Begin typing your search above and press return to search.

ਪੰਜਾਬ ਵਿਚ ਨਸ਼ਿਆਂ ਵਿਰੁਧ ਆਰ-ਪਾਰ ਦੀ ਲੜਾਈ ਦਾ ਐਲਾਨ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਨੇ ਪੁਲਿਸ ਦੇ ਉਚ ਅਫ਼ਸਰਾਂ ਨਾਲ ਬੈਠਕ ਕਰ ਕੇ ਪੰਜਾਬ ਵਿਚ ਨਸ਼ੇ ਖਿਲਾਫ਼ ਆਰਪਾਰ ਦੀ ਲੜਾਈ ਦਾ ਐਲਾਨ ਕਰ ਦਿੱਤਾ ਹੈ।ਮੁੱਖ ਮੰਤਰੀ ਨੇ ਇਸ ਬਾਰੇ ਟਵੀਟ ਕਰ ਕੇ ਜਾਣਕਾਰੀ ਦਿੱਤੀ।ਉਨ੍ਹਾਂ ਲਿਖਿਆ ਕਿ, ਅੱਜ ਪੰਜਾਬ ਦੇ ਸਾਰੇ CP ਤੇ SSP ਨਾਲ ਮੀਟਿੰਗ ਕੀਤੀ ਤੇ ਸਾਰਿਆਂ ਨੂੰ ਨਸ਼ਿਆਂ ਖਿਲਾਫ ਆਰ-ਪਾਰ ਦੀ […]

ਪੰਜਾਬ ਵਿਚ ਨਸ਼ਿਆਂ ਵਿਰੁਧ ਆਰ-ਪਾਰ ਦੀ ਲੜਾਈ ਦਾ ਐਲਾਨ
X

Editor (BS)By : Editor (BS)

  |  5 Dec 2023 10:22 AM IST

  • whatsapp
  • Telegram

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਨੇ ਪੁਲਿਸ ਦੇ ਉਚ ਅਫ਼ਸਰਾਂ ਨਾਲ ਬੈਠਕ ਕਰ ਕੇ ਪੰਜਾਬ ਵਿਚ ਨਸ਼ੇ ਖਿਲਾਫ਼ ਆਰਪਾਰ ਦੀ ਲੜਾਈ ਦਾ ਐਲਾਨ ਕਰ ਦਿੱਤਾ ਹੈ।
ਮੁੱਖ ਮੰਤਰੀ ਨੇ ਇਸ ਬਾਰੇ ਟਵੀਟ ਕਰ ਕੇ ਜਾਣਕਾਰੀ ਦਿੱਤੀ।
ਉਨ੍ਹਾਂ ਲਿਖਿਆ ਕਿ, ਅੱਜ ਪੰਜਾਬ ਦੇ ਸਾਰੇ CP ਤੇ SSP ਨਾਲ ਮੀਟਿੰਗ ਕੀਤੀ ਤੇ ਸਾਰਿਆਂ ਨੂੰ ਨਸ਼ਿਆਂ ਖਿਲਾਫ ਆਰ-ਪਾਰ ਦੀ ਲੜਾਈ ਨੂੰ ਹੋਰ ਤੇਜ ਕਰਨ ਨੂੰ ਕਿਹਾ...ਨਾਲ ਹੀ ਨਸ਼ਿਆਂ 'ਤੇ ਥੱਲਿਓਂ ਸਖ਼ਤਾਈ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ ਤੇ ਅਫ਼ਸਰਾਂ ਨੂੰ ਲੋਕਾਂ ਵਿਚਕਾਰ ਤੇ ਪਿੰਡਾਂ 'ਚ ਜਾਕੇ ਲੋਕਾਂ ਦੇ ਮਸਲੇ ਹੱਲ ਕਰਨ ਨੂੰ ਕਿਹਾ... ਅਸੀਂ ਚਾਹੁੰਦੇ ਹਾਂ ਕਿ ਸਾਡੇ ਅਫ਼ਸਰ ਬਿਨਾਂ ਕਿਸੇ ਦਬਾਅ ਤੋਂ ਦਿਲੇਰੀ ਨਾਲ ਕੰਮ ਕਰਨ ਤਾਂ ਜੋ ਸਾਢੇ 3 ਕਰੋੜ ਪੰਜਾਬੀ ਮਹਿਫੂਜ਼ ਰਹਿਣ...

ਅਸਲ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਇੱਕ ਵਾਰ ਫਿਰ ਨਸ਼ਿਆਂ ਖਿਲਾਫ ਐਕਸ਼ਨ ਮੋਡ ਵਿੱਚ ਹਨ। ਸੀਐਮ ਮਾਨ ਨੇ ਮੰਗਲਵਾਰ ਨੂੰ ਸਾਰੇ ਜ਼ਿਲ੍ਹਿਆਂ ਦੇ ਡੀਸੀ, ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀਜ਼ ਨਾਲ ਮੀਟਿੰਗ ਕੀਤੀ। ਜਿਸ ਵਿੱਚ ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਨਸ਼ਿਆਂ ਅਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਸਖ਼ਤ ਰਵੱਈਆ ਅਪਣਾਉਣ ਲਈ ਕਿਹਾ ਹੈ। ਮੀਟਿੰਗ ਵਿੱਚ ਡੀਜੀਪੀ ਗੌਰਵ ਯਾਦਵ ਵੀ ਮੌਜੂਦ ਸਨ ਅਤੇ ਪਿਛਲੇ ਸਮੇਂ ਵਿੱਚ ਪੰਜਾਬ ਪੁਲੀਸ ਦੀਆਂ ਪ੍ਰਾਪਤੀਆਂ ਬਾਰੇ ਵੀ ਚਰਚਾ ਕੀਤੀ ਗਈ।

ਮੀਟਿੰਗ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਪੁਲਿਸ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਨਸ਼ਿਆਂ ਵਿਰੁੱਧ ਲੜਾਈ ਨੂੰ ਹੋਰ ਤੇਜ਼ ਕਰਨ ਲਈ ਕਿਹਾ। ਇਸ ਦੇ ਨਾਲ ਹੀ ਨਸ਼ਿਆਂ ਨੂੰ ਜੜ੍ਹੋਂ ਪੁੱਟਣ ਲਈ ਹੇਠੋਂ ਸਖ਼ਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ। ਸਾਰੇ ਅਧਿਕਾਰੀਆਂ ਨੂੰ ਛੋਟੇ ਤੋਂ ਛੋਟੇ ਨਸ਼ਾ ਤਸਕਰਾਂ ਖਿਲਾਫ ਵੀ ਸਖਤ ਕਾਰਵਾਈ ਕਰਨ ਲਈ ਕਿਹਾ ਗਿਆ ਹੈ।

Next Story
ਤਾਜ਼ਾ ਖਬਰਾਂ
Share it