Begin typing your search above and press return to search.

ਅਨੰਤਨਾਗ ਅੱਤਵਾਦੀ ਹਮਲਾ: ਪੰਜਾਬ ਦਾ ਇਕ ਹੋਰ ਜਵਾਨ ਸ਼ਹੀਦ, CM ਨੇ ਕੀਤਾ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 19 ਸਤੰਬਰ, ਐੱਸ.ਕੇ: ਪੰਜਾਬ ਦੇ ਇਕ ਹੋਰ ਜਵਾਨ ਨੂੰ ਸ਼ਹਾਦਤ ਮਿਲੀ ਹੈ। ਸੂਬੇ ਦੇ ਸਮਾਣਾ ਹਲਕੇ ਦਾ ਜਵਾਨ ਪ੍ਰਦੀਪ ਸਿੰਘ ਅਨੰਤਨਾਗ ਅੱਤਵਾਦੀ ਹਮਲੇ 'ਚ ਸ਼ਹੀਦ ਹੋ ਗਿਆ ਹੈ। ਤੁਹਾਨੂੰ ਦੱਸ ਦਈਏ ਕਿ ਪ੍ਰਦੀਪ ਕਈ ਦਿਨਾਂ ਤੋਂ ਲਾਪਤਾ ਸੀ ਤੇ ਹੁਣ ਉਸਦੀ ਸ਼ਹਾਦਤ ਦੀ ਖ਼ਬਰ ਸਾਹਮਣੇ ਆਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਦੁੱਖ ਦਾ […]

ਅਨੰਤਨਾਗ ਅੱਤਵਾਦੀ ਹਮਲਾ: ਪੰਜਾਬ ਦਾ ਇਕ ਹੋਰ ਜਵਾਨ ਸ਼ਹੀਦ, CM ਨੇ ਕੀਤਾ ਦੁੱਖ ਦਾ ਪ੍ਰਗਟਾਵਾ
X

Hamdard Tv AdminBy : Hamdard Tv Admin

  |  19 Sept 2023 9:44 AM IST

  • whatsapp
  • Telegram

ਚੰਡੀਗੜ੍ਹ, 19 ਸਤੰਬਰ, ਐੱਸ.ਕੇ: ਪੰਜਾਬ ਦੇ ਇਕ ਹੋਰ ਜਵਾਨ ਨੂੰ ਸ਼ਹਾਦਤ ਮਿਲੀ ਹੈ। ਸੂਬੇ ਦੇ ਸਮਾਣਾ ਹਲਕੇ ਦਾ ਜਵਾਨ ਪ੍ਰਦੀਪ ਸਿੰਘ ਅਨੰਤਨਾਗ ਅੱਤਵਾਦੀ ਹਮਲੇ 'ਚ ਸ਼ਹੀਦ ਹੋ ਗਿਆ ਹੈ। ਤੁਹਾਨੂੰ ਦੱਸ ਦਈਏ ਕਿ ਪ੍ਰਦੀਪ ਕਈ ਦਿਨਾਂ ਤੋਂ ਲਾਪਤਾ ਸੀ ਤੇ ਹੁਣ ਉਸਦੀ ਸ਼ਹਾਦਤ ਦੀ ਖ਼ਬਰ ਸਾਹਮਣੇ ਆਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਤੇ ਪਰਿਵਾਰ ਨੂੰ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਿੱਤਾ ਹੈ।

ਮੁੱਖ ਮੰਤਰੀ ਨੇ ਟਵੀਟ ਕਰਦਿਆਂ ਕਿਹਾ ਕਿ- "ਅਨੰਤਨਾਗ ਅੱਤਵਾਦੀ ਹਮਲੇ ‘ਚ ਲਾਪਤਾ ਫੌਜੀ ਜਵਾਨ ਦੇ ਸ਼ਹੀਦ ਹੋਣ ਦੀ ਦੁਖਦ ਸੂਚਨਾ ਮਿਲੀ…ਸਮਾਣਾ ਹਲਕੇ ਦਾ ਰਹਿਣ ਵਾਲਾ ਸ਼ਹੀਦ ਪ੍ਰਦੀਪ ਸਿੰਘ ਪਿਛਲੇ ਕਾਫੀ ਦਿਨਾਂ ਤੋਂ ਲਾਪਤਾ ਸੀ…ਸ਼ਹੀਦ ਜਵਾਨ ਦੇ ਦੇਸ਼ ਖ਼ਾਤਰ ਹੌਂਸਲੇ ਤੇ ਜਜ਼ਬੇ ਨੂੰ ਦਿਲੋਂ ਸਲਾਮ ਕਰਦਾ ਹਾਂ…ਨਾਲ ਹੀ ਪਰਿਵਾਰ ਨਾਲ ਦਿਲੋਂ ਹਮਦਰਦੀ…ਔਖੇ ਸਮੇਂ ਪੰਜਾਬ ਸਰਕਾਰ ਪਰਿਵਾਰ ਦੇ ਨਾਲ ਹੈ…ਹਰ ਸੰਭਵ ਸਹਾਇਤਾ ਪਰਿਵਾਰ ਨੂੰ ਦਿੱਤੀ ਜਾਵੇਗੀ"

ਦੱਸ ਦਈਏ ਕਿ ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਦੇ ਕੋਕਰਨਾਗ ਖੇਤਰ ਵਿੱਚ ਅਤਿਵਾਦੀਆਂ ਨਾਲ ਹੋਏ ਮੁਕਾਬਲੇ ਵਿੱਚ 4 ਜਵਾਨ ਸ਼ਹੀਦ ਹੋ ਗਏ ਹਨ ਜਿਨ੍ਹਾਂ ਵਿੱਚ ਮੁਹਾਲੀ ਜ਼ਿਲ੍ਹੇ ਦੇ ਪਿੰਡ ਭੜੌਜੀਆਂ ਦਾ ਕਰਨਲ ਮਨਪ੍ਰੀਤ ਸਿੰਘ ਬੈਂਸ (42) ਵੀ ਸ਼ਾਮਲ ਸੀ।

Next Story
ਤਾਜ਼ਾ ਖਬਰਾਂ
Share it