ਅਸਿਸਟੈਂਟ ਪ੍ਰੋਫੈਸਰ ਖੁਦਕੁਸ਼ੀ ਮਾਮਲਾ: ਜਥੇਦਾਰ ਰਘਬੀਰ ਸਿੰਘ ਦਾ ਸਰਕਾਰ 'ਤੇ ਤੰਜ
ਅੰਮਿ੍ਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਰੂਪਨਗਰ ਵਿੱਚ ਇੱਕ ਸਿੱਖ ਮਹਿਲਾ ਸਹਾਇਕ ਪ੍ਰੋਫੈਸਰ ਵੱਲੋਂ ਕੀਤੀ ਖੁਦਕੁਸ਼ੀ ਦਾ ਸਖ਼ਤ ਨੋਟਿਸ ਲਿਆ ਹੈ। ਉਨ੍ਹਾਂ ਕਿਹਾ ਕਿ ਕਿਸੇ ਸੂਬਾ ਸਰਕਾਰ ਲਈ ਇਸ ਤੋਂ ਸ਼ਰਮਨਾਕ ਹੋਰ ਕੋਈ ਗੱਲ ਨਹੀਂ ਹੋ ਸਕਦੀ ਕਿ ਉਸ ਦੇ ਆਪਣੇ ਹੀ ਨਾਗਰਿਕ ਰੁਜ਼ਗਾਰ ਦਾ ਹੱਕ ਨਾ ਮਿਲਣ ਕਾਰਨ […]
By : Editor (BS)
ਅੰਮਿ੍ਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਰੂਪਨਗਰ ਵਿੱਚ ਇੱਕ ਸਿੱਖ ਮਹਿਲਾ ਸਹਾਇਕ ਪ੍ਰੋਫੈਸਰ ਵੱਲੋਂ ਕੀਤੀ ਖੁਦਕੁਸ਼ੀ ਦਾ ਸਖ਼ਤ ਨੋਟਿਸ ਲਿਆ ਹੈ। ਉਨ੍ਹਾਂ ਕਿਹਾ ਕਿ ਕਿਸੇ ਸੂਬਾ ਸਰਕਾਰ ਲਈ ਇਸ ਤੋਂ ਸ਼ਰਮਨਾਕ ਹੋਰ ਕੋਈ ਗੱਲ ਨਹੀਂ ਹੋ ਸਕਦੀ ਕਿ ਉਸ ਦੇ ਆਪਣੇ ਹੀ ਨਾਗਰਿਕ ਰੁਜ਼ਗਾਰ ਦਾ ਹੱਕ ਨਾ ਮਿਲਣ ਕਾਰਨ ਖੁਦਕੁਸ਼ੀਆਂ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਖ਼ੁਦਕੁਸ਼ੀ ਨੋਟ ਵਿੱਚ ਅੰਮ੍ਰਿਤਧਾਰੀ ਔਰਤ ਪ੍ਰੋਫੈਸਰ ਬਲਵਿੰਦਰ ਕੌਰ ਵੱਲੋਂ ਸਰਕਾਰ ’ਤੇ ਲਾਏ ਦੋਸ਼ਾਂ ਨੂੰ ਗੰਭੀਰਤਾ ਨਾਲ ਲੈ ਕੇ ਡੂੰਘਾਈ ਨਾਲ ਜਾਂਚ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਬਲਵਿੰਦਰ ਕੌਰ ਦੀ ਮੌਤ ਲਈ ਜ਼ਿੰਮੇਵਾਰ ਵਿਅਕਤੀਆਂ, ਭਾਵੇਂ ਉਹ ਕਿੰਨੇ ਵੀ ਤਾਕਤਵਰ ਅਤੇ ਪ੍ਰਭਾਵਸ਼ਾਲੀ ਕਿਉਂ ਨਾ ਹੋਣ, ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਲਈ ਕਿਹਾ ਹੈ।
ਰਘਬੀਰ ਸਿੰਘ ਨੇ ਕਿਹਾ ਕਿ ਆਪਣੇ ਨਾਗਰਿਕਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣਾ ਸਰਕਾਰ ਦਾ ਫਰਜ਼ ਹੈ। ਜੇਕਰ ਨਾਗਰਿਕਾਂ ਨੂੰ ਮਹਿੰਗੀ ਵਿੱਦਿਆ ਪੂਰੀ ਕਰਨ ਤੋਂ ਬਾਅਦ ਰੋਜ਼ਗਾਰ ਦੀ ਖ਼ਾਤਰ ਆਪਣੇ ਬੱਚਿਆਂ ਨਾਲ ਰੋਣਾ ਪੈਂਦਾ ਹੈ ਅਤੇ ਰੋਜ਼ਾਨਾ ਰਾਜ ਸਰਕਾਰ ਦੇ ਜ਼ੁਲਮ ਨੂੰ ਸਹਿਣਾ ਪੈਂਦਾ ਹੈ ਤਾਂ ਇਹ ਸੂਬਾ ਸਰਕਾਰ ਦੀ ਸਭ ਤੋਂ ਵੱਡੀ ਨਾਕਾਮੀ ਹੈ।
ਗਿਆਨੀ ਰਘਬੀਰ ਸਿੰਘ ਨੇ ਮਹਿਲਾ ਪ੍ਰੋਫੈਸਰ ਬਲਵਿੰਦਰ ਕੌਰ ਵੱਲੋਂ ਚੁੱਕੇ ਕਦਮ ’ਤੇ ਦੁੱਖ ਪ੍ਰਗਟ ਕੀਤਾ। ਉਨ੍ਹਾਂ ਨੌਜਵਾਨਾਂ ਨੂੰ ਇਹ ਵੀ ਨਸੀਹਤ ਦਿੱਤੀ ਕਿ ਖੁਦਕੁਸ਼ੀ ਕਿਸੇ ਵੀ ਮਸਲੇ ਦਾ ਹੱਲ ਨਹੀਂ ਹੈ। ਗੁਰੂਆਂ ਨੇ ਸਾਨੂੰ ਹੱਕਾਂ ਲਈ ਜ਼ੁਲਮ ਵਿਰੁੱਧ ਲੜਨਾ ਸਿਖਾਇਆ ਹੈ। ਸਮੁੱਚੇ ਸਮਾਜ ਨੂੰ ਇੱਕ ਦੂਜੇ ਦਾ ਸਾਥ ਦੇਣਾ ਚਾਹੀਦਾ ਹੈ ਅਤੇ ਬੇਇਨਸਾਫ਼ੀ ਵਿਰੁੱਧ ਆਪਣੇ ਹੱਕਾਂ ਲਈ ਲੜਨਾ ਚਾਹੀਦਾ ਹੈ ਤਾਂ ਜੋ ਕਿਸੇ ਨੂੰ ਵੀ ਘੋਰ ਅਨਿਆਂ ਵਿਰੁੱਧ ਜ਼ਿੰਦਗੀ ਦੀ ਲੜਾਈ ਨਾ ਹਾਰਨੀ ਪਵੇ।
ਬਲਵਿੰਦਰ ਕੌਰ ਖੁਦਕੁਸ਼ੀ ਮਾਮਲੇ ਵਿੱਚ ਪਹਿਲੇ ਸੁਸਾਈਡ ਨੋਟ ਵਿੱਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਨਾਂ ਸਾਹਮਣੇ ਆਇਆ ਸੀ ਅਤੇ ਇੱਕ ਆਡੀਓ ਵੀ ਵਾਇਰਲ ਹੋਈ ਸੀ। ਇਸ ਤੋਂ ਬਾਅਦ ਇੱਕ ਹੋਰ ਆਡੀਓ ਸਾਹਮਣੇ ਆਇਆ ਜਿਸ ਵਿੱਚ ਉਹ ਆਪਣੇ ਪਤੀ ਨਾਲ ਖੁਦਕੁਸ਼ੀ ਕਰਨ ਦੀ ਗੱਲ ਕਰ ਰਹੀ ਹੈ। ਇਸ ਆਡੀਓ ਦੀ ਪੁਲਿਸ ਨੇ ਪੁਸ਼ਟੀ ਕੀਤੀ ਹੈ। ਸੋਮਵਾਰ ਨੂੰ ਰੋਪੜ ਤੋਂ 3 ਕਿਲੋਮੀਟਰ ਅੱਗੇ ਸਰਹਿੰਦ ਨਹਿਰ 'ਚੋਂ ਇਕ ਮਹਿਲਾ ਪ੍ਰੋਫੈਸਰ ਦੀ ਲਾਸ਼ ਬਰਾਮਦ ਹੋਈ ਸੀ।