Begin typing your search above and press return to search.

ਸ਼ੰਭੂ ਬਾਰਡਰ 'ਤੇ ਇੱਕ ਹੋਰ ਕਿਸਾਨ ਦੀ ਮੌਤ

ਸ਼ੱਭੂ ਬਾਰਡਰ, 7 ਮਈ, ਪਰਦੀਪ ਸਿੰਘ: ਸ਼ੱਭੂ ਬਾਰਡਰ ਉੱਤੇ ਕਿਸਾਨੀ ਮੋਰਚਾ ਜਾਰੀ ਹੈ। ਕਿਸਾਨੀ ਅੰਦੋਲਨ ਵਿੱਚ ਇਕ ਹੋਰ ਕਿਸਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਕਿਸਾਨ ਤਰਨਤਾਰਨ ਦਾ ਰਹਿਣ ਵਾਲਾ ਹੈ ਅਤੇ ਭਾਰਤੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਮੈਂਬਰ ਹੈ।ਕਿਸਾਨ ਦੀ ਪਛਾਣ ਜਸਵੰਤ ਸਿੰਘ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਕਿਸਾਨ ਦੀ ਅਚਾਨਕ […]

ਸ਼ੰਭੂ ਬਾਰਡਰ ਤੇ ਇੱਕ ਹੋਰ ਕਿਸਾਨ ਦੀ ਮੌਤ
X

Editor EditorBy : Editor Editor

  |  7 May 2024 6:40 AM IST

  • whatsapp
  • Telegram

ਸ਼ੱਭੂ ਬਾਰਡਰ, 7 ਮਈ, ਪਰਦੀਪ ਸਿੰਘ: ਸ਼ੱਭੂ ਬਾਰਡਰ ਉੱਤੇ ਕਿਸਾਨੀ ਮੋਰਚਾ ਜਾਰੀ ਹੈ। ਕਿਸਾਨੀ ਅੰਦੋਲਨ ਵਿੱਚ ਇਕ ਹੋਰ ਕਿਸਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਕਿਸਾਨ ਤਰਨਤਾਰਨ ਦਾ ਰਹਿਣ ਵਾਲਾ ਹੈ ਅਤੇ ਭਾਰਤੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਮੈਂਬਰ ਹੈ।ਕਿਸਾਨ ਦੀ ਪਛਾਣ ਜਸਵੰਤ ਸਿੰਘ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਕਿਸਾਨ ਦੀ ਅਚਾਨਕ ਸਿਹਤ ਖਰਾਬ ਹੋ ਗਈ ਅਤੇ ਰਾਜਪੁਰਾ ਦੇ ਸਰਕਾਰੀ ਹਸਪਤਾਲ ਵਿੱਚ ਲਿਆਂਦਾ ਗਿਆ ਜਿੱਥੇ ਡਾਕਟਰਾਂ ਨੇ ਮ੍ਰਿਤਕ ਕਰਾਰ ਦਿੱਤਾ ਗਿਆ ਹੈ।

ਕਿਸਾਨ ਆਗੂ ਲੀਲਾ ਨੇ ਦੱਸਿਆ ਕਿ ਲਗਾਤਾਰ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ ਪਰ ਸਰਕਾਰਾਂ ਉਹਨਾਂ ਦਾ ਸਾਥ ਨਹੀਂ ਦੇ ਰਹੀਆਂ। ਉਨ੍ਹਾਂ ਨੇ ਕਿਹਾ ਕਿ ਪਹਿਲਾਂ ਵੀ ਦਿੱਲੀ ਅੰਦੋਲਨ ਦੌਰਾਨ 750 ਤੋਂ ਵੱਧ ਕਿਸਾਨਾਂ ਵੱਲੋਂ ਆਪਣੀ ਸ਼ਹਾਦਤ ਦਿੱਤੀ ਗਈ ਸੀ ਤੇ ਹੁਣ ਦੂਜੇ ਕਿਸਾਨ ਅੰਦੋਲਨ ਵਿਚ ਵੀ 20 ਕਿਸਾਨਾਂ ਦੀ ਮੌਤ ਹੋ ਚੁੱਕੀ ਹੈ। ਮ੍ਰਿਤਕ ਕਿਸਾਨ ਜਸਵੰਤ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ ਮੌਤ ਬਾਰੇ ਜਾਣੂ ਕਰਵਾ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ:

ਜਲੰਧਰ ਦੇ ਕਸਬਾ ਜਮਸ਼ੇਰ ਦੀ ਪੱਤੀ ਸੇਖੋਂ ਦੇ ਰਹਿਣ ਵਾਲੇ 34 ਸਾਲਾ ਨੌਜਵਾਨ ਦਾ ਦੁਬਈ ਵਿੱਚ ਕਤਲ ਕਰ ਦਿੱਤਾ ਗਿਐੈ। ਮ੍ਰਿਤਕ ਦੀ ਪਛਾਣ ਪੰਕਜ ਡੌਲ ਵਜੋਂ ਹੋਈ ਹੈ। ਮੌਤ ਦੀ ਜਾਣਕਾਰੀ ਦੁਬਾਈ ਰਹਿੰਦੇ ਭਰਾ ਗੁਰਪ੍ਰੀਤ ਡੌਲ ਨੇ ਰਾਤ 9.30 ਵਜੇ ਫੋਨ ਕਰ ਕੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਦਿੱਤੀ।

ਗੁਰਪ੍ਰੀਤ ਦਾ ਕਹਿਣਾ ਹੈ ਕਿ ਪੰਕਜ ਐਤਵਾਰ ਦੁਬਈ ਦੇ ਸ਼ਹਿਰ ਅਲਕੋਜ ਵਿਚ ਸਥਿਤ ਗੁਰਦੁਆਰਾ ਸਾਹਿਬ ਤੋਂ ਵਾਪਸ ਘਰ ਵੱਲ ਆ ਰਿਹਾ ਸੀ। ਇਸ ਦੌਰਾਨ ਉਸ ਨੂੰ ਰਸਤੇ ਵਿਚ ਇਕ ਨੌਜਵਾਨ ਨੇ ਰੋਕ ਲਿਆ ਅਤੇ ਮਾਮੂਲੀ ਵਿਵਾਦ ਤੋਂ ਬਾਅਦ ਤੇਜ਼ਧਾਰ ਹਥਿਆਰ ਨਾਲ ਉਸ ’ਤੇ ਹਮਲਾ ਕਰ ਕੇ ਉਸ ਦੀ ਹੱਤਿਆ ਕਰ ਦਿੱਤੀ। ਪੰਕਜ ਨੂੰ ਖੂਨ ਵਿਚ ਲਥਪਥ ਹਾਲਤ ਵਿਚ ਛੱਡ ਕੇ ਹੱਤਿਆਰਾ ਮੌਕੇ ਤੋਂ ਫ਼ਰਾਰ ਹੋ ਗਿਆ।

ਪੰਕਜ ਦੇ ਸਾਥੀਆਂ ਨੇ ਉਸ ਨੂੰ ਕਾਬੂ ਕਰਨਾ ਚਾਹਿਆ ਪਰ ਉਹ ਹੱਥ ਨਹੀਂ ਆਇਆ। ਅਲਕੋਜ ਸ਼ਹਿਰ ਦੀ ਪੁਲਸ ਇਸ ਸਬੰਧ ਵਿਚ ਸੂਚਿਤ ਕੀਤੇ ਜਾਣ ਤੋਂ ਬਾਅਦ ਮੌਕੇ ’ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ। ਪਤਾ ਲੱਗਾ ਹੈ ਕਿ ਪੁਲਿਸ ਨੇ ਹੱਤਿਆਰੇ ਨੂੰ ਕਾਬੂ ਕਰ ਲਿਆ ਹੈ ਅਤੇ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪਰਿਵਾਰ ਤੋਂ ਮਿਲੀ ਜਾਣਕਾਰੀ ਮੁਤਾਬਕ ਪੰਕਜ 13 ਸਾਲ ਪਹਿਲਾਂ ਦੁਬਈ ਗਿਆ ਸੀ।

ਉਥੇ ਉਹ ਇਕ ਕੰਪਨੀ ਵਿਚ ਫੋਰਮੈਨ ਵਜੋਂ ਨੌਕਰੀ ਕਰਦਾ ਸੀ। ਲਗਭਗ ਇਕ ਸਾਲ ਬਾਅਦ ਉਹ ਛੁੱਟੀ ਆਉਂਦਾ ਰਹਿੰਦਾ ਸੀ। 5 ਮਹੀਨੇ ਪਹਿਲਾਂ ਵੀ ਉਹ ਰਿਸ਼ਤੇਦਾਰੀ ਵਿਚ ਕਿਸੇ ਵਿਆਹ ਸਮਾਗਮ ਵਿਚ ਹਿੱਸਾ ਲੈਣ ਲਈ ਆਇਆ ਸੀ ਅਤੇ 10 ਦਿਨ ਰਹਿ ਕੇ ਵਾਪਸ ਚਲਾ ਗਿਆ ਸੀ। ਉਸ ਦੀ ਮੌਤ ਦੀ ਸੂਚਨਾ ਮਿਲਦੇ ਹੀ ਪਰਿਵਾਰ ਵਿਚ ਮਾਤਮ ਛਾ ਗਿਆ।

Next Story
ਤਾਜ਼ਾ ਖਬਰਾਂ
Share it