ਪੰਜਾਬ ਭਾਜਪਾ ਵੱਲੋਂ ਨਵੀਂ ਕਾਰਜਕਾਰਨੀ ਦਾ ਐਲਾਨ

ਪੰਜਾਬ ਭਾਜਪਾ ਵੱਲੋਂ ਨਵੀਂ ਕਾਰਜਕਾਰਨੀ ਦਾ ਐਲਾਨ

ਚੰਡੀਗੜ੍ਹ, 17 ਸਤੰਬਰ (ਮਨਜੀਤ) : ਪੰਜਾਬ ਭਾਜਪਾ ਵਲੋਂ ਨਵੀਂ ਕਾਰਜਕਾਰਨੀ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਭਾਜਪਾ ਵਲੋਂ ਨਵੇਂ ਅਹੁਦੇਦਾਰਾਂ ਦੀ ਸੂਚੀ ਵੀ ਜਾਰੀ ਕੀਤੀ ਗਈ ਹੈ।

ਭਾਜਪਾ ਵਲੋਂ ਜੈ ਇੰਦਰ ਕੌਰ ਨੂੰ ਵੱਡੀ ਜ਼ਿੰਮੇਵਾਰੀ ਸੌਂਪਦਿਆਂ ਮਹਿਲਾ ਮੋਰਚਾ ਦੇ ਪ੍ਰਧਾਨ ਲਗਾਇਆ ਗਿਆ ਹੈ। ਇਸ ਤੋਂ ਇਲਾਵਾ ਭਾਜਪਾ ਵਲੋਂ ਕੋਰ ਗਰੁੱਪ ਵਿਚ 21 ਮੈਂਬਰਾਂ ਨੂੰ ਸ਼ਾਮਲ ਕੀਤਾ ਗਿਆ ਹੈ।

2024 ਦੀਆਂ ਚੋਣਾਂ ਨੂੰ ਲੈ ਕੇ ਪੱਬਾਂ ਭਾਰ ਨਜ਼ਰ ਆ ਰਹੀ ਹੈ ਪੰਜਾਬ ਭਾਜਪਾ।
ਕੋਰ ਗਰੁੱਪ ਵਿਚ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਕੁਮਾਰ ਜਾਖੜ, ਕੈਪਟਨ ਅਮਰਿੰਦਰ ਸਿੰਘ, ਕੇਂਦਰੀ ਮੰਤਰੀ ਸੋਮ ਪ੍ਰਕਾਸ਼, ਸਾਬਕਾ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ, ਵਿਜੇ ਸਾਂਪਲਾ, ਮਨੋਰੰਜਨ ਕਾਲੀਆ, ਅਵੀਨਾਸ਼ ਰਾਏ ਖੰਨਾ, ਚਰਨਜੀਤ ਸਿੰਘ ਅਟਵਾਲ, ਰਾਣਾ ਗੁਰਮੀਤ ਸਿੰਘ ਸੋਢੀ, ਅਮਨਜੋਤ ਕੌਰ ਰਾਮੂਵਾਲੀਆ, ਤੀਕਸ਼ਨ ਸੂਦ, ਮਨਪ੍ਰੀਤ ਸਿੰਘ ਬਾਦਲ, ਹਰਜੀਤ ਸਿੰਘ ਗਰੇਵਾਲ, ਕੇਵਲ ਸਿੰਘ ਢਿੱਲੋਂ, ਜੰਗੀ ਲਾਲ ਮਹਾਜਨ, ਰਾਜ ਕੁਮਾਰ ਵੇਰਕਾ, ਦਿਨੇਸ਼ ਬੱਬੂ, ਜੀਵਨ ਗੁਪਤਾ, ਸਰਜੀਤ ਸਿੰਘ ਵਿਰਕ, ਅਵੀਨਾਸ਼ ਚੰਦਰ, ਐੱਸ. ਪੀ. ਐੱਸ. ਗਿੱਲ ਨੂੰ ਸ਼ਾਮਲ ਕੀਤਾ ਗਿਆ ਹੈ। ਜਦਕਿ ਭਾਜਪਾ ਵਲੋਂ 12 ਉਪ ਪ੍ਰਧਾਨਾਂ, 4 ਸੂਬਾ ਜਨਰਲ ਸਕੱਤਰਾਂ, ਅਤੇ 12 ਸੂਬਾ ਸਕੱਤਰਾਂ ਦਾ ਵੀ ਐਲਾਨ ਕੀਤਾ ਗਿਆ ਹੈ।

Related post

ਕਣਕ ਦਾ ਰੇਟ 3104 ਰੁਪਏ ਕਰਨ ਦੀ ਸਿਫਾਰਸ਼

ਕਣਕ ਦਾ ਰੇਟ 3104 ਰੁਪਏ ਕਰਨ ਦੀ ਸਿਫਾਰਸ਼

ਨਵੀਂ ਦਿੱਲੀ, 15 ਮਈ, ਨਿਰਮਲ : ਪੰਜਾਬ ਸਰਕਾਰ ਨੇ ਹਾੜ੍ਹੀ ਦੀਆਂ ਫ਼ਸਲਾਂ ਦਾ ਘੱਟੋ-ਘੱਟ ਸਮਰਥਨ ਮੁੱਲ ਤੈਅ ਕਰਨ ਲਈ ਕੇਂਦਰ ਸਰਕਾਰ…
ਪੰਜਾਬ ਵਿਚ 598 ਨਾਮਜ਼ਦਗੀਆਂ ਦਾਖ਼ਲ

ਪੰਜਾਬ ਵਿਚ 598 ਨਾਮਜ਼ਦਗੀਆਂ ਦਾਖ਼ਲ

ਖਡੂਰ ਸਾਹਿਬ ਤੋਂ 15 ਨਾਮਜ਼ਦਗੀ ਪੱਤਰ ਦਾਖਲ ਜਿਨ੍ਹਾਂ ਵਿੱਚ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਹਰਪਾਲ ਸਿੰਘ ਦਾ ਨਾਂ ਸ਼ਾਮਲ ਨਵੀਂ ਦਿੱਲੀ,…
ਬਾਹਰਲੇ ਸੂਬਿਆਂ ਤੋਂ ਆਏ ਲੋਕਾਂ ’ਤੇ ਡੋਰੇ ਪਾਉਣ ਲੱਗੀ ਬੀਜੇਪੀ

ਬਾਹਰਲੇ ਸੂਬਿਆਂ ਤੋਂ ਆਏ ਲੋਕਾਂ ’ਤੇ ਡੋਰੇ ਪਾਉਣ ਲੱਗੀ…

ਚੰਡੀਗੜ੍ਹ, 14 ਮਈ, ਨਿਰਮਲ : ਪੰਜਾਬ ਵਿੱਚ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰ ਰਹੀ ਭਾਜਪਾ ਨੇ ਹੁਣ ਬਾਹਰਲੇ ਸੂਬਿਆਂ ਤੋਂ ਆ…