ਕੇਜਰੀਵਾਲ ਦੀ ਗ੍ਰਿਫਤਾਰੀ ’ਤੇ ਅਮਰੀਕਾ ਵਲੋਂ ਮੁੜ ਬਿਆਨ
ਅਸੀਂ ਅਪਣੇ ਸਟੈਂਡ ’ਤੇ ਕਾਇਮ, ਨਿਰਪੱਖ ਜਾਂਚ ਹੋਵੇ : ਅਮਰੀਕਾ ਵਾਸ਼ਿੰਗਟਨ, 28 ਮਾਰਚ, ਨਿਰਮਲ : ਅਮਰੀਕਾ ਨੇ ਕੇਜਰੀਵਾਲ ਦੀ ਗ੍ਰਿਫਤਾਰੀ ਨੂੰ ਲੈ ਕੇ ਇਕ ਵਾਰ ਫਿਰ ਬਿਆਨ ਦਿੱਤਾ ਹੈ। ਅਮਰੀਕੀ ਵਿਦੇਸ਼ ਵਿਭਾਗ ਦੇ ਬੁਲਾਰੇ ਮੈਥਿਊ ਮਿਲਰ ਨੇ ਬੁੱਧਵਾਰ ਰਾਤ ਕਿਹਾ ਕਿ ਅਸੀਂ ਆਪਣੇ ਸਟੈਂਡ ’ਤੇ ਕਾਇਮ ਹਾਂ ਅਤੇ ਇਸ ਨਾਲ ਕਿਸੇ ਨੂੰ ਕੋਈ ਸਮੱਸਿਆ ਨਹੀਂ […]

ਅਸੀਂ ਅਪਣੇ ਸਟੈਂਡ ’ਤੇ ਕਾਇਮ, ਨਿਰਪੱਖ ਜਾਂਚ ਹੋਵੇ : ਅਮਰੀਕਾ
ਵਾਸ਼ਿੰਗਟਨ, 28 ਮਾਰਚ, ਨਿਰਮਲ : ਅਮਰੀਕਾ ਨੇ ਕੇਜਰੀਵਾਲ ਦੀ ਗ੍ਰਿਫਤਾਰੀ ਨੂੰ ਲੈ ਕੇ ਇਕ ਵਾਰ ਫਿਰ ਬਿਆਨ ਦਿੱਤਾ ਹੈ। ਅਮਰੀਕੀ ਵਿਦੇਸ਼ ਵਿਭਾਗ ਦੇ ਬੁਲਾਰੇ ਮੈਥਿਊ ਮਿਲਰ ਨੇ ਬੁੱਧਵਾਰ ਰਾਤ ਕਿਹਾ ਕਿ ਅਸੀਂ ਆਪਣੇ ਸਟੈਂਡ ’ਤੇ ਕਾਇਮ ਹਾਂ ਅਤੇ ਇਸ ਨਾਲ ਕਿਸੇ ਨੂੰ ਕੋਈ ਸਮੱਸਿਆ ਨਹੀਂ ਹੋਣੀ ਚਾਹੀਦੀ। ਅਸੀਂ ਉਮੀਦ ਕਰਦੇ ਹਾਂ ਕਿ ਕੇਸ ਦੀ ਕਾਨੂੰਨੀ ਪ੍ਰਕਿਰਿਆ ਨਿਰਪੱਖ, ਪਾਰਦਰਸ਼ੀ ਅਤੇ ਸਮੇਂ ਸਿਰ ਪੂਰੀ ਕੀਤੀ ਜਾਵੇਗੀ।
ਇਸ ਤੋਂ ਇਲਾਵਾ ਅਮਰੀਕਾ ਨੇ ਕਾਂਗਰਸ ਪਾਰਟੀ ਨਾਲ ਸਬੰਧਤ ਬੈਂਕ ਖਾਤਿਆਂ ਨੂੰ ਫ੍ਰੀਜ਼ ਕਰਨ ਬਾਰੇ ਵੀ ਬਿਆਨ ਦਿੱਤਾ ਹੈ। ਮੈਥਿਊ ਮਿਲਰ ਨੇ ਕਿਹਾ, ਕਾਂਗਰਸ ਪਾਰਟੀ ਨੇ ਦੋਸ਼ ਲਾਇਆ ਹੈ ਕਿ ਟੈਕਸ ਅਥਾਰਟੀ ਨੇ ਉਨ੍ਹਾਂ ਦੇ ਬੈਂਕ ਖਾਤੇ ਫ੍ਰੀਜ਼ ਕਰ ਦਿੱਤੇ ਹਨ। ਇਸ ਕਾਰਨ ਉਨ੍ਹਾਂ ਨੂੰ ਚੋਣ ਪ੍ਰਚਾਰ ਚਲਾਉਣ ਵਿੱਚ ਦਿੱਕਤ ਆ ਸਕਦੀ ਹੈ। ਅਸੀਂ ਉਮੀਦ ਕਰਦੇ ਹਾਂ ਕਿ ਇੱਕ ਨਿਰਪੱਖ ਕਾਨੂੰਨੀ ਪ੍ਰਕਿਰਿਆ ਦਾ ਪਾਲਣ ਕੀਤਾ ਜਾਵੇਗਾ।
ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ’ਤੇ ਅਮਰੀਕਾ ਦੇ ਬਿਆਨ ਤੋਂ ਬਾਅਦ ਭਾਰਤੀ ਵਿਦੇਸ਼ ਮੰਤਰਾਲੇ ਨੇ ਅਮਰੀਕੀ ਡਿਪਲੋਮੈਟ ਨੂੰ ਤਲਬ ਕੀਤਾ ਸੀ।
ਅਮਰੀਕਾ ਦਾ ਇਹ ਬਿਆਨ ਅਜਿਹੇ ਸਮੇਂ ’ਚ ਆਇਆ ਹੈ ਜਦੋਂ ਬੁੱਧਵਾਰ ਨੂੰ ਹੀ ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਇਸ ਮਾਮਲੇ ’ਚ ਅਮਰੀਕੀ ਡਿਪਲੋਮੈਟ ਗਲੋਰੀਆ ਨੂੰ ਤਲਬ ਕੀਤਾ ਸੀ। ਦੋਵਾਂ ਵਿਚਾਲੇ ਮੁਲਾਕਾਤ ਕਰੀਬ 40 ਮਿੰਟ ਤੱਕ ਚੱਲੀ। ਇਸ ਨਾਲ ਜੁੜੇ ਇਕ ਸਵਾਲ ’ਤੇ ਬੁੱਧਵਾਰ ਨੂੰ ਅਮਰੀਕੀ ਵਿਦੇਸ਼ ਵਿਭਾਗ ਦੇ ਬੁਲਾਰੇ ਨੇ ਕਿਹਾ ਮੈਂ ਡਿਪਲੋਮੈਟਿਕ ਗੱਲਬਾਤ ਦੀ ਜਾਣਕਾਰੀ ਨਹੀਂ ਦੇ ਸਕਦਾ।
ਦਰਅਸਲ, ਅਮਰੀਕਾ ਨੇ ਵੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਨੂੰ ਲੈ ਕੇ ਮੰਗਲਵਾਰ (26 ਮਾਰਚ) ਰਾਤ ਨੂੰ ਬਿਆਨ ਦਿੱਤਾ ਸੀ। ਉਨ੍ਹਾਂ ਕਿਹਾ ਸੀ ਕਿ ਸਾਡੀ ਸਰਕਾਰ ਕੇਜਰੀਵਾਲ ਦੀ ਗ੍ਰਿਫਤਾਰੀ ਦੇ ਮਾਮਲੇ ’ਤੇ ਨਜ਼ਰ ਰੱਖ ਰਹੀ ਹੈ। ਇਸ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ।