ਸੀਐਮ ਮਾਨ ਦੀ ਸਾਰੀਆਂ ਪਾਰਟੀਆਂ ਨੂੰ ਅਪੀਲ
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਅਣਮਿੱਥੇ ਸਮੇਂ ਦੇ ਲਈ ਮੁਲਤਵੀ ਕਰ ਦਿੱਤਾ ਗਿਆ। ਇਸ ਸੈਸ਼ਨ ਦੌਰਾਨ ਪੰਜਾਬ ਸਰਕਾਰ ਵੱਲੋਂ ਰਾਜ ਚੋਣ ਕਮਿਸ਼ਨ ਸੋਧ ਬਿਲ 2024 ਪਾਸ ਕੀਤਾ ਗਿਆ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਈ ਅਹਿਮ ਮੁੱਦਿਆਂ ’ਤੇ ਚਰਚਾ ਕੀਤੀ ਅਤੇ ਪੀਐਮ ਮੋਦੀ ਵੱਲੋਂ ਵਰਚੂਅਲ ਤਰੀਕੇ ਨਾਲ ਕੀਤੇ ਜਾ ਰਹੇ ਉਦਘਾਟਨਾਂ […]
By : Makhan Shah
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਅਣਮਿੱਥੇ ਸਮੇਂ ਦੇ ਲਈ ਮੁਲਤਵੀ ਕਰ ਦਿੱਤਾ ਗਿਆ। ਇਸ ਸੈਸ਼ਨ ਦੌਰਾਨ ਪੰਜਾਬ ਸਰਕਾਰ ਵੱਲੋਂ ਰਾਜ ਚੋਣ ਕਮਿਸ਼ਨ ਸੋਧ ਬਿਲ 2024 ਪਾਸ ਕੀਤਾ ਗਿਆ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਈ ਅਹਿਮ ਮੁੱਦਿਆਂ ’ਤੇ ਚਰਚਾ ਕੀਤੀ ਅਤੇ ਪੀਐਮ ਮੋਦੀ ਵੱਲੋਂ ਵਰਚੂਅਲ ਤਰੀਕੇ ਨਾਲ ਕੀਤੇ ਜਾ ਰਹੇ ਉਦਘਾਟਨਾਂ ’ਤੇ ਸਵਾਲ ਖੜ੍ਹੇ ਕੀਤੇ।
ਵਿਧਾਨ ਸਭਾ ਸੈਸ਼ਨ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ’ਤੇ ਤਿੱਖੇ ਨਿਸ਼ਾਨੇ ਸਾਧੇ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਰਚੂਅਲ ਉਦਘਾਟਨਾਂ ’ਤੇ ਸਵਾਲ ਖੜ੍ਹੇ ਕਰਦਿਆਂ ਆਖਿਆ ਕਿ ਉਨ੍ਹਾਂ ਨੂੰ ਅੱਜ ਹੀ ਟੀਵੀ ਤੋਂ ਪਤਾ ਚੱਲਿਆ ਕਿ ਪੰਜਾਬ ਦੇ ਸ਼ੰਭੂ ਤੋਂ ਸਾਹਨੇਵਾਲ ਲੁਧਿਆਣਾ ਤੱਕ 7 ਰੇਲਵੇ ਸਟੇਸ਼ਨਾਂ ਨੂੰ ਅਪਗ੍ਰੇਡ ਕੀਤਾ ਜਾ ਰਿਹਾ ਏ। ਉਨ੍ਹਾਂ ਆਖਿਆ ਕਿ ਕੇਂਦਰ ਵੱਲੋਂ ਪੰਜਾਬ ਨੂੰ ਕੋਈ ਜਾਣਕਾਰੀ ਨਹੀਂ ਦਿੱਤੀ ਜਾ ਰਹੀ ਐ, ਜਦਕਿ ਇਨ੍ਹਾਂ ਸਟੇਸ਼ਨਾਂ ਨੂੰ ਜਾ ਰਹੀਆਂ ਸੜਕਾਂ ਤਾਂ ਪੰਜਾਬ ਸਰਕਾਰ ਹੀ ਬਣਾਉਂਦੀ ਐ।
ਇਸ ਤੋਂ ਇਲਾਵਾ ਮੁੱਖ ਮੰਤਰੀ ਭਗਵੰਤ ਮਾਨ ਨੇ ਆਉਣ ਵਾਲੀਆਂ ਲੋਕ ਸਭਾ ਚੋਣਾਂ ’ਤੇ ਵੀ ਗੱਲਬਾਤ ਕੀਤੀ। ਉਨ੍ਹਾਂ ਆਖਿਆ ਕਿ ਉਨ੍ਹਾਂ ਚੋਣਾਂ ਦੌਰਾਨ ਇਕ ਦੂਜੇ ’ਤੇ ਨਿੱਜੀ ਹਮਲੇ ਠੀਕ ਨਹੀਂ। ਉਨ੍ਹਾਂ ਆਖਿਆ ਕਿ ਚੋਣਾਂ ਦੌਰਾਨ ਸਿਰਫ਼ ਵਿਕਾਸ ਦੇ ਮੁੱਦਿਆਂ ’ਤੇ ਚਰਚਾ ਹੋਣੀ ਚਾਹੀਦੀ ਐ। ਉਨ੍ਹਾਂ ਆਖਿਆ ਕਿ ਉਹ ਆਪਣੀ ਪਾਰਟੀ ਦੇ ਆਗੂਆਂ ਨੂੰ ਵੀ ਕਹਿਣਗੇ ਕਿ ਕਿਸੇ ’ਤੇ ਨਿੱਜੀ ਹਮਲੇ ਨਾ ਕੀਤੇ ਜਾਣ।
ਦੱਸ ਦਈਏ ਕਿ ਇਸ ਬਜਟ ਸੈਸ਼ਨ ਦੌਰਾਨ ਸਦਨ ਵਿਚ ਇਸ ਵਾਰ ਕਾਫ਼ੀ ਗਰਮਾ ਗਰਮੀ ਦੇਖਣ ਨੂੰ ਮਿਲੀ, ਜਿਸ ਦੌਰਾਨ ਪ੍ਰਤਾਪ ਬਾਜਵਾ ਅਤੇ ਸੀਐਮ ਮਾਨ ਵਿਚਾਲੇ ਤਿੱਖੀ ਬਹਿਸ ਵੀ ਹੋ ਗਈ ਸੀ ਪਰ ਸੈਸ਼ਨ ਦੇ ਆਖ਼ਰੀ ਦਿਨ ਮਾਹੌਲ ਕਾਫ਼ੀ ਸ਼ਾਂਤੀਪੂਰਨ ਰਿਹਾ।