ਏਸ਼ੀਆਈ ਖੇਡਾਂ : ਭਾਰਤ ਨੇ ਬੰਗਲਾਦੇਸ਼ ਨੂੰ ਸੈਮੀਫਾਈਨਲ 'ਚ 9 ਵਿਕਟਾਂ ਨਾਲ ਹਰਾਇਆ
ਨਵੀਂ ਦਿੱਲੀ : ਭਾਰਤ ਬਨਾਮ ਬੰਗਲਾਦੇਸ਼ ਏਸ਼ੀਆਈ ਖੇਡਾਂ 2023 ਦਾ ਪਹਿਲਾ ਸੈਮੀਫਾਈਨਲ ਹਾਂਗਜ਼ੂ ਦੇ ਪਿੰਗਫੇਂਗ ਕੈਂਪਸ ਕ੍ਰਿਕਟ ਫੀਲਡ ਵਿਖੇ ਖੇਡਿਆ ਗਿਆ। ਭਾਰਤ ਨੇ ਇਸ ਨੂੰ ਜਿੱਤ ਲਿਆ। ਭਾਰਤ ਨੇ ਬੰਗਲਾਦੇਸ਼ ਨੂੰ ਸੈਮੀਫਾਈਨਲ 'ਚ 9 ਵਿਕਟਾਂ ਨਾਲ ਹਰਾ ਕੇ ਏਸ਼ੀਆਈ ਖੇਡਾਂ 2023 ਦਾ ਚਾਂਦੀ ਦਾ ਤਗਮਾ ਪੱਕਾ ਕਰ ਲਿਆ ਹੈ। ਪਹਿਲਾ ਸੈਮੀਫਾਈਨਲ ਹਾਂਗਜ਼ੂ ਦੇ ਪਿੰਗਫੇਂਗ ਕੈਂਪਸ […]
By : Editor (BS)
ਨਵੀਂ ਦਿੱਲੀ : ਭਾਰਤ ਬਨਾਮ ਬੰਗਲਾਦੇਸ਼ ਏਸ਼ੀਆਈ ਖੇਡਾਂ 2023 ਦਾ ਪਹਿਲਾ ਸੈਮੀਫਾਈਨਲ ਹਾਂਗਜ਼ੂ ਦੇ ਪਿੰਗਫੇਂਗ ਕੈਂਪਸ ਕ੍ਰਿਕਟ ਫੀਲਡ ਵਿਖੇ ਖੇਡਿਆ ਗਿਆ। ਭਾਰਤ ਨੇ ਇਸ ਨੂੰ ਜਿੱਤ ਲਿਆ। ਭਾਰਤ ਨੇ ਬੰਗਲਾਦੇਸ਼ ਨੂੰ ਸੈਮੀਫਾਈਨਲ 'ਚ 9 ਵਿਕਟਾਂ ਨਾਲ ਹਰਾ ਕੇ ਏਸ਼ੀਆਈ ਖੇਡਾਂ 2023 ਦਾ ਚਾਂਦੀ ਦਾ ਤਗਮਾ ਪੱਕਾ ਕਰ ਲਿਆ ਹੈ।
ਪਹਿਲਾ ਸੈਮੀਫਾਈਨਲ ਹਾਂਗਜ਼ੂ ਦੇ ਪਿੰਗਫੇਂਗ ਕੈਂਪਸ ਕ੍ਰਿਕਟ ਫੀਲਡ ਵਿਖੇ ਖੇਡਿਆ ਗਿਆ। ਭਾਰਤੀ ਟੀਮ ਨੇ ਹੁਣ ਫਾਈਨਲ ਵਿੱਚ ਪ੍ਰਵੇਸ਼ ਕਰ ਲਿਆ ਹੈ ਅਤੇ ਇਸ ਦੇ ਨਾਲ ਹੀ ਦੇਸ਼ ਲਈ ਇੱਕ ਹੋਰ ਚਾਂਦੀ ਦਾ ਤਗ਼ਮਾ ਪੱਕਾ ਹੋ ਗਿਆ ਹੈ। ਇਸ ਮੈਚ 'ਚ ਭਾਰਤ ਲਈ ਤਿਲਕ ਵਰਮਾ ਨੇ ਸ਼ਾਨਦਾਰ ਅਰਧ ਸੈਂਕੜਾ ਲਗਾਇਆ। ਕਪਤਾਨ ਰੁਤੁਰਾਜ ਗਾਇਕਵਾੜ ਨੇ 40 ਦੌੜਾਂ ਬਣਾਈਆਂ। ਸਾਈ ਕਿਸ਼ੋਰ ਨੇ ਤਿੰਨ ਵਿਕਟਾਂ ਲਈਆਂ।
ਇਸ ਮੈਚ 'ਚ ਭਾਰਤੀ ਕਪਤਾਨ ਰੁਤੁਰਾਜ ਗਾਇਕਵਾੜ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ, ਜੋ ਬਿਲਕੁੱਲ ਸਹੀ ਸਾਬਤ ਹੋਇਆ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਬੰਗਲਾਦੇਸ਼ ਦੀ ਟੀਮ ਨਿਰਧਾਰਿਤ 20 ਓਵਰਾਂ 'ਚ 9 ਵਿਕਟਾਂ ਦੇ ਨੁਕਸਾਨ 'ਤੇ 96 ਦੌੜਾਂ ਹੀ ਬਣਾ ਸਕੀ। ਇਸ ਤਰ੍ਹਾਂ ਭਾਰਤ ਨੂੰ 97 ਦੌੜਾਂ ਦਾ ਟੀਚਾ ਮਿਲਿਆ, ਜਿਸ ਨੂੰ ਟੀਮ ਇੰਡੀਆ ਨੇ ਸਿਰਫ 9.2 ਓਵਰਾਂ 'ਚ ਹੀ ਹਾਸਲ ਕਰ ਲਿਆ। ਭਾਰਤ ਹੁਣ 7 ਅਕਤੂਬਰ ਸ਼ਨੀਵਾਰ ਨੂੰ ਹੋਣ ਵਾਲੇ ਗੋਲਡ ਮੈਡਲ ਮੈਚ ਯਾਨੀ ਫਾਈਨਲ ਵਿੱਚ ਪਾਕਿਸਤਾਨ ਜਾਂ ਅਫਗਾਨਿਸਤਾਨ ਨਾਲ ਭਿੜੇਗਾ।