ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ’ਚ ਰੋਸ ਮਾਰਚ ਕਰਨ ਦਾ ਐਲਾਨ
ਚੰਡੀਗੜ੍ਹ, 2 ਮਾਰਚ, ਦਲਜੀਤ ਕੌਰ-ਨਿਰਮਲ : ਭਾਕਿਯੂ (ਏਕਤਾ-ਉਗਰਾਹਾਂ), ਭਾਕਿਯੂ ਏਕਤਾ ਡਕੌਂਦਾ (ਧਨੇਰ) ਅਤੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਭਾਰਤ ਤਿੰਨਾਂ ਜਥੇਬੰਦੀਆਂ ਵੱਲੋਂ ਐਮ ਐਸ ਪੀ ਦੀ ਕਾਨੂੰਨੀ ਗਰੰਟੀ ਵਰਗੇ ਭਖਦੇ ਕਿਸਾਨੀ ਮਸਲਿਆਂ ਨੂੰ ਹੱਲ ਕਰਨ ਦੇ ਲਿਖਤੀ ਵਾਅਦੇ ਤੋਂ ਮੁੱਕਰਨ ਅਤੇ ਇਸ ਖਾਤਰ ਦਿੱਲੀ ਜਾ ਰਹੇ ਕਿਸਾਨਾਂ ਦੇ ਜਨਤਕ ਸੰਘਰਸ਼ ਦੇ ਸੰਵਿਧਾਨਕ ਜਮਹੂਰੀ ਹੱਕ ਦਾ ਘਾਣ ਕਰਨ […]
By : Editor Editor
ਚੰਡੀਗੜ੍ਹ, 2 ਮਾਰਚ, ਦਲਜੀਤ ਕੌਰ-ਨਿਰਮਲ : ਭਾਕਿਯੂ (ਏਕਤਾ-ਉਗਰਾਹਾਂ), ਭਾਕਿਯੂ ਏਕਤਾ ਡਕੌਂਦਾ (ਧਨੇਰ) ਅਤੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਭਾਰਤ ਤਿੰਨਾਂ ਜਥੇਬੰਦੀਆਂ ਵੱਲੋਂ ਐਮ ਐਸ ਪੀ ਦੀ ਕਾਨੂੰਨੀ ਗਰੰਟੀ ਵਰਗੇ ਭਖਦੇ ਕਿਸਾਨੀ ਮਸਲਿਆਂ ਨੂੰ ਹੱਲ ਕਰਨ ਦੇ ਲਿਖਤੀ ਵਾਅਦੇ ਤੋਂ ਮੁੱਕਰਨ ਅਤੇ ਇਸ ਖਾਤਰ ਦਿੱਲੀ ਜਾ ਰਹੇ ਕਿਸਾਨਾਂ ਦੇ ਜਨਤਕ ਸੰਘਰਸ਼ ਦੇ ਸੰਵਿਧਾਨਕ ਜਮਹੂਰੀ ਹੱਕ ਦਾ ਘਾਣ ਕਰਨ ਵਾਲ਼ੀ ਕੇਂਦਰੀ ਭਾਜਪਾ ਸਰਕਾਰ ਵਿਰੁੱਧ ਵਿਸ਼ਾਲ ਜਨਤਕ ਉਭਾਰ ਪੈਦਾ ਕਰਨ ਲਈ 5 ਮਾਰਚ ਨੂੰ ਪੰਜਾਬ ਭਰ ਵਿੱਚ ਜ਼ਿਲ੍ਹਾ ਪੱਧਰੇ ਵਿਸ਼ਾਲ ਰੋਸ ਮਾਰਚ ਕਰਨ ਦਾ ਐਲਾਨ ਕੀਤਾ ਗਿਆ ਹੈ।
ਇਸ ਸਬੰਧੀ ਅੱਜ ਇੱਥੇ ਪ੍ਰੈਸ ਦੇ ਨਾਂ ਸਾਂਝਾ ਬਿਆਨ ਜਾਰੀ ਕਰਦਿਆਂ ਜਥੇਬੰਦੀਆਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਮਨਜੀਤ ਸਿੰਘ ਧਨੇਰ ਅਤੇ ਡਾ: ਦਰਸ਼ਨਪਾਲ ਨੇ ਦੱਸਿਆ ਕਿ ਬੀਤੇ ਦਿਨ ਇਸ ਸੰਬੰਧੀ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਵਿੱਚ ਹੀ ਇਹ ਫੈਸਲਾ ਕੀਤਾ ਗਿਆ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਇਸ ਵਿਸ਼ਾਲ ਰੋਸ ਐਕਸ਼ਨ ਦੀਆਂ ਮੁੱਖ ਮੰਗਾਂ ਵਿਚ ਦਸੰਬਰ ’21 ਦੇ ਲਿਖਤੀ ਸਰਕਾਰੀ ਵਾਅਦੇ ਵਾਲੀਆਂ ਮੰਗਾਂ ਜਿਵੇਂ ਸਭ ਫਸਲਾਂ ਦੀ ਐੱਮ ਐੱਸ ਪੀ ਦੀ ਕਾਨੂੰਨੀ ਗਰੰਟੀ, ਕਿਸਾਨਾਂ ਮਜ਼ਦੂਰਾਂ ਦੀ ਮੁਕੰਮਲ ਕਰਜ਼ਾ ਮੁਕਤੀ ਤੇ ਬੁਢਾਪਾ ਪੈਨਸ਼ਨ, ਸਰਵਜਨਿਕ ਜਨਤਕ ਵੰਡ ਪ੍ਰਣਾਲੀ ਲਾਗੂ ਕਰਨ ਅਤੇ ਲਖੀਮਪੁਰ ਖੀਰੀ ਦੇ ਸ਼ਹੀਦਾਂ ਦੇ ਵਾਰਸਾਂ ਨੂੰ ਪੂਰਾ ਇਨਸਾਫ ਦੇਣ ਵਰਗੀਆਂ ਸਮੂਹ ਲਟਕਦੀਆਂ ਮੰਗਾਂ ਤੋਂ ਇਲਾਵਾ ਭਾਰਤ ਨੂੰ ਡਬਲਯੂ ਟੀ ਓ ਤੋਂ ਬਾਹਰ ਲਿਆਉਣ, ਸ਼ੁਭਕਰਨ ਸਿੰਘ ਦੇ ਕਤਲ ਅਤੇ ਪ੍ਰੀਤਪਾਲ ਸਿੰਘ ਦੀਆਂ ਲੱਤਾਂ/ਜਬਾੜ੍ਹੇ ਤੋੜਨ ਲਈ ਜ਼ਿੰਮੇਵਾਰ ਕੇਂਦਰ ਤੇ ਹਰਿਆਣਾ ਦੇ ਗ੍ਰਹਿ ਮੰਤਰੀਆਂ ਸਮੇਤ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਵਿਰੁੱਧ ਕਤਲ ਕੇਸ ਦਰਜ ਕਰ ਕੇ ਬਰਖਾਸਤ ਕਰਨ, ਦਿੱਲੀ ਘੋਲ਼ ਅਤੇ ਮੌਜੂਦਾ ਦੋਨਾਂ ਬਾਡਰਾਂ ਦੇ ਸ਼ਹੀਦਾਂ ਦੇ ਵਾਰਸਾਂ ਨੂੰ ਪੂਰਾ ਇਨਸਾਫ ਦੇਣ ਅਤੇ ਰਾਜਧਾਨੀ ਦਿੱਲੀ ਵਿਚ ਕਿਸਾਨਾਂ ਦਾ ਜਨਤਕ ਸੰਘਰਸ਼ ਕਰਨ ਦਾ ਸੰਵਿਧਾਨਕ ਜਮਹੂਰੀ ਹੱਕ ਬਹਾਲ ਕਰਨ ਵਰਗੀਆਂ ਭਖਦੀਆਂ ਮੰਗਾਂ ਸ਼ਾਮਲ ਹਨ।
ਕਿਸਾਨ ਆਗੂਆਂ ਵੱਲੋਂ ਇਨ੍ਹਾਂ ਮੰਗਾਂ ਦੀ ਪੂਰਤੀ ਦਾ ਟੀਚਾ ਹਾਸਲ ਕਰਨ ਲਈ ਜੇਤੂ ਦਿੱਲੀ ਘੋਲ਼ ਤੋਂ ਪਹਿਲਾਂ ਵਾਂਗ ਸਮੂਹ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਦੀ ਘੱਟੋ ਘੱਟ ਪ੍ਰੋਗਰਾਮ ’ਤੇ ਇੱਕਜੁਟਤਾ ਅਤੇ ਵਿਸ਼ਾਲ ਲਾਮਬੰਦੀਆਂ ਵਾਲ਼ਾ ਮਹੌਲ ਸਿਰਜਣ ਲਈ 5 ਮਾਰਚ ਦੇ ਇਨ੍ਹਾਂ ਰੋਸ ਮਾਰਚਾਂ ਵਿੱਚ ਪੰਜਾਬ ਦੀਆਂ ਸਮੂਹ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਨੂੰ ਵਧ ਚੜ੍ਹ ਕੇ ਸ਼ਾਮਲ ਹੋਣ ਦੀ ਜ਼ੋਰਦਾਰ ਅਪੀਲ ਕੀਤੀ ਗਈ ਹੈ। ਸਮੂਹ ਕਿਸਾਨਾਂ ਮਜ਼ਦੂਰਾਂ ਨੂੰ ਵੀ ਇਨ੍ਹਾਂ ਰੋਸ ਮਾਰਚਾਂ ਵਿੱਚ ਪਰਵਾਰਾਂ ਸਮੇਤ ਵਹੀਰਾਂ ਘੱਤ ਕੇ ਪੁੱਜਣ ਦਾ ਜ਼ੋਰਦਾਰ ਸੱਦਾ ਦਿੱਤਾ ਗਿਆ ਹੈ। ਕਿਸਾਨ ਆਗੂਆਂ ਵੱਲੋਂ 3 ਮਾਰਚ ਨੂੰ ਸ਼ਹੀਦ ਸ਼ੁਭਕਰਨ ਸਿੰਘ ਬੱਲ੍ਹੋ ਦੇ ਪਿੰਡ ਦੀ ਦਾਣਾ ਮੰਡੀ ਵਿੱਚ ਕੀਤੇ ਜਾ ਰਹੇ ਸ਼ਰਧਾਂਜਲੀ ਸਮਾਰੋਹ ਵਿੱਚ ਵੀ ਕਿਸਾਨਾਂ ਮਜ਼ਦੂਰਾਂ ਨੂੰ ਵਧ ਚੜ੍ਹ ਕੇ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ
ਜਲੰਧਰ ਦੇ ਸ਼ਾਹਪੁਰ ਸਿਟੀ ਇੰਸਟੀਚਿਊਟ ਵਿੱਚ ਕਸ਼ਮੀਰੀ ਵਿਦਿਆਰਥੀਆਂ ਅਤੇ ਪੰਜਾਬ ਦੇ ਵਿਦਿਆਰਥੀਆਂ ਵਿਚ ਝੜਪ ਹੋ ਗਈ ਸੀ। ਸਿਟੀ ਇੰਸਟੀਚਿਊਟ ਦੀ ਮੈਨੇਜਮੈਂਟ ਨੇ 14 ਵਿਦਿਆਰਥੀਆਂ ਨੂੰ ਮੁਅੱਤਲ ਕਰ ਦਿੱਤਾ ਹੈ। ਸਿਟੀ ਇੰਸਟੀਚਿਊਟ ’ਚ ਕਸ਼ਮੀਰੀ ਅਤੇ ਪੰਜਾਬ ਦੇ ਵਿਦਿਆਰਥੀਆਂ ਵਿਚਾਲੇ ਹੋਈ ਲੜਾਈ ਦਾ ਵੀਡੀਓ ਵੀ ਸਾਹਮਣੇ ਆਇਆ ਹੈ।ਇਸ ਲੜਾਈ ਦੀ ਘਟਨਾ ਦੀ ਪੁਸ਼ਟੀ ਉਕਤ ਪੁਲਿਸ ਅਧਿਕਾਰੀ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਜਲੰਧਰ ਦੇ ਸੀਟੀ ਇੰਜੀਨੀਅਰਿੰਗ ਇੰਸਟੀਚਿਊਟ ਸ਼ਾਹਪੁਰ ’ਚ ਵਿਦਿਆਰਥੀਆਂ ਦੇ ਦੋ ਧੜਿਆਂ ’ਚ ਟਕਰਾਅ ਦਾ ਮਾਮਲਾ ਸਾਹਮਣੇ ਆਇਆ ਸੀ। ਇੱਕ ਵਿਦਿਆਰਥੀ ਨੇ ਕਸ਼ਮੀਰੀ ਵਿਦਿਆਰਥਣ ਨਾਲ ਛੇੜਛਾੜ ਕੀਤੀ। ਇਸ ਦੀ ਸ਼ਿਕਾਇਤ ਕਾਲਜ ਕਮੇਟੀ ਨੂੰ ਕੀਤੀ ਗਈ ਪਰ ਕਮੇਟੀ ਨੇ ਕੋਈ ਕਾਰਵਾਈ ਨਹੀਂ ਕੀਤੀ। ਜਿਸ ਤੋਂ ਬਾਅਦ ਉਕਤ ਵਿਦਿਆਰਥੀ ਨੇ ਲੜਕੀ ਨਾਲ ਫਿਰ ਛੇੜਛਾੜ ਕੀਤੀ।
ਇਸ ਵਾਰ ਮਾਮਲਾ ਕਸ਼ਮੀਰ ਤੋਂ ਪੜ੍ਹਨ ਆਏ ਵਿਦਿਆਰਥੀਆਂ ਤੱਕ ਪਹੁੰਚ ਗਿਆ ਅਤੇ ਇਸ ਤੋਂ ਬਾਅਦ ਮਾਮਲਾ ਭਖ ਗਿਆ। ਇਸ ਘਟਨਾ ਨੂੰ ਲੈ ਕੇ ਕਸ਼ਮੀਰੀ ਵਿਦਿਆਰਥੀਆਂ ਦੀ ਪੰਜਾਬ ਦੇ ਵਿਦਿਆਰਥੀਆਂ ਨਾਲ ਬਹਿਸ ਹੋਈ। ਇਸ ਤੋਂ ਬਾਅਦ ਦੋਵਾਂ ਧਿਰਾਂ ਵਿੱਚ ਝਗੜਾ ਇੰਨਾ ਵੱਧ ਗਿਆ ਕਿ ਗੱਲ ਹੱਥੋਪਾਈ ਤੱਕ ਪਹੁੰਚ ਗਈ। ਕਸ਼ਮੀਰੀ ਵਿਦਿਆਰਥੀਆਂ ਨੇ ਇਸ ਘਟਨਾ ਨੂੰ ਲੈ ਕੇ ਇੰਸਟੀਚਿਊਟ ਦੇ ਪ੍ਰਬੰਧਕਾਂ ਖਿਲਾਫ ਆਪਣਾ ਗੁੱਸਾ ਜ਼ਾਹਰ ਕੀਤਾ। ਛੇੜਛਾੜ ਕਰਨ ਵਾਲੇ ਲੜਕੇ ਨਾਲ ਝਗੜੇ ਦੀਆਂ ਕੁਝ ਵੀਡੀਓਜ਼ ਵੀ ਸਾਹਮਣੇ ਆਈਆਂ ਹਨ। ਜਿਸ ਵਿੱਚ ਦੇਖਿਆ ਜਾ ਸਕਦਾ ਹੈ ਕਿ ਦੋਵਾਂ ਧਿਰਾਂ ਵਿੱਚ ਟਕਰਾਅ ਇਸ ਹੱਦ ਤੱਕ ਵੱਧ ਗਿਆ ਕਿ ਸੰਸਥਾ ਦੀ ਸੁਰੱਖਿਆ ਅਤੇ ਪ੍ਰਬੰਧਕ ਵੀ ਇਸ ਨੂੰ ਕਾਬੂ ਨਹੀਂ ਕਰ ਸਕੇ। ਇਸ ਤੋਂ ਬਾਅਦ ਪੁਲਿਸ ਨੂੰ ਘਟਨਾ ਦੀ ਸੂਚਨਾ ਦਿੱਤੀ ਗਈ। ਏਸੀਪੀ ਭਰਤ ਮਸੀਹ ਭਾਰੀ ਪੁਲਿਸ ਫੋਰਸ ਨਾਲ ਮੌਕੇ ’ਤੇ ਪੁੱਜੇ ਅਤੇ ਦੋਵਾਂ ਧਿਰਾਂ ਨੂੰ ਸ਼ਾਂਤ ਕਰਨ ਮਗਰੋਂ ਸਥਿਤੀ ਦਾ ਜਾਇਜ਼ਾ ਲਿਆ।