ਨਸ਼ੇ ਦੀ ਓਵਰਡੋਜ਼ ਕਾਰਨ ਇਕ ਹੋਰ ਪੰਜਾਬੀ ਦੀ ਮੌਤ
ਮੋਗਾ : ਮੋਗਾ ਦੇ ਪਿੰਡ ਕੋਟ ਮੁਹੰਮਦ ਖਾਂ 'ਚ ਨਸ਼ੇ ਦੀ ਓਵਰਡੋਜ਼ ਕਾਰਨ 25 ਸਾਲਾ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਨਗਿੰਦਰ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਕੋਟ ਮੁਹੰਮਦ ਖਾਂ, ਮੋਗਾ ਵਜੋਂ ਹੋਈ ਹੈ। Police ਨੇ ਮ੍ਰਿਤਕ ਦੇਹ ਪੋਸਟਮਾਰਟਮ ਲਈ ਭੇਜ ਦਿੱਤੀ ਹੈ। ਇਸ ਦੇ ਨਾਲ ਹੀ ਇਸ ਮਾਮਲੇ 'ਚ ਮੋਗਾ ਦੇ […]
By : Editor (BS)
ਮੋਗਾ : ਮੋਗਾ ਦੇ ਪਿੰਡ ਕੋਟ ਮੁਹੰਮਦ ਖਾਂ 'ਚ ਨਸ਼ੇ ਦੀ ਓਵਰਡੋਜ਼ ਕਾਰਨ 25 ਸਾਲਾ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਨਗਿੰਦਰ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਕੋਟ ਮੁਹੰਮਦ ਖਾਂ, ਮੋਗਾ ਵਜੋਂ ਹੋਈ ਹੈ। Police ਨੇ ਮ੍ਰਿਤਕ ਦੇਹ ਪੋਸਟਮਾਰਟਮ ਲਈ ਭੇਜ ਦਿੱਤੀ ਹੈ। ਇਸ ਦੇ ਨਾਲ ਹੀ ਇਸ ਮਾਮਲੇ 'ਚ ਮੋਗਾ ਦੇ ਥਾਣਾ ਧਰਮਕੋਟ ਦੀ Police ਨੇ ਸਿਮਰਨਜੀਤ ਕੌਰ ਪਤਨੀ ਹਰਜਿੰਦਰ ਸਿੰਘ ਵਾਸੀ ਪਿੰਡ ਨੂਰਪੁਰ ਹਕੀਮਾ ਅਤੇ ਉਸ ਦੇ ਦੋ ਸਾਥੀਆਂ ਖਿਲਾਫ ਮਾਮਲਾ ਦਰਜ ਕਰਕੇ ਔਰਤ ਨੂੰ ਗ੍ਰਿਫਤਾਰ ਕਰ ਲਿਆ ਹੈ।
ਪੁਲੀਸ ਨੂੰ ਦਿੱਤੇ ਬਿਆਨਾਂ ਵਿੱਚ ਮ੍ਰਿਤਕ ਨਗਿੰਦਰ ਦੇ ਚਾਚਾ ਲਖਬੀਰ ਸਿੰਘ ਨੇ ਦੱਸਿਆ ਕਿ ਉਸ ਦਾ ਭਤੀਜਾ ਪਿਛਲੇ 4 ਸਾਲਾਂ ਤੋਂ ਨਸ਼ੇ ਦਾ ਆਦੀ ਸੀ। ਬੀਤੀ ਰਾਤ ਉਹ ਆਪਣੇ ਦੋਸਤ ਨਾਲ ਨੂਰਪੁਰ ਹਕੀਮਾਂ ਵਿਖੇ ਗਿਆ ਹੋਇਆ ਸੀ ਅਤੇ ਉਸ ਦੇ ਘਰ ਹੀ ਸੀ, ਜਿੱਥੋਂ ਸੂਚਨਾ ਮਿਲੀ ਕਿ ਉਸ ਦੇ ਭਤੀਜੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ ਹੈ।
ਵਿਆਹ ਦੇ ਤਿੰਨ ਮਹੀਨੇ ਬਾਅਦ ਹੀ ਮ੍ਰਿਤਕ ਦਾ ਤਲਾਕ
ਲਖਬੀਰ ਸਿੰਘ ਨੇ ਦੱਸਿਆ ਕਿ ਉਸ ਨੇ ਮ੍ਰਿਤਕ ਭਤੀਜੇ ਨੂੰ ਕਰੀਬ ਤਿੰਨ ਵਾਰ ਨਸ਼ਾ ਛੁਡਾਊ ਕੇਂਦਰ ਵਿੱਚ ਦਾਖਲ ਕਰਵਾਇਆ। ਪਰ ਉਹ ਤਿੰਨੋਂ ਵਾਰ ਨਸ਼ਾ ਨਾ ਛੱਡ ਸਕਿਆ। ਉਸ ਦਾ ਢਾਈ ਸਾਲ ਪਹਿਲਾਂ ਵਿਆਹ ਹੋਇਆ ਸੀ, ਜਿਸ ਵਿਚ 3 ਮਹੀਨੇ ਬਾਅਦ ਉਸ ਦਾ ਤਲਾਕ ਹੋ ਗਿਆ। ਥਾਣਾ ਧਰਮਕੋਟ ਦੇ ਐਸਐਚਓ ਜਸਵਿੰਦਰ ਸਿੰਘ ਨੇ ਦੱਸਿਆ ਕਿ ਉਕਤ ਮੁਲਜ਼ਮ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼ ਸੀ। ਜਿਸ ਕਾਰਨ Police ਨੇ ਚਾਚੇ ਦੇ ਬਿਆਨਾਂ 'ਤੇ ਔਰਤ ਸਮੇਤ ਤਿੰਨ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰਕੇ ਦੋਸ਼ੀ ਔਰਤ ਨੂੰ ਗ੍ਰਿਫਤਾਰ ਕਰ ਲਿਆ ਹੈ।