ਤਰਨਤਾਰਨ ਬੈਂਕ ਲੁੱਟ ਨੂੰ ਨਾਕਾਮ ਕਰਨ ਵਾਲਾ ਏਐਸਆਈ ਸਨਮਾਨਿਤ : ਡੀਜੀਪੀ
ਚੰਡੀਗੜ੍ਹ, 21 ਸਤੰਬਰ, ਹ.ਬ. : ਤਰਨਤਾਰਨ ਦੇ ਪਿੰਡ ਢੋਟੀਆਂ ਵਿਖੇ ਸਟੇਟ ਬੈਂਕ ਆਫ ਇੰਡੀਆ ਦੀ ਸ਼ਾਖਾ ਵਿੱਚ ਦਿਨ ਦਿਹਾੜੇ ਹਥਿਆਰਬੰਦ ਲੁਟੇਰਿਆਂ ਵੱਲੋਂ ਲੁੱਟ ਦੀ ਕੋਸ਼ਿਸ਼ ਨੂੰ ਨਾਕਾਮ ਕਰਨ ਵਾਲੇ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਬਲਵਿੰਦਰ ਸਿੰਘ ਨੂੰ ਤਰੱਕੀ ਦੇ ਕੇ ਸਬ-ਇੰਸਪੈਕਟਰ ਦੇ ਅਹੁਦੇ ’ਤੇ ਨਿਯੁਕਤ ਕੀਤਾ ਗਿਆ ਹੈ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਉਨ੍ਹਾਂ ਨੂੰ ਸਨਮਾਨਿਤ ਕੀਤਾ […]
By : Hamdard Tv Admin
ਚੰਡੀਗੜ੍ਹ, 21 ਸਤੰਬਰ, ਹ.ਬ. : ਤਰਨਤਾਰਨ ਦੇ ਪਿੰਡ ਢੋਟੀਆਂ ਵਿਖੇ ਸਟੇਟ ਬੈਂਕ ਆਫ ਇੰਡੀਆ ਦੀ ਸ਼ਾਖਾ ਵਿੱਚ ਦਿਨ ਦਿਹਾੜੇ ਹਥਿਆਰਬੰਦ ਲੁਟੇਰਿਆਂ ਵੱਲੋਂ ਲੁੱਟ ਦੀ ਕੋਸ਼ਿਸ਼ ਨੂੰ ਨਾਕਾਮ ਕਰਨ ਵਾਲੇ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਬਲਵਿੰਦਰ ਸਿੰਘ ਨੂੰ ਤਰੱਕੀ ਦੇ ਕੇ ਸਬ-ਇੰਸਪੈਕਟਰ ਦੇ ਅਹੁਦੇ ’ਤੇ ਨਿਯੁਕਤ ਕੀਤਾ ਗਿਆ ਹੈ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਅਤੇ ਵਧਾਈ ਦਿੱਤੀ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਏਐਸਆਈ ਬਲਵਿੰਦਰ ਸਿੰਘ ਨੇ ਡਿਊਟੀ ਦੌਰਾਨ ਬਹਾਦਰੀ ਦਿਖਾਈ। ਉਨ੍ਹਾਂ ਨੇ ਟਵੀਟ ਕਰਕੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ। ਦਰਅਸਲ, ਬਾਈਕ ਸਵਾਰ ਚਾਰ ਲੁਟੇਰਿਆਂ ਨੇ ਵਾਰਦਾਤ ਨੂੰ ਅੰਜਾਮ ਦੇਣ ਸਮੇਂ ਉਥੇ ਮੌਜੂਦ ਏਐਸਆਈ ਬਲਵਿੰਦਰ ਸਿੰਘ ’ਤੇ ਗੋਲੀਆਂ ਚਲਾ ਦਿੱਤੀਆਂ ਸਨ। ਜ਼ਖਮੀ ਹੋਣ ਦੇ ਬਾਵਜੂਦ ਬਲਵਿੰਦਰ ਸਿੰਘ ਨੇ ਲੁਟੇਰਿਆਂ ਦਾ ਸਾਹਮਣਾ ਕੀਤਾ ਅਤੇ ਉਨ੍ਹਾਂ ਦੀ ਲੁੱਟ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ। ਬੈਂਕ ਅੰਦਰ ਕੀਤੀ ਲੁੱਟ ਦੀ ਇਹ ਘਟਨਾ ਉੱਥੇ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ।
ਘਟਨਾ ਦੀ ਸੂਚਨਾ ਮਿਲਣ ’ਤੇ ਤਰਨਤਾਰਨ ਪੁਲਸ ਦੇ ਐਸਪੀ ਇਨਵੈਸਟੀਗੇਸ਼ਨ ਵਿਸ਼ਾਲ ਜੀਤ ਸਿੰਘ ਪੁਲਸ ਟੀਮ ਸਮੇਤ ਮੌਕੇ ’ਤੇ ਪੁੱਜੇ। ਫੁਟੇਜ ਦੀ ਜਾਂਚ ਕੀਤੀ ਤਾਂ ਲੁਟੇਰੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋਏ ਦਿਖਾਈ ਦਿੱਤੇ। ਜਖਮੀ ਏ.ਐਸ.ਆਈ ਬਲਵਿੰਦਰ ਸਿੰਘ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਉਣ ਉਪਰੰਤ ਫੋਰੈਂਸਿਕ ਮਾਹਿਰਾਂ ਵੱਲੋਂ ਮੌਕੇ ਦੀ ਜਾਂਚ ਕੀਤੀ ਗਈ।
ਮਾਹਿਰਾਂ ਵੱਲੋਂ ਮੌਕੇ ਤੋਂ ਕੁਝ ਸੈਂਪਲ ਲਏ ਗਏ। ਪੁਲਿਸ ਜਾਂਚ ਅਨੁਸਾਰ ਘਟਨਾ ਸਮੇਂ ਮੁਲਜ਼ਮ ਦੇ ਦੋ ਸਾਥੀ ਬੈਂਕ ਸ਼ਾਖਾ ਦੇ ਬਾਹਰ ਖੜ੍ਹੇ ਹੋ ਸਕਦੇ ਹਨ। ਇਸ ਦੇ ਨਾਲ ਹੀ ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਸ ਵਾਰਦਾਤ ਨੂੰ ਅੰਜਾਮ ਦੇਣ ਲਈ ਮੁਲਜ਼ਮਾਂ ਵੱਲੋਂ ਬਾਰੀਕੀ ਨਾਲ ਰੇਕੀ ਕੀਤੀ ਗਹੀ ਸੀ।