ਕੁਚਲ ਦਿੱਤਾ, ਜਿਸ ਕਾਰਨ ਇੱਕ ਔਰਤ ਦੀ ਮੌਤ ਹੋ ਗਈ। ਇਨ੍ਹਾਂ 'ਚੋਂ 6 ਲੋਕ ਗੰਭੀਰ ਰੂਪ 'ਚ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਮੌਕੇ 'ਤੇ ਮੌਜੂਦ ਲੋਕਾਂ ਨੇ ਹਸਪਤਾਲ 'ਚ ਦਾਖਲ ਕਰਵਾਇਆ। ਇਸ ਦੇ ਨਾਲ ਹੀ ਕਾਰ ਚਾਲਕ ਨੂੰ ਫੜ ਕੇ ਬੁਰੀ ਤਰ੍ਹਾਂ ਕੁੱਟਿਆ ਅਤੇ ਪੁਲਿਸ ਹਵਾਲੇ ਕਰ ਦਿੱਤਾ।
ਦੱਸਿਆ ਜਾ ਰਿਹਾ ਹੈ ਕਿ ਡਰਾਈਵਰ ਸ਼ਰਾਬ ਦੇ ਨਸ਼ੇ 'ਚ ਸੀ। ਇਹ ਸਾਰੀ ਘਟਨਾ ਸੀਸੀਟੀਵੀ 'ਚ ਕੈਦ ਹੋ ਗਈ, ਜਿੱਥੇ ਹਾਦਸੇ ਸਮੇਂ ਬਾਜ਼ਾਰ 'ਚ ਭਾਰੀ ਭੀੜ ਦੇਖਣ ਨੂੰ ਮਿਲੀ। ਵੀਡੀਓ 'ਚ ਸਾਫ ਦਿਖਾਈ ਦੇ ਰਿਹਾ ਹੈ ਕਿ ਇਕ ਤੇਜ਼ ਰਫਤਾਰ ਕਾਰ ਬਾਜ਼ਾਰ 'ਚ ਦਾਖਲ ਹੁੰਦੀ ਹੈ। ਇਸ ਦੌਰਾਨ ਦੁਕਾਨਾਂ 'ਤੇ ਮੌਜੂਦ ਲੋਕਾਂ, ਰੇਹੜੀ-ਫੜ੍ਹੀ ਵਾਲਿਆਂ ਅਤੇ ਖਰੀਦਦਾਰਾਂ ਨੂੰ ਲਤਾੜਦੇ ਦੇਖਿਆ ਗਿਆ। ਹਾਦਸੇ ਤੋਂ ਬਾਅਦ ਲੋਕਾਂ ਨੇ ਤੁਰੰਤ ਹਸਪਤਾਲ 'ਚ ਭਰਤੀ ਕਰਵਾਇਆ। ਇਸ ਦੌਰਾਨ ਬਾਜ਼ਾਰ 'ਚ ਮੌਜੂਦ ਲੋਕਾਂ ਨੇ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ। Pollice ਨੇ ਮੌਕੇ 'ਤੇ ਪਹੁੰਚ ਕੇ ਦੋਸ਼ੀ ਨੂੰ ਹਿਰਾਸਤ 'ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।