Begin typing your search above and press return to search.

ਪੰਜਾਬ ਦੇ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ

ਚੰਡੀਗੜ੍ਹ, 20 ਮਈ, ਨਿਰਮਲ : ਪੰਜਾਬ ਦੇ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਪੰਜਾਬ ਵਿਚ ਲਗਾਤਾਰ ਵਧ ਰਹੀ ਗਰਮੀ ਨੂੰ ਦੇਖਦੇ ਹੋਏ ਸੂਬਾ ਸਰਕਾਰ ਵਲੋਂ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ 21 ਮਈ ਤੋਂ 30 ਜੂਨ ਤੱਕ ਛੁੱਟੀਆਂ ਦਾ ਐਲਾਨ ਕੀਤਾ ਗਿਆ। ਇਸ ਤੋਂ ਪਹਿਲਾਂ ਸਰਕਾਰ ਨੇ ਸਕੂਲਾਂ […]

ਪੰਜਾਬ ਦੇ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ
X

Editor EditorBy : Editor Editor

  |  20 May 2024 7:15 AM IST

  • whatsapp
  • Telegram


ਚੰਡੀਗੜ੍ਹ, 20 ਮਈ, ਨਿਰਮਲ : ਪੰਜਾਬ ਦੇ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਪੰਜਾਬ ਵਿਚ ਲਗਾਤਾਰ ਵਧ ਰਹੀ ਗਰਮੀ ਨੂੰ ਦੇਖਦੇ ਹੋਏ ਸੂਬਾ ਸਰਕਾਰ ਵਲੋਂ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ 21 ਮਈ ਤੋਂ 30 ਜੂਨ ਤੱਕ ਛੁੱਟੀਆਂ ਦਾ ਐਲਾਨ ਕੀਤਾ ਗਿਆ। ਇਸ ਤੋਂ ਪਹਿਲਾਂ ਸਰਕਾਰ ਨੇ ਸਕੂਲਾਂ ਦੇ ਸਮੇਂ ਵਿਚ ਬਦਲਾਅ ਕੀਤਾ ਸੀ। ਦੂਜੇ ਪਾਸੇ ਹਰਿਆਣਾ ਵਿਚ ਵੀ 11 ਜ਼ਿਲ੍ਹਿਆਂ ਵਿਚ ਛੁੱਟੀਆਂ ਦਾ ਐਲਾਨ ਕੀਤਾ ਗਿਆ। ਕਰਨਾਲ, ਕੈਥਲ ਅਤੇ ਰੇਵਾੜੀ ਵਿਚ ਪੰਜਵੀਂ ਤੱਕ, ਹਿਸਾਰ, ਕੁਰੂਕਸ਼ੇਤਰ, ਸਿਰਸਾ, ਜੀਂਦ, ਸੋਨੀਪਤ, ਨੂੰਹ ਅਤੇ ਪਾਣੀਪਤ ਵਿਚ 8ਵੀਂ ਤੱਕ ਅਤੇ ਚਰਖੀ ਦਾਦਰੀ ਵਿਚ 24 ਮਈ ਤੱਕ ਸਕੂਲ ਬੰਦ ਰਹਿਣਗੇ

ਇਹ ਖ਼ਬਰ ਵੀ ਪੜ੍ਹੋ

ਇੱਕ ਵਿਅਕਤੀ ਵੱਲੋਂ ਕਈ ਵਾਰ ਵੋਟ ਪਾਉਣ ਦੇ ਮਾਮਲੇ ਵਿੱਚ ਚੋਣ ਕਮਿਸ਼ਨ ਨੇ ਸਖ਼ਤ ਕਾਰਵਾਈ ਕੀਤੀ ਹੈ। ਪੋਲਿੰਗ ਪਾਰਟੀ ਦੇ ਸਾਰੇ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਮੁੜ ਪੋਲਿੰਗ ਦੀ ਵੀ ਸਿਫਾਰਿਸ਼ ਕੀਤੀ ਗਈ ਹੈ।

ਐਤਵਾਰ ਨੂੰ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਇੱਕ ਵੀਡੀਓ ਨੇ ਸਿਆਸੀ ਅਤੇ ਪ੍ਰਸ਼ਾਸਨਿਕ ਹਲਕਿਆਂ ਵਿੱਚ ਹਲਚਲ ਮਚਾ ਦਿੱਤੀ ਹੈ। ਇਸ ਵਿੱਚ ਇੱਕ ਨੌਜਵਾਨ ਭਾਜਪਾ ਨੂੰ ਅੱਠ ਵਾਰ ਵੋਟ ਦੇਣ ਤੋਂ ਬਾਅਦ ਆਪਣੀ ਵੀਡੀਓ ਬਣਾ ਰਿਹਾ ਹੈ। ਇਹ ਵੀਡੀਓ ਏਟਾ ਦੇ ਅਲੀਗੰਜ ਵਿਧਾਨ ਸਭਾ ਹਲਕੇ ਦੇ ਪ੍ਰਾਇਮਰੀ ਸਕੂਲ ਖੀਰੀਆ ਪਮਰਾਨ ਦੇ ਬੂਥ ਨੰਬਰ 43 ਦਾ ਦੱਸਿਆ ਜਾ ਰਿਹਾ ਹੈ।

ਸਪਾ ਮੁਖੀ ਅਖਿਲੇਸ਼ ਯਾਦਵ ਨੇ ਟਵਿਟਰ ’ਤੇ ਵੀਡੀਓ ਪੋਸਟ ਕਰਦੇ ਹੋਏ ਲਿਖਿਆ, ਜੇਕਰ ਚੋਣ ਕਮਿਸ਼ਨ ਨੂੰ ਲੱਗਦਾ ਹੈ ਕਿ ਇਹ ਗਲਤ ਹੋਇਆ ਹੈ ਤਾਂ ਉਸ ਨੂੰ ਕੁਝ ਕਾਰਵਾਈ ਕਰਨੀ ਚਾਹੀਦੀ ਹੈ, ਨਹੀਂ ਤਾਂ… ਯੂਪੀ ਦੇ ਮੁੱਖ ਚੋਣ ਅਧਿਕਾਰੀ ਨਵਦੀਪ ਰਿਣਵਾ ਨੇ ਕਿਹਾ ਕਿ ਇਸ ਮਾਮਲੇ ਵਿੱਚ ਪਹਿਲਾਂ ਹੀ ਕਾਰਵਾਈ ਕੀਤੀ ਜਾ ਚੁੱਕੀ ਹੈ। ਕਈ ਵਾਰ ਵੋਟ ਪਾਉਣ ਵਾਲੇ ਵਿਅਕਤੀ ਦਾ ਨਾਂ ਰਾਜਨ ਸਿੰਘ ਵਾਸੀ ਪਿੰਡ ਖੀਰੀਆ ਪਮਰਾਨ ਹੈ, ਜਿਸ ਨੂੰ ਪੁਲਸ ਪਹਿਲਾਂ ਹੀ ਗ੍ਰਿਫ਼ਤਾਰ ਕਰ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸਬੰਧਤ ਪੋਲਿੰਗ ਪਾਰਟੀ ਦੇ ਸਾਰੇ ਮੈਂਬਰਾਂ ਨੂੰ ਮੁਅੱਤਲ ਕਰਨ ਦੇ ਨਾਲ-ਨਾਲ ਲੋੜੀਂਦੀ ਅਨੁਸ਼ਾਸਨੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਉੱਥੇ ਦੁਬਾਰਾ ਪੋਲਿੰਗ ਕਰਵਾਉਣ ਦੀ ਸਿਫਾਰਿਸ਼ ਭਾਰਤੀ ਚੋਣ ਕਮਿਸ਼ਨ ਨੂੰ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਸਬੰਧਤ ਪੋਲਿੰਗ ਪਾਰਟੀ ਦੇ ਸਾਰੇ ਮੈਂਬਰਾਂ ਨੂੰ ਮੁਅੱਤਲ ਕਰਨ ਦੇ ਨਾਲ-ਨਾਲ ਲੋੜੀਂਦੀ ਅਨੁਸ਼ਾਸਨੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਉੱਥੇ ਦੁਬਾਰਾ ਪੋਲਿੰਗ ਕਰਵਾਉਣ ਦੀ ਸਿਫਾਰਿਸ਼ ਭਾਰਤੀ ਚੋਣ ਕਮਿਸ਼ਨ ਨੂੰ ਕੀਤੀ ਗਈ ਹੈ। ਸਮੂਹ ਜ਼ਿਲ੍ਹਾ ਚੋਣ ਅਫ਼ਸਰਾਂ ਨੂੰ ਵੋਟਰਾਂ ਦੀ ਸ਼ਨਾਖਤ ਲਈ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਦੀ ਪੂਰੀ ਤਰ੍ਹਾਂ ਪਾਲਣਾ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ।

Next Story
ਤਾਜ਼ਾ ਖਬਰਾਂ
Share it