ਰਾਜੌਰੀ 'ਚ ਫ਼ੌਜ ਦਾ ਮੇਜਰ ਸ਼ਹੀਦ, 2 ਤੋਂ 3 ਅੱਤਵਾਦੀਆਂ ਦੇ ਲੁਕੇ ਹੋਣ ਦੀ ਖ਼ਬਰ
ਜੰਮੂ-ਕਸ਼ਮੀਰ : Rajouri Encounter: ਜੰਮੂ ਦੇ ਰਾਜੌਰੀ ਵਿੱਚ ਅੱਤਵਾਦੀਆਂ ਨਾਲ ਹੋਏ ਮੁਕਾਬਲੇ ਵਿੱਚ ਭਾਰਤੀ ਫੌਜ ਦੇ ਇੱਕ ਮੇਜਰ ਦੇ ਸ਼ਹੀਦ ਹੋਣ ਦੀ ਖਬਰ ਹੈ। ਸੂਤਰਾਂ ਮੁਤਾਬਕ ਫੌਜ ਦੇ ਦੋ ਜਵਾਨ ਵੀ ਸ਼ਹੀਦ ਹੋਏ ਹਨ। ਸੁਰੱਖਿਆ ਬਲਾਂ ਨੇ ਮੁਕਾਬਲੇ 'ਚ ਇਕ ਅੱਤਵਾਦੀ ਨੂੰ ਮਾਰ ਦਿੱਤਾ ਹੈ। ਜੰਗਲੀ ਇਲਾਕਾ ਹੋਣ ਕਾਰਨ ਸੁਰੱਖਿਆ ਬਲਾਂ ਨੂੰ ਕਾਫੀ ਮੁਸ਼ਕਿਲਾਂ ਦਾ […]
By : Editor (BS)
ਜੰਮੂ-ਕਸ਼ਮੀਰ : Rajouri Encounter: ਜੰਮੂ ਦੇ ਰਾਜੌਰੀ ਵਿੱਚ ਅੱਤਵਾਦੀਆਂ ਨਾਲ ਹੋਏ ਮੁਕਾਬਲੇ ਵਿੱਚ ਭਾਰਤੀ ਫੌਜ ਦੇ ਇੱਕ ਮੇਜਰ ਦੇ ਸ਼ਹੀਦ ਹੋਣ ਦੀ ਖਬਰ ਹੈ। ਸੂਤਰਾਂ ਮੁਤਾਬਕ ਫੌਜ ਦੇ ਦੋ ਜਵਾਨ ਵੀ ਸ਼ਹੀਦ ਹੋਏ ਹਨ। ਸੁਰੱਖਿਆ ਬਲਾਂ ਨੇ ਮੁਕਾਬਲੇ 'ਚ ਇਕ ਅੱਤਵਾਦੀ ਨੂੰ ਮਾਰ ਦਿੱਤਾ ਹੈ। ਜੰਗਲੀ ਇਲਾਕਾ ਹੋਣ ਕਾਰਨ ਸੁਰੱਖਿਆ ਬਲਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਦਰਅਸਲ, ਸੁਰੱਖਿਆ ਬਲਾਂ ਨੂੰ ਰਾਜੌਰੀ ਦੇ ਕਾਲਾਕੋਟ ਥਾਣੇ ਅਧੀਨ ਪੈਂਦੇ ਪਿੰਡ ਬਾਜੀ ਦੇ ਜੰਗਲਾਂ ਵਿੱਚ ਦੋ ਤੋਂ ਤਿੰਨ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲੀ ਸੀ। ਇਸ ਇਨਪੁਟ ਦੇ ਆਧਾਰ 'ਤੇ ਭਾਰਤੀ ਫੌਜ ਅਤੇ ਜੰਮੂ-ਕਸ਼ਮੀਰ ਪੁਲਿਸ ਦੇ ਸਪੈਸ਼ਲ ਆਪਰੇਸ਼ਨ ਗਰੁੱਪ ਨੇ ਵੱਡੇ ਪੱਧਰ 'ਤੇ ਤਲਾਸ਼ੀ ਮੁਹਿੰਮ ਚਲਾਈ। ਤਲਾਸ਼ੀ ਦੌਰਾਨ ਅੱਤਵਾਦੀਆਂ ਨੇ ਸੁਰੱਖਿਆ ਬਲਾਂ 'ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ, ਜਿਸ ਤੋਂ ਬਾਅਦ ਉਸ ਇਲਾਕੇ 'ਚ ਮੁੱਠਭੇੜ ਸ਼ੁਰੂ ਹੋ ਗਈ।
ਇਸ ਆਪਰੇਸ਼ਨ 'ਚ ਸੁਰੱਖਿਆ ਬਲ ਡਰੋਨ ਅਤੇ ਹੈਲੀਕਾਪਟਰਾਂ ਦੀ ਮਦਦ ਨਾਲ ਇਲਾਕੇ 'ਚ ਅੱਤਵਾਦੀਆਂ 'ਤੇ ਨਜ਼ਰ ਰੱਖ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਜੰਗਲੀ ਖੇਤਰ ਹੋਣ ਕਾਰਨ ਸੁਰੱਖਿਆ ਬਲਾਂ ਲਈ ਵੱਡੀ ਚੁਣੌਤੀ ਹੈ। ਦੋਵਾਂ ਪਾਸਿਆਂ ਤੋਂ ਗੋਲੀਬਾਰੀ ਹੋ ਰਹੀ ਹੈ। ਤਿੰਨ ਦਿਨ ਪਹਿਲਾਂ ਰਾਜੌਰੀ ਦੇ ਬੁਢਲ ਪਿੰਡ 'ਚ ਸੁਰੱਖਿਆ ਬਲਾਂ ਨੇ ਇਕ ਅੱਤਵਾਦੀ ਨੂੰ ਮਾਰ ਦਿੱਤਾ ਸੀ, ਜਿਸ ਤੋਂ ਬਾਅਦ ਲਗਾਤਾਰ ਤਲਾਸ਼ੀ ਮੁਹਿੰਮ ਜਾਰੀ ਹੈ।