Begin typing your search above and press return to search.

ਇੱਕ ਹੋਰ ਪੰਜਾਬੀ ਨੌਜਵਾਨ ਦੀ ਵਿਦੇਸ਼ ਵਿਚ ਹੋਈ ਮੌਤ

ਭਿੱਖੀਵਿੰਡ, 23 ਮਈ, ਨਿਰਮਲ : ਵਿਦੇਸ਼ ਵਿਚ ਪੰਜਾਬੀ ਨੌਜਵਾਨਾਂ ਦੀ ਮੌਤਾਂ ਹੋਣ ਦੀ ਘਟਨਾਵਾਂ ਲਗਾਤਾਰ ਵੱਧ ਰਹੀਆਂ ਹਨ। ਇਸੇ ਤਰ੍ਹਾਂ ਇੱਕ ਹੋਰ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ।ਰੋਜ਼ੀ-ਰੋਟੀ ਲਈ ਵਿਦੇਸ਼ ਗਏ ਭਿੱਖੀਵਿੰਡ ਦੇ ਨੌਜਵਾਨ ਦੀ ਮੌਤ ਹੋ ਗਈ। ਜਿਸ ਕਾਰਨ ਪਰਿਵਾਰ ਸਦਮੇ ਵਿਚ ਹੈ। ਮ੍ਰਿਤਕ ਨੌਜਵਾਨ ਦੇ ਪਿਤਾ ਅਮਰੀਕ ਸਿੰਘ ਵਾਸੀ ਭਿੱਖੀਵਿੰਡ ਨੇ ਜਾਣਕਾਰੀ ਦਿੰਦਿਆਂ ਦੱਸਿਆ […]

ਇੱਕ ਹੋਰ ਪੰਜਾਬੀ ਨੌਜਵਾਨ ਦੀ ਵਿਦੇਸ਼ ਵਿਚ ਹੋਈ ਮੌਤ
X

Editor EditorBy : Editor Editor

  |  23 May 2024 1:00 AM GMT

  • whatsapp
  • Telegram


ਭਿੱਖੀਵਿੰਡ, 23 ਮਈ, ਨਿਰਮਲ : ਵਿਦੇਸ਼ ਵਿਚ ਪੰਜਾਬੀ ਨੌਜਵਾਨਾਂ ਦੀ ਮੌਤਾਂ ਹੋਣ ਦੀ ਘਟਨਾਵਾਂ ਲਗਾਤਾਰ ਵੱਧ ਰਹੀਆਂ ਹਨ। ਇਸੇ ਤਰ੍ਹਾਂ ਇੱਕ ਹੋਰ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ।
ਰੋਜ਼ੀ-ਰੋਟੀ ਲਈ ਵਿਦੇਸ਼ ਗਏ ਭਿੱਖੀਵਿੰਡ ਦੇ ਨੌਜਵਾਨ ਦੀ ਮੌਤ ਹੋ ਗਈ। ਜਿਸ ਕਾਰਨ ਪਰਿਵਾਰ ਸਦਮੇ ਵਿਚ ਹੈ।

ਮ੍ਰਿਤਕ ਨੌਜਵਾਨ ਦੇ ਪਿਤਾ ਅਮਰੀਕ ਸਿੰਘ ਵਾਸੀ ਭਿੱਖੀਵਿੰਡ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਦਾ ਲੜਕਾ ਹਰਵਿੰਦਰ ਸਿੰਘ ਘਰ ਦੀ ਆਰਥਿਕ ਹਾਲਤ ਸੁਧਾਰਨ ਲਈ ਪਿਛਲੇ ਮਹੀਨੇ 2 ਮਈ ਨੂੰ ਹੀ ਕਰੋਸ਼ੀਆ ਮੁਲਕ ’ਚ ਗਿਆ ਸੀ। ਜਿਥੋਂ ਉਹ ਯੂਰਪੀ ਦੇਸ਼ ਪੁਰਤਗਾਲ ਚਲਾ ਗਿਆ।

ਤਰਨਤਾਰਨ ਜ਼ਿਲ੍ਹੇ ਦੇ ਕਸਬਾ ਭਿੱਖੀਵਿੰਡ ਦੇ ਰਹਿਣ ਵਾਲੇ ਨੌਜਵਾਨ ਦੀ ਯੂਰਪ ਦੇ ਦੇਸ਼ ਪੁਰਤਗਾਲ ’ਚ ਬੁੱਧਵਾਰ ਨੂੰ ਭੇਤਭਰੇ ਹਾਲਾਤ ਵਿਚ ਮੌਤ ਹੋ ਗਈ। ਇਹ ਖ਼ਬਰ ਜਿਵੇਂ ਹੀ ਭਿੱਖੀਵਿੰਡ ਪਹੁੰਚੀ ਤਾਂ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ। ਇਸ ਦੇ ਨਾਲ ਹੀ ਨੌਜਵਾਨ ਦਾ ਪਰਿਵਾਰ ਸਦਮੇ ਵਿਚ ਹੈ।

ਮ੍ਰਿਤਕ ਨੌਜਵਾਨ ਦੇ ਪਿਤਾ ਅਮਰੀਕ ਸਿੰਘ ਵਾਸੀ ਭਿੱਖੀਵਿੰਡ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਦਾ ਲੜਕਾ ਹਰਵਿੰਦਰ ਸਿੰਘ ਘਰ ਦੀ ਆਰਥਿਕ ਹਾਲਤ ਸੁਧਾਰਨ ਲਈ ਪਿਛਲੇ ਮਹੀਨੇ 2 ਮਈ ਨੂੰ ਹੀ ਕਰੋਸ਼ੀਆ ਮੁਲਕ ’ਚ ਗਿਆ ਸੀ। ਜਿਥੋਂ ਉਹ ਯੂਰਪੀ ਦੇਸ਼ ਪੁਰਤਗਾਲ ਚਲਾ ਗਿਆ।

ਅੱਜ ਉਸ ਦੀ ਅਚਾਨਕ ਮੌਤ ਦੇ ਮੂੰਹ ਵਿਚ ਚਲੇ ਜਾਣ ਦੀ ਖ਼ਬਰ ਆ ਗਈ ਹੈ। ਉਨ੍ਹਾਂ ਨੇ ਸਰਕਾਰ ਕੋਲ ਅਪੀਲ ਕੀਤੀ ਕਿ ਉਸ ਦੇ ਪੁੱਤਰ ਦੀ ਦੇਹ ਭਾਰਤ ਲਿਆਉਣ ਵਿਚ ਮਦਦ ਕੀਤੀ ਜਾਵੇ ਤਾਂ ਜੋ ਉਹ ਉਸ ਦੀਆਂ ਅੰਤਿਮ ਰਸਮਾਂ ਪੂਰੀਆਂ ਕਰ ਸਕਣ। ਦੱਸ ਦਈਏ ਕਿ ਹਰਵਿੰਦਰ ਸਿੰਘ ਆਪਣੇ ਪਿੱਛੇ ਮਾਤਾ ਪਿਤਾ ਤੋਂ ਇਲਾਵਾ ਪਤਨੀ, ਇਕ ਲੜਕਾ ਤੇ ਇਕ ਲੜਕੀ ਛੱਡ ਗਿਆ। ਉਸ ਦੇ ਦੇਹਾਂਤ ਦੀ ਖ਼ਬਰ ਤੋਂ ਬਾਅਦ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।

ਇਹ ਖ਼ਬਰ ਵੀ ਪੜ੍ਹੋ

ਕਾਂਗਰਸ ਨੇਤਾ ਪ੍ਰਿਅੰਕਾ ਗਾਂਧੀ 26 ਮਈ ਨੂੰ ਚੰਡੀਗੜ੍ਹ ਆ ਰਹੀ ਹੈ। ਇੱਥੇ ਉਹ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਸਾਂਝੇ ਉਮੀਦਵਾਰ ਮਨੀਸ਼ ਤਿਵਾੜੀ ਲਈ ਵੋਟਾਂ ਮੰਗਣਗੇ। ਉਨ੍ਹਾਂ ਦੀ ਤਰਫੋਂ ਇੱਥੇ ਕੋਈ ਜਨਤਕ ਮੀਟਿੰਗ ਨਹੀਂ ਕੀਤੀ ਜਾਵੇਗੀ। ਪਰ ਸ਼ਹਿਰ ਵਿੱਚ ਰੋਡ ਸ਼ੋਅ ਕੀਤਾ ਜਾਵੇਗਾ। ਕਾਂਗਰਸੀ ਆਗੂ ਇਸ ਰੋਡ ਸ਼ੋਅ ਲਈ ਰੂਟ ਪਲਾਨ ਤਿਆਰ ਕਰ ਰਹੇ ਹਨ। ਇਸ ਬਾਰੇ ਅਜੇ ਫੈਸਲਾ ਨਹੀਂ ਹੋਇਆ ਹੈ। ਜਲਦੀ ਹੀ ਰੂਟ ਪਲਾਨ ਤਿਆਰ ਕਰਕੇ ਪ੍ਰਸ਼ਾਸਨ ਤੋਂ ਮਨਜ਼ੂਰੀ ਲਈ ਜਾਵੇਗੀ।

ਚੰਡੀਗੜ੍ਹ ਵਿੱਚ ਕਾਂਗਰਸ ਵੱਲੋਂ ਹਾਲੇ ਤੱਕ ਕੋਈ ਵੱਡੀ ਜਨਤਕ ਮੀਟਿੰਗ ਜਾਂ ਰੈਲੀ ਨਹੀਂ ਕੀਤੀ ਗਈ। ਪ੍ਰਿਅੰਕਾ ਗਾਂਧੀ ਵੱਲੋਂ 26 ਤਰੀਕ ਨੂੰ ਕੀਤਾ ਜਾਣ ਵਾਲਾ ਰੋਡ ਸ਼ੋਅ ਪਹਿਲਾ ਪ੍ਰੋਗਰਾਮ ਹੋਵੇਗਾ। ਜਦੋਂ ਚੰਡੀਗੜ੍ਹ ’ਚ ਕਾਂਗਰਸ ਇਸ ਤਰ੍ਹਾਂ ਪ੍ਰਚਾਰ ਕਰੇਗੀ। ਫਿਲਹਾਲ ਚੰਡੀਗੜ੍ਹ ਤੋਂ ਲੋਕ ਸਭਾ ਉਮੀਦਵਾਰ ਮਨੀਸ਼ ਤਿਵਾੜੀ ਘਰ-ਘਰ ਜਾ ਕੇ ਜਾਂ ਛੋਟੀਆਂ-ਛੋਟੀਆਂ ਜਨਤਕ ਮੀਟਿੰਗਾਂ ਕਰਕੇ ਚੋਣ ਪ੍ਰਚਾਰ ਕਰ ਰਹੇ ਹਨ। ਹਾਲਾਂਕਿ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ ਮੰਗਲਵਾਰ ਨੂੰ ਚੰਡੀਗੜ੍ਹ ’ਚ ਮੌਜੂਦ ਸਨ। ਪਰ ਉਸਨੇ ਕੋਈ ਵੱਡਾ ਪ੍ਰੋਗਰਾਮ ਨਹੀਂ ਆਯੋਜਿਤ ਕੀਤਾ।

ਮਲਿਕਾਰਜੁਨ ਖੜਗੇ ਨੇ ਹੋਟਲ ਤਾਜ ’ਚ ਪ੍ਰੈੱਸ ਕਾਨਫਰੰਸ ਕੀਤੀ। ਪ੍ਰੈੱਸ ਕਾਨਫਰੰਸ ਦੌਰਾਨ ਉਨ੍ਹਾਂ ਦੱਸਿਆ ਕਿ ਮਨੀਸ਼ ਤਿਵਾੜੀ ਪਿਛਲੇ 40 ਸਾਲਾਂ ਤੋਂ ਚੰਡੀਗੜ੍ਹ ਤੋਂ ਚੋਣ ਲੜਨ ਦੀ ਕੋਸ਼ਿਸ਼ ਕਰ ਰਹੇ ਸਨ। ਪਰ ਕਿਸੇ ਕਾਰਨ ਇਹ ਸੰਭਵ ਨਹੀਂ ਹੋ ਸਕਿਆ। ਪਰ ਇਸ ਵਾਰ ਉਨ੍ਹਾਂ ਨੂੰ ਚੰਡੀਗੜ੍ਹ ਤੋਂ ਚੋਣ ਲੜਨ ਦਾ ਮੌਕਾ ਮਿਲਿਆ ਹੈ। ਇਸ ਵਾਰ ਵੀ ਚੰਡੀਗੜ੍ਹ ਤੋਂ ਚੋਣ ਲੜਨ ਲਈ ਕਈ ਸਮਰੱਥ ਆਗੂ ਸਨ, ਫਿਰ ਵੀ ਉਨ੍ਹਾਂ ਨੂੰ ਇਹ ਮੌਕਾ ਦਿੱਤਾ ਗਿਆ ਹੈ। ਇਸ ਪ੍ਰੈੱਸ ਕਾਨਫਰੰਸ ਦੌਰਾਨ ਖੜਗੇ ਦੇ ਨਾਲ ਮਨੀਸ਼ ਤਿਵਾੜੀ ਵੀ ਮੌਜੂਦ ਸਨ। ਦੱਸ ਦੇਈਏ ਕਿ ਇਸ ਵਾਰ ਕਾਂਗਰਸ ਨੇ ਦਿੱਗਜ ਨੇਤਾ ਪਵਨ ਬਾਂਸਲ ਦੀ ਟਿਕਟ ਰੱਦ ਕਰਕੇ ਮਨੀਸ਼ ਤਿਵਾੜੀ ਨੂੰ ਮੈਦਾਨ ਵਿੱਚ ਉਤਾਰਿਆ ਹੈ।

Next Story
ਤਾਜ਼ਾ ਖਬਰਾਂ
Share it