ਜਿਵੇਂ ਮੈਂ ਸਭ ਤੋਂ ਵੱਡਾ ਅੱਤਵਾਦੀ ਹਾਂ', ਅਰਵਿੰਦ ਕੇਜਰੀਵਾਲ ਦਾ ਕੇਂਦਰ ਸਰਕਾਰ ਖਿਲਾਫ ਗੁੱਸਾ
ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀਰਵਾਰ ਨੂੰ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਿਆ। ਕੇਜਰੀਵਾਲ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ 'ਤੇ ਵਰ੍ਹਦਿਆਂ ਦੋਸ਼ ਲਾਇਆ ਕਿ ਉਹ ਸਾਰੀਆਂ ਕੇਂਦਰੀ ਏਜੰਸੀਆਂ ਨੂੰ ਉਸ ਵਿਰੁੱਧ ਇਸ ਤਰ੍ਹਾਂ ਤਾਇਨਾਤ ਕਰ ਰਹੀ ਹੈ ਜਿਵੇਂ ਉਹ ਸਭ ਤੋਂ ਵੱਡਾ ਅੱਤਵਾਦੀ ਹੋਵੇ। ਆਮ ਆਦਮੀ ਪਾਰਟੀ ਦੇ ਨੇਤਾ ਕੇਜਰੀਵਾਲ […]
By : Editor (BS)
ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀਰਵਾਰ ਨੂੰ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਿਆ। ਕੇਜਰੀਵਾਲ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ 'ਤੇ ਵਰ੍ਹਦਿਆਂ ਦੋਸ਼ ਲਾਇਆ ਕਿ ਉਹ ਸਾਰੀਆਂ ਕੇਂਦਰੀ ਏਜੰਸੀਆਂ ਨੂੰ ਉਸ ਵਿਰੁੱਧ ਇਸ ਤਰ੍ਹਾਂ ਤਾਇਨਾਤ ਕਰ ਰਹੀ ਹੈ ਜਿਵੇਂ ਉਹ ਸਭ ਤੋਂ ਵੱਡਾ ਅੱਤਵਾਦੀ ਹੋਵੇ। ਆਮ ਆਦਮੀ ਪਾਰਟੀ ਦੇ ਨੇਤਾ ਕੇਜਰੀਵਾਲ ਨੇ ਦਿੱਲੀ ਦੇ ਦਵਾਰਕਾ ਵਿੱਚ ਇੱਕ ਸਕੂਲ ਦੀ ਇਮਾਰਤ ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਇਹ ਗੱਲ ਕਹੀ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਕੇਂਦਰ ਉਨ੍ਹਾਂ ਦੀ ਸਰਕਾਰ ਦੀਆਂ ਯੋਜਨਾਵਾਂ ਨੂੰ ਰੋਕਣ ਦੀ ਕੋਸ਼ਿਸ਼ ਕਰਦਾ ਹੈ।
ਮੁੱਖ ਮੰਤਰੀ ਨੇ ਕਿਹਾ, 'ਕੇਂਦਰ ਦਿੱਲੀ ਵਿੱਚ ਸਭ ਕੁਝ ਰੋਕਣ ਦੀ ਕੋਸ਼ਿਸ਼ ਕਰਦਾ ਹੈ। ਅਸੀਂ ਦਿੱਲੀ ਵਿੱਚ ਲੋਕਾਂ ਨੂੰ ਰਾਸ਼ਨ ਦੀ ਹੋਮ ਡਿਲੀਵਰੀ ਦੀ ਸੇਵਾ ਪ੍ਰਦਾਨ ਕਰਨਾ ਚਾਹੁੰਦੇ ਸੀ ਪਰ ਕੇਂਦਰ ਨੇ ਇਸ ਨੂੰ ਰੋਕ ਦਿੱਤਾ। ਪਰ ਪ੍ਰਮਾਤਮਾ ਦੀ ਕਿਰਪਾ ਨਾਲ ਅਸੀਂ ਪੰਜਾਬ ਵਿੱਚ ਸਰਕਾਰ ਬਣਾਈ ਹੈ। ਸ਼ਨੀਵਾਰ ਨੂੰ ਮੈਂ ਪੰਜਾਬ ਵਿੱਚ ਰਹਾਂਗਾ ਜਿੱਥੇ ਅਸੀਂ ਰਾਸ਼ਨ ਦੀ ਹੋਮ ਡਿਲੀਵਰੀ ਦੀ ਯੋਜਨਾ ਸ਼ੁਰੂ ਕਰਾਂਗੇ। ਤੁਸੀਂ ਅਖਬਾਰਾਂ ਵਿੱਚ ਪੜ੍ਹ ਰਹੇ ਹੋਵੋਗੇ ਕਿ ਕੇਜਰੀਵਾਲ ਨੂੰ ਈਡੀ ਤੋਂ ਨੋਟਿਸ, ਸੀਬੀਆਈ ਤੋਂ ਨੋਟਿਸ, ਦਿੱਲੀ ਪੁਲਿਸ ਤੋਂ ਨੋਟਿਸ ਮਿਲਿਆ ਹੈ। ਉਨ੍ਹਾਂ ਨੇ ਸਾਰੀਆਂ ਏਜੰਸੀਆਂ ਨੂੰ ਮੇਰੇ ਖਿਲਾਫ ਇਸ ਤਰ੍ਹਾਂ ਲਗਾਇਆ ਹੈ ਜਿਵੇਂ ਮੈਂ ਸਭ ਤੋਂ ਵੱਡਾ ਅੱਤਵਾਦੀ ਹਾਂ।
ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਨੂੰ ‘ਭ੍ਰਿਸ਼ਟ’ ਕਿਹਾ ਜਾ ਰਿਹਾ ਹੈ। ਦਿੱਲੀ ਸਰਕਾਰ ਦੁਆਰਾ ਚਲਾਏ ਜਾ ਰਹੇ ਹਸਪਤਾਲਾਂ ਵਿੱਚ ਮੁਫਤ ਬਿਜਲੀ ਅਤੇ ਮੁਫਤ ਇਲਾਜ ਦੀ ਸਹੂਲਤ ਦੇਣ 'ਤੇ ਜ਼ੋਰ ਦਿੰਦੇ ਹੋਏ ਕੇਜਰੀਵਾਲ ਨੇ ਕਿਹਾ, 'ਉਹ ਕਹਿੰਦੇ ਹਨ, ਮੈਂ ਚੋਰ ਹਾਂ। ਤੁਸੀਂ ਦੱਸੋ, ਬੱਚਿਆਂ ਨੂੰ ਮੁਫਤ ਸਿੱਖਿਆ ਦੇਣ ਵਾਲਾ ਚੋਰ ਹੈ ਜਾਂ ਸਰਕਾਰੀ ਸਕੂਲਾਂ ਨੂੰ ਬੰਦ ਕਰਨ ਵਾਲਾ?'
ਅਮਰੀਕਾ ’ਚ ਪੰਜਾਬੀ ਟਰੱਕ ਡਰਾਈਵਰ ਨਸ਼ਾ ਤਸਕਰੀ ਦੇ ਦੋਸ਼ ਹੇਠ ਗ੍ਰਿਫ਼ਤਾਰ
ਡੈਟਰਾਇਟ, 9 ਫਰਵਰੀ (ਵਿਸ਼ੇਸ਼ ਪ੍ਰਤੀਨਿਧ) : ਅਮਰੀਕਾ ਤੋਂ ਕੈਨੇਡਾ ਵੱਲ ਆ ਰਹੇ ਇਕ ਹੋਰ ਪੰਜਾਬੀ ਟਰੱਕ ਡਰਾਈਵਰ ਨੂੰ ਕੋਕੀਨ ਤਸਕਰੀ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਟਰੱਕ ਡਰਾਈਵਰ ਦੀ ਸ਼ਨਾਖਤ ਗਗਨਦੀਪ ਸਿੰਘ ਵਜੋਂ ਕੀਤੀ ਗਈ ਹੈ ਜਿਸ ਕੋਲੋਂ 87 ਲੱਖ ਡਾਲਰ ਮੁੱਲ ਦੀ ਕੋਕੀਨ ਬਰਾਮਦ ਹੋਣ ਦਾ ਦਾਅਵਾ ਕੀਤਾ ਗਿਆ ਹੈ। ਅਮਰੀਕਾ ਦੇ ਕਸਟਮਜ਼ ਅਤੇ ਬਾਰਡ ਪ੍ਰੋਟੈਕਸ਼ਨ ਅਫਸਰਾਂ ਵੱਲੋਂ ਡੈਟਰਾਇਟ ਵਿਖੇ ਅੰਬੈਸਡਰ ਬ੍ਰਿਜ ਵੱਲ ਜਾ ਰਹੇ ਇਕ ਟਰੱਕ ਨੂੰ ਰੋਕਿਆ ਜਿਸ ਨੂੰ ਇਕ ਭਾਰਤੀ ਨਾਗਰਿਕ ਚਲਾ ਰਿਹਾ ਸੀ।
ਗਗਨਦੀਪ ਸਿੰਘ ਵਜੋਂ ਹੋਈ ਡਰਾਈਵਰ ਦੀ ਸ਼ਨਾਖਤ
ਸੀ.ਟੀ.ਵੀ. ਦੀ ਰਿਪੋਰਟ ਮੁਤਾਬਕ ਅਫਸਰਾਂ ਵੱਲੋਂ ਇਸ਼ਾਰਾ ਕਰਨ ਦੇ ਬਾਵਜੂਦ ਟਰੱਕ ਡਰਾਈਵਰ ਟੋਲਜ਼ ਵੱਲ ਵਧਦਾ ਰਿਹਾ ਜਿਸ ਮਗਰੋਂ ਬਾਰਡਰ ਪ੍ਰੋਟੈਕਸ਼ਨ ਦਾ ਕੇ-9 ਦਸਤਾ ਹਰਕਤ ਵਿਚ ਆ ਗਿਆ ਅਤੇ ਟਰੱਕ ਨੂੰ ਰੋਕਿਆ ਗਿਆ। ਹੋਮਲੈਂਡ ਸਕਿਉਰਟੀ ਵਿਭਾਗ ਦੇ ਇਕ ਸਪੈਸ਼ਲ ਏਜੰਟ ਮੁਤਾਬਕ ਟਰੱਕ ਨੂੰ ਇਕ ਪਾਸੇ ਲਿਜਾਣ ਮਗਰੋਂ ਇਸ ਦੀ ਤਲਾਸ਼ੀ ਲਈ ਜਿਸ ਵਿਚੋਂ ਟੇਪ ਨਾਲ ਸੀਲ ਕੀਤੇ ਗੱਤੇ ਦੇ 13 ਡੱਬੇ ਮਿਲੇ। ਡੱਬਿਆਂ ਨੂੰ ਖੋਲ੍ਹਣ ’ਤੇ ਇਨ੍ਹਾਂ ਵਿਚੋਂ 290 ਕਿਲੋ ਸਫੈਦ ਪਾਊਡਰ ਨਿਕਲਿਆ ਜਿਸ ਦੇ ਟੈਸਟ ਦੌਰਾਨ ਕੋਕੀਨ ਹੋਣ ਦੀ ਤਸਦੀਕ ਹੋ ਗਈ। ਕੋਕੀਨ ਦੀ ਅੰਦਾਜ਼ਨ ਕੀਮਤ 87 ਲੱਖ ਡਾਲਰ ਬਣਦੀ ਹੈ ਅਤੇ ਸਪੈਸ਼ਲ ਏਜੰਟ ਜੈਫਰੀ ਰਿਚਰਡਸਨ ਵੱਲੋਂ ਦਾਇਰ ਸ਼ਿਕਾਇਤ ਵਿਚ ਦੱਸਿਆ ਗਿਆ ਹੈ ਕਿ ਟਰੱਕ ਦੇ ਕੈਬਿਨ ਵਿਚੋਂ ਮਿਲੀ ਟੇਪ ਅਤੇ ਕੈਂਚੀਆਂ, ਗੱਤੇ ਦੇ ਡੱਬਿਆਂ ’ਤੇ ਲੱਗੀ ਟੇਪ ਨਾਲ ਮੇਲ ਖਾ ਰਹੀਆਂ ਸਨ।