Begin typing your search above and press return to search.

ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਵੱਲੋਂ ਕਾਬੂ

ਚੰਡੀਗੜ੍ਹ, 20 ਮਾਰਚ, ਨਿਰਮਲ: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਸੰਗਰੂਰ ਜ਼ਿਲ੍ਹੇ ਦੇ ਥਾਣਾ ਸ਼ੇਰਪੁਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਦਰਸ਼ਨ ਸਿੰਘ ਨੂੰ 20,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਨੂੰ […]

ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਵੱਲੋਂ ਕਾਬੂ
X

Editor EditorBy : Editor Editor

  |  20 March 2024 11:32 AM IST

  • whatsapp
  • Telegram

ਚੰਡੀਗੜ੍ਹ, 20 ਮਾਰਚ, ਨਿਰਮਲ: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਸੰਗਰੂਰ ਜ਼ਿਲ੍ਹੇ ਦੇ ਥਾਣਾ ਸ਼ੇਰਪੁਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਦਰਸ਼ਨ ਸਿੰਘ ਨੂੰ 20,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਨੂੰ ਬਿੰਦਰ ਸਿੰਘ ਵਾਸੀ ਪਿੰਡ ਹੇੜੀਕੇ, ਜ਼ਿਲਾ ਸੰਗਰੂਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੇ ਦੋਸ਼ ਲਗਾਇਆ ਕਿ ਉਕਤ ਏ.ਐਸ.ਆਈ. ਨੇ ਇਸੇ ਪਿੰਡ ਦੇ ਰਹਿਣ ਵਾਲੇ ਉਸਦੇ ਦੋਸਤ ਗੁਰਜੋਤ ਸਿੰਘ ਅਤੇ ਉਸਦੀ ਮਾਤਾ ਕਰਮਜੀਤ ਕੌਰ, ਜਿੰਨਾ ਖਿਲਾਫ ਥਾਣਾ ਸ਼ੇਰਪੁਰ ਵਿਖੇ ਦਰਜ ਇੱਕ ਪੁਲਿਸ ਕੇਸ ਵਿੱਚ ਹੈ, ਕੋਲੋਂ 20,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਪੁਲਿਸ ਮੁਲਾਜ਼ਮ ਉਨ੍ਹਾਂ ਕੋਲੋਂ ਪਹਿਲਾਂ ਵੀ ਇਸੇ ਕੇਸ ਵਿੱਚ ਅਦਾਲਤ ਵਿੱਚ ਸਪਲੀਮੈਂਟਰੀ ਚਲਾਨ ਪੇਸ਼ ਕਰਨ ਬਦਲੇ ਵੱਖ-ਵੱਖ ਮੌਕਿਆਂ ’ਤੇ ਰਿਸ਼ਵਤ ਲੈ ਚੁੱਕਾ ਹੈ ਅਤੇ ਹੁਣ ਸ਼ਿਕਾਇਤਕਰਤਾ ਤੋਂ 20,000 ਰੁਪਏ ਹੋਰ ਰਿਸ਼ਵਤ ਦੀ ਮੰਗ ਕਰ ਰਿਹਾ ਹੈ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਏ.ਐਸ.ਆਈ. ਦਰਸ਼ਨ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਲਿਆ। ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਇਹ ਖ਼ਬਰ ਵੀ ਪੜ੍ਹੋ

ਅਮਰੀਕਾ ਵਿਚ ਭਾਰਤੀ ਵਿਦਿਆਰਥੀ ਨੂੰ ਅਗਵਾ ਕਰ ਲਿਆ ਗਿਆ ਹੈ। ਅਗਵਾਕਾਰਾਂ ਨੇ ਹੈਦਰਾਬਾਦ ਵਿਚ ਪਿਤਾ ਕੋਲੋਂ ਲੱਖ ਰੁਪਏ ਦੀ ਫਿਰੌਤੀ ਮੰਗੀ ਹੈ।ਉਨ੍ਹਾਂ ਨੇ ਨਾਲ ਹੀ ਧਮਕੀ ਦਿੱਤੀ ਕਿ ਜੇਕਰ ਪੈਸੇ ਨਹੀਂ ਭੇਜੇ ਗਏ ਜਾਂ ਪੁਲਿਸ ਨੂੰ ਦੱਸਿਆ ਤਾਂ ਉਹ ਵਿਦਿਆਰਥੀ ਦੀ ਕਿਡਨੀ ਵੇਚ ਦੇਣਗੇ।25 ਸਾਲ ਦਾ ਅਬਦੁਲ ਮੁਹੰਮਦ ਉਹਾਇਓ ਦੇ ਕਲੀਵਲੈਂਡ ਯੂਨੀਵਰਸਿਟੀ ਵਿਚ ਮਾਸਟਰਸ ਦੀ ਪੜ੍ਹਾਈ ਕਰ ਰਿਹਾ ਸੀ। ਉਹ ਮਈ 2023 ਵਿਚ ਅਮਰੀਕਾ ਗਿਆ ਸੀ। ਉਸ ਦੇ ਪਰਵਾਰ ਦਾ ਕਹਿਣਾ ਹੈ ਕਿ 7 ਮਾਰਚ ਦੇ ਬਾਅਦ ਤੋਂ ਉਨ੍ਹਾਂ ਦੀ ਅਬਦੁਲ ਨਾਲ ਗੱਲ ਨਹੀਂ ਹੋਈ।
ਅਬਦੁਲ ਦੇ ਪਿਤਾ ਮੁਹੰਮਦ ਸਲੀਮ ਨੂੰ ਪਿਛਲੇ ਹਫਤੇ ਅਣਪਛਾਤੇ ਨੰਬਰ ਤੋਂ ਫੋਨ ਆਇਆ ਸੀ। ਕਾਲਰ ਨੇ ਕਿਹਾ ਕਿ ਉਨ੍ਹਾਂ ਦੇ ਬੇਟੇ ਨੂੰ ਅਗਵਾ ਕਰ ਲਿਆ ਗਿਆ ਹੈ। ਕਿਡਨੈਪਿੰਗ ਕਲੀਵਲੈਂਡ ਵਿਚ ਡਰੱਗ ਡੀਲਰ ਨੇ ਕੀਤੀ ਹੈ। ਉਨਾਂ ਨੇ ਵਿਦਿਆਰਥੀ ਨੂੰ ਛੱਡਣ ਲਈ ਲੱਖ ਰੁਪਏ ਦੀ ਮੰਗ ਕੀਤੀ ਹੈ ਰਿਸ਼ਤੇਦਾਰਾਂ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਪੁਲਿਸ ਮੁਤਾਬਕ ਅਬਦੁਲ ਨੂੰ ਆਖਰੀ ਵਾਰੀ ਚਿੱਟੀ ਟੀ ਸ਼ਰਟ, ਲਾਲ ਰੰਗ ਦੀ ਜੈਕਟ ਅਤੇ ਨੀਲੀ ਜੀਂਸ ਵਿਚ ਦੇਖਿਆ ਗਿਆ ਸੀ। ਪਰਵਾਰ ਨੇ ਸ਼ਿਕਾਗੋ ਸਥਿਤ ਭਾਰਤੀ ਦੂਤਘਰ ਨੁੂੰ ਵੀ ਪੱਤਰ ਲਿਖ ਕੇ ਮਦਦ ਮੰਗੀ ਹੈ।

Next Story
ਤਾਜ਼ਾ ਖਬਰਾਂ
Share it