BSF 'ਚ ਗੁਰੱਪ B ਤੇ C ਅਸਾਮੀਆਂ ਲਈ ਮੰਗੀਆਂ ਅਰਜ਼ੀਆਂ, ਇਸ ਡਾਇਰੈਕਟ ਲਿੰਕ ਰਾਹੀਂ ਕਰੋ ਅਪਲਾਈ
ਨਵੀਂ ਦਿੱਲੀ, 19 ਮਈ, ਪਰਦੀਪ ਸਿੰਘ : ਸੀਮਾ ਸੁਰੱਖਿਆ ਬਲ ਨੇ ਗਰੁੱਪ ਬੀ ਤੇ ਗਰੁੱਪ ਸੀ ਅਧੀਨ ਵੱਖ-ਵੱਖ ਅਹੁਦਿਆਂ 'ਤੇ ਭਰਤੀ ਲਈ ਅਰਜ਼ੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਕੋਈ ਵੀ ਉਮੀਦਵਾਰ ਜੋ ਬੀਐਸਐਫ 'ਚ ਸ਼ਾਮਲ ਹੋਣਾ ਚਾਹੁੰਦਾ ਹੈ, ਆਨਲਾਈਨ ਮਾਧਿਅਮ ਰਾਹੀਂ ਇਸ ਭਰਤੀ ਲਈ ਅਪਲਾਈ ਕਰ ਸਕਦਾ ਹੈ। ਅਰਜ਼ੀ ਫਾਰਮ ਭਰਨ ਦੀ ਆਖ਼ਰੀ ਮਿਤੀ 17 […]
By : Editor Editor
ਨਵੀਂ ਦਿੱਲੀ, 19 ਮਈ, ਪਰਦੀਪ ਸਿੰਘ : ਸੀਮਾ ਸੁਰੱਖਿਆ ਬਲ ਨੇ ਗਰੁੱਪ ਬੀ ਤੇ ਗਰੁੱਪ ਸੀ ਅਧੀਨ ਵੱਖ-ਵੱਖ ਅਹੁਦਿਆਂ 'ਤੇ ਭਰਤੀ ਲਈ ਅਰਜ਼ੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਕੋਈ ਵੀ ਉਮੀਦਵਾਰ ਜੋ ਬੀਐਸਐਫ 'ਚ ਸ਼ਾਮਲ ਹੋਣਾ ਚਾਹੁੰਦਾ ਹੈ, ਆਨਲਾਈਨ ਮਾਧਿਅਮ ਰਾਹੀਂ ਇਸ ਭਰਤੀ ਲਈ ਅਪਲਾਈ ਕਰ ਸਕਦਾ ਹੈ। ਅਰਜ਼ੀ ਫਾਰਮ ਭਰਨ ਦੀ ਆਖ਼ਰੀ ਮਿਤੀ 17 ਜੂਨ, 2024 ਰੱਖੀ ਗਈ ਹੈ। ਇਸ ਭਰਤੀ ਰਾਹੀਂ ਕੁੱਲ 141 ਖਾਲੀ ਅਸਾਮੀਆਂ 'ਤੇ ਨਿਯੁਕਤੀਆਂ ਕੀਤੀਆਂ ਜਾਣਗੀਆਂ। ਇਸ ਵਿੱਚੋਂ ਗਰੁੱਪ ਬੀ ਤਹਿਤ 14 ਅਸਾਮੀਆਂ ਐਸਆਈ (ਸਟਾਫ਼ ਨਰਸ), 3 ਅਸਾਮੀਆਂ ਐਸਆਈ (ਵ੍ਹੀਕਲ ਮਕੈਨਿਕ), 2 ਅਸਾਮੀਆਂ ਇੰਸਪੈਕਟਰ (ਲਾਇਬ੍ਰੇਰੀਅਨ) ਲਈ ਰਾਖਵੀਆਂ ਹਨ। ਇਸ ਤੋਂ ਇਲਾਵਾ ਗਰੁੱਪ ਸੀ ਅਧੀਨ ਪੈਰਾ ਮੈਡੀਕਲ ਸਟਾਫ਼ ਲਈ 75 ਅਸਾਮੀਆਂ, ਐਸਐਮਟੀ ਵਰਕਸ਼ਾਪ ਲਈ 34 ਅਸਾਮੀਆਂ, ਵੈਟਰਨਰੀ ਸਟਾਫ਼ ਲਈ 3 ਅਸਾਮੀਆਂ ਰਾਖਵੀਆਂ ਹਨ। ਭਰਤੀ ਨਾਲ ਸਬੰਧਤ ਵਿਸਤ੍ਰਿਤ ਵੇਰਵਿਆਂ ਲਈ ਉਮੀਦਵਾਰ ਅਧਿਕਾਰਤ ਨੋਟੀਫਿਕੇਸ਼ਨ ਦੇਖ ਸਕਦੇ ਹਨ।
ਐਪਲੀਕੇਸ਼ਨ ਫਾਰਮ BSF ਦੀ ਅਧਿਕਾਰਤ ਵੈੱਬਸਾਈਟ rectt.bsf.gov.in 'ਤੇ ਜਾ ਕੇ ਭਰਿਆ ਜਾ ਸਕਦਾ ਹੈ। ਇਸ ਦੇ ਨਾਲ ਹੀ ਤੁਹਾਡੀ ਸਹੂਲਤ ਲਈ ਇਸ ਪੇਜ 'ਤੇ ਐਪਲੀਕੇਸ਼ਨ ਦਾ ਡਾਇਰੈਕਟ ਲਿੰਕ ਵੀ ਦਿੱਤਾ ਗਿਆ ਹੈ।
ਕਿਵੇਂ ਕਰੀਏ ਅਪਲਾਈ
ਇਸ ਭਰਤੀ ਫਾਰਮ ਨੂੰ ਭਰਨ ਲਈ ਤੁਹਾਨੂੰ ਪਹਿਲਾਂ ਅਧਿਕਾਰਤ ਵੈੱਬਸਾਈਟ rectt.bsf.gov.in 'ਤੇ ਜਾਣਾ ਪਵੇਗਾ।
ਵੈੱਬਸਾਈਟ ਦੇ ਹੋਮ ਪੇਜ 'ਤੇ ਜਿਸ ਪੋਸਟ/ਡਿਪਾਰਟਮੈਂਟ ਲਈ ਤੁਸੀਂ ਅਪਲਾਈ ਕਰਨਾ ਚਾਹੁੰਦੇ ਹੋ, ਉਸ ਦੇ ਅੱਗੇ Apply Here ਲਿੰਕ 'ਤੇ ਕਲਿੱਕ ਕਰੋ।
ਇਸ ਤੋਂ ਬਾਅਦ ਤੁਹਾਨੂੰ ਹੋਰ ਸਾਰੀ ਜਾਣਕਾਰੀ ਭਰ ਕੇ ਅਰਜ਼ੀ ਦੀ ਪ੍ਰਕਿਰਿਆ ਪੂਰੀ ਕਰਨੀ ਪਵੇਗੀ।
ਅਖੀਰ 'ਚ ਉਮੀਦਵਾਰਾਂ ਨੂੰ ਪੂਰੀ ਤਰ੍ਹਾਂ ਭਰੇ ਫਾਰਮ ਦਾ ਪ੍ਰਿੰਟਆਊਟ ਲੈਣਾ ਚਾਹੀਦਾ ਹੈ ਤੇ ਇਸਨੂੰ ਭਵਿੱਖ ਵਿੱਚ ਸੰਦਰਭ ਲਈ ਸੁਰੱਖਿਅਤ ਰੱਖਣਾ ਚਾਹੀਦਾ ਹੈ।ਹੁਣ ਤੁਹਾਨੂੰ ਪਹਿਲਾਂ ਨਿੱਜੀ ਵੇਰਵੇ ਭਰ ਕੇ ਰਜਿਸਟਰ ਕਰਨਾ ਹੋਵੇਗਾ।
ਇਹ ਵੀ ਪੜ੍ਹੋ:
ਬੈਂਗਲੁਰੂ ਦੇ ਕੈਂਪੇਗੌੜਾ ਅੰਤਰਰਾਸ਼ਟਰੀ ਹਵਾਈ ਅੱਡੇ (ਕੇਆਈਏ) 'ਤੇ ਸ਼ਨੀਵਾਰ ਨੂੰ ਇੱਕ ਵੱਡਾ ਹਾਦਸਾ ਟਲ ਗਿਆ। ਦਰਅਸਲ, ਕੋਚੀ ਜਾ ਰਹੀ ਏਅਰ ਇੰਡੀਆ ਐਕਸਪ੍ਰੈਸ ਫਲਾਈਟ ਦੇ ਇੰਜਣ ਨੂੰ ਉਡਾਣ ਭਰਦੇ ਹੀ ਅੱਗ ਲੱਗ ਗਈ। ਇੰਜਣ ਨੂੰ ਅੱਗ ਲੱਗਣ ਦੀ ਘਟਨਾ ਨੂੰ ਦੇਖ ਕੇ ਜਹਾਜ਼ ਦੇ ਮੁਸਾਫਰਾਂ 'ਚ ਦਹਿਸ਼ਤ ਫੈਲ ਗਈ। ਦੱਸ ਦੇਈਏ ਕਿ ਇਸ ਜਹਾਜ਼ ਵਿੱਚ 179 ਯਾਤਰੀ ਸਵਾਰ ਸਨ। ਇਸ ਤੋਂ ਬਾਅਦ ਜਹਾਜ਼ ਨੂੰ ਕਾਹਲੀ ਨਾਲ ਕੇਆਈਏ ਹਵਾਈ ਅੱਡੇ 'ਤੇ ਵਾਪਸ ਲੈਂਡ ਕਰਨਾ ਪਿਆ। ਦੱਸ ਦਈਏ ਕਿ ਜਹਾਜ਼ ਦੇ ਇੰਜਣ 'ਚ ਅੱਗ ਲੱਗਣ ਤੋਂ ਬਾਅਦ ਬੈਂਗਲੁਰੂ ਏਅਰਪੋਰਟ 'ਤੇ ਪੂਰੇ ਪੱਧਰ 'ਤੇ ਐਮਰਜੈਂਸੀ ਘੋਸ਼ਿਤ ਕਰ ਦਿੱਤੀ ਗਈ ਸੀ। ਹਵਾਈ ਅੱਡੇ 'ਤੇ ਐਮਰਜੈਂਸੀ ਦਾ ਐਲਾਨ ਹੋਣ ਤੋਂ ਬਾਅਦ ਹੀ ਲੋਕਾਂ 'ਚ ਹਫੜਾ-ਦਫੜੀ ਮੱਚ ਗਈ।
ਬੈਂਗਲੁਰੂ ਇੰਟਰਨੈਸ਼ਨਲ ਏਅਰਪੋਰਟ ਲਿਮਿਟੇਡ (BIAL) ਕੇਮਪੇਗੌੜਾ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਪ੍ਰਬੰਧਨ ਕਰਦੀ ਹੈ। ਤੁਹਾਨੂੰ ਦੱਸ ਦੇਈਏ ਕਿ ਕੇਆਈਏ ਦੇਸ਼ ਦਾ ਤੀਜਾ ਸਭ ਤੋਂ ਵਿਅਸਤ ਹਵਾਈ ਅੱਡਾ ਹੈ। ਇਸ ਸਬੰਧੀ BIAL ਨੇ ਆਪਣੇ ਬਿਆਨ 'ਚ ਕਿਹਾ ਕਿ ਫਲਾਈਟ IX 1132 ਜਹਾਜ਼ ਦੇ ਇੰਜਣ 'ਚ ਅੱਗ ਲੱਗਣ ਤੋਂ ਬਾਅਦ ਰਾਤ 11.12 'ਤੇ ਹਵਾਈ ਅੱਡੇ 'ਤੇ ਐਮਰਜੈਂਸੀ ਲੈਂਡਿੰਗ ਕਰਵਾਈ ਗਈ। ਇਸ ਤੋਂ ਬਾਅਦ ਹਵਾਈ ਅੱਡੇ 'ਤੇ ਪੂਰੇ ਪੱਧਰ 'ਤੇ ਐਮਰਜੈਂਸੀ ਘੋਸ਼ਿਤ ਕਰ ਦਿੱਤੀ ਗਈ ਹੈ। ਹਾਲਾਂਕਿ ਜਹਾਜ਼ ਦੇ ਹਵਾਈ ਅੱਡੇ 'ਤੇ ਉਤਰਦੇ ਹੀ ਅੱਗ 'ਤੇ ਕਾਬੂ ਪਾ ਲਿਆ ਗਿਆ। ਜਹਾਜ਼ 'ਚ ਸਵਾਰ ਸਾਰੇ 179 ਯਾਤਰੀਆਂ ਅਤੇ ਚਾਲਕ ਦਲ ਦੇ ਸਾਰੇ 6 ਮੈਂਬਰਾਂ ਨੂੰ ਜਹਾਜ਼ 'ਚੋਂ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ।
ਜਹਾਜ਼ ਦੇ ਇੰਜਣ ਨੂੰ ਅੱਗ
ਏਅਰ ਇੰਡੀਆ ਐਕਸਪ੍ਰੈਸ ਵੱਲੋਂ ਜਹਾਜ਼ ਦੇ ਇੰਜਣ ਵਿੱਚ ਅੱਗ ਲੱਗਣ ਦੀ ਘਟਨਾ ਨੂੰ ਲੈ ਕੇ ਇੱਕ ਬਿਆਨ ਜਾਰੀ ਕੀਤਾ ਗਿਆ ਹੈ। ਏਅਰ ਇੰਡੀਆ ਐਕਸਪ੍ਰੈਸ ਨੇ ਆਪਣੇ ਬਿਆਨ ਵਿੱਚ ਕਿਹਾ ਕਿ ਜਹਾਜ਼ ਦੇ ਸੱਜੇ ਇੰਜਣ ਵਿੱਚ ਅੱਗ ਲੱਗ ਗਈ। ਸ਼ੱਕੀ ਅੱਗ ਦੀਆਂ ਲਪਟਾਂ ਕਾਰਨ ਜਹਾਜ਼ ਨੂੰ ਵਾਪਸ ਬੈਂਗਲੁਰੂ 'ਚ ਉਤਾਰਨ ਦਾ ਫੈਸਲਾ ਕੀਤਾ ਗਿਆ।