Begin typing your search above and press return to search.

8 ਸਤੰਬਰ ਨੂੰ 710 ਨਵੇਂ ਪਟਵਾਰੀਆਂ ਨੂੰ ਦਿੱਤੇ ਜਾਣਗੇ ਨਿਯੁਕਤੀ ਪੱਤਰ : ਭਗਵੰਤ ਮਾਨ

ਜਲੰਧਰ, 6 ਸਤੰਬਰ, ਹ.ਬ. : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਟਵਾਰੀਆਂ-ਕਾਨੂੰਨਗੋਆਂ ਵਿਚਾਲੇ ਚੱਲ ਰਿਹਾ ਵਿਵਾਦ ਅਜੇ ਰੁਕਿਆ ਨਹੀਂ ਹੈ ਪਰ ਇਸ ਵਿਵਾਦ ਨੇ ਬੇਰੋਜ਼ਗਾਰਾਂ ਲਈ ਨੌਕਰੀਆਂ ਦਾ ਰਾਹ ਜ਼ਰੂਰ ਖੋਲ੍ਹ ਦਿੱਤੇ ਹਨ।। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਕਿ ਉਹ ਸਾਰਿਆਂ ਨਾਲ ਇੱਕ ਖੁਸ਼ਖਬਰੀ ਸਾਂਝੀ ਕਰਨ ਜਾ ਰਹੇ ਹਨ ਕਿ ਉਹ […]

8 ਸਤੰਬਰ ਨੂੰ 710 ਨਵੇਂ ਪਟਵਾਰੀਆਂ ਨੂੰ ਦਿੱਤੇ ਜਾਣਗੇ ਨਿਯੁਕਤੀ ਪੱਤਰ : ਭਗਵੰਤ ਮਾਨ

Editor (BS)By : Editor (BS)

  |  6 Sep 2023 5:04 AM GMT

  • whatsapp
  • Telegram
  • koo


ਜਲੰਧਰ, 6 ਸਤੰਬਰ, ਹ.ਬ. : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਟਵਾਰੀਆਂ-ਕਾਨੂੰਨਗੋਆਂ ਵਿਚਾਲੇ ਚੱਲ ਰਿਹਾ ਵਿਵਾਦ ਅਜੇ ਰੁਕਿਆ ਨਹੀਂ ਹੈ ਪਰ ਇਸ ਵਿਵਾਦ ਨੇ ਬੇਰੋਜ਼ਗਾਰਾਂ ਲਈ ਨੌਕਰੀਆਂ ਦਾ ਰਾਹ ਜ਼ਰੂਰ ਖੋਲ੍ਹ ਦਿੱਤੇ ਹਨ।। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਕਿ ਉਹ ਸਾਰਿਆਂ ਨਾਲ ਇੱਕ ਖੁਸ਼ਖਬਰੀ ਸਾਂਝੀ ਕਰਨ ਜਾ ਰਹੇ ਹਨ ਕਿ ਉਹ 8 ਸਤੰਬਰ ਨੂੰ ਟੈਸਟ ਪਾਸ ਕਰਨ ਵਾਲੇ 710 ਪਟਵਾਰੀਆਂ ਨੂੰ ਨਿਯੁਕਤੀ ਪੱਤਰ ਦੇਣ ਜਾ ਰਹੇ ਹਨ।

ਉਨ੍ਹਾਂ ਆਪਣੇ ਟਵੀਟ ਵਿੱਚ ਇਹ ਵੀ ਲਿਖਿਆ ਹੈ ਕਿ ਨਿਯੁਕਤੀ ਪੱਤਰ ਸੌਂਪਣ ਲਈ ਸਮਾਗਮ ਕਰਵਾਇਆ ਜਾ ਰਿਹਾ ਹੈ। ਭਗਵੰਤ ਮਾਨ ਨੇ ਆਪਣੇ ਟਵੀਟ ਵਿੱਚ ਲਿਖਿਆ ਹੈ ਕਿ ਪਟਵਾਰੀਆਂ ਦੀ ਨਵੀਂ ਭਰਤੀ ਦਾ ਇਸ਼ਤਿਹਾਰ ਵੀ ਜਲਦੀ ਹੀ ਜਾਰੀ ਕੀਤਾ ਜਾ ਰਿਹਾ ਹੈ। ਆਪਣੇ ਟਵੀਟ ਵਿੱਚ ਵੀ ਉਨ੍ਹਾਂ ਨੇ ਪਟਵਾਰੀਆਂ ’ਤੇ ਤੰਜ ਕੱਸਿਆ ਅਤੇ ਲਿਖਿਆ ਕਿ ਉਮੀਦ ਹੈ ਕਿ ਨਵੇਂ ਹੱਥਾਂ ਵਿੱਚ ਨਵੀਂ ਕਲਮ ਸੌਂਪੀ ਜਾਵੇਗੀ, ਉਹ ਭ੍ਰਿਸ਼ਟਾਚਾਰ ਮੁਕਤ ਸਮਾਜ ਦੀ ਸਿਰਜਣਾ ਕਰਨਗੇ। ਲੋਕਾਂ ਨੂੰ ਪ੍ਰੇਸ਼ਾਨ ਨਹੀਂ ਹੋਣ ਦਿੱਤਾ ਜਾਵੇਗਾ।

ਸਰਕਾਰ ਵੱਲੋਂ ਪਟਵਾਰੀਆਂ ਦੀ ਕਲਮ ਛੋੜ ਹੜਤਾਲ ਖਤਮ ਕਰਨ ਲਈ ਸੂਬੇ ਵਿੱਚ ਐਸਮਾ ਐਕਟ ਲਾਗੂ ਕੀਤਾ ਤਾਂ ਪਟਵਾਰੀਆਂ ਨੇ ਆਪਣੇ ਸਰਕਲ ਵਿੱਚ ਹੀ ਕੰਮ ਕਰਨ ਦਾ ਐਲਾਨ ਕਰ ਦਿੱਤਾ। ਸਰਕਾਰ ’ਤੇ ਦਬਾਅ ਬਣਾਉਣ ਲਈ ਪਟਵਾਰੀਆਂ ਨੇ ਆਪਣੇ ਕੋਲ ਵਾਧੂ ਸਰਕਲਾਂ ਦਾ ਕੰਮ ਛੱਡ ਦਿੱਤਾ।

Next Story
ਤਾਜ਼ਾ ਖਬਰਾਂ
Share it