Asia Cup: ਰੋਹਿਤ ਸ਼ਰਮਾ ਤੋਂ ਬਾਅਦ ਗਿੱਲ ਵੀ ਪੈਵੇਲੀਅਨ ਪਰਤਿਆ

Asia Cup: ਰੋਹਿਤ ਸ਼ਰਮਾ ਤੋਂ ਬਾਅਦ ਗਿੱਲ ਵੀ ਪੈਵੇਲੀਅਨ ਪਰਤਿਆ

ਕੋਲੰਬੋ : ਕੋਲੰਬੋ ਦੇ ਆਰ ਪ੍ਰੇਮਦਾਸਾ ਸਟੇਡੀਅਮ ‘ਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਏਸ਼ੀਆ ਕੱਪ-2023 ਦੇ ਸੁਪਰ-4 ਪੜਾਅ ਦਾ ਤੀਜਾ ਮੈਚ ਖੇਡਿਆ ਜਾ ਰਿਹਾ ਹੈ। ਪਾਕਿਸਤਾਨ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ।

ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਟੀਮ ਇੰਡੀਆ ਨੇ 23 ਓਵਰਾਂ ‘ਚ ਦੋ ਵਿਕਟਾਂ ‘ਤੇ 140 ਦੌੜਾਂ ਬਣਾਈਆਂ। ਵਿਰਾਟ ਕੋਹਲੀ ਅਤੇ ਕੇਐੱਲ ਰਾਹੁਲ ਕਰੀਜ਼ ‘ਤੇ ਹਨ। ਸ਼ੁਭਮਨ ਗਿੱਲ 58 ਦੌੜਾਂ ਬਣਾ ਕੇ ਆਊਟ ਹੋਏ। ਉਸ ਨੂੰ ਸ਼ਾਹੀਨ ਸ਼ਾਹ ਅਫਰੀਦੀ ਨੇ ਸ਼ਬਦ ਖਾਨ ਦੇ ਹੱਥੋਂ ਕੈਚ ਕਰਵਾਇਆ। ਇਸ ਤੋਂ ਪਹਿਲਾਂ ਕਪਤਾਨ ਰੋਹਿਤ ਸ਼ਰਮਾ (56 ਦੌੜਾਂ) ਨੂੰ ਸ਼ਬਦ ਖਾਨ ਨੇ ਫਹੀਮ ਅਸ਼ਰਫ ਦੇ ਹੱਥੋਂ ਕੈਚ ਕਰਵਾਇਆ।

ਗਿੱਲ 58 ਦੌੜਾਂ ਬਣਾ ਕੇ ਆਊਟ ਹੋਏ। ਉਸ ਨੇ ਆਪਣੇ ਵਨਡੇ ਕਰੀਅਰ ਦਾ ਅੱਠਵਾਂ ਅਰਧ ਸੈਂਕੜਾ ਪੂਰਾ ਕੀਤਾ। ਗਿੱਲ ਨੇ 52 ਗੇਂਦਾਂ ਵਿੱਚ 10 ਚੌਕੇ ਲਾਏ।

Related post