ਖਨੌਰੀ ਬਾਰਡਰ ’ਤੇ ਇੱਕ ਹੋਰ ਕਿਸਾਨ ਦੀ ਗਈ ਜਾਨ
ਖਨੌਰੀ, 11 ਮਾਰਚ, ਨਿਰਮਲ : ਖਨੌਰੀ ਬਾਰਡਰ ਤੋਂ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ। ਇੱਥੇ ਇੱਕ ਹੋਰ ਕਿਸਾਨ ਦੀ ਮੌਤ ਹੋ ਗਈ ਹੈ। ਦੱਸਦੇ ਚਲੀਏ ਕਿ ਕਿਸਾਨ ਅੰਦੋਲਨ ਦਾ ਅੱਜ 11 ਮਾਰਚ ਨੂੰ 28ਵਾਂ ਦਿਨ ਹੈ। ਹਰਿਆਣਾ-ਪੰਜਾਬ ਦੇ ਹਜ਼ਾਰਾਂ ਕਿਸਾਨ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਡਟੇ ਹੋਏ ਹਨ। ਅੱਜ ਸੋਮਵਾਰ ਨੂੰ ਇੱਕ ਹੋਰ […]
By : Editor Editor
ਖਨੌਰੀ, 11 ਮਾਰਚ, ਨਿਰਮਲ : ਖਨੌਰੀ ਬਾਰਡਰ ਤੋਂ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ। ਇੱਥੇ ਇੱਕ ਹੋਰ ਕਿਸਾਨ ਦੀ ਮੌਤ ਹੋ ਗਈ ਹੈ। ਦੱਸਦੇ ਚਲੀਏ ਕਿ ਕਿਸਾਨ ਅੰਦੋਲਨ ਦਾ ਅੱਜ 11 ਮਾਰਚ ਨੂੰ 28ਵਾਂ ਦਿਨ ਹੈ। ਹਰਿਆਣਾ-ਪੰਜਾਬ ਦੇ ਹਜ਼ਾਰਾਂ ਕਿਸਾਨ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਡਟੇ ਹੋਏ ਹਨ। ਅੱਜ ਸੋਮਵਾਰ ਨੂੰ ਇੱਕ ਹੋਰ ਕਿਸਾਨ ਦੀ ਮੌਤ ਹੋ ਗਈ। ਕਿਸਾਨ ਅੰਦੋਲਨ ਦੌਰਾਨ ਇਹ 9ਵੀਂ ਮੌਤ ਹੈ।
ਕਿਸਾਨਾਂ ਮੁਤਾਬਕ ਬੀਕੇਯੂ ਕਰਾਂਤੀਕਾਰੀ ਦੇ ਨੇਤਾ ਬਲਦੇਵ ਸਿੰਘ ਪਿਛਲੇ ਕਈ ਦਿਨਾਂ ਤੋਂ ਖਨੌਰੀ ਬਾਰਡਰ ’ਤੇ ਸੀ। ਬਲਦੇਵ ਸਿੰਘ ਨੂੰ ਸਾਹ ਦੀ ਤਕਲੀਫ਼ ਹੋਈ ਸੀ, ਜਿਸ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਸੀ। ਇੱਥੇ ਇਲਾਜ ਦੌਰਾਨ ਬਲਦੇਵ ਸਿੰਘ ਨੇ ਦਮ ਤੋੜ ਦਿੱਤਾ।
ਹੁਣ ਤੱਕ ਕਿਸਾਨ ਅੰਦੋਲਨ ਵਿਚ 9 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਨ੍ਹਾਂ ਵਿਚ 3 ਪੁਲਿਸ ਮੁਲਾਜ਼ਮ ਵੀ ਸ਼ਾਮਲ ਹਨ। ਕਿਸਾਨ ਐਮਐਸਪੀ ਦੀ ਗਾਰੰਟੀ ਦਾ ਕਾਨੂੰਨੀ ਬਣਾਉਣ ਸਮੇਤ ਹੋਰ ਕਈ ਮੰਗਾਂ ’ਤੇ ਅੜੇ ਹੋਏ ਹਨ। ਹੁਣ ਤੱਕ ਸਰਕਾਰ ਨਾਲ 4 ਦੌਰ ਦੀ ਗੱਲਬਾਤ ਅਸਫ਼ਲ ਰਹੀ। ਕਿਸਾਨਾਂ ਦਾ ਕਹਿਣਾ ਹੈ ਕਿ ਜਦ ਤੱਕ ਉਨ੍ਹਾਂ ਦੀ ਮੰਗਾਂ ਪੂਰੀ ਨਹੀਂ ਹੁੰਦੀਆਂ ਉਹ ਧਰਨੇ ’ਤੇ ਡਟੇ ਰਹਿਣਗੇ।
ਇਹ ਖਬਰ ਵੀ ਪੜ੍ਹੋ
ਵਿਦੇਸ਼ ਤੋਂ ਇੱਕ ਹੋਰ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ। ਆਸਟ੍ਰੇਲੀਆ ਵਿੱਚ ਇੱਕ ਭਾਰਤੀ ਔਰਤ ਦਾ ਕਤਲ ਕਰ ਦਿੱਤਾ ਗਿਆ ਹੈ।
ਸ਼ੁੱਕਰਵਾਰ ਨੂੰ ਵਿਕਟੋਰੀਆ ਰਾਜ ਦੇ ਬਕਲੇ ਇਲਾਕੇ ਤੋਂ ਚੈਤਨਿਆ ਸ਼ਵੇਤਾ ਮਧਾਗਨੀ ਦੀ ਲਾਸ਼ ਬਰਾਮਦ ਹੋਈ। ਪੁਲਸ ਨੇ ਸ਼ਨੀਵਾਰ ਨੂੰ ਘਟਨਾ ਦੀ ਜਾਣਕਾਰੀ ਦਿੱਤੀ।
‘ਆਸਟ੍ਰੇਲੀਆ ਟੂਡੇ’ ਦੀ ਰਿਪੋਰਟ ’ਚ ਪੁਲਿਸ ਸੂਤਰਾਂ ਦੇ ਹਵਾਲੇ ਤੋਂ ਕਿਹਾ ਗਿਆ ਹੈ, ਸਾਨੂੰ ਸ਼ੱਕ ਹੈ ਕਿ ਸਵੇਤਾ ਕਾਤਲ ਨੂੰ ਜਾਣਦੀ ਸੀ। ਉਸ ਦੇ ਪਤੀ ਦਾ ਨਾਂ ਅਸ਼ੋਕ ਰਾਜ ਵੈਰੀਕੁੱਪਲਾ ਹੈ। ਉਹ ਕੁਝ ਘੰਟੇ ਪਹਿਲਾਂ ਆਪਣੇ ਪੰਜ ਸਾਲ ਦੇ ਬੇਟੇ ਨਾਲ ਭਾਰਤੀ ਸ਼ਹਿਰ ਹੈਦਰਾਬਾਦ ਲਈ ਰਵਾਨਾ ਹੋਇਆ ਸੀ।
ਰਿਪੋਰਟ ’ਚ ਕਿਸੇ ਦਾ ਨਾਂ ਨਹੀਂ ਲਿਆ ਗਿਆ ਪਰ ਪੁਲਸ ਸੂਤਰਾਂ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ਹੋ ਸਕਦਾ ਹੈ ਕਿ ਕਾਤਲ ਆਸਟ੍ਰੇਲੀਆ ਤੋਂ ਬਾਹਰ ਜਾ ਚੁੱਕਾ ਹੈ।
ਰਿਪੋਰਟ ਮੁਤਾਬਕ ਸ਼ਵੇਤਾ ਦੀ ਹੱਤਿਆ 5 ਤੋਂ 7 ਮਾਰਚ ਦਰਮਿਆਨ ਹੋਣ ਦਾ ਸ਼ੱਕ ਹੈ। ਇਸ ਦੌਰਾਨ ਉਸ ਦਾ ਪਤੀ ਭਾਰਤ ਚਲਾ ਗਿਆ। ਕਰੀਬੀ ਰਿਸ਼ਤੇਦਾਰਾਂ ਨੇ ਵੀ ਇਸ ਗੱਲ ਦੀ ਪੁਸ਼ਟੀ ਕੀਤੀ ਹੈ। ਉਸ ਨੇ ਦੱਸਿਆ ਹੈ ਕਿ ਲਗਭਗ ਉਸ ਸਮੇਂ ਜਦੋਂ ਅਸ਼ੋਕ ਭਾਰਤ ਲਈ ਰਵਾਨਾ ਹੋਇਆ ਤਾਂ ਸਵੇਤਾ ਵੀ ਲਾਪਤਾ ਹੋ ਗਈ।
ਸਕਾਈ ਨਿਊਜ਼ ਦੀ ਰਿਪੋਰਟ ’ਚ ਕਿਹਾ ਗਿਆ ਹੈ ਕਿ ਅਸ਼ੋਕ ਨੇ ਆਸਟ੍ਰੇਲੀਆ ’ਚ ਮੌਜੂਦ ਗੁਆਂਢੀਆਂ ਅਤੇ ਆਪਣੇ ਕੁਝ ਰਿਸ਼ਤੇਦਾਰਾਂ ਨੂੰ ਫੋਨ ਕਰਕੇ ਸਵੇਤਾ ਬਾਰੇ ਜਾਣਕਾਰੀ ਹਾਸਲ ਕੀਤੀ ਸੀ। ਅਸ਼ੋਕ ਨੇ ਪੁਲਸ ਨਾਲ ਫੋਨ ’ਤੇ ਗੱਲ ਕੀਤੀ ਹੈ ਅਤੇ ਜਾਂਚ ’ਚ ਮਦਦ ਦਾ ਭਰੋਸਾ ਦਿੱਤਾ ਹੈ।