ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਵੱਲੋਂ ਕਾਬੂ

ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਵੱਲੋਂ ਕਾਬੂ


ਚੰਡੀਗੜ੍ਹ, 21 ਫਰਵਰੀ , ਨਿਰਮਲ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਸੰਗਰੂਰ ਜ਼ਿਲ੍ਹੇ ਦੇ ਥਾਣਾ ਲੌਂਗੋਵਾਲ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਚਤਰ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਨੂੰ ਬਿੰਦਰ ਸਿੰਘ ਵਾਸੀ ਪਿੰਡ ਝਾੜੋਂ ਜ਼ਿਲ੍ਹਾ ਸੰਗਰੂਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਏ.ਐਸ.ਆਈ. ਉਸ ਦੇ ਰਿਸ਼ਤੇਦਾਰ ਰਣਜੀਤ ਸਿੰਘ ਵਾਸੀ ਪਿੰਡ ਝਾੜੋਂ, ਸੁਨਾਮ, ਜ਼ਿਲ੍ਹਾ ਸੰਗਰੂਰ ਨੂੰ ਥਾਣਾ ਲੌਂਗੋਵਾਲ ਵਿਖੇ ਪੁਲੀਸ ਕੇਸ ਵਿੱਚ ਨਾਮਜ਼ਦ ਕੀਤੇ ਜਾਣ ਉਪਰੰਤ ਉਸ ਕੋਲ਼ੋਂ 10,000 ਰੁਪਏ ਦੀ ਰਿਸ਼ਵਤ ਦੀ ਮੰਗ ਰਿਹਾ ਹੈ। ਸ਼ਿਕਾਇਤਕਰਤਾ ਨੇ ਅੱਗੇ ਕਿਹਾ ਕਿ ਉਕਤ ਛੋਟਾ ਥਾਣੇਦਾਰ ਰਣਜੀਤ ਸਿੰਘ ਦੇ ਘਰੋਂ ਇੱਕ ਗੱਡੀ (ਅਰਟਿਗਾ ਕਾਰ) ਵੀ ਚੁੱਕ ਕੇ ਲੈ ਗਿਆ ਹੈ ਜੋ ਉਸਦੀ ਪਤਨੀ ਦੇ ਨਾਮ ’ਤੇ ਰਜਿਸਟਰਡ ਹੈ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਮੁਲਜ਼ਮ ਏ.ਐਸ.ਆਈ. ਰਣਜੀਤ ਸਿੰਘ ਨੂੰ ਰਿਸ਼ਵਤ ਦੇਣ ਲਈ ਧਮਕੀਆਂ ਦੇ ਰਿਹਾ ਹੈ ਨਹੀਂ ਤਾਂ ਉਹ ਇਸ ਮਾਮਲੇ ਵਿੱਚ ਉਸਦੀ ਪਤਨੀ ਨੂੰ ਵੀ ਨਾਮਜ਼ਦ ਕਰ ਦੇਵੇਗਾ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਪਟਿਆਲਾ ਰੇਂਜ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਜਿਸ ਵਿੱਚ ਏ.ਐਸ.ਆਈ. ਚਤਰ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਬਿੰਦਰ ਸਿੰਘ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਸਬੰਧੀ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਰਵਾਈ ਜਾਰੀ ਹੈ।

ਪੁਲਿਸ ਨੇ ਫੜੀ 3 ਹਜ਼ਾਰ ਕਰੋੜ ਦੀ ਮਿਆਊਂ-ਮਿਆਊਂ

ਮੁੰਬਈ, 21 ਫਰਵਰੀ : ਪੁਲਿਸ ਨੂੰ ਇਕ ਵੱਡੇ ਅਪਰੇਸ਼ਨ ਤਹਿਤ ਕੀਤੀ ਗਈ ਛਾਪੇਮਾਰੀ ਦੌਰਾਨ 1700 ਕਿਲੋ ਮਿਆਊਂ-ਮਿਆਊਂ ਬਰਾਮਦ ਹੋਈ, ਜਿਸ ਦੀ ਕੀਮਤ 3 ਹਜ਼ਾਰ ਕਰੋੜ ਰੁਪਏ ਤੋਂ ਜ਼ਿਆਦਾ ਦੱਸੀ ਜਾ ਰਹੀ ਐ। ਮਿਆਊਂ ਮਿਆਊਂ ਬਾਰੇ ਸੁਣ ਕੇ ਜੇਕਰ ਤੁਸੀਂ ਇਹ ਸੋਚ ਰਹੇ ਹੋ ਕਿ ਅਸੀਂ ਬਿੱਲੀ ਜਾਂ ਬਿੱਲੀ ਦੀ ਆਵਾਜ਼ ਬਾਰੇ ਗੱਲ ਕਰ ਰਹੇ ਆਂ ਤਾਂ ਤੁਸੀਂ ਬਿਲਕੁਲ ਗ਼ਲਤ ਹੋ,, ਕਿਉਂਕਿ ਅਸੀਂ ਜਿਸ ਮਿਆਊਂ ਮਿਆਊਂ ਦੀ ਗੱਲ ਕਰ ਰਹੇ ਆਂ, ਉਹ ਇਕ ਪਾਬੰਦੀਸ਼ੁਦਾ ਖ਼ਤਰਨਾਕ ਡਰੱਗ ਐ, ਜੋ ਭਾਰਤ ਦੇ ਕਈ ਸ਼ਹਿਰਾਂ ਵਿਚ ਫੈਲਦੀ ਜਾ ਰਹੀ ਐ। ਸੋ ਆਓ ਤੁਹਾਨੂੰ ਦੱਸਦੇ ਆਂ ਕਿ ਕੀ ਐ ਮਿਆਊਂ ਮਿਆਊਂ ਡਰੱਗ ਅਤੇ ਕਿਉਂ ਪਿਆ ਇਸ ਦਾ ਇਹ ਨਾਮ

ਪੂਣੇ ਅਤੇ ਨਵੀਂ ਦਿੱਲੀ ਵਿਚ ਚਲਾਏ ਗਏ ਇਕ ਵੱਡੇ ਅਪਰੇਸ਼ਨ ਦੌਰਾਨ ਪੁਲਿਸ ਨੂੰ ਇਕ ਖ਼ਤਰਨਾਕ ਡਰੱਗ ਬਰਾਮਦ ਹੋਈ ਐ, ਜਿਸ ਨੂੰ ਮਿਆਊਂ ਮਿਆਊਂ ਕਿਹਾ ਜਾਂਦਾ ਏ। ਇਹ ਕਾਫ਼ੀ ਮਹਿੰਗੀ ਅਤੇ ਖ਼ਤਰਨਾਕ ਡਰੱਗ ਐ। ਦਰਅਸਲ ਮਿਆਊਂ ਮਿਆਊਂ ਇਸ ਦਾ ਪ੍ਰਚਲਿਤ ਨਾਮ ਐ ਜੋ ਸਮਗਲਰਾਂ ਵੱਲੋਂ ਕੋਡ ਨੇਮ ਦੇ ਤੌਰ ’ਤੇ ਵਰਦਿਆ ਜਾਂਦੈ,, ਇਸ ਦਾ ਅਸਲੀ ਨਾਮ ਮੈਫੇਡ੍ਰੋਨ ਐ, ਜਦਕਿ ਇਸ ਨੂੰ ਡ੍ਰੋਨ, ਐਮ ਕੈਟ, ਵਾਈਟ ਮੈਜ਼ਿਕ ਅਤੇ ਬਬਲ ਵਰਗੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਏ।

ਨਸ਼ੇ ਦੇ ਮਾਮਲੇ ਵਿਚ ਇਹ ਡਰੱਗ ਕੋਕੀਨ ਅਤੇ ਹੈਰੋਇਨ ਦੇ ਬਰਾਬਰ ਮੰਨੀ ਜਾਂਦੀ ਐ। ਭਾਰਤ ਅਤੇ ਚੀਨ ਵਿਚ ਇਸ ਨੂੰ ਪੌਦਿਆਂ ਦੇ ਲਈ ਸਿੰਥੈਟਿਕ ਖਾਦ ਦੇ ਰੂਪ ਵਿਚ ਬਣਾਇਆ ਜਾਂਦਾ ਏ ਪਰ ਵੱਡੇ ਪੱਧਰ ’ਤੇ ਇਸ ਦੀ ਵਰਤੋਂ ਨਸ਼ੇ ਦੇ ਤੌਰ ’ਤੇ ਕੀਤੀ ਜਾਣ ਲੱਗ ਪਈ ਐ।

Related post

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370 ਲੋਕਾਂ ਦੀ ਮੌਤ, 1600 ਲੋਕ ਜ਼ਖਮੀ

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370…

ਅਫਗਾਨਿਸਤਾਨ, 19 ਮਈ, ਪਰਦੀਪ ਸਿੰਘ : ਅਫਗਾਨਿਸਤਾਨ ‘ਚ ਤਿੰਨ ਹਫਤਿਆਂ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ 370 ਤੋਂ ਵੱਧ ਲੋਕਾਂ ਦੀ…
ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਨਵੀਂ ਦਿੱਲੀ, 19 ਮਈ, ਪਰਦੀਪ ਸਿੰਘ: ‘ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕ ਸਭਾ ਚੋਣਾਂ ਦੌਰਾਨ ਪੰਜਾਬ ‘ਚ ਭਾਜਪਾ ਦੇ ਉਮੀਦਵਾਰਾਂ…