ਪੰਜਾਬ ਦੌਰੇ 'ਤੇ ਅਰਵਿੰਦ ਕੇਜਰੀਵਾਲ
ਅੰਮ੍ਰਿਤਸਰ, 13 ਸਤਬੰਰ( ਸਵਾਤੀ ਗੌੜ) : ਪੰਜਾਬ ਦੀ ਸਿਆਸਤ ਲਈ ਅੱਜ ਵੱਡਾ ਦਿਨ ਹੈ । ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਪੰਜਾਬ ਫੇਰੀ ਤੇ ਹਨ । ਆਪਣੀ ਫੇਰੀ ਦੌਰਾਨ ਅਰਵਿੰਦਰ ਕੇਜਰੀਵਾਲ ਅੰਮ੍ਰਿਤਸਰ ਵਿੱਚ ਸਕੂਲ ਆੱਫ ਐਮੀਨੈਂਸ ਦਾ ਉਦਘਾਟਨ ਕਰਨਗੇ । ਇਸ ਮੌਕੇ ਉਹਨਾਂ ਨਾਲ ਪੰਜਾਬ ਦੇ ਮੁੱਖਮੰਤਰੀ ਭਗਵੰਤ ਮਾਨ ਵੀ ਮੌਜੂਦ ਰਹਿਣਗੇ । ਅਰਵਿੰਦ ਕੇਜਰੀਵਾਲ ਅੱਜ ਅੰਮ੍ਰਿਤਸਰ […]
By : Editor (BS)
ਅੰਮ੍ਰਿਤਸਰ, 13 ਸਤਬੰਰ( ਸਵਾਤੀ ਗੌੜ) : ਪੰਜਾਬ ਦੀ ਸਿਆਸਤ ਲਈ ਅੱਜ ਵੱਡਾ ਦਿਨ ਹੈ । ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਪੰਜਾਬ ਫੇਰੀ ਤੇ ਹਨ । ਆਪਣੀ ਫੇਰੀ ਦੌਰਾਨ ਅਰਵਿੰਦਰ ਕੇਜਰੀਵਾਲ ਅੰਮ੍ਰਿਤਸਰ ਵਿੱਚ ਸਕੂਲ ਆੱਫ ਐਮੀਨੈਂਸ ਦਾ ਉਦਘਾਟਨ ਕਰਨਗੇ । ਇਸ ਮੌਕੇ ਉਹਨਾਂ ਨਾਲ ਪੰਜਾਬ ਦੇ ਮੁੱਖਮੰਤਰੀ ਭਗਵੰਤ ਮਾਨ ਵੀ ਮੌਜੂਦ ਰਹਿਣਗੇ ।
ਅਰਵਿੰਦ ਕੇਜਰੀਵਾਲ ਅੱਜ ਅੰਮ੍ਰਿਤਸਰ ਵਿੱਚ ਰੈਲੀ ਦੇ ਜ਼ਰਿਏ ਲੋਕ ਸਭਾ ਚੋਣ ਦੇ ਪ੍ਰਚਾਰ ਦੀ ਸ਼ੁਰੂਆਤ ਕਰਨਗੇ । ਇਸ ਰੈਲੀ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਆਪ ਦੇ ਵਰਕਰ ਹਿੱਸਾ ਲੈ ਰਹੇ ਨੇ । ਪੰਜਾਬ ਆਉਣ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਨੇ ਸੋਸ਼ਲ ਮੀਡੀਆ 'ਤੇ ਪੋਸਟ ਵੀ ਸਾਂਝੀ ਕੀਤੀ ਤੇ ਲਿਖਿਆ ।
ਅੱਜ ਤੋਂ ਤਿੰਨ ਦਿਨ ਤੱਕ ਮੈਂ ਪੰਜਾਬ ਦੌਰੇ ਤੇ ਰਹਾਂਗਾਂ, ਭਗਵੰਤ ਮਾਨ ਜੀ ਨੇ ਸਕੂਲ ਆੱਫ ਐਮੀਨੈਂਸ ਬਣਾਇਆ ਹੈ ਜਿਸ ਦਾ ਉਦਘਾਟਨ ਕਰਾਂਗੇ । ਹੁਣ ਪੰਜਾਬ ਦੇ ਗਰੀਬ ਲੋਕਾਂ ਨੂੰ ਵੀ ਚੰਗੀ ਸਿੱਖਿਆ ਮਿਲੇਗੀ । ਇੱਕ ਗਰੀਬ ਬੱਚੇ ਨੂੰ ਚੰਗੀ ਸਿੱਖਿਆ ਮਿਲੇ, ਉਸ ਵਿੱਚ ਅਸੀਂ ਭਾਗੀਦਾਰ ਹੋਈਏ । ਇਸ ਤੋਂ ਚੰਗੀ ਕੋਈ ਗੱਲ ਨਹੀਂ । ਹੁਣ ਇੱਕ ਇੱਕ ਕਰਕੇ ਪੰਜਾਬ ਦੇ ਸਾਰੇ ਸਕੂਲ ਸ਼ਾਨਦਾਰ ਬਣਨਗੇ।
ਉਧਰ ਆਪ ਦੇ ਪ੍ਰੋਗਰਾਮ ਨੂੰ ਲੈਕੇ ਜਨਤਾ ਨੂੰ ਕੋਈ ਪਰੇਸ਼ਾਨੀ ਨਾ ਹੋਵੇ,ਇਸ ਲਈ ਅੰਮ੍ਰਿਤਸਰ ਪੁਲਿਸ ਵੱਲੋਂ ਰੂਟ ਪਲਾਨ ਵੀ ਜਾਰੀ ਕੀਤਾ ਗਿਆ ਹੈ । ਰੈਲੀ ਰਣਜੀਤ ਐਵੀਨਿਊ ਦਹਿਸ਼ਹਰਾ ਗ੍ਰਾਊਂਡ ਵਿੱਚ ਆਯੋਜਿਤ ਕੀਤੀ ਜਾ ਰਹੀ ਹੈ ਜਿਥੇ ਪਾਰਕਿੰਗ ਨੂੰ ਲੈਕੇ ਵੀ ਪੁੱਖਤਾ ਪ੍ਰਬੰਧ ਕੀਤੇ ਗਏ ਨੇ ।