ਕੇਜਰੀਵਾਲ ਤੇ ਭਗਵੰਤ ਮਾਨ ਨੇ ਮਾਤਾ ਕੌਸ਼ੱਲਿਆ ਹਸਪਤਾਲ ਦੇ ਅਪਗ੍ਰੇਡੇਸ਼ਨ ਦਾ ਨੀਂਹ ਪੱਥਰ ਰੱਖਿਆ
ਪਟਿਆਲਾ, 2 ਅਕਤੂਬਰ, ਹ.ਬ. : ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੋਮਵਾਰ ਨੂੰ ਪਟਿਆਲਾ ਪਹੁੰਚੇ ਅਤੇ ਮਾਤਾ ਕੌਸ਼ੱਲਿਆ ਹਸਪਤਾਲ ਦੇ ਅਪਗ੍ਰੇਡੇਸ਼ਨ ਦਾ ਨੀਂਹ ਪੱਥਰ ਰੱਖਿਆ। ਪੰਜਾਬ ਦੇ 14 ਸਰਕਾਰੀ ਜ਼ਿਲ੍ਹਾ ਹਸਪਤਾਲਾਂ ਨੂੰ ਅਪਗ੍ਰੇਡ ਕਰਨ ਦਾ ਕੰਮ ਵੀ ਪਟਿਆਲਾ ਤੋਂ ਸ਼ੁਰੂ ਹੋਇਆ। 1906 […]
By : Hamdard Tv Admin
ਪਟਿਆਲਾ, 2 ਅਕਤੂਬਰ, ਹ.ਬ. : ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੋਮਵਾਰ ਨੂੰ ਪਟਿਆਲਾ ਪਹੁੰਚੇ ਅਤੇ ਮਾਤਾ ਕੌਸ਼ੱਲਿਆ ਹਸਪਤਾਲ ਦੇ ਅਪਗ੍ਰੇਡੇਸ਼ਨ ਦਾ ਨੀਂਹ ਪੱਥਰ ਰੱਖਿਆ। ਪੰਜਾਬ ਦੇ 14 ਸਰਕਾਰੀ ਜ਼ਿਲ੍ਹਾ ਹਸਪਤਾਲਾਂ ਨੂੰ ਅਪਗ੍ਰੇਡ ਕਰਨ ਦਾ ਕੰਮ ਵੀ ਪਟਿਆਲਾ ਤੋਂ ਸ਼ੁਰੂ ਹੋਇਆ।
1906 ਵਿੱਚ ਸਥਾਪਿਤ ਸਰਕਾਰੀ ਮਾਤਾ ਕੌਸ਼ੱਲਿਆ ਹਸਪਤਾਲ ਨੂੰ ਮਾਡਲ ਹਸਪਤਾਲ ਬਣਾਇਆ ਜਾਵੇਗਾ ਕਿਉਂਕਿ ਇੱਥੇ ਰੋਜ਼ਾਨਾ 1500 ਦੇ ਕਰੀਬ ਮਰੀਜ਼ਾਂ ਦੀ ਓ.ਪੀ.ਡੀ. ਹੈ। ਇਹ ਹਸਪਤਾਲ ਲਗਭਗ 20 ਲੱਖ ਦੀ ਆਬਾਦੀ ਨੂੰ ਮੈਡੀਕਲ ਸੇਵਾਵਾਂ ਪ੍ਰਦਾਨ ਕਰ ਰਿਹਾ ਹੈ। ਰਿਪੋਰਟਾਂ ਦੇ ਆਧਾਰ ’ਤੇ ਮਾਤਾ ਕੌਸ਼ੱਲਿਆ ਹਸਪਤਾਲ ਵਿੱਚ ਮੈਡੀਕਲ, ਆਰਕੀਟੈਕਟ, ਲੋਕ ਨਿਰਮਾਣ ਅਤੇ ਸਿਵਲ ਅਤੇ ਬਿਜਲੀ ਵਿੰਗ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗਾਂ ਵੱਲੋਂ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਸਮੱਸਿਆਵਾਂ ਦਾ ਵਿਸ਼ਲੇਸ਼ਣ ਕੀਤਾ ਜਾ ਰਿਹਾ ਹੈ।
ਰੈਲੀ ਤੋਂ ਪਹਿਲਾਂ ਸੀਐਮ ਮਾਨ ਨੇ ਟਵੀਟ ਕੀਤਾ, ਅੱਜ ਪੰਜਾਬ ਦੇ ਲੋਕਾਂ ਦੇ ਲਈ ਖ਼ਾਸ ਦਿਨ ਹੈ। ਅੱਜ ਤੋਂ ਅਸੀਂ ਅਪਣੀ ਸਿਹਤ ਕਰਾਂਤੀ ਵਾਲੀ ਗਰੰਟੀ ਨੂੰ ਅੱਗੇ ਵਧਾਉਂਦੇ ਹੋਏ 550 ਕਰੋੜ ਦੀ ਲਾਗਤ ਨਾਲ ਪੰਜਾਬ ਦੇ ਹਸਪਤਾਲਾਂ ਨੂੰ ਅਪਗ੍ਰੇਡ ਕਰਨ ਦੀ ਮੁਹਿੰਮ ਦੀ ਸ਼ੁਰੂਆਤ ਕਰ ਰਹੇ ਹਾਂ। ਜਿਸ ਦੀ ਸ਼ੁਰੂਆਤ ਮੈਂ ਅਤੇ ਸਾਡੇ ਕੌਮੀ ਕਨਵੀਨਰ ਮਾਣਯੋਗ ਅਰਵਿੰਦ ਕੇਜਰੀਵਾਲ ਕਰਨਗੇ। ਅਸੀਂ ਮੁੜ ਤੋਂ ਅਪਗ੍ਰੇਡੇਸ਼ਨ ਮਾਤਾ ਕੌਸ਼ਲਿਆ ਹਸਪਤਾਲ ਨੂੰ ਪੰਜਾਬ ਦੇ ਲੋਕਾਂ ਨੂੰ ਸਮਰਪਿਤ ਕਰਾਂਗੇ। ਭਗਵੰਤ ਮਾਨ ਨੇ ਟਵੀਟ ਦੇ ਨਾਲ ਹਸਪਤਾਲ ਦੀਆਂ ਕੁੱਝ ਤਸਵੀਰਾਂ ਵੀ ਸ਼ੇਅਰ ਕੀਤੀਆਂ ਹਨ।