ਪਤੰਜਲੀ ਇਸ਼ਤਿਹਾਰ ਮਾਮਲੇ ਵਿਚ ਸੁਪਰੀਮ ਕੋਰਟ ਤੋਂ ਮੁਆਫ਼ੀ ਮੰਗੀ

ਪਤੰਜਲੀ ਇਸ਼ਤਿਹਾਰ ਮਾਮਲੇ ਵਿਚ ਸੁਪਰੀਮ ਕੋਰਟ ਤੋਂ ਮੁਆਫ਼ੀ ਮੰਗੀ


ਨਵੀਂ ਦਿੱਲੀ, 21 ਮਾਰਚ, ਨਿਰਮਲ : ਸੁਪਰੀਮ ਕੋਰਟ ਨੇ ਚਲ ਰਹੇ ਪਤੰਜਲੀ ਆਯੁਰਵੈਦ ਦੇ ਗੁੰਮਰਾਹ ਕਰਨ ਵਾਲੇ ਦਵਾਈ ਇਸ਼ਤਿਹਾਰ ਮਾਮਲੇ ਵਿਚ ਹੁਣ ਕੰਪਨੀ ਨੇ ਕੋਰਟ ਤੋਂ ਅਪਣੀ ਗਲਤੀ ਦੀ ਮੁਆਫ਼ੀ ਮੰਗੀ ਹੈ। ਪਤੰਜਲੀ ਆਯੂਰਵੇਦ ਅਤੇ ਉਸ ਦੇ ਐਮਡੀ ਆਚਾਰਿਆ ਬਾਲਕ੍ਰਿਸ਼ਣ ਨੇ ਗੁੰਮਰਾਹ ਕਰਨ ਵਾਲੇ ਗੁੰਮਰਾਹਕੁਨ ਦਵਾਈ ਇਸ਼ਤਿਹਾਰ ਦੇਣ ਦੇ ਲਈ ਸੁਪਰੀਮ ਕੋਰਟ ਤੋਂ ਬਗੈਰ ਸ਼ਰਤ ਮੁਆਫ਼ੀ ਮੰਗੀ ਹੈ।
ਇਸ ਮੁਆਫ਼ੀਨਾਮੇ ਵਿਚ ਇਸ਼ਤਿਹਾਰ ਨੂੰ ਮੁੜ ਤੋਂ ਪ੍ਰਸਾਰਤ ਨਾ ਕਰਨ ਦਾ ਵੀ ਵਾਅਦਾ ਕੀਤਾ ਗਿਆ ਹੈ। ਆਚਾਰਿਆ ਬਾਲਕ੍ਰਿਸ਼ਣ ਦਾ ਕਹਿਣਾ ਹੈ ਕਿ ਕੰਪਨੀ ਦੇ ਮੀਡੀਆ ਵਿਭਾਗ ਨੂੰ ਸੁਪਰੀਮ ਕੋਰਟ ਦੇ ਆਦੇਸ਼ ਦੀ ਜਾਣਕਾਰੀ ਨਹੀਂ ਸੀ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਦਾ ਮਕਸਦ ਨਾਗਰਿਕਾਂ ਨੂੰ ਪਤੰਜਲੀ ਦੇ ਪ੍ਰੋਡਕਟ ਦੀ ਵਰਤੋਂ ਕਰਕੇ ਸਿਹਤ ਜੀਵਨ ਜਿਊਣ ਲਈ ਉਤਸ਼ਾਹਤ ਕਰਨਾ ਸੀ

ਕੋਰਟ ਨੇ 2 ਅਪ੍ਰੈਲ ਨੂੰ ਪਤੰਜਲੀ ਆਯੂਰਵੈਦ ਦੇ ਗੁੰਮਰਾਹ ਕਰਨ ਵਾਲੇ ਦਵਾਈ ਇਸ਼ਤਿਹਾਰ ਮਾਮਲੇ ਵਿਚ ਸਵਾਮੀ ਰਾਮਦੇਵ (ਪਤੰਜਲੀ ਦੇ ਕੋ ਫਾਊਂਡਰ) ਅਤੇ ਪਤੰਜਲੀ ਦੇ ਐਮਡੀ ਆਚਾਰਿਆ ਬਾਲਕ੍ਰਿਸ਼ਣ ਨੇ ਨੋਟਿਸ ਦਾ ਜਵਾਬ ਦਾਖਲ ਨਹੀਂ ਕੀਤਾ ਜਿਸ ਕਾਰਨ ਇਹ ਆਦੇਸ਼ ਜਾਰੀ ਕੀਤਾ ਗਿਆ ਸੀ। ਹੁਣ ਉਨ੍ਹਾਂ ਅਗਲੀ ਤਾਰੀਕ ’ਤੇ ਕੋਰਟ ਵਿਚ ਪੇਸ਼ ਹੋਣਾ ਪੈ ਸਕਦਾ ਹੈ। ਕੋਰਟ ਨੇ 19 ਮਾਰਚ ਨੂੰ ਹੋਈ ਸੁਣਵਾਈ ਵਿਚ ਨੋਟਿਸ ਜਾਰੀ ਕਰਕੇ ਇਹ ਵੀ ਪੁਛਿਆ ਸੀ ਕਿ ਉਨ੍ਹਾਂ ਦੇ ਖ਼ਿਲਾਫ਼ ਕਿਉਂ ਨਾ ਅਦਾਲਤੀ ਮਾਣਹਾਨੀ ਦੀ ਕਾਰਵਾਈ ਸ਼ੁਰੂ ਕੀਤੀ ਜਾਵੇ।

ਇਹ ਖ਼ਬਰ ਵੀ ਪੜ੍ਹੋ
ਜ਼ਹਿਰੀਲੀ ਸ਼ਰਾਬ ਪੀਣ ਕਾਰਨ ਹੋਈ ਮੌਤ ਦੇ ਮਾਮਲੇ ਦੀ ਜਾਂਚ ਲਈ ਹਾਈ ਪਾਵਰ ਕਮੇਟੀ ਦਾ ਗਠਨ ਕੀਤਾ ਗਿਆ ਹੈ। ਰਿਪੋਰਟ 72 ਘੰਟਿਆਂ ਦੇ ਅੰਦਰ ਸੌਂਪੀ ਜਾਵੇਗੀ। ਇਸ ਮਾਮਲੇ ਵਿਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਸੰਗਰੂਰ ਦੇ ਦਿੜਬਾ ਨੇੜਲੇ ਪਿੰਡ ਗੁੱਜਰਾਂ ਵਿੱਚ ਬੁੱਧਵਾਰ ਨੂੰ ਜ਼ਹਿਰੀਲੀ ਸ਼ਰਾਬ ਪੀਣ ਨਾਲ ਚਾਰ ਵਿਅਕਤੀਆਂ ਦੀ ਮੌਤ ਹੋ ਗਈ, ਜਦੋਂ ਕਿ ਦੋ ਵਿਅਕਤੀ ਇਲਾਜ ਅਧੀਨ ਹਨ। ਮਰਨ ਵਾਲੇ ਦੋ ਸਕੇ ਭਰਾ ਹਨ। ਪ੍ਰਸ਼ਾਸਨ ਨੇ ਮਾਮਲੇ ਦੀ ਜਾਂਚ ਲਈ ਹਾਈ ਪਾਵਰ ਕਮੇਟੀ ਦਾ ਗਠਨ ਕਰਕੇ 72 ਘੰਟਿਆਂ ਵਿੱਚ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਪੁਲਿਸ ਨੇ ਪਿੰਡ ਦੇ ਹੀ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ।
ਲਾਸ਼ਾਂ ਦਾ ਪੋਸਟਮਾਰਟਮ ਕਰਵਾਉਣ ਲਈ ਸਿਵਲ ਹਸਪਤਾਲ ਸੰਗਰੂਰ ਪੁੱਜੇ ਪਿੰਡ ਗੁੱਜਰਾਂ ਦੇ ਵਸਨੀਕਾਂ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਦੇ ਭੋਲਾ ਸਿੰਘ (50), ਪ੍ਰਗਟ ਸਿੰਘ (42), ਨਿਰਮਲ ਸਿੰਘ (42) ਅਤੇ ਜਗਜੀਤ ਸਿੰਘ (30) ਨੇ ਮੰਗਲਵਾਰ ਰਾਤ ਨੂੰ ਇਸੇ ਪਿੰਡ ਦੇ ਹੀ ਵਿਅਕਤੀ ਦਾ ਕਤਲ ਕਰ ਦਿੱਤਾ ਸੀ।

ਸਵੇਰੇ 4 ਵਜੇ ਦੇ ਕਰੀਬ ਜਦੋਂ ਉਸ ਦੀ ਹਾਲਤ ਵਿਗੜ ਗਈ ਤਾਂ ਉਸ ਨੂੰ ਹਸਪਤਾਲ ਲਿਜਾਇਆ ਗਿਆ ਪਰ ਰਸਤੇ ਵਿਚ ਹੀ ਉਸ ਦੀ ਮੌਤ ਹੋ ਗਈ। ਇਸ ਤੋਂ ਇਲਾਵਾ ਪਿੰਡ ਦੇ ਦੋ ਹੋਰ ਵਿਅਕਤੀਆਂ ਦੀ ਵੀ ਸ਼ਰਾਬ ਪੀਣ ਕਾਰਨ ਹਾਲਤ ਵਿਗੜ ਗਈ, ਜਿਨ੍ਹਾਂ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਪਿੰਡ ਦੇ ਲੋਕਾਂ ਨੇ ਸੂਬਾ ਸਰਕਾਰ ਤੋਂ ਪੀੜਤ ਪਰਿਵਾਰਾਂ ਨੂੰ ਯੋਗ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ। ਮਰਨ ਵਾਲੇ ਸਾਰੇ ਮਜ਼ਦੂਰ ਸਨ।

ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਐਸਡੀਐਨ ਦਿੜਬਾ ਨੂੰ ਹਾਈ ਪਾਵਰ ਜਾਂਚ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਡੀਐਸਪੀ ਦਿੜਬਾ, ਸੀਨੀਅਰ ਮੈਡੀਕਲ ਅਫਸਰ ਦਿੜਬਾ ਅਤੇ ਈਟੀਓ ਦਿੜਬਾ (ਆਬਕਾਰੀ) ਕਮੇਟੀ ਦੇ ਮੈਂਬਰ ਹਨ। ਉਨ੍ਹਾਂ ਕਿਹਾ ਕਿ ਸਿਹਤ, ਆਬਕਾਰੀ ਵਿਭਾਗ, ਪੁਲਸ ਅਤੇ ਸਿਵਲ ਪ੍ਰਸ਼ਾਸਨ ’ਤੇ ਆਧਾਰਤ ਇਸ ਟੀਮ ਦੀ ਰਿਪੋਰਟ ਆਉਣ ਤੋਂ ਬਾਅਦ ਇਸ ਘਟਨਾ ਲਈ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।

ਇਸ ਤੋਂ ਇਲਾਵਾ ਪ੍ਰਸ਼ਾਸਨ ਵੱਲੋਂ ਪਿੰਡ ਗੁੱਜਰਾਂ ਵਿੱਚ ਘਰ-ਘਰ ਜਾ ਕੇ ਸਰਵੇ ਸ਼ੁਰੂ ਕੀਤਾ ਗਿਆ ਹੈ ਤਾਂ ਜੋ ਜੇਕਰ ਕਿਸੇ ਵਿਅਕਤੀ ਦੀ ਸਿਹਤ ਖ਼ਰਾਬ ਹੁੰਦੀ ਹੈ ਤਾਂ ਉਸ ਨੂੰ ਤੁਰੰਤ ਮੈਡੀਕਲ ਸਹੂਲਤ ਮੁਹੱਈਆ ਕਰਵਾਈ ਜਾ ਸਕੇ। ਐਸਐਸਪੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਮਾਮਲੇ ਦੀ ਸੂਚਨਾ ਮਿਲਦਿਆਂ ਹੀ ਪੁਲੀਸ ਟੀਮ ਪਿੰਡ ਪੁੱਜੀ ਅਤੇ ਕਥਿਤ ਦੋਸ਼ੀਆਂ ਖ਼ਿਲਾਫ਼ ਧਾਰਾ 302 ਤਹਿਤ ਕਤਲ ਦਾ ਕੇਸ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁੱਢਲੀ ਤਫ਼ਤੀਸ਼ ਦੌਰਾਨ ਸੁਖਵਿੰਦਰ ਸਿੰਘ ਸੁੱਖੀ ਅਤੇ ਮਨਪ੍ਰੀਤ ਸਿੰਘ ਮਨੀ ਜੋ ਕਿ ਇੱਕੋ ਪਿੰਡ ਦੇ ਵਸਨੀਕ ਹਨ, ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

Related post

ਪਤੰਜਲੀ ਦੀ ਸੋਨਪਾਪੜੀ ਕੁਆਲਿਟੀ ਟੈੱਸਟ ‘ਚ ਫੇਲ, 3 ਨੂੰ ਹੋਈ ਜੇਲ੍ਹ

ਪਤੰਜਲੀ ਦੀ ਸੋਨਪਾਪੜੀ ਕੁਆਲਿਟੀ ਟੈੱਸਟ ‘ਚ ਫੇਲ, 3 ਨੂੰ…

ਨਵੀਂ ਦਿੱਲੀ, 19 ਮਈ, ਪਰਦੀਪ ਸਿੰਘ: ਰਾਮਦੇਵ ਦੀ ਕੰਪਨੀ ਪਤੰਜਲੀ ਦੀਆਂ ਮੁਸੀਬਤਾਂ ਘੱਟ ਹੋਣ ਦੇ ਨਾਮ ਨਹੀਂ ਲੈ ਰਹੀਆਂ ਹਨ। ਗੁੰਮਰਾਹਕੁੰਨ…
ਸ਼ੂਗਰ ਤੋਂ ਬਚਣ ਲਈ ਅਪਣਾਓ ਇਹ ਟਿੱਪਸ

ਸ਼ੂਗਰ ਤੋਂ ਬਚਣ ਲਈ ਅਪਣਾਓ ਇਹ ਟਿੱਪਸ

ਚੰਡੀਗੜ੍ਹ, 1 ਮਈ, ਪਰਦੀਪ ਸਿੰਘ: ਮਨੁੱਖ ਅਜੋਕੇ ਦੌਰ ਵਿੱਚ ਆਪਣੀ ਸਿਹਤ ਦਾ ਧਿਆਨ ਨਹੀਂ ਰੱਖਦਾ ਜਿਸ ਕਰਕੇ ਸਰੀਰ ਵਿੱਚ ਕਈ ਤਰ੍ਹਾਂ…
Patanjali Misleading Ad Case:  ‘ਗ਼ਲਤੀ ਫਿਰ ਕਦੇ ਨਹੀਂ ਹੋਵੇਗੀ’, ਸੁਪਰੀਮ ਕੋਰਟ ਦੀ ਫਟਕਾਰ ਤੋਂ ਬਾਅਦ ਰਾਮਦੇਵ ਤੇ ਬਾਲਕ੍ਰਿਸ਼ਨ ਨੇ ਫਿਰ ਮੰਗੀ ਮਾਫੀ

Patanjali Misleading Ad Case:  ‘ਗ਼ਲਤੀ ਫਿਰ ਕਦੇ ਨਹੀਂ ਹੋਵੇਗੀ’,…

ਨਵੀਂ ਦਿੱਲੀ (24 ਅਪ੍ਰੈਲ), ਰਜਨੀਸ਼ ਕੌਰ : Patanjali Misleading Ad Case: ਸੁਪਰੀਮ ਕੋਰਟ ਦੀ ਫਟਕਾਰ ਤੋਂ ਬਾਅਦ, ਯੋਗ ਗੁਰੂ ਰਾਮਦੇਵ (yoga guru…