ਪਾਕਿਸਤਾਨ ਦੀ ਰਾਜਨੀਤੀ ‘ਚ ਇਕ ਹੋਰ ‘ਭੁੱਟੋ’ ਦੀ ਐਂਟਰੀ

ਪਾਕਿਸਤਾਨ ਦੀ ਰਾਜਨੀਤੀ ‘ਚ ਇਕ ਹੋਰ ‘ਭੁੱਟੋ’ ਦੀ ਐਂਟਰੀ

ਇਸਲਾਮਾਬਾਦ : ਪਾਕਿਸਤਾਨ ਦੀ ਰਾਜਨੀਤੀ ਵਿੱਚ ਭੁੱਟੋ ਪਰਿਵਾਰ ਦਾ ਕਾਫੀ ਪ੍ਰਭਾਵ ਹੈ। ਪਿਤਾ ਆਸਿਫ਼ ਅਲੀ ਜ਼ਰਦਾਰੀ ਦੂਜੀ ਵਾਰ ਰਾਸ਼ਟਰਪਤੀ ਬਣੇ ਹਨ। ਆਸਿਫ਼ ਜ਼ਰਦਾਰੀ ਦੇ ਪੁੱਤਰ ਬਿਲਾਵਲ ਭੁੱਟੋ ਵੀ ਪਿਛਲੀ ਸ਼ਾਹਬਾਜ਼ ਸਰਕਾਰ ਵਿੱਚ ਵਿਦੇਸ਼ ਮੰਤਰੀ ਰਹਿ ਚੁੱਕੇ ਹਨ। ਵਰਤਮਾਨ ਵਿੱਚ ਉਹ ਪਾਕਿਸਤਾਨ ਪੀਪਲਜ਼ ਪਾਰਟੀ (ਪੀਪੀਪੀ) ਦੇ ਚੇਅਰਮੈਨ ਹਨ। ਬਿਲਾਵਲ ਦੀ ਮਾਂ ਬੇਨਜ਼ੀਰ ਭੁੱਟੋ ਅਤੇ ਨਾਨਾ ਜ਼ੁਲਫਿਕਾਰ ਅਲੀ ਭੁੱਟੋ ਵੀ ਪ੍ਰਧਾਨ ਮੰਤਰੀ ਰਹਿ ਚੁੱਕੇ ਹਨ। ਇਸੇ ਦੌਰਾਨ ਭੁੱਟੋ ਪਰਿਵਾਰ ਦੇ ਇੱਕ ਹੋਰ ਮੈਂਬਰ ਨੇ ਪਾਕਿਸਤਾਨ ਦੀ ਰਾਜਨੀਤੀ ਵਿੱਚ ਪ੍ਰਵੇਸ਼ ਕਰ ਲਿਆ ਹੈ। ਇਹ ਆਸਿਫ਼ ਅਲੀ ਜ਼ਰਦਾਰੀ ਦੀ ਧੀ ਆਸਿਫ਼ਾ ਭੁੱਟੋ ਜ਼ਰਦਾਰੀ ਹੈ।

ਇਹ ਵੀ ਪੜ੍ਹੋ : ਪੰਜਾਬ ਤੋਂ ਕੈਨੇਡਾ ਜਾ ਕੇ ਪਤਨੀ ਦਾ ਕਤਲ

ਇਹ ਵੀ ਪੜ੍ਹੋ : ਮਾਨਸਾ : ਲਿਵ-ਇਨ ਰਿਲੇਸ਼ਨਸ਼ਿਪ ‘ਚ ਰਹਿ ਰਹੇ ਜੋੜੇ ਦਾ ਕਤਲ

ਜਾਣਕਾਰੀ ਮੁਤਾਬਕ ਆਸਿਫਾ ਅਲੀ ਜ਼ਰਦਾਰੀ ਪਾਕਿਸਤਾਨ ਦੇ ਰਾਸ਼ਟਰਪਤੀ ਆਸਿਫ ਅਲੀ ਜ਼ਰਦਾਰੀ ਦੀ ਛੋਟੀ ਬੇਟੀ ਹੈ। ਉਨ੍ਹਾਂ ਨੇ ਸਿੰਧ ਸੂਬੇ ਦੀ ਨੈਸ਼ਨਲ ਅਸੈਂਬਲੀ ਸੀਟ ‘ਤੇ ਉਪ ਚੋਣ ਲੜਨ ਲਈ ਆਪਣੀ ਉਮੀਦਵਾਰੀ ਦਾਇਰ ਕੀਤੀ ਹੈ। ਉਸ ਨੇ ਆਪਣੇ ਪਿਤਾ ਵੱਲੋਂ ਛੱਡੀ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਹੈ। ਆਸਿਫਾ 31 ਸਾਲ ਦੀ ਹੈ ਅਤੇ ਹਾਲ ਹੀ ਵਿੱਚ ਰਾਜਨੀਤੀ ਵਿੱਚ ਕਾਫ਼ੀ ਸਰਗਰਮ ਹੈ। ਹਾਲਾਂਕਿ ਇਸ ਤੋਂ ਪਹਿਲਾਂ ਉਨ੍ਹਾਂ ਦੇ ਪਿਤਾ ਆਸਿਫ ਜ਼ਰਦਾਰੀ ਨੇ ਉਨ੍ਹਾਂ ਨੂੰ ਹੁਣ ਤੱਕ ਸੰਸਦੀ ਰਾਜਨੀਤੀ ਤੋਂ ਦੂਰ ਰੱਖਿਆ ਸੀ।

Related post

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370 ਲੋਕਾਂ ਦੀ ਮੌਤ, 1600 ਲੋਕ ਜ਼ਖਮੀ

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370…

ਅਫਗਾਨਿਸਤਾਨ, 19 ਮਈ, ਪਰਦੀਪ ਸਿੰਘ : ਅਫਗਾਨਿਸਤਾਨ ‘ਚ ਤਿੰਨ ਹਫਤਿਆਂ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ 370 ਤੋਂ ਵੱਧ ਲੋਕਾਂ ਦੀ…
ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਨਵੀਂ ਦਿੱਲੀ, 19 ਮਈ, ਪਰਦੀਪ ਸਿੰਘ: ‘ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕ ਸਭਾ ਚੋਣਾਂ ਦੌਰਾਨ ਪੰਜਾਬ ‘ਚ ਭਾਜਪਾ ਦੇ ਉਮੀਦਵਾਰਾਂ…