Begin typing your search above and press return to search.

ਕਾਂਗਰਸੀ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਗ੍ਰਿਫਤਾਰ

ਚੰਡੀਗੜ੍ਹ : ਪੰਜਾਬ ਵਿੱਚ ਇੱਕ ਹੋਰ ਕਾਂਗਰਸੀ ਆਗੂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਸਾਬਕਾ ਵਿਧਾਇਕ ਅਤੇ ਫ਼ਿਰੋਜ਼ਪੁਰ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਖ਼ਿਲਾਫ਼ ਪੁਲੀਸ ਨੇ ਕਾਰਵਾਈ ਕੀਤੀ ਹੈ। ਹਾਲਾਂਕਿ ਅਜੇ ਤੱਕ ਇਹ ਸਪੱਸ਼ਟ ਨਹੀਂ ਹੋਇਆ ਹੈ ਕਿ ਉਸ ਨੂੰ ਕਿਸ ਮਾਮਲੇ 'ਚ ਗ੍ਰਿਫਤਾਰ ਕੀਤਾ ਗਿਆ ਹੈ। ਹਾਲ […]

ਕਾਂਗਰਸੀ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਗ੍ਰਿਫਤਾਰ
X

Editor (BS)By : Editor (BS)

  |  17 Oct 2023 5:09 AM IST

  • whatsapp
  • Telegram

ਚੰਡੀਗੜ੍ਹ : ਪੰਜਾਬ ਵਿੱਚ ਇੱਕ ਹੋਰ ਕਾਂਗਰਸੀ ਆਗੂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਸਾਬਕਾ ਵਿਧਾਇਕ ਅਤੇ ਫ਼ਿਰੋਜ਼ਪੁਰ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਖ਼ਿਲਾਫ਼ ਪੁਲੀਸ ਨੇ ਕਾਰਵਾਈ ਕੀਤੀ ਹੈ। ਹਾਲਾਂਕਿ ਅਜੇ ਤੱਕ ਇਹ ਸਪੱਸ਼ਟ ਨਹੀਂ ਹੋਇਆ ਹੈ ਕਿ ਉਸ ਨੂੰ ਕਿਸ ਮਾਮਲੇ 'ਚ ਗ੍ਰਿਫਤਾਰ ਕੀਤਾ ਗਿਆ ਹੈ। ਹਾਲ ਹੀ 'ਚ ਜੀਰਾ ਸਮੇਤ ਕਰੀਬ 80 ਲੋਕਾਂ 'ਤੇ ਕੰਮ 'ਚ ਰੁਕਾਵਟ ਪਾਉਣ ਦਾ ਮਾਮਲਾ ਦਰਜ ਕੀਤਾ ਗਿਆ ਸੀ।

ਕੁਝ ਦਿਨ ਪਹਿਲਾਂ ਜੀਰਾ ਵਿਖੇ ਬਲਾਕ ਵਿਕਾਸ ਦਫ਼ਤਰ ਦੇ ਕਰਮਚਾਰੀਆਂ ਨੂੰ ਕੰਮ ਕਰਨ ਤੋਂ ਰੋਕਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ ਸੀ। ਸਥਾਨਕ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ ਅਨੁਸਾਰ ਬੀਡੀਓ ਵੱਲੋਂ ਦੱਸਿਆ ਗਿਆ ਕਿ ਜੀਰਾ ਬੁੱਧਵਾਰ ਨੂੰ 70 ਤੋਂ 80 ਸਮਰਥਕਾਂ ਨਾਲ ਜ਼ਬਰਦਸਤੀ ਉਨ੍ਹਾਂ ਦੇ ਦਫ਼ਤਰ ਆਇਆ ਸੀ । ਕਾਂਗਰਸੀ ਆਗੂ 'ਤੇ ਕੰਮ 'ਚ ਵਿਘਨ ਪਾਉਣ ਅਤੇ ਸਰਕਾਰੀ ਰਿਕਾਰਡ ਨੂੰ ਨੁਕਸਾਨ ਪਹੁੰਚਾਉਣ ਦਾ ਵੀ ਦੋਸ਼ ਹੈ।

Next Story
ਤਾਜ਼ਾ ਖਬਰਾਂ
Share it